ਪੰਜਾਬ ਵਿਧਾਨ ਸਭਾ ’ਚ ਹੰਗਾਮੇ ਬਾਅਦ ਸਪੀਕਰ ਵੱਲੋਂ ਅਕਾਲੀ ਦਲ ਦੇ ਵਿਧਾਇਕ ਬਾਕੀ ਬਜਟ ਸੈਸ਼ਨ ਲਈ ਮੁਅੱਤਲ

79
Share

ਪੁਲਿਸ ਨੇ ਵਿਧਾਇਕ ਚੁੱਕ ਕੇ ਬਾਹਰ ਕੱਢੇ
ਚੰਡੀਗੜ੍ਹ, 5 ਮਾਰਚ (ਪੰਜਾਬ ਮੇਲ)- ਸਦਨ ’ਚ ਹੰਗਾਮਾ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਦੇ ਬਾਕੀ ਬਜਟ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਾਰੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਬਾਅਦ ਵਿਧਾਨ ਸਭਾ ’ਚ ਹੰਗਾਮਾ ਹੋ ਗਿਆ। ਹੰਗਾਮੇ ਤੋਂ ਤੁਰੰਤ ਬਾਅਦ ਸਦਨ ਮੁਲਤਵੀ ਕਰ ਦਿੱਤਾ ਗਿਆ। ਹਾਲਾਂਕਿ ਅਕਾਲੀ ਦਲ ਦੇ ਵਿਧਾਇਕਾਂ ਨੇ ਬਾਹਰ ਜਾਣ ਤੋਂ ਇਨਕਾਰ ਕਰ ਦਿੱਤਾ ਅਤੇ ਸਦਨ ਦੇ ਵਿਚ ਧਰਨੇ ’ਤੇ ਬੈਠ ਗਏ। ਪੁਲਿਸ ਨੇ ਉਨ੍ਹਾਂ ਨੂੰ ਸਦਨ ਛੱਡਣ ਲਈ ਬੇਨਤੀ ਕੀਤੀ ਪਰ ਉਹ ਨਾ ਮੰਨੇ ਤੇ ਨਾਅਰੇਬਾਜ਼ੀ ਕਰਦੇ ਰਹੇ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਚੁੱਕ ਕੇ ਬਾਹਰ ਕੱਢਿਆ।

Share