PUNJABMAILUSA.COM

ਪੰਜਾਬ ਵਿਧਾਨ ਸਭਾ ਚੋਣਾਂ; 9 ਸੀਟਾਂ ‘ਤੇ ਨਵੇਂ ਚਿਹਰੇ ਉਤਾਰੇਗੀ ਭਾਜਪਾ

ਪੰਜਾਬ ਵਿਧਾਨ ਸਭਾ ਚੋਣਾਂ; 9 ਸੀਟਾਂ ‘ਤੇ ਨਵੇਂ ਚਿਹਰੇ ਉਤਾਰੇਗੀ ਭਾਜਪਾ

ਪੰਜਾਬ ਵਿਧਾਨ ਸਭਾ ਚੋਣਾਂ; 9 ਸੀਟਾਂ ‘ਤੇ ਨਵੇਂ ਚਿਹਰੇ ਉਤਾਰੇਗੀ ਭਾਜਪਾ
December 07
09:43 2016

10
ਚੰਡੀਗੜ੍ਹ, 7 ਦਸੰਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ‘ਚ ਘੱਟੋ-ਘੱਟ 9 ਸੀਟਾਂ ‘ਤੇ ਭਾਜਪਾ ਦੇ ਨਵੇਂ ਚਿਹਰੇ ਆਉਣਗੇ। ਇਨ੍ਹਾਂ ਵਿਚੋਂ ਦੋ ਸੀਟਾਂ ਤਾਂ ਮੌਜੂਦਾ ਵਿਧਾਇਕਾਂ ਦੀਆਂ ਹੀ ਹੋਣਗੀਆਂ। ਹਲਕਾ ਆਨੰਦਪੁਰ ਸਾਹਿਬ ਤੋਂ ਵਿਧਾਇਕ ਮਦਨ ਮੋਹਨ ਮਿੱਤਲ ਦੀ ਜਗ੍ਹਾ ਉਨ੍ਹਾਂ ਦੇ ਪੁੱਤਰ ਅਰਵਿੰਦ ਮਿੱਤਲ ਤੇ ਜਲੰਧਰ ਪੱਛਮੀ ਤੋਂ ਚੁੰਨੀ ਲਾਲ ਭਗਤ ਦੇ ਪੁੱਤਰ ਮਹਿੰਦਰ ਭਗਤ ਨੂੰ ਟਿਕਟ ਦੇਣ ਦੀ ਲਗਭਗ ਸਹਿਮਤੀ ਹੋਈ ਪਈ ਹੈ। ਇਨ੍ਹਾਂ ਦੋਵਾਂ ਹਲਕਿਆਂ ਵਿਚ ਮੌਜੂਦਾ ਵਿਧਾਇਕਾਂ ਦੇ ਪੁੱਤਰ ਲੰਮੇ ਸਮੇਂ ਤੋਂ ਸਰਗਰਮ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਭਾਜਪਾ ਵੱਲੋਂ ਕੋਈ ਨਵਾਂ ਉਮੀਦਵਾਰ ਮੈਦਾਨ ਵਿਚ ਹੋਵੇਗਾ। ਉਥੋਂ ਵਿਧਾਇਕ ਰਹੀ ਡਾਕਟਰ ਨਵਜੋਤ ਕੌਰ ਸਿੱਧੂ ਹੁਣ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਚੁੱਕੀ ਹੈ। ਇਸ ਹਲਕੇ ਤੋਂ ਸੁਖਵਿੰਦਰ ਸਿੰਘ ਪਿੰਟੂ ਤੇ ਸੁਰੇਸ਼ ਮਹਾਜਨ ਟਿਕਟ ਲਈ ਦਾਅਵਾ ਠੋਕ ਰਹੇ ਹਨ। ਪਿੰਟੂ ਇਸ ਹਲਕੇ ਅੰਦਰ ਦੇ ਕਿਸੇ ਵਾਰਡ ਤੋਂ ਦੋ ਵਾਰ ਕੌਂਸਲਰ ਰਹੇ ਹਨ ਅਤੇ ਭਾਜਪਾ ਦਾ ਸਿੱਖ ਚਿਹਰਾ ਹਨ। ਮਹਾਜਨ ਇੰਮਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਰਹਿ ਚੁੱਕੇ ਹਨ। ਦੂਸਰੇ ਪਾਸੇ ਅੰਮ੍ਰਿਤਸਰ ਉਤਰੀ ਤੋਂ ਵਿਧਾਇਕ ਅਨਿਲ ਜੋਸ਼ੀ, ਫਾਜ਼ਿਲਕਾ ਤੋਂ ਸੁਰਜੀਤ ਕੁਮਾਰ ਜਿਆਣੀ, ਪਠਾਨਕੋਟ ਤੋਂ ਅਸ਼ਵਨੀ ਸ਼ਰਮਾ, ਭੋਆ ਤੋਂ ਸੀਮਾ ਕੁਮਾਰੀ, ਸੁਜਾਨਪੁਰ ਤੋਂ ਦਿਨੇਸ਼ ਸਿੰਘ, ਜਲੰਧਰ ਕੇਂਦਰ ਹਲਕੇ ਤੋਂ ਮਨੋਰੰਜਨ ਕਾਲੀਆ, ਜਲੰਧਰ ਉਤਰੀ ਵੱਲੋਂ ਕੇ.ਡੀ. ਭੰਡਾਰੀ, ਫਗਵਾੜਾ ਤੋਂ ਸੋਮ ਪ੍ਰਕਾਸ਼ ਤੇ ਦਸੂਹਾ ਤੋਂ ਸਖਜੀਤ ਕੌਰ ਸਾਹੀ ਦੀ ਟਿਕਟ ਲਗਭਗ ਤੈਅ ਮੰਨੀ ਜਾ ਰਹੀ ਹੈ। ਅਬੋਹਰ ਹਲਕੇ ਵਿਚ ਵਿਜੈ ਲਕਸ਼ਮੀ ਭਾਦੂ ਨੂੰ ਇਸ ਵਾਰ ਟਿਕਟ ਸ਼ਾਇਦ ਨਹੀਂ ਦਿੱਤੀ ਜਾਵੇਗੀ। ਉਸ ਦੀ ਥਾਂ ਸਾਬਕਾ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਪ੍ਰੋ. ਬ੍ਰਿਜ ਲਾਲ ਰਿਣਵਾ ਦੇ ਪੁੱਤਰ ਸੰਦੀਪ ਰਿਣਵਾ ਅਤੇ ਸਾਬਕਾ ਵਿਧਾਇਕ ਰਾਮ ਕੁਮਾਰ ਦੇ ਪੁੱਤਰ ਸ਼ਿਵਰਾਜ ਵਿਚ ਟਿਕਟ ਦੀ ਰੱਸਾਕਸ਼ੀ ਚੱਲ ਰਹੀ ਹੈ। ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਪ੍ਰੋ. ਰਾਜਿੰਦਰ ਭੰਡਾਰੀ ਲੁਧਿਆਣਾ ਪੱਛਮੀ ਹਲਕੇ ਤੋਂ ਪਿਛਲੀ ਵਾਰ ਹਾਰ ਜਾਣ ਦੇ ਬਾਵਜੂਦ ਮੁੜ ਮੈਦਾਨ ‘ਚ ਆਉਣ ਦੀ ਤਿਆਰੀ ‘ਚ ਹਨ। ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ ਤੇ ਅੰਮ੍ਰਿਤਸਰ ਕੇਂਦਰੀ ਤੋਂ ਤਰੁਣ ਚੁੱਘ ਦੀ ਥਾਂ ਵੀ ਕੋਈ ਬਦਲਾਅ ਹੋਣ ਦੇ ਆਸਾਰ ਹਾਲ ਦੀ ਘੜੀ ਘੱਟ ਹਨ। ਲੁਧਿਆਣਾ ਕੇਂਦਰੀ ਹਲਕੇ ਤੋਂ ਸਾਬਕਾ ਵਿਧਾਇਕ ਸਤਪਾਲ ਗੋਸਾਈ ਪਾਰਟੀ ਵੱਲੋਂ ਤੈਅ ਕੀਤੀ ਉਮਰ ਹੱਦ ਨੂੰ ਪਾਰ ਕਰ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਇਸ ਵਾਰ ਉਮੀਦਵਾਰ ਸ਼ਾਇਦ ਨਹੀਂ ਬਣਾਇਆ ਜਾਵੇਗਾ ਅਤੇ ਉਨ੍ਹਾਂ ਦੀ ਜਗ੍ਹਾ ਉਨ੍ਹਾਂ ਦੇ ਪੋਤੇ ਅਮਿਤ ਗੋਸਾਈਂ ਅਤੇ ਡਾ. ਸੁਭਾਸ਼ ਸ਼ਰਮਾ ਚੋਣ ਲੜਨਾ ਚਾਹੁੰਦੇ ਹਨ। ਅਮਿਤ ਗੋਸਾਈਂ ਪੰਜਾਬ ਭਾਜਪਾ ਦੇ ਬੁਲਾਰੇ ਵਜੋਂ ਕੰਮ ਕਰ ਰਹੇ ਹਨ। ਰਾਜਪੁਰਾ ਹਲਕੇ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ, ਜਿਥੇ ਬਰਨਾਲਾ ਸੀਟ ਬਦਲਣ ਤੋਂ ਅਕਾਲੀ ਦਲ ਦੇ ਨਾਂਹ ਸੁਣਨ ਪਿੱਛੋਂ ਭਾਜਪਾ ਆਪਣੇ ਸੀਨੀਅਰ ਆਗੂ ਹਰਜੀਤ ਗਰੇਵਲ ਨੂੰ ਉਮੀਦਵਾਰ ਬਣਾ ਸਕਦੀ ਹੈ। ਫਿਰੋਜ਼ਪੁਰ ਤੋਂ ਸੁਖਪਾਲ ਸਿੰਘ ਨੰਨੂੰ ਅਤੇ ਸੂਬਾਈ ਜਨਰਲ ਸਕੱਤਰ ਮਨਜੀਤ ਸਿੰਘ ਰਾਏ ਟਿਕਟ ਲੈਣ ਲਈ ਜ਼ੋਰ ਲਾ ਦੇ ਰਹੇ ਹਨ। ਅੰਮ੍ਰਿਤਸਰ ਪੱਛਮੀ ਤੋਂ ਰਾਕੇਸ਼ ਗਿੱਲ ਨੂੰ ਟਿਕਟ ਮਿਲਣੀ ਇਸ ਵਾਰੀ ਮੁਸ਼ਕਲ ਲੱਗਦੀ ਹੈ। ਪਾਰਟੀ ਨੂੰ ਵੱਡੀ ਮੁਸ਼ਕਲ ਦੀਨਾਨਗਰ ਤੋਂ ਹੈ, ਜਿਥੋਂ ਬਿਸ਼ਨ ਦਾਸ ਚੋਣ ਹਾਰ ਗਏ ਸਨ। ਪਾਰਟੀ ਉਨ੍ਹਾਂ ਨੂੰ ਟਿਕਟ ਦੇਣਾ ਨਹੀਂ ਚਾਹੁੰਦੀ, ਪਰ ਬਦਲ ਵਜੋਂ ਪਾਰਟੀ ਕੋਲ ਕੋਈ ਵੱਡਾ ਨਾਂ ਨਹੀਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article