PUNJABMAILUSA.COM

ਪੰਜਾਬ ਵਿਧਾਨ ਸਭਾ ਚੋਣਾਂ ਲਈ 1146 ਉਮੀਦਵਾਰ ਚੋਣ ਮੈਦਾਨ ’ਚ

ਪੰਜਾਬ ਵਿਧਾਨ ਸਭਾ ਚੋਣਾਂ ਲਈ 1146 ਉਮੀਦਵਾਰ ਚੋਣ ਮੈਦਾਨ ’ਚ

ਪੰਜਾਬ ਵਿਧਾਨ ਸਭਾ ਚੋਣਾਂ ਲਈ 1146 ਉਮੀਦਵਾਰ ਚੋਣ ਮੈਦਾਨ ’ਚ
January 22
03:44 2017

punjab-electionਚੰਡੀਗੜ੍ਹ, 21 ਜਨਵਰੀ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਲਈ 1146 ਉਮੀਦਵਾਰ ਆਪਣੇ ਸਿਆਸੀ ਭਵਿੱਖ ਨੂੰ ਅਜ਼ਮਾਉਣਗੇ। ਨਾਮਜ਼ਦਗੀਆਂ ਵਾਪਸ ਲੈਣ ਦੇ ਅੰਤਮ ਦਿਨ ਅੱਜ 114 ਉਮੀਦਵਾਰਾਂ ਨੇ ਨਾਮ ਵਾਪਸ ਲੈ ਲਏ। ਕਾਗਜ਼-ਪੱਤਰ ਵਾਪਸ ਲੈਣ ਦਾ ਕੰਮ ਖ਼ਤਮ ਹੋਣ ਤੋਂ ਬਾਅਦ ਹੁਣ ਸਮੁੱਚੀ ਸਿਆਸੀ ਜੰਗ ‘ਚੋਣ ਮੈਦਾਨ’ ਵਿੱਚ ਤਬਦੀਲ ਹੋ ਗਈ ਹੈ। ਸਾਲ 2012 ’ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਕੁੱਲ 1078 ਉਮੀਦਵਾਰ ਮੈਦਾਨ ਵਿੱਚ ਸਨ। ਸਨੌਰ ਵਿਧਾਨ ਸਭਾ ਹਲਕੇ ’ਚ 18 ਅਤੇ ਭੋਆ ’ਚ 16 ਉਮੀਦਵਾਰ ਹਨ। ਇਸ ਕਰ ਕੇ ਇਨ੍ਹਾਂ ਹਲਕਿਆਂ ’ਚ ਦੋ-ਦੋ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਲਾਈਆਂ ਜਾਣਗੀਆਂ। ਇਸ ਵਾਰ ਈਵੀਐਮਜ਼ ’ਚ ਨੋਟਾ ਦਾ ਵੀ ਬਟਨ ਹੋਏਗਾ ਤਾਂ ਜੋ ਵੋਟਰ ਕੋਈ ਉਮੀਦਵਾਰ ਪਸੰਦ ਨਾ ਆਉਣ ’ਤੇ ਇਹ ਬਟਨ ਦੱਬ ਕੇ ਆਪਣੀ ਨਾਰਾਜ਼ਗੀ ਜ਼ਾਹਰ ਕਰ ਸਕਦਾ ਹੈ। ਚੋਣ ਅਖਾੜਾ ਭਖਦਿਆਂ ਹੀ ਪੰਜਾਬੀਆਂ ਦੀਆਂ ਨਜ਼ਰਾਂ ਲੰਬੀ, ਜਲਾਲਾਬਾਦ, ਪਟਿਆਲਾ (ਸ਼ਹਿਰ), ਮਜੀਠਾ, ਅੰਮ੍ਰਿਤਸਰ (ਪੂਰਬੀ), ਲਹਿਰਾਗਾਗਾ ਆਦਿ ਵਿਧਾਨ ਸਭਾ ਹਲਕਿਆਂ ’ਤੇ ਟਿਕ ਗਈਆਂ ਹਨ। ਇਨ੍ਹਾਂ ਹਲਕਿਆਂ ’ਚ ਵੱਡੀਆਂ ਸਿਆਸੀ ਹਸਤੀਆਂ ਦਾ ਭਵਿੱਖ ਦਾਅ ’ਤੇ ਲੱਗਿਆ ਹੋਇਆ ਹੈ। ਇਸ ਵਾਰ ਦੀਆਂ ਚੋਣਾਂ ਦਾ ਸਭ ਤੋਂ ਵੱਡਾ ਤੇ ਦਿਲਚਸਪ ਪੱਖ ਇਹ ਹੈ ਕਿ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਲੰਬੀ ’ਚ ਮੁਕਾਬਲਾ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਵੱਲੋਂ ਇਸ ਹਲਕੇ ਤੋਂ ਦਿੱਲੀ ਦੇ ਸਿੱਖ ਆਗੂ ਜਰਨੈਲ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ‘ਆਪ’ ਦੇ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਵੱਲੋਂ ਜਲਾਲਾਬਾਦ ਹਲਕੇ ਤੋਂ ਸਿੱਧੀ ਚੁਣੌਤੀ ਦਿੱਤੀ ਜਾ ਰਹੀ ਹੈ। ਕਾਂਗਰਸ ਨੇ ਇਸ ਹਲਕੇ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਉਮੀਦਵਾਰ ਬਣਾਇਆ ਹੈ। ਪਟਿਆਲਾ (ਸ਼ਹਿਰੀ) ਤੋਂ ਭਾਰਤੀ ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਜੇ ਜੇ ਸਿੰਘ, ਕੈਪਟਨ ਅਮਰਿੰਦਰ ਸਿੰਘ ਨੂੰ ਟੱਕਰ ਦੇਣ ਲਈ ਅਕਾਲੀ ਦਲ ਵੱਲੋਂ ਮੈਦਾਨ ’ਚ ਹਨ।
ਪੰਜਾਬ ’ਚ 10 ਸਾਲਾਂ ਦੇ ਲੰਮੇ ਰਾਜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਸਥਾਪਤੀ ਵਿਰੋਧੀ ਲਹਿਰ ਦਾ ਜ਼ਬਰਦਸਤ ਸਾਹਮਣਾ ਕਰਨਾ ਪੈ ਰਿਹਾ ਹੈ। ਵਿਧਾਨ ਸਭਾ ਚੋਣਾਂ ਦੌਰਾਨ ਭਾਵੇਂ ਦੋ ਦਰਜਨ ਦੇ ਕਰੀਬੀ ਸਿਆਸੀ ਧਿਰਾਂ ਵੱਲੋਂ ਆਪੋ-ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਹੋਏ ਹਨ ਪਰ ਮੁੱਖ ਤੌਰ ’ਤੇ ਹਾਲ ਦੀ ਘੜੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦਰਮਿਆਨ ਹੀ ਵੱਕਾਰੀ ਟੱਕਰ ਹੋਣ ਦੇ ਆਸਾਰ ਬਣੇ ਹੋਏ ਹਨ। ਕੁਝ ਹਲਕਿਆਂ ਤੋਂ ਚਹੁੰ ਕੋਣੇ ਜਾਂ ਬਹੁ ਕੋਣੇ ਮੁਕਾਬਲੇ ਵੀ ਹੋ ਸਕਦੇ ਹਨ। ਉਂਜ ਚੋਣ ਮੈਦਾਨ ਵਿੱਚ ਉਕਤ ਤਿੰਨਾਂ ਪਾਰਟੀਆਂ ਸਮੇਤ ਬਹੁਜਨ ਸਮਾਜ ਪਾਰਟੀ, ਖੱਬੀਆਂ ਪਾਰਟੀਆਂ, ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਵਾਲੀ ਆਪਣਾ ਪੰਜਾਬ ਪਾਰਟੀ, ਤ੍ਰਿਣਮੂਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ‘ਆਪ’ ਦੇ ਬਾਗੀ ਸੰਸਦ ਮੈਂਬਰ ਧਰਮਵੀਰ ਗਾਂਧੀ ਦੀ ਅਗਵਾਈ ਵਾਲੇ ਫਰੰਟ ਅਤੇ ਹੋਰਨਾਂ ਕਈ ਦਲਾਂ ਨੇ ਵੀ ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ। ਉਪਰੋਕਤ ਆਗੂਆਂ ਸਮੇਤ ਰਾਜਿੰਦਰ ਕੌਰ ਭੱਠਲ, ਮਨਪ੍ਰੀਤ ਬਾਦਲ, ਸੁਨੀਲ ਜਾਖੜ, ਚਰਨਜੀਤ ਸਿੰਘ ਚੰਨੀ, ਪਰਮਿੰਦਰ ਢੀਂਡਸਾ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਬਿਕਰਮ ਮਜੀਠੀਆ ਆਦਿ ਵੀ ਚੁਣੌਤੀ ਦੇ ਰਹੇ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਮੁਤਾਬਕ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਜ਼ਿਲ੍ਹਾ ਵਾਰ ਉਮੀਦਵਾਰਾਂ ਦੀ ਗਿਣਤੀ ਪਠਾਨਕੋਟ ਵਿੱਚ 35, ਗੁਰਦਾਸਪੁਰ ਵਿੱਚ 66, ਅੰਮ੍ਰਿਤਸਰ ਵਿੱਚ 120, ਤਰਨਤਾਰਨ ਵਿੱਚ 30, ਕਪੂਰਥਲਾ ’ਚ 35, ਜਲੰਧਰ ਵਿੱਚ 84, ਹੁਸ਼ਿਆਰਪੁਰ ਵਿੱਚ 70, ਸ਼ਹੀਦ ਭਗਤ ਸਿੰਘ ਨਗਰ ’ਚ 26, ਰੂਪਨਗਰ ’ਚ 24, ਮੁਹਾਲੀ ’ਚ 34, ਫਤਹਿਗੜ੍ਹ ਸਾਹਿਬ ’ਚ 25, ਲੁਧਿਆਣਾ ’ਚ 137, ਮੋਗਾ ’ਚ 41, ਫਿਰੋਜ਼ਪੁਰ ’ਚ 48, ਫਾਜ਼ਿਲਕਾ ’ਚ 44, ਮੁਕਤਸਰ ’ਚ 30, ਫਰੀਦਕੋਟ ’ਚ 28, ਬਠਿੰਡਾ ’ਚ 60, ਮਾਨਸਾ ’ਚ 27, ਸੰਗਰੂਰ ’ਚ 66, ਬਰਨਾਲਾ ’ਚ 30, ਪਟਿਆਲਾ ’ਚ 86 ਰਹਿ ਗਈ ਹੈ।
ਅੰਮਿ੍ਤਸਰ ਸੰਸਦੀ ਉਪ ਚੋਣ ਲਈ 9 ਉਮੀਦਵਾਰ ਮੈਦਾਨ ’ਚ
ਅੰਮ੍ਰਿਤਸਰ ਸੰਸਦੀ ਹਲਕੇ ਦੀ ਉਪ ਚੋਣ ਲਈ ਕੁੱਲ 9 ਉਮੀਦਵਾਰ ਮੈਦਾਨ ਵਿੱਚ ਹਨ। ਕਾਂਗਰਸ ਦੇ ਗੁਰਜੀਤ ਸਿੰਘ ਔਜਲਾ, ਭਾਜਪਾ ਦੇ ਰਾਜਿੰਦਰ ਮੋਹਨ ਸਿੰਘ ਛੀਨਾ ਅਤੇ ਆਪ ਦੇ ਉਪਕਾਰ ਸਿੰਘ ਸੰਧੂ ਦਰਮਿਆਨ ਮੁਕਾਬਲਾ ਹੋਣ ਦੇ ਆਸਾਰ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article