PUNJABMAILUSA.COM

ਪੰਜਾਬ ਵਿੱਚ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਾਂ ਅੱਜ, ਸ਼ਾਮ ਤਕ ਆਉਣਗੇ ਨਤੀਜੇ

ਪੰਜਾਬ ਵਿੱਚ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਾਂ ਅੱਜ, ਸ਼ਾਮ ਤਕ ਆਉਣਗੇ ਨਤੀਜੇ

ਪੰਜਾਬ ਵਿੱਚ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਾਂ ਅੱਜ, ਸ਼ਾਮ ਤਕ ਆਉਣਗੇ ਨਤੀਜੇ
December 16
21:31 2017

ਚੰਡੀਗੜ੍ਹ, 16 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਸਮੇਤ 29 ਮਿਉਂਸਿਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਭਲਕੇ ਵੋਟਾਂ ਪੈਣਗੀਆਂ। ਮੱਖੂ, ਬਾਘਾਪੁਰਾਣਾ ਅਤੇ ਮੱਲਾਂਵਾਲਾ ’ਚ ਕਾਂਗਰਸ ਦੇ ਉਮੀਦਵਾਰਾਂ ਨੂੰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਜਾ ਚੁੱਕਾ ਹੈ। ਵੋਟਾਂ ਪਾਉਣ ਦਾ ਅਮਲ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਵੋਟਾਂ ਪੈਣ ਤੋਂ ਬਾਅਦ ਗਿਣਤੀ ਦਾ ਕੰਮ ਸ਼ੁਰੂ ਹੋ ਜਾਵੇਗਾ ਤੇ ਨਤੀਜਿਆਂ ਦਾ ਐਲਾਨ ਉਸੇ ਦਿਨ ਸ਼ਾਮ ਨੂੰ ਕੀਤਾ ਜਾਵੇਗਾ। ਪੰਜਾਬ ਚੋਣ ਕਮਿਸ਼ਨ ਨੇ ਸੰਵੇਦਨਸ਼ੀਲ ਥਾਵਾਂ ’ਤੇ ਵੀਡੀਓਗ੍ਰਾਫੀ ਕਰਾਉਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਦੀਆਂ ਇਨ੍ਹਾਂ ਸ਼ਹਿਰੀ ਖੇਤਰ ਦੀਆਂ ਸੰਸਥਾਵਾਂ ’ਚ ਪਹਿਲੀ ਵਾਰੀ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਤੇ ਇਸ ਵਾਰੀ ਔਰਤਾਂ ਦੀ ਨੁਮਾਇੰਦਗੀ ਵਧ ਜਾਵੇਗੀ। ਇਨ੍ਹਾਂ ਚੋਣਾਂ ਦੌਰਾਨ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਦਾ ਵਕਾਰ ਦਾਅ ’ਤੇ ਲੱਗਿਆ ਹੋਇਆ ਹੈ। ਮੰਤਰੀ ਬਣਨ ਦੀ ਦੌੜ ਵਿੱਚ ਸ਼ਾਮਲ ਵਿਧਾਇਕਾਂ ਨੇ ਤਾਂ ਕੌਂਸਲਰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਹੋਇਆ ਹੈ। ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਰਮਿਆਨ ਟਕਰਾਅ ਦੇ ਮਾਮਲੇ ਪਹਿਲਾਂ ਹੀ ਸਾਹਮਣੇ ਆ ਚੁੱਕੇ ਹਨ ਤੇ ਕਈ ਥਾਈਂ ਹਿੰਸਕ ਘਟਨਾਵਾਂ ਵੀ ਵਾਪਰੀਆਂ ਹਨ। ਚੋਣਾਂ ਵਾਲੇ ਦਿਨ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਸਾਵਧਾਨੀ ਵਰਤਣ ਦੀਆਂ ਹਦਾਹਿਤਾਂ ਕੀਤੀਆਂ ਗਈਆਂ ਹਨ। ਪੰਜਾਬ ਦੀਆਂ ਜ਼ਿਆਦਾਤਰ ਸ਼ਹਿਰੀ ਸੰਸਥਾਵਾਂ ’ਤੇ ਅਕਾਲੀ-ਭਾਜਪਾ ਗੱਠਜੋੜ ਦਾ ਹੀ ਕਬਜ਼ਾ ਸੀ। ਕਾਂਗਰਸ ਦੀ 10 ਸਾਲਾਂ ਬਾਅਦ ਵਾਪਸੀ ਦੇ ਆਸਾਰ ਹਨ। ਜਿਨ੍ਹਾਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਵੋਟਾਂ ਪੈਣਗੀਆਂ, ਉਨ੍ਹਾਂ ਵਿੱਚ ਰਾਜਾਸਾਂਸੀ (ਅੰਮ੍ਰਿਤਸਰ), ਹੰਡਿਆਇਆ (ਬਰਨਾਲਾ), ਅਮਲੋਹ (ਫਤਿਹਗੜ੍ਹ ਸਾਹਿਬ), ਭੋਗਪੁਰ, ਸ਼ਾਹਕੋਟ, ਗੋਰਾਇਆ ਅਤੇ ਬਿਲਗਾ (ਜਲੰਧਰ), ਢਿਲਵਾਂ, ਬੇਗੋਵਾਲ ਅਤੇ ਭੁਲੱਥ (ਕਪੂਰਥਲਾ), ਮਾਛੀਵਾੜਾ, ਮੁੱਲਾਂਪੁਰ ਦਾਖਾ, ਮਲੌਦ ਅਤੇ ਸਾਹਨੇਵਾਲ (ਲੁਧਿਆਣਾ), ਧਰਮਕੋਟ ਅਤੇ ਪੰਜਤੂਰ (ਮੋਗਾ), ਬਰੀਵਾਲਾ (ਮੁਕਤਸਰ), ਘੱਗਾ ਅਤੇ ਘਨੌਰ (ਪਟਿਆਲਾ) ਨਰੋਟ ਜੈਮਲ ਸਿੰਘ (ਪਠਾਨਕੋਟ), ਦਿੜ੍ਹਬਾ, ਚੀਮਾ, ਘਨੌਰੀ ਅਤੇ ਮੂਣਕ (ਸੰਗਰੂਰ), ਖੇਮਕਰਨ (ਤਰਨ ਤਾਰਨ), ਭਿੱਖੀ (ਮਾਨਸਾ), ਬਲਾਚੌਰ (ਐਸ.ਬੀ.ਐਸ. ਨਗਰ), ਤਲਵੰਡੀ ਸਾਬੋ (ਬਠਿੰਡਾ) ਅਤੇ ਮਾਹਿਲਪੁਰ (ਹੁਸ਼ਿਆਰਪੁਰ) ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article