PUNJABMAILUSA.COM

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਾਦੂਵਾਲ ਬਾਰੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਸਦਨ ਦੀ ਕਮੇਟੀ ਦਾ ਗਠਨ

August 28
17:40 2018

ਚੰਡੀਗੜ੍ਹ, 28 ਅਗਸਤ (ਪੰਜਾਬ ਮੇਲ)- ਮੁੱਖ ਮੰਤਰੀ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਸਥਾਨ ‘ਤੇ ਉਨ੍ਹਾਂ ਅਤੇ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਵਿੱਚਕਾਰ ਮੀਟਿੰਗ ਹੋਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਵਾਸਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਦਨ ਦੀ ਕਮੇਟੀ ਦਾ ਗਠਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੱਲੋਂ ਉਠਾਏ ਗਏ ਮੁੱਦੇ ਵਿੱਚ ਦਖਲ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ‘ਗਲਤਬਿਆਨੀ ਦਾ ਮਾਹਰ’ ਦੱਿਸਆ ਕਿਉਂਕਿ ਉਨ੍ਹਾਂ ਨੇ ਗਲਤ ਸੂਚਨਾ ਦੇ ਕੇ ਸਦਨ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਟਾਵਰ ਦੀ ਸਥਿਤੀ ਬਾਰੇ ਸੁਖਬੀਰ ਨੇ ਜਾਣਕਾਰੀ ਦਿੱਤੀ ਹੈ ਉਹ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਦਾ ਸਾਫ਼ ਉਦੇਸ਼ ਗਲਤ ਸੂਚਨਾ ਨੂੰ ਫੈਲਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਨੇ ਸ਼ੇਖੀ ਮਾਰਨ ਲਈ ਦਾਦੂਵਾਲ ਦੇ ਨਾਲ ਉਨ੍ਹਾਂ ਦੀਆਂ ਜਿਹੜੀਆਂ ਤਸਵੀਰਾਂ ਵਿਖਾਈਆਂ ਹਨ ਇਹ ਪੰਜਾਬ ਭਵਨ ਵਿਖੇ ਉਨ੍ਹਾਂ ਦੀ ਇਕ ਵਫਦ ਨਾਲ ਹੋਈ ਮੀਟਿੰਗ ਦੌਰਾਨ ਖਿੱਚੀਆਂ ਗਈਆਂ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਕੋਈ ਖੁਫੀਆ ਮੀਟਿੰਗ ਨਹੀਂ ਸੀ ਸਗੋਂ ਇਸ ਦੀ ਮੀਡੀਆ ਵਿੱਚ ਵੱਡੇ ਪੱਧਰ ‘ਤੇ ਕਵਰੇਜ਼ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਵਫਦ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਸ਼ਾਮਲ ਸਨ ਜਿਨ੍ਹਾਂ ਵਿੱਚ ਯੂ.ਏ.ਡੀ., ਐਸ.ਏ.ਡੀ. (ਮਾਨ), ਐਸ.ਏ.