PUNJABMAILUSA.COM

ਪੰਜਾਬ ਵਜ਼ਾਰਤ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਕਰਤਾਰਪੁਰ ਲਾਂਘੇ ਲਈ ਉਪਰਾਲਾ ਸ਼ੁਰੂ

ਪੰਜਾਬ ਵਜ਼ਾਰਤ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਕਰਤਾਰਪੁਰ ਲਾਂਘੇ ਲਈ ਉਪਰਾਲਾ ਸ਼ੁਰੂ

ਪੰਜਾਬ ਵਜ਼ਾਰਤ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਕਰਤਾਰਪੁਰ ਲਾਂਘੇ ਲਈ ਉਪਰਾਲਾ ਸ਼ੁਰੂ
August 22
11:24 2018

ਚੰਡੀਗੜ੍ਹ, 22 ਅਗਸਤ (ਪੰਜਾਬ ਮੇਲ)- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਫੇਰੀ ਦੌਰਾਨ ਉਥੋਂ ਦੀ ਫੌਜ ਦੇ ਚੀਫ ਜਨਰਲ ਕਮਰ ਜਾਵੇਦ ਬਾਜਵਾ ਨਾਲ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਮਾਮਲਾ ਉਠਾਇਆ ਸੀ ਅਤੇ ਜਨਰਲ ਬਾਜਵਾ ਨੇ ਇਸ ਦੀ ਹਮਾਇਤ ਕੀਤੀ ਸੀ। ਨਵਜੋਤ ਸਿੰਘ ਸਿੱਧੂ ਦੇ ਜਨਰਲ ਬਾਜਵਾ ਨਾਲ ਜੱਫੀ ਪਾਉਣ ਨੂੰ ਲੈ ਕੇ ਵਿਵਾਦ ਤਾਂ ਛਿੜ ਗਿਆ, ਪਰ ਕਰਤਾਰਪੁਰ ਲਾਂਘੇ ਦਾ ਮਾਮਲਾ ਪਿੱਛੇ ਰਹਿ ਗਿਆ।
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਪਣੀ ਕੈਬਨਿਟ ਨਾਲ ਕੀਤੀ ਮੀਟਿੰਗ ਦੌਰਾਨ ਇਹ ਮੁੱਦਾ ਹੁਣ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਉਠਾਉਣ ਦਾ ਫੈਸਲਾ ਗਿਆ ਹੈ। ਇਸ ਗੱਲ ‘ਤੇ ਇਹ ਕਿਹਾ ਜਾ ਸਕਦਾ ਹੈ ਕਿ ਕੈਪਟਨ ਅਤੇ ਪੰਜਾਬ ਦੀ ਸਮੁੱਚੀ ਵਜ਼ਾਰਤ ਸਿੱੱਧੂ ਅਤੇ ਬਾਜਵਾ ਵਿਚਕਾਰ ਕਰਤਾਰਪੁਰ ਲਾਂਘੇ ਸੰਬੰਧੀ ਹੋਈ ਗੱਲਬਾਤ ‘ਤੇ ਸਹੀ ਪਾ ਦਿੱਤੀ ਹੈ ਅਤੇ ਇਸ ਨੂੰ ਅੱਗੇ ਵਧਾਉਂਦੇ ਹੋਏ ਹੁਣ ਇਹ ਮੁੱਦਾ ਭਾਰਤ ਦੇ ਪ੍ਰਧਾਨ ਮੰਤਰੀ ਕੋਲ ਉਠਾਉਣ ਦਾ ਫੈਸਲਾ ਕੀਤਾ ਹੈ। ਤਾਂ ਕਿ ਗੁਰੂ ਨਾਨਕ ਦੇਵ ਦੇ 550ਵੇਂ ਗੁਰਪੁਰਬ ਦੇ ਮੌਕੇ ਸਿੱਖ ਸੰਗਤ ਲਈ ਪਾਕਿਸਤਾਨ ਵਿਚਲੇ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਵਾਸਤੇ ਲਾਂਘਾ ਦੇਣ ਦਾ ਮੁੱਦਾ ਪਾਕਿਤਸਾਨ ਦੇ ਹੁਕਮਰਾਨਾ ਕੋਲ ਉਠਾਇਆ ਜਾ ਸਕੇ। ਲਾਂਘਾ ਦੇਣ ਦੀ ਮੰਗ ਕਈ ਸਾਲਾਂ ਤੋਂ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕਿਸੇ ਕਿਨਾਰੇ ਨਹੀਂ ਲੱਗ ਸਕੀ। ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਹਲਕੇ ਤੋਂ ਕਰਤਾਰਪੁਰ ਦਾ ਗੁਰਦੁਆਰਾ ਕੇਵਲ ਤਿੰਨ-ਚਾਰ ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਇਸ ਗੁਰਦੁਆਰੇ ਦੇ ਦਰਸ਼ਨਾਂ ਲਈ ਸਿੱਖ ਸੰਗਤ ਕਾਫੀ ਸਮੇਂ ਤੋਂ ਲਾਂਘਾ ਦੇਣ ਦੀ ਮੰਗ ਕਰਦੀ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਕੁਲਦੀਪ ਸਿੰਘ ਵਡਾਲਾ ਤਾਂ ਹਰੇਕ ਮਹੀਨੇ ਡੇਰਾ ਬਾਬਾ ਨਾਨਕ ਵਿਚ ਲਾਂਘੇ ਲਈ ਅਰਦਾਸ ਕਰਿਆ ਕਰਦੇ ਸਨ। ਇਹ ਮਾਮਲਾ ਪਹਿਲਾਂ ਪੰਜਾਬ ਵਜ਼ਾਰਤ ਦੀ ਮੀਟਿੰਗ ‘ਚ ਉਠਿਆ ਤੇ ਮੰਤਰੀਆਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਇਸ ਮੁੱਦੇ ‘ਤੇ ਕੇਂਦਰ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ ਤੇ ਮੁੱਖ ਮੰਤਰੀ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹੁਣ ਇਕ ਵਫਦ ਪ੍ਰਧਾਨ ਮੰਤਰੀ ਨੂੰ ਮਿਲੇਗਾ ਤੇ ਲਾਂਘੇ ਦਾ ਮੁੱਦਾ ਪਾਕਿਸਤਾਨ ਸਰਕਾਰ ਨਾਲ ਉਠਾਉਣ ‘ਤੇ ਜ਼ੋਰ ਦੇਵੇਗਾ। ਇਸ ਮੌਕੇ ਮੰਗ ਕੀਤੀ ਜਾਵੇਗੀ ਕਿ ਜੇਕਰ ਲਾਂਘਾ ਪੱਕੇ ਤੌਰ ‘ਤੇ ਨਹੀਂ ਦਿੱਤਾ ਜਾ ਸਕਦਾ, ਤਾਂ ਸ਼ਤਾਬਦੀ ਸਮਾਰੋਹਾਂ ਤੱਕ ਵਕਤੀ ਤੌਰ ‘ਤੇ ਦਿੱਤਾ ਜਾਵੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਕੋਲੋਂ ਸ਼ਤਾਬਦੀ ਸਮਾਗਮਾਂ ਲਈ ਕੇਂਦਰ ਸਰਕਾਰ ਨੂੰ ਭੇਜੇ 2145 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਦਾ ਮਾਮਲਾ ਵੀ ਉਠਾਇਆ ਜਾਵੇਗਾ। ਇਸ ਸਿਲਸਿਲੇ ਵਿਚ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸ਼ਤਾਬਦੀ ਸਮਾਗਮਾਂ ਲਈ ਤਿੰਨ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਹੈ ਤੇ ਜਿਹੜੀਆਂ ਸ਼ਤਾਬਦੀ ਸਮਾਗਮਾਂ, ਤਿੰਨ ਪਵਿੱਤਰ ਥਾਵਾਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਅਤੇ ਬਟਾਲਾ ਦੇ ਵਿਕਾਸ ਅਤੇ ਆਧਾਰੀ ਢਾਂਚੇ ਨਾਲ ਜੁੜੇ ਕੰਮਾਂ ਦੀ ਨਿਗਰਾਨੀ ਕਰਨਗੀਆਂ।
ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਆਪਣੇ ਕਾਰਜਕਾਲ ਵਿਚ ਪਾਕਿਸਤਾਨ ਨਾਲ ਲਾਂਘੇ ਦਾ ਮੁੱਦਾ ਉਠਾਇਆ ਸੀ ਪਰ ਇਸ ਦਾ ਹੱਲ ਨਹੀਂ ਨਿਕਲ ਸਕਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article