ਪੰਜਾਬ ਵਿਧਾਨ ਸਭਾ ਬਜਟ ਸੈਸ਼ਨ : ‘ਆਪ’ ਵਿਧਾਇਕ ਸਾਈਕਲਾਂ ‘ਤੇ ਵਿਧਾਨ ਸਭਾ ਪਹੁੰਚੇ

80
Share

ਚੰਡੀਗੜ੍ਹ, 1 ਮਾਰਚ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਅੱਜ ਤੋਂ ਸ਼ੁਰੂ ਹੋਏ ਬਜਟ ਸੈਸ਼ਨ ਵਿੱਚ ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ਖਿਲਾਫ਼ ਆਮ ਆਦਮੀ ਪਾਰਟੀ ਦੇ ਵਿਧਾਇਕ ਸਾਈਕਲਾਂ ‘ਤੇ ਵਿਧਾਨ ਸਭਾ ਪਹੁੰਚੇ ਹਨ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਣੇ ਹੋਰਨਾਂ ਵਿਧਾਇਕਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸਾਲ 2017 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿੱਚੋਂ ਕੋਈ ਵਾਅਦਾ ਪੁੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕੀਤੇ ਝੂਠੇ ਵਾਅਦਿਆਂ ਨੂੰ ਉਹ ਬਜਟ ਸੈਸ਼ਨ ਵਿੱਚ ਚੁੱਕਣਗੇ।


Share