ਡੀ. (1920) ਸ਼ਾਮਲ ਸਨ। ਇਹ ਵਫਦ ਆਪਣੀਆਂ ਮੰਗਾਂ ਦੀ ਸੂਚੀ ਲੈ ਕੇ ਆਇਆ ਸੀ ਜਿਸ ਵਿੱਚ ਬੇਅਦਬੀ ਦੇ ਮਾਮਲਿਆਂ ਦਾ ਪਤਾ ਲਾਉਣਾ, ਬੇਅਦਬੀ ਦੇ ਮਾਮਲੇ ਵਿੱਚ ਸ਼ਾਮਲ ਲੋਕਾਂ ਨੂੰ ਗ੍ਰਿਫਤਾਰ ਕਰਨਾ, ਸੂਬੇ ਅਤੇ ਸੂਬੇ ਤੋਂ ਬਾਹਰ ਦੀਆਂ ਜੇਲ੍ਹਾਂ ਵਿੱਚ ਆਪਣੀ ਸਜ਼ਾ ਮੁਕੰਮਲ ਕਰਨ ਦੇ ਬਾਵਜੂਦ ਟਾਡਾ ਹੇਠ ਨਜ਼ਰਬੰਦਾਂ ਦੀ ਰਿਹਾਈ ਅਤੇ ਤਬਾਦਲਾ ਤੋਂ ਇਲਾਵਾ ਹੋਰ ਮੰਗਾਂ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਦਾਦੂਵਾਲ ਇਨ੍ਹਾਂ ਆਗੂਆਂ ਨਾਲ ਉਸ ਵਫਦ ਵਿੱਚ ਆਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਜੇ ਇਕੋ ਤਰ੍ਹਾਂ ਦੀ ਸਿਹਤ ਅਤੇ ਦਿੱਖ ਵਾਲੇ ਪੰਜ ਵਿਅਕਤੀ ਦਾਦੂਵਾਲ ਨਾਲ ਖੜੇ ਹੋਣ ਤਾਂ ਉਹ ਉਨ੍ਹਾਂ ਨੂੰ ਪਹਿਚਾਣ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਸਦਨ ਦੀ ਕਮੇਟੀ ਵੱਲੋਂ ਕੀਤੀ ਜਾਣ ਵਾਲੀ ਜਾਂਚ ਸੁਖਬੀਰ ਦੇ ਝੂਠਾਂ ਦਾ ਪਰਦਾਫਾਸ਼ ਕਰੇਗੀ ਅਤੇ ਇਸ ਮਾਮਲੇ ਸਬੰਧੀ ਸਚਾਈ ਨੂੰ ਸਾਹਮਣੇ ਲਿਆਵੇਗੀ।
ਆਪਣਾ ਸਰਕਾਰੀ ਨਿਵਾਸ ਸਥਾਨ ਸੀ.ਸੀ.ਟੀ.ਵੀ. ਦੀ ਸਖ਼ਤ ਨਿਗਰਾਨੀ ਹੇਠ ਹੋਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਸੁਖਬੀਰ ਨੂੰ ਇਨ੍ਹਾਂ ਦੀ ਰਿਕਾਰਡਿੰਗ ਚੈÎÎੱਕ ਕਰਵਾਉਣ ਦੀ ਚੁਣੌਤੀ ਦਿੱਤੀ।
ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਵਿੰਦਰ ਸਿੰਘ ਫੁਲਕਾ ਨੇ ਸੁਖਬੀਰ ਦੀ ਤਿੱਖੀ ਆਲੋਚਣਾ ਕਰਦੇ ਹੋਏ ਕਿਹਾ ਕਿ ਜੇ ਕਿਸੇ ਮਾਮਲੇ ਵਿੱਚ ਦਾਦੂਵਾਲ ਮੁੱਖ ਮੰਤਰੀ ਨਾਲ ਮਿਲਣੀ ਕਰਦੇ ਹਨ ਤਾਂ ਇਸ ਵਿੱਚ ਕੁੱਝ ਵੀ ਗਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਦਾਦੂਵਾਲ ਧਮਕੀਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਮੁੱਦੇ ‘ਤੇ ਮੁੱਖ ਮੰਤਰੀ ਤੱਕ ਪਹੁੰਚ ਕਰਨ ਦਾ ਹਰ ਅਧਿਕਾਰ ਹੈ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਲਈ ਸਦਨ ਦੀ ਕਮੇਟੀ ਗਠਿਤ ਕਰਨ ਦਾ ਪ੍ਰਸਤਾਵ ਕੀਤਾ ਜਿਸ ਨੂੰ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਪ੍ਰਵਾਨ ਕਰ ਲਿਆ। ਇਸ ਬਾਰੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਵੀ ਆਪਣੀ ਸਹਿਮਤੀ ਦਿੱਤੀ।
ਸੋਮਵਾਰ ਨੂੰ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਵੱਲੋਂ ਆਧਾਰਹੀਣ ਦੋਸ਼ਾਂ ਦੇ ਨਾਲ ਸਦਨ ਨੂੰ ਗੁੰਮਰਾਹ ਕਰਨ ਦੀ ਕੀਤੀ ਕੋਸ਼ਿਸ਼ ਦੀ ਤਿੱਖੀ ਆਲੋਚਣਾ ਕੀਤੀ ਸੀ।
ਬੇਅਦਬੀ ਦੇ ਮਾਮਲਿਆਂ ਬਾਰੇ ਜਸਟਿਸ (ਰਿਟਾ.) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸਰਕਾਰ ਵੱਲੋਂ ਸਦਨ ਵਿੱਚ ਰੱਖੇ ਜਾਣ ਤੋਂ ਛੇਤੀ ਬਾਅਦ ਇਹ ਦੋਸ਼ ਲਾਏ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੀ ਸੂਬਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਾਰਵਾਈ ਰਿਪੋਰਟ (ਏ.ਟੀ.ਆਰ.) ਦੇ ਨਾਲ ਕਮਿਸ਼ਨ ਦੀ ਰਿਪੋਰਟ ਨੂੰ ਪ੍ਰਵਾਨ ਕਰ ਲਿਆ ਗਿਆ ਸੀ। ਮੰਤਰੀ ਮੰਡਲ ਨੇ ਇਹ ਰਿਪੋਰਟ ਸਦਨ ਵਿੱਚ ਰੱਖੇ ਜਾਣ ਦੀ ਰਸਮੀ ਸਹਿਮਤੀ ਦੇ ਦਿੱਤੀ ਸੀ।
ਦਾਦੂਵਾਲ ਨੂੰ ਕਦੇ ਵੀ ਨਾ ਮਿਲੇ ਹੋਣ ਅਤੇ ਉਨ੍ਹਾਂ ਦੀ ਨਾ ਹੀ ਪਹਿਚਾਣ ਹੋਣ ਦੀ ਗੱਲ ‘ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੇ ਦੋਸ਼ਾਂ ਦੇ ਸਬੰਧ ਵਿੱਚ ਕਿਹਾ ਕਿ ਜਦੋਂ ਉਹ ਪੁਲਿਸ ਗੋਲੀਬਾਰੀ ਤੋਂ ਬਾਅਦ ਬਰਗਾੜੀ ਗਏ ਸਨ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਸਿੱਖ ਪ੍ਰਚਾਰਕ ਵੀ ਉÎÎੱਥੇ ਬੈਠੇ ਸਨ ਪਰ ਉਨ੍ਹਾਂ ਨੇ ਦਾਦੂਵਾਲ ਨੂੰ ਕਦੇ ਵੀ ਨਹੀਂ ਦੇਖਿਆ ਅਤੇ ਨਾ ਹੀ ਕਦੇ ਮਿਲੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਪਿਛਲੇ 10 ਸਾਲਾਂ ਦੇ ਆਪਣੇ ਕੁਕਰਮਾਂ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਲਈ ਇਹ ਢਕਵੰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਆਪਣੇ ਸ਼ਾਸਨ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਵਿਸ਼ੇਸ਼ ਤੌਰ ‘ਤੇ ਅਸਫਲ ਰਹੇ।
ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਰਿਪੋਰਟ ਬਾਰੇ ਬਹਿਸ ‘ਚ ਸ਼ਾਮਲ ਹੋਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਇਸ ਬਹਿਸ ਤੋਂ ਭੱਜਣਾ ਨਹੀਂ ਚਾਹੀਦਾ ਅਤੇ ਉਹ ਪਿਛਲੇ ਸਮੇਂ ਤੋਂ ਮਹੱਤਵਪੂਰਨ ਮੁੱਦਿਆਂ ‘ਤੇ ਅਜਿਹਾ ਕਰਦੇ ਆ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article