PUNJABMAILUSA.COM

ਪੰਜਾਬ ਸਮੇਤ ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਨਸ਼ਿਆਂ ਖਿਲਾਫ ਵਿੱਢੀ ਜੰਗ

ਪੰਜਾਬ ਸਮੇਤ ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਨਸ਼ਿਆਂ ਖਿਲਾਫ ਵਿੱਢੀ ਜੰਗ

ਪੰਜਾਬ ਸਮੇਤ ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਨਸ਼ਿਆਂ ਖਿਲਾਫ ਵਿੱਢੀ ਜੰਗ
August 22
11:06 2018

-ਡਾਟਾ ਸਾਂਝਾ ਕਰਨ ਲਈ ਪੰਚਕੂਲਾ ਵਿਖੇ ਕੇਂਦਰੀ ਸਕੱਤਰੇਤ ਸਥਾਪਤ ਕਰਨ ਦਾ ਫੈਸਲਾ
ਹਰ 6 ਮਹੀਨੇ ਬਾਅਦ ਮੀਟਿੰਗ ਕਰਨ ਬਾਰੇ ਕੈਪਟਨ ਦਾ ਸੁਝਾਅ ਕਾਨਫਰੰਸ ‘ਚ ਆਮ ਸਹਿਮਤੀ ਨਾਲ ਪ੍ਰਵਾਨ

ਚੰਡੀਗੜ੍ਹ, 22 ਅਗਸਤ (ਪੰਜਾਬ ਮੇਲ)- ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਨਸ਼ਿਆਂ ਵਿਰੁੱਧ ਲੜਾਈ ‘ਚ ਡਾਟਾ ਤੇ ਸੂਚਨਾ ਸਾਂਝੀ ਕਰਨ ਵਾਸਤੇ ਪੰਚਕੂਲਾ ਵਿਖੇ ਸਾਂਝਾ/ਕੇਂਦਰੀ ਸਕੱਤਰੇਤ ਸਥਾਪਤ ਕਰਨ ਲਈ ਆਮ ਸਹਿਮਤੀ ਨਾਲ ਫੈਸਲਾ ਲਿਆ ਹੈ।
ਨਸ਼ਿਆਂ ਵਿਰੁੱਧ ਲੜਾਈ ਲਈ ਸਾਂਝੀ ਰਣਨੀਤੀ ਬਾਰੇ ਵਿਚਾਰ ਕਰਨ ਅਤੇ ਤਿਆਰ ਕਰਨ ਵਾਸਤੇ ”ਨਸ਼ੇ-ਚੁਣੌਤੀਆਂ ਤੇ ਰਣਨੀਤੀ” ਬਾਰੇ ਸੱਦੀ ਖੇਤਰੀ ਕਾਨਫਰੰਸ ‘ਚ ਮੁੱਖ ਮੰਤਰੀਆਂ ਨੇ ਇਹ ਫੈਸਲਾ ਲਿਆ, ਜਿਸ ਦੇ ਅਨੁਸਾਰ ਅੰਕੜੇ ਅਤੇ ਸੂਚਨਾ ਸਾਂਝੀ ਕਰਨ ਲਈ ਤਾਲਮੇਲ ਵਾਸਤੇ ਹਰੇਕ ਸੂਬੇ ਵਲੋਂ ਆਪਣੇ ਨੋਡਲ ਅਫਸਰ ਤਾਇਨਾਤ ਕੀਤੇ ਜਾਣਗੇ।
ਇਸ ਕਾਨਫਰੰਸ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਐੱਮ.ਐੱਲ.ਖੱਟਰ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਟੀ.ਐੱਸ. ਰਾਵਤ ਨੇ ਖੁਦ ਹਿੱਸਾ ਲਿਆ, ਜਦਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਇਸ ਕਾਨਫਰੰਸ ‘ਚ ਵੀਡਿਓ ਕਾਨਫਰੰਸ ਰਾਹੀਂ ਸ਼ਮੂਲੀਅਤ ਕੀਤੀ ਕਿਉਂਕਿ ਉਹ ਮੌਸਮ ਦੀ ਖਰਾਬੀ ਕਾਰਨ ਖੁਦ ਪਹੁੰਚਣ ‘ਚ ਅਸਮਰੱਥ ਰਹੇ।
ਇਨ੍ਹਾਂ ਸੂਬਿਆਂ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਮੀਟਿੰਗ ਵਿਚ ਹਾਜ਼ਰ ਸਨ। ਇਸ ਮੀਟਿੰਗ ‘ਚ ਰਾਜਸਥਾਨ, ਦਿੱਲੀ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਲ ਸਨ। ਇਸ ਦਾ ਉਦੇਸ਼ ਸਾਰੇ ਤਰ੍ਹਾਂ ਦੀ ਸਿਆਸੀ ਅਤੇ ਖੇਤਰੀ ਵੰਡ ਤੋਂ ਉਪਰ ਉਠ ਕੇ ਨਸ਼ਿਆਂ ਵਿਰੁੱਧ ਇਕ ਸਾਂਝੀ ਰਣਨੀਤੀ ਤਿਆਰ ਕਰਨਾ ਸੀ।
ਨਸ਼ਿਆਂ ਵਿਰੁੱਧ ਜੰਗ ‘ਚ ਪ੍ਰਗਤੀ ਤੇ ਨਿਗਰਾਨੀ ਰੱਖਣ ਅਤੇ ਇਸ ਸਮੱਸਿਆ ਨਾਲ ਨਿਪਟਣ ਲਈ ਵੱਖ-ਵੱਖ ਪੱਧਰਾਂ ‘ਤੇ ਨਿਯਮਿਤ ਤੌਰ ‘ਤੇ ਮੀਟਿੰਗਾਂ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਦੇ ਸੁਝਾਅ ਨੂੰ ਮੀਟਿੰਗ ਦੌਰਾਨ ਪ੍ਰਵਾਨ ਕਰ ਲਿਆ ਗਿਆ। ਕੈਪਟਨ ਅਮਰਿੰਦਰ ਸਿੰਘ ਦੇ ਪ੍ਰਸਤਾਵ ਦੇ ਆਧਾਰ ‘ਤੇ ਨਸ਼ਿਆਂ ਵਿਰੁੱਧ ਸਾਂਝੀ ਰਣਨੀਤੀ ਦੀ ਪ੍ਰਗਤੀ ‘ਤੇ ਨਿਗਰਾਨੀ ਰੱਖਣ ਲਈ ਹਰ 6 ਮਹੀਨੇ ਬਾਅਦ ਮੀਟਿੰਗ ਕਰਨ ਦਾ ਵੀ ਫੈਸਲਾ ਲਿਆ ਗਿਆ।
ਮੀਟਿੰਗ ਤੋਂ ਬਾਅਦ ਇਕ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨਸ਼ਿਆਂ ਵਿਰੁੱਧ ਰਣਨੀਤੀ ਨੂੰ ਲਾਗੂ ਕਰਨ ਵਾਸਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸੱਦਾ ਦੇਣ ਅਤੇ ਜੰਮੂ ਅਤੇ ਕਸ਼ਮੀਰ ਨੂੰ ਵੀ ਇਸ ਵਿਚ ਸ਼ਾਮਲ ਕਰਨ ਦਾ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਸੁਝਾਅ ਦੇ ਆਧਾਰ ‘ਤੇ ਹਰੇਕ ਤਿਮਾਹੀ ਦੌਰਾਨ ਅਧਿਕਾਰੀਆਂ ਲਈ ਉੱਚ ਪੱਧਰ ‘ਤੇ ਮੀਟਿੰਗ ਕਰਨ ਦਾ ਵੀ ਫੈਸਲਾ ਲਿਆ ਗਿਆ, ਜਿਸ ਦੀ ਪ੍ਰਧਾਨਗੀ ਵਾਰੋ-ਵਾਰੀ ਸਬੰਧਤ ਸੂਬਿਆਂ ਦੇ ਮੁੱਖ ਸਕੱਤਰ/ਡੀ.ਜੀ.ਪੀ ਕਰਨਗੇ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਵੱਖ-ਵੱਖ ਸੂਬਿਆਂ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਰੋਜ਼ਮਰਾ ਦੇ ਪੱਧਰ ‘ਤੇ ਤਾਲਮੇਲ ਕਰਨਗੇ।
ਸੂਬਿਆਂ ਵਲੋਂ ਆਪਣੇ-ਆਪਣੇ ਸਕੂਲਾਂ ਵਿਚ ਵੱਡੀ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਵੀ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ।
ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨਸ਼ਿਆਂ ਦੀ ਕੋਈ ਵੀ ਸਰਹੱਦ ਨਹੀਂ ਹੈ, ਇਸ ਵਾਸਤੇ ਸਾਂਝੀ ਰਣਨੀਤੀ ਦੀ ਜ਼ਰੂਰਤ ਹੈ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਅੰਤਰਰਾਜੀ ਅਤੇ ਅੰਤਰ-ਏਜੰਸੀ ਤਾਲਮੇਲ ਦੇ ਸੰਸਥਾਈਕਰਨ ਲਈ ਉੱਤਰੀ ਸੂਬਿਆਂ ਦਾ ਖੇਤਰੀ ਸਹਿਕਾਰੀ ਢਾਂਚਾ ਤਿਆਰ ਕਰਨ ਦਾ ਵੀ ਪ੍ਰਸਤਾਵ ਪੇਸ਼ ਕੀਤਾ। ਸਾਂਝਾ ਡਾਟਾ ਤਿਆਰ ਕਰਨ ਅਤੇ ਸੂਚਨਾ ਤੇ ਖੂਫੀਆ ਜਾਣਕਾਰੀ ਸਾਂਝੀ ਕਰਨ ਲਈ ਇਹ ਪ੍ਰਭਾਵੀ ਤਾਲਮੇਲ ਵਾਸਤੇ ਮਦਦਗਾਰ ਹੋਵੇਗਾ, ਜਿਸਦੇ ਅਨੁਸਾਰ ਨਸ਼ਾ ਤਸਕਰਾਂ ਦਾ ਟਾਕਰਾ ਕਰਨ ਲਈ ਸਾਂਝੀ ਕਾਰਵਾਈ ਚਲਾਉਣ ‘ਚ ਮਦਦ ਮਿਲੇਗੀ ਅਤੇ ਨਸ਼ਿਆਂ ਦੀ ਤਸਕਰੀ ਲਈ ਸਰਗਰਮ ਗਿਰੋਹਾਂ ਦਾ ਖਾਤਮਾ ਕੀਤਾ ਜਾ ਸਕੇਗਾ।
ਉਨ੍ਹਾਂ ਨੇ ਸਾਰੇ ਪ੍ਰਭਾਵਿਤ ਸੂਬਿਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਫੰਡਾਂ ਦੀ ਪ੍ਰਾਪਤੀ ਵਾਸਤੇ ਕੇਂਦਰ ਕੋਲ ਪਹੁੰਚ ਕਰਨ ਦਾ ਵੀ ਸੁਝਾਅ ਦਿੱਤਾ, ਜੋ ਕੇਂਦਰ ਸਰਕਾਰ ਦੇ 21 ਵਿਭਾਗਾਂ ਦੇ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਸ਼ੇਸ਼ ਟਾਸਕ ਫੋਰਸ, ਮੈਡੀਕਲ ਪ੍ਰੋਫੈਸ਼ਨਲ, ਵਾਲੰਟੀਅਰ ਅਤੇ ਇਸ ਖੇਤਰ ਵਿਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਦੀ ਪ੍ਰਭਾਵੀ ਸਿਖਲਾਈ ਲਈ ਵਸੀਲਿਆਂ ਦੇ ਨਾਲ ਸੂਚਨਾ ਤੇ ਬਿਹਤਰੀਨ ਅਮਲਾਂ ਨੂੰ ਸਾਂਝਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਮੁਲਕ ‘ਚ ਨਸ਼ਿਆਂ ਦੀ ਰੋਕਥਾਮ ਤੇ ਨਿਯਮਤ ਕਰਨ ਲਈ ਨਸ਼ਿਆਂ ‘ਤੇ ਕੌਮੀ ਨੀਤੀ ਬਣਾਉਣ ਦੀ ਮੰਗ ਮੁੜ ਦੁਹਰਾਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਖੇਤੀ ‘ਤੇ ਬੰਦਿਸ਼ਾਂ ਅਤੇ ਗੁਆਂਢੀ ਸੂਬਿਆਂ ਜਿੱਥੇ ਕਾਨੂੰਨੀ ਤੌਰ ‘ਤੇ ਇਸ ਦੀ ਖੇਤੀ ਹੁੰਦੀ ਹੈ, ਤੋਂ ਬਾਹਰ ਜਾਣ ਨੂੰ ਰੋਕਣ ਲਈ ਬਿਹਤਰ ਢੰਗ-ਤਰੀਕਾ ਤਿਆਰ ਕੀਤਾ ਜਾਣਾ ਚਾਹੀਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਕੌਮਾਂਤਰੀ ਅਤੇ ਸੂਬਾਈ ਸਰਹੱਦਾਂ ‘ਤੇ ਸਖ਼ਤੀ ਨਾਲ ਪਹਿਰਾ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਹੈਰੋਇਨ ਦੀ ਸਪਲਾਈ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਹੁੰਦੀ ਹੈ, ਜਦਕਿ ਅਫੀਮ ਅਤੇ ਭੁੱਕੀ ਵਰਗੇ ਹੋਰ ਨਸ਼ਿਆਂ ਦੀ ਸਪਲਾਈ ਸੂਬਿਆਂ ਤੋਂ ਹੁੰਦੀ ਹੈ, ਜਿੱਥੇ ਕਾਨੂੰਨੀ ਤੌਰ ‘ਤੇ ਇਸ ਦੀ ਪੈਦਾਵਾਰ ਹੁੰਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਭੰਗ ਤੋਂ ਪੈਦਾ ਹੁੰਦੀ ਚਰਸ ਅਤੇ ਹੋਰ ਨਸ਼ੇ ਹਿਮਾਚਲ ਪ੍ਰਦੇਸ਼, ਬਿਹਾਰ ਅਤੇ ਇੱਥੋਂ ਤੱਕ ਕਿ ਨੇਪਾਲ ਤੋਂ ਸਪਲਾਈ ਹੁੰਦੇ ਹਨ। ਇਸੇ ਤਰ੍ਹਾਂ ਸਮੈਕ ਦੀ ਤਸਕਰੀ ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਤੋਂ ਹੁੰਦੀ ਹੈ, ਜਦਕਿ ਭੁੱਕੀ ਅਤੇ ਅਫੀਮ ਦੀ ਤਸਕਰੀ ਜੰਮੂ ਤੇ ਕਸ਼ਮੀਰ, ਝਾਰਖੰਡ ਅਤੇ ਛੱਤੀਸਗੜ੍ਹ ਤੋਂ ਵੀ ਹੋਣ ਦੀਆਂ ਰਿਪੋਰਟਾਂ ਹਨ।
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਤੇ ਇੱਕ ਹੋਰ ਸੁਝਾਅ ਦਿੱਤਾ ਕਿ ਅਤਿ-ਆਧੁਨਿਕ ਤਕਨੀਕ ਨਾਲ ਲੈਸ ਅੰਤਰ-ਰਾਜੀ ਨਾਕੇ ਲਾਏ ਜਾਣ, ਜਿੱਥੇ ਇੰਟਰਨੈੱਟ ਨਾਲ ਜੁੜੇ ਸੀ.ਸੀ.ਟੀ.ਵੀ. ਕੈਮਰੇ ਲਾਉਣ ਤੋਂ ਇਲਾਵਾ ਕੁੱਤਿਆਂ ਨੂੰ ਨਸ਼ਿਆਂ ਦੀ ਸ਼ਨਾਖ਼ਤ ਕਰਨ ਸਬੰਧੀ ਸਿਖਲਾਈ ਦਿੱਤੀ ਜਾਵੇ।
ਕੌਮਾਂਤਰੀ ਸਰਹੱਦ ‘ਤੇ ਨਸ਼ਿਆਂ ਦੀ ਸਪਲਾਈ ਨੂੰ ਮੁਕੰਮਲ ਤੌਰ ‘ਤੇ ਬੰਦ ਕਰਨ ਲਈ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਬੀ.ਐੱਸ.ਐੱਫ. ਦੀ ਨਫ਼ਰੀ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਰਾਤ ਦੇ ਸਮੇਂ ਤੇ ਧੁੰਦ ਦੀ ਰੁੱਤ ਦੌਰਾਨ ਵੀ ਨਜ਼ਰ ਰੱਖਣ ਵਾਲੇ ਵਿਸ਼ੇਸ਼ ਯੰਤਰਾਂ ਰਾਹੀਂ ਸਰਹੱਦ ‘ਤੇ ਗਸ਼ਤ ਤੇਜ਼ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਸੀਮਾ ਸੁਰੱਖਿਆ ਬਲਾਂ ਦੀਆਂ ਬਟਾਲੀਅਨਾਂ ਦੀ ਇਕੋ ਥਾਂ ਤਾਇਨਾਤੀ ਦਾ ਸਮਾਂ ਪੰਜ ਸਾਲ ਦੀ ਬਜਾਏ 1-2 ਸਾਲ ਕਰਨ ਨੂੰ ਯਕੀਨੀ ਬਣਾਉਣ ਨੂੰ ਆਖਿਆ ਹੈ, ਤਾਂ ਕਿ ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਅਫ਼ਸਰਾਂ ਦੀ ਪਾਕਿਸਤਾਨੀ ਰੇਂਜਰਾਂ ਅਤੇ ਨਸ਼ਾ ਤਸਕਰਾਂ ਨਾਲ ਗੰਢਤੁੱਪ ਨਾ ਹੋ ਸਕੇ।
ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਨਸ਼ਿਆਂ ਖਿਲਾਫ਼ ਕਾਰਵਾਈ ਵਿਚ ਵਿਸ਼ੇਸ਼ ਟਾਸਕ ਫੋਰਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਸ ਨੇ 5 ਅਗਸਤ, 2018 ਤੱਕ ਐੱਨ.ਡੀ.ਪੀ.ਐੱਸ. ਐਕਟ ਤਹਿਤ 19,179 ਕੇਸ ਦਰਜ਼ ਕੀਤੇ ਹਨ। ਇਸੇ ਤਰ੍ਹਾਂ 21,571 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਕੁਝ ਪੁਲਿਸ ਵਾਲੇ ਵੀ ਸ਼ਾਮਲ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੇ ਧੰਦੇ ਨਾਲ ਜੁੜੇ ਲੋਕਾਂ ਨਾਲ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਦੀ ਮਿਸਾਲ ਇਕ ਡੀ.ਐੱਸ.ਪੀ. ਸਮੇਤ 23 ਪੁਲਿਸ ਵਾਲਿਆਂ ਨੂੰ ਗ੍ਰਿਫਤਾਰ ਕਰਨ ਤੋਂ ਮਿਲ ਜਾਂਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਦੀ ਸਰਪ੍ਰਸਤੀ ਖੁੱਸ ਜਾਣ ਤੋਂ ਬਾਅਦ ਬਹੁਤੇ ਨਸ਼ਾ ਤਸਕਰ ਜਾਂ ਤਾਂ ਸੂਬਾ ਛੱਡ ਕੇ ਭੱਜ ਗਏ ਹਨ ਜਾਂ ਕਿਧਰੇ ਲੁਕ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਐੱਨ.ਡੀ.ਪੀ.ਐੱਸ. ਤਹਿਤ ਪਹਿਲੀ ਵਾਰ ਅਪਰਾਧ ਕਰਨ ਵਾਲਿਆਂ ਨੂੰ ਵੀ ਮੌਤ ਦੀ ਸਜ਼ਾ ਦੇਣ ਲਈ ਭਾਰਤ ਸਰਕਾਰ ਨੂੰ ਇਸ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਕਰਨ ਸਬੰਧੀ ਪਾਸ ਕੀਤਾ ਕਾਨੂੰਨ ਰਾਸ਼ਟਰਪਤੀ ਦੀ ਸਹਿਮਤੀ ਲਈ ਭੇਜਿਆ ਹੋਇਆ ਹੈ, ਜੋ ਅਜੇ ਲੰਬਿਤ ਹੈ।
ਮੁੱਖ ਮੰਤਰੀ ਨੇ ਆਊਟ ਪੇਸ਼ੈਂਟ ਓਪਿਅਡ ਅਸਿਸਟਡ ਟ੍ਰੀਟਮੈਂਟ ਕਲੀਨਿਕਾਂ ਦੀ ਸਫ਼ਲਤਾ ਦਾ ਵੀ ਜ਼ਿਕਰ ਕੀਤਾ, ਜਿੱਥੇ ਹੁਣ ਤੱਕ 26,000 ਨਸ਼ਾ ਪੀੜਤਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ, ਜਦਕਿ ਇਨ੍ਹਾਂ ‘ਤੇ ਓ.ਪੀ.ਡੀ. ‘ਤੇ ਆਉਣ ਵਾਲਿਆਂ ਦੀ ਗਿਣਤੀ 5.3 ਲੱਖ ਤੋਂ ਵੱਧ ਹੈ।
ਹਰਿਆਣਾ ਦੇ ਮੁੱਖ ਮੰਤਰੀ ਨੇ ਵੀ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਲਈ ਫਾਸਟ ਟਰੈਕ ਅਦਾਲਤਾਂ ਦੇ ਹੱਕ ‘ਚ ਗੱਲ ਕੀਤੀ, ਜਦਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਨਸ਼ਾ ਤਸਕਰਾਂ ਖਿਲਾਫ਼ ਸਮਾਜ ਵਿਰੋਧੀ ਗਤੀਵਿਧੀਆਂ ਦੀ ਰੋਕਥਾਮ ਤਹਿਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਲਈ ਗ੍ਰਿਫਤਾਰੀ ਹੋਣ ਦੇ ਮਾਮਲੇ ਵਿਚ ਵਿਸ਼ੇਸ਼ ਬੋਰਡ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ। ਹਿਮਾਚਲ ਪ੍ਰਦੇਸ਼ ਦੇ ਸਕੱਤਰ ਨੇ ਕਿਹਾ ਕਿ ਇਸ ਮੁੱਦੇ ‘ਤੇ ਨਿਆਂ ਪ੍ਰਣਾਲੀ ਨੂੰ ਵੀ ਹੋਰ ਸੰਵੇਦਨਸ਼ੀਲ ਹੋਣ ਦੀ ਲੋੜ ਹੈ ਤਾਂ ਕਿ ਨਸ਼ਾ ਤਸਕਰਾਂ ਦੇ ਮਾਮਲਿਆਂ ਵਿਚ ਅਦਾਲਤਾਂ ਵੱਲੋਂ ਨਰਮੀ ਨਾ ਵਰਤਣ ਨੂੰ ਯਕੀਨੀ ਬਣਾਇਆ ਜਾ ਸਕੇ।
ਨਸ਼ਿਆਂ ਵਿਰੁੱਧ ਸਾਂਝੀ ਰਣਨੀਤੀ ਲਈ ਸਾਰੇ ਮੁੱਖ ਮੰਤਰੀ ਇਕਮੱਤ ਹੋਏ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਸੂਚਨਾ ਸਾਂਝੀ ਕਰਨ ਲਈ ‘ਨਸ਼ਾ ਸੂਚਨਾ ਸਕੱਤਰੇਤ’ ਦਾ ਸੁਝਾਅ ਦਿੱਤਾ।
ਸ਼੍ਰੀ ਖੱਟਰ ਨੇ ਆਖਿਆ ਕਿ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਸਪਾਂਸਰ ਕੀਤੇ ਜਾਂਦੇ ਵਿਦੇਸ਼ੀ ਵਿਦਿਆਰਥੀਆਂ ਦੀ ਤਸਦੀਕ ਮਨੁੱਖੀ ਵਸੀਲੀਆਂ ਦੇ ਵਿਕਾਸ ਬਾਰੇ ਮੰਤਰਾਲੇ ਰਾਹੀਂ ਕੀਤੀ ਜਾਣੀ ਚਾਹੀਦੀ ਹੈ। ਰਾਜਸਥਾਨ ਦੇ ਵਧੀਕ ਗ੍ਰਹਿ ਸਕੱਤਰ ਨੇ ਮੰਨਿਆ ਕਿ ਸੂਬੇ ਵਿਚ ਘਟੀਆ ਪੱਧਰ ਦੀ ਹੈਰੋਇਨ ਅਤੇ ਕੁਝ ਹੋਰ ਸਿੰਥੈਟਿਕ ਨਸ਼ਿਆਂ ਦੀ ਮੈਨੂਫੈਕਚਰਿੰਗ ਤੋਂ ਇਲਾਵਾ ਕਾਨੂੰਨੀ ਤੌਰ ‘ਤੇ ਪੈਦਾ ਕੀਤੀ ਜਾਂਦੀ ਅਫੀਮ ਦੇ ਵੀ ਕੁਝ ਹਿੱਸੇ ਦੀ ਦੁਰਵਰਤੋਂ ਹੁੰਦੀ ਹੈ।
ਉੱਤਰਾਖੰਡ ਦੇ ਮੁੱਖ ਮੰਤਰੀ ਨੇ ਨਸ਼ਿਆਂ ਦਾ ਸ਼ਿਕਾਰ ਹੋਣ ‘ਚ ਔਰਤਾਂ ਦੀ ਵਧ ਰਹੀ ਗਿਣਤੀ ‘ਤੇ ਵੀ ਚਿੰਤਾ ਜ਼ਾਹਿਰ ਕੀਤੀ।
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸੂਬੇ ਦੀ ਪੁਲਿਸ ਵੱਲੋਂ ਪੰਜਾਬ ਪੁਲਿਸ ਨਾਲ ਸਾਂਝੀ ਕਾਰਵਾਈ ਰਾਹੀਂ ਨਸ਼ਿਆਂ ਦੀ ਤਸਕਰੀ ਵਿਰੁੱਧ ਕੰਮ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ ਯੂ.ਟੀ. ਦੇ ਡੀ.ਜੀ.ਪੀ. ਨੇ ਬੱਚਿਆਂ ਨੂੰ ਨਸ਼ੇ ਵੇਚਣ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਸੁਝਾਅ ਦਿੱਤਾ ਕਿ ਅਜਿਹੇ ਤਸਕਰਾਂ ਖ਼ਿਲਾਫ ਐਨ.ਡੀ.ਪੀ.ਐਸ. ਐਕਟ ਤੋਂ ਇਲਾਵਾ ਜੁਵੇਨਾਈਲ ਐਕਟ ਤਹਿਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੇ ਐਡੀਸ਼ਨਲ ਕਮਿਸ਼ਨਰ ਆਫ ਪੁਲਿਸ ਨੇ ਸਾਰੇ ਸੂਬਿਆਂ ਵੱਲੋਂ ਪਹਿਲ ਦੇ ਆਧਾਰ ‘ਤੇ ਡਾਟਾ ਅਤੇ ਸੂਚਨਾ ਸਾਂਝੀ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article