PUNJABMAILUSA.COM

ਪੰਜਾਬ ਸਰਕਾਰ ਅਤੇ ਪੰਜਾਬੀਆਂ ਵੱਲੋਂ ਕੀਤੀ ਮਦਦ ਦੇ ਮੁਰੀਦ ਹੋਏ ਕੇਰਲਾ ਵਾਸੀ

ਪੰਜਾਬ ਸਰਕਾਰ ਅਤੇ ਪੰਜਾਬੀਆਂ ਵੱਲੋਂ ਕੀਤੀ ਮਦਦ ਦੇ ਮੁਰੀਦ ਹੋਏ ਕੇਰਲਾ ਵਾਸੀ

ਪੰਜਾਬ ਸਰਕਾਰ ਅਤੇ ਪੰਜਾਬੀਆਂ ਵੱਲੋਂ ਕੀਤੀ ਮਦਦ ਦੇ ਮੁਰੀਦ ਹੋਏ ਕੇਰਲਾ ਵਾਸੀ
August 25
17:38 2018

– ‘ਮਨੁੱਖਤਾ ਦੀ ਸੇਵਾ’ ਦੇ ਸੰਕਲਪ ਨੂੰ ਪੰਜਾਬੀਆਂ ਨੇ ਸ਼ਾਨਦਾਰ ਤਰੀਕੇ ਨਾਲ ਅਦਾ ਕੀਤਾ
– ਪੰਜਾਬ ਤੋਂ 10 ਜਹਾਜ਼ਾਂ ਰਾਹੀਂ 283 ਟਨ ਖੁਰਾਕ ਸਮੱਗਰੀ ਕੇਰਲਾ ਪੁੱਜੀ- ਸਰਕਾਰੀਆ

ਚੰਡੀਗੜ੍ਹ, 25 ਅਗਸਤ (ਪੰਜਾਬ ਮੇਲ)- ਹੜ੍ਹ ਦੀ ਮਾਰ ਹੇਠਾਂ ਆਏ ਕੇਰਲਾ ਸੂਬੇ ਦੀ ਪੰਜਾਬ ਸਰਕਾਰ ਅਤੇ ਪੰਜਾਬੀਆਂ ਵੱਲੋਂ ਕੀਤੀ ਗਈ ਮਦਦ ਦੇ ਕੇਰਲਾ ਵਾਸੀ ਗੁਣ ਗਾਉਂਦੇ ਨਹੀਂ ਥੱਕ ਰਹੇ ਹਨ। ਇਸ ਮੁਸ਼ਕਿਲ ਘੜੀ ਵਿਚ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 10 ਕਰੋੜ ਰੁਪਏ ਦੀ ਆਰਥਿਕ ਅਤੇ ਖੁਰਾਕ ਸਮੱਗਰੀ ਨਾਲ ਸਹਾਇਤਾ ਕੀਤੀ ਗਈ ਹੈ ਉੱਥੇ ਹੀ ਸਾਰੇ ਕਾਂਗਰਸੀ ਵਿਧਾਇਕਾਂ ਅਤੇ ਲੋਕ ਸਭਾ ਮੈਂਬਰਾਂ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਕੇਰਲਾ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਾਨ ਦੇਣ ਦਾ ਵੀ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਵੱਲੋਂ ਮਿਲੀਆਂ ਹਦਾਇਤਾਂ ਤੋਂ ਬਾਅਦ ਮਾਲ ਅਤੇ ਆਫਤ ਪ੍ਰਬੰਧਨ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ 18 ਅਗਸਤ ਨੂੰ ਇਕ ਤਿੰਨ ਮੈਂਬਰੀ ਟੀਮ ਰਾਹਤ ਸਮੱਗਰੀ ਸਮੇਤ ਕੇਰਲਾ ਭੇਜੀ ਸੀ ਜੋ ਕਿ ਤਿਰੂਵਨੰਤਪੁਰਮ ਵਿਖੇ ਤਾਇਨਾਤ ਹੈ ਅਤੇ ਰਾਹਤ ਕਾਰਵਾਈਆਂ ਨੂੰ ਵਧੀਆ ਤਰੀਕੇ ਨਾਲ ਅੰਜ਼ਾਮ ਦੇਣ ਲਈ ਕੇਰਲਾ ਸਰਕਾਰ ਨਾਲ ਤਾਲਮੇਲ ਕਰ ਰਹੀ ਹੈ। ਇਸ ਟੀਮ ਵਿਚੋਂ ਮੌਜੂਦਾ ਸਮੇਂ ਫਿਲੌਰ ਦੇ ਤਹਿਸੀਲਦਾਰ ਸ੍ਰੀ ਤਪਨ ਭਨੋਟ ਅਤੇ ਫਤਹਿਗੜ੍ਹ ਸਾਹਿਬ ਦੇ ਤਹਿਸੀਲਦਾਰ ਸ੍ਰੀ ਗੁਰਜਿੰਦਰ ਸਿੰਘ ਉੱਥੇ ਹੀ ਹਨ ਜਦਕਿ ਮਾਲ ਵਿਭਾਗ ਦੇ ਲੈਂਡ ਰਿਕਾਰਡਜ਼ ਦੇ ਡਾਇਰੈਕਟਰ ਸ੍ਰੀ ਬਸੰਤ ਗਰਗ ਬੀਤੇ ਦਿਨੀਂ ਹੀ ਵਾਪਸ ਆਏ ਹਨ।
ਪੰਜਾਬ ਸਰਕਾਰ ਵੱਲੋਂ ਹੁਣ ਤੱਕ ਹਵਾਈ ਫੌਜ ਦੇ 10 ਜਹਾਜ਼ਾਂ ਰਾਹੀਂ 283 ਟਨ ਖੁਰਾਕ ਸਮੱਗਰੀ ਕੇਰਲਾ ਭੇਜੀ ਜਾ ਚੁੱਕੀ ਹੈ ਜਿਸ ਵਿਚ ਪਹਿਲਾਂ ਤੋਂ ਹੀ ਤਿਆਰ ਭੋਜਨ ਦੇ ਪੈਕਟ, ਬਿਸਕੁਟ, ਰਸ, ਚੀਨੀ, ਚਾਹ, ਸੁੱਕਾ ਦੁੱਧ ਅਤੇ ਪੀਣ ਵਾਲੇ ਪਾਣੀ ਦੀਆਂ ਬੋਤਲਾਂ ਸ਼ਾਮਲ ਹਨ। ਬੀਤੀ ਦੇਰ ਸ਼ਾਮ ਜਦੋਂ 10ਵਾਂ ਜਹਾਜ਼ ਤਿਰੂਵਨੰਤਪੁਰਮ ਹਵਾਈ ਅੱਡੇ ਉੱਤੇ ਉਤਰਿਆ ਤਾਂ ਸਮਾਨ ਲਾਹੁਣ ਵਾਲੇ ਵਾਲੰਟੀਅਰਾਂ ਦੀ ਇਕ ਟੀਮ ਸਥਾਨਕ ਕੋਆਰਡੀਨੇਟਰ ਸ੍ਰੀ ਰਾਮਾਕ੍ਰਿਸ਼ਨਨ ਦੀ ਅਗਵਾਈ ਵਿਚ ਪੰਜਾਬ ਦੀ ਟੀਮ ਨੂੰ ਮਿਲੀ ਅਤੇ ਉਨ੍ਹਾਂ ਨਾਅਰੇ ਲਾ ਕੇ ਪੰਜਾਬ ਅਤੇ ਪੰਜਾਬੀਆਂ ਦਾ ਧੰਨਵਾਦ ਕੀਤਾ।
ਇਸ ਦੌਰਾਨ ਗੈਰ ਰਸਮੀ ਗੱਲਬਾਤ ਕਰਦਿਆਂ ਏਅਰ ਫੋਰਸ ਦੇ ਕਈ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਸਭ ਤੋਂ ਜ਼ਿਆਦਾ ਰਾਹਤ ਸਮੱਗਰੀ ਪੰਜਾਬ ਤੋਂ ਹੀ ਆਈ ਹੈ ਅਤੇ ‘ਮਨੁੱਖਤਾ ਦੀ ਸੇਵਾ ਦੇ ਸੰਕਲਪ’ ਨੂੰ ਪੰਜਾਬੀ ਸ਼ਾਨਦਾਰ ਤਰੀਕੇ ਨਾਲ ਅਦਾ ਕਰ ਰਹੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਜ਼ਰੂਰਤ ਦੇ ਅਨੁਸਾਰ ