PUNJABMAILUSA.COM

ਪੰਜਾਬ ਵਿਧਾਨ ਸਭਾ ‘ਚ ‘ਆਪ’ ਵਿਧਾਇਕਾਂ ਦੀਆਂ ਲੱਥੀਆਂ ਪੱਗਾਂ

 Breaking News

ਪੰਜਾਬ ਵਿਧਾਨ ਸਭਾ ‘ਚ ‘ਆਪ’ ਵਿਧਾਇਕਾਂ ਦੀਆਂ ਲੱਥੀਆਂ ਪੱਗਾਂ

ਪੰਜਾਬ ਵਿਧਾਨ ਸਭਾ ‘ਚ ‘ਆਪ’ ਵਿਧਾਇਕਾਂ ਦੀਆਂ ਲੱਥੀਆਂ ਪੱਗਾਂ
June 28
10:28 2017

ਚੰਡੀਗੜ੍ਹ, 28 ਜੂਨ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿਚ ਭਿਆਨਕ ਵਰਤਾਰਾ ਪਹਿਲਾਂ ਕਦੇ ਦੇਖਣ ਨੂੰ ਨਹੀਂ ਮਿਲਿਆ, ਜਦੋਂ ਦੋ ਵਿਧਾਇਕਾਂ ਨੂੰ ਸਟਰੇਚਰਾਂ ‘ਤੇ ਪਾ ਕੇ ਹਸਪਤਾਲ ਦਾਖਲ ਕਰਵਾਉਣਾ ਪਿਆ। ਕੁਝ ਵਿਧਾਇਕ ਬੁਰੀ ਤਰ੍ਹਾਂ ਘੜੀਸੇ ਗਏ ਤੇ ਉਨ੍ਹਾਂ ਦੀਆਂ ਪੱਗਾਂ ਲਹਿ ਗਈਆਂ। ਵਿਧਾਨ ਸਭਾ ਦੇ ਦਾਖਲੇ ਵਾਲੇ ਗੇਟ ਦੇ ਬਾਹਰ ਜ਼ਬਰਦਸਤ ਰੌਲੇ-ਰੱਪੇ ਤੇ ਚੀਕ-ਚਿਹਾੜੇ ਦਾ ਆਲਮ ਸੀ ਤੇ ਇਕ ਤਰ੍ਹਾਂ ਮੱਛੀ ਮਾਰਕੀਟ ਤੋਂ ਵੀ ਮਾੜੀ ਹਾਲਤ ਬਣੀ ਹੋਈ ਸੀ। ਇਸ ਦੌਰਾਨ ਚਾਰ-ਪੰਜ ਵਿਧਾਇਕਾਂ ਦੀਆਂ ਪੱਗਾਂ ਲੱਥੀਆਂ, ਪਰ ਇਕ ਵਿਧਾਇਕ ਦੀ ਪੱਗ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਨੋਟਿਸ ਲਿਆ। ‘ਆਪ’ ਦੇ ਸੁਖਪਾਲ ਖਹਿਰਾ ਤੇ ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਬੈਂਸ ਨੂੰ ਵਿਧਾਨ ਸਭਾ ਦੇ ਕੰਪਲੈਕਸ ਦੇ ਅੰਦਰ ਜਾਣੋਂ ਰੋਕ ਦਿੱਤਾ ਗਿਆ। ਉਹ ਉਥੇ ਹੀ ਧਰਨੇ ‘ਤੇ ਬੈਠ ਗਏ। ਇਸ ਮੁੱਦੇ ‘ਤੇ ਸਦਨ ਦੇ ਅੰਦਰ ਵੀ ਹੰਗਾਮਾ ਹੋ ਗਿਆ।
‘ਆਪ’ ਦੇ ਵਿਧਾਇਕਾਂ ਨੂੰ ਮਾਰਸ਼ਲਾਂ ਨੇ ਲੱਤਾਂ-ਬਾਹਾਂ ਤੋਂ ਫੜ ਕੇ ਸਦਨ ਦੇ ਬਾਹਰ ਕੀਤਾ, ਤਾਂ ਮਾਰਸ਼ਲਾਂ ਨਾਲ ਝੜਪਾਂ ਕਾਰਨ ਚਾਰ-ਪੰਜ ਵਿਧਾਇਕਾਂ ਦੀਆਂ ਪੱਗਾਂ ਲਹਿ ਗਈਆਂ ਅਤੇ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਸਣੇ ਚਾਰ ਵਿਧਾਇਕ ਜ਼ਖਮੀ ਹੋ ਗਏ। ਬੀਬੀ ਮਾਣੂੰਕੇ ਤੇ ਮਨਜੀਤ ਸਿੰਘ ਬਿਲਾਸਪੁਰ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਵਿਧਾਨ ਸਭਾ ਦੇ ਦਾਖਲੇ ਵਾਲੇ ਗੇਟ ਸਾਹਮਣੇ ਭਾਰੀ ਰੌਲਾ ਤੇ ਚੀਕ-ਚਿਹਾੜਾ ਪੈ ਰਿਹਾ ਸੀ ਪਰ ਕੋਈ ਕਿਸੇ ਦੀ ਸੁਨਣ ਵਾਲਾ ਨਹੀਂ ਸੀ। ਗਰਮੀ ਤੇ ਹੁੰਮਸ ਹਾਲਾਤ ਹੋਰ ਵਿਗਾੜੇ ਹੋਏ ਸਨ। ਦੋ ਜ਼ਖਮੀ ਵਿਧਾਇਕ ਨੀਮ ਬੇਹੋਸ਼ੀ ਦੀ ਹਾਲਤ ਵਿਚ ਸਨ, ਜਿਨ੍ਹਾਂ ਨੇ ਪਾਣੀ ਪਿਆਏ ਜਾਣ ‘ਤੇ ਕੁਝ ਸੁਰਤ ਸੰਭਾਲੀ।
ਸਦਨ ਵਿਚੋਂ ਕੱਢੇ ਜਾਣ ‘ਤੇ ‘ਆਪ’ ਵਿਧਾਇਕ ਵਿਧਾਨ ਸਭਾ ਅੰਦਰਲੇ ਗੇਟ ਸਾਹਮਣੇ ਲੇਟ ਗਏ ਪਰ ਮਾਰਸ਼ਲ ਉਨ੍ਹਾਂ ਨੂੰ ਕੰਪਲੈਕਸ ਵਿਚੋਂ ਬਾਹਰ ਕੱਢਣ ਲਈ ਖਿੱਚ-ਧੂਹ ਕਰਦੇ ਰਹੇ, ਜਿਸ ਕਾਰਨ ਦੋ-ਤਿੰਨ ਵਿਧਾਇਕਾਂ ਦੀਆਂ ਕਮੀਜ਼ਾਂ ਦੇ ਬਟਣ ਵੀ ਟੁੱਟ ਗਏ। ਮਾਰਸ਼ਲਾਂ ਅਤੇ ‘ਆਪ’ ਵਿਧਾਇਕਾਂ ਵਿਚਾਲੇ ਅੱਧੇ ਘੰਟੇ ਤੋਂ ਵੱਧ ਸਮਾਂ ਖਿੱਚ-ਧੂਹ ਹੁੰਦੀ ਰਹੀ। ‘ਆਪ’ ਦੇ ਜੈ ਕਿਸ਼ਨ ਸਿੰਘ ਰੋੜੀ ਅਤੇ ਅਕਾਲੀ ਦਲ ਦੇ ਪਵਨ ਟੀਨੂੰ ਨੇ ਸਦਨ ਵਿਚ ਜਾਣ ਲਈ ਕਈ ਵਾਰ ਗੇਟ ਨੂੰ ਧੱਕੇ ਮਾਰ ਕੇ ਖੋਲ੍ਹਣ ਦਾ ਯਤਨ ਕੀਤਾ ਪਰ ਉਹ ਸਫਲ ਨਾ ਹੋਏ। ‘ਆਪ’ ਵਿਧਾਇਕਾਂ ਨੇ ਸਪੀਕਰ ਵਿਰੁਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਨੂੰ ‘ਜਮਹੂਰੀਅਤ ਦਾ ਕਾਤਲ’ ਦੱਸਿਆ। ਵਿਰੋਧੀ ਧਿਰ ਦੇ ਨੇਤਾ ‘ਆਪ’ ਦੇ ਐੱਚ.ਐੱਸ. ਫੂਲਕਾ ਅਤੇ ਕੰਵਰ ਸੰਧੂ ਨੇ ਸੁਮੱਚੀ ਸਥਿਤੀ ਨੂੰ ਜਮਹੂਰੀਅਤ ਦੇ ਇਤਿਹਾਸ ਵਿਚ ‘ਕਾਲਾ ਦਿਨ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਾਲਾਤ ਐਮਰਜੈਂਸੀ ਤੋਂ ਵੀ ਮਾੜੇ ਹੋ ਗਏ ਹਨ। ਸਪੀਕਰ ਨੇ ਵਿਰੋਧੀ ਆਵਾਜ਼ ਹੀ ਬੰਦ ਕਰ ਦਿਤੀ ਹੈ। ‘ਆਪ’ ਦੇ ਦੋ ਹੋਰ ਵਿਧਾਇਕਾਂ ਨੇ ਕਿਹਾ, ”ਮਾਰਸ਼ਲਾਂ ਨੇ ਸਾਡੇ ਕੇਸਾਂ ਅਤੇ ਕਰਾਰਾਂ ਦੀ ਬੇਅਬਦੀ ਕੀਤੀ ਹੈ।” ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਵਿਧਾਇਕ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਲਾਂਜ ‘ਚ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਦਿਨ ਜਮਹੂਰੀਅਤ ਵਿਚ ਸਭ ਤੋਂ ਉਦਾਸ ਕਰਨ ਵਾਲਾ ਦਿਨ ਹੈ। ਉਨ੍ਹਾਂ ਕਿਹਾ ਸਪੀਕਰ ਨੂੰ ਇਕ ਨਿੰਦਾਜਨਕ ਸ਼ਬਦ ਨਾਲ ਸੰਬੋਧਨ ਕੀਤੇ ਜਾਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ, ”ਸਪੀਕਰ ਨੇ ਜੇ ਮੁਆਫੀ ਨਾ ਮੰਗੀ, ਤਾਂ ਉਸ ਨੂੰ ਗੱਦੀਉਂ ਲਾਹੁਣ ਲਈ ਸੰਘਰਸ਼ ਕੀਤਾ ਜਾਵੇਗਾ।” ਸਪੀਕਰ ਦੇ ਹੁਕਮਾਂ ਤੋਂ ਬਾਅਦ ਮਾਰਸ਼ਲਾਂ ਨੇ ਔਰਤਾਂ ਨਾਲ ‘ਹੱਥੋਪਾਈ’ ਕੀਤੀ ਹੈ। ਉਨ੍ਹਾਂ ਕਿਹਾ, ”ਪੱਗਾਂ ਲਾਹੁਣ ਅਤੇ ਦਲਿਤਾਂ ਵਿਧਾਇਕਾਂ ਨਾਲ ਮਾਰ-ਕੁੱਟ ਦਾ ਮਾਮਲਾ ਘੱਟਗਿਣਤੀ ਕਮਿਸ਼ਨ ਅਤੇ ਐੱਸ.ਸੀ. ਕੌਮੀ ਕਮਿਸ਼ਨ ਕੋਲ ਉਠਾਇਆ ਜਾਵੇਗਾ।” ਸ਼੍ਰੀ ਬਾਦਲ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸਪੀਕਰ ਨੂੰ ਅਹੁਦੇ ਤੋਂ ਲਾਂਭੇ ਕਰ ਦੇਣ। ਇਸ ਦੌਰਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ‘ਆਪ’ ਵਿਧਾਇਕ ਪਿਰਮਲ ਸਿੰਘ ਖਾਲਸਾ ਦੀ ਕੇਸਰੀ ਪੱਗ ਦੋ ਹੱਥਾਂ ਵਿਚ ਚੁੱਕੀਂ ਪ੍ਰੈਸ ਲਾਂਜ ਵਿਚ ਆ ਗਏ। ਉਨ੍ਹਾਂ ਕਿਹਾ ਕਿ ਜਦੋਂ ਮਾਰਸ਼ਲ ਵਿਧਾਇਕ ਨਾਲ ਹੱਥੋਪਾਈ ਹੋ ਰਹੇ ਸਨ, ਤਾਂ ਪੱਗ ਲਹਿ ਗਈ ਅਤੇ ਉਨ੍ਹਾਂ ਇਸ ਨੂੰ ਰੁਲਣ ਤੋਂ ਬਚਾਉਣ ਲਈ ਚੁੱਕ ਲਿਆ। ਇਸ ਤੋਂ ਬਾਅਦ ਸ਼੍ਰੀ ਬਾਦਲ ਤੇ ਸ਼੍ਰੀ ਮਜੀਠੀਆ ‘ਆਪ’ ਵਿਧਾਇਕ ਦੀ ਪੱਗ ਦੇਣ ਹਸਪਤਾਲ ਪਹੁੰਚੇ। ਉਨ੍ਹਾਂ ਨਾਲ ਸ਼੍ਰੀ ਫੂਲਕਾ ਤੇ ਕੰਵਰ ਸੰਧੂ ਵੀ ਸਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਹਸਪਤਾਲ ਪਹੁੰਚ ਕੇ ‘ਆਪ’ ਵਿਧਾਇਕਾਂ ਦਾ ਹਾਲ-ਚਾਲ ਪੁੱਛਿਆ ਤੇ ਵਿਧਾਨ ਸਭਾ ਦੇ ਘਟਨਾਕ੍ਰਮ ਦੀ ਨਿਖੇਧੀ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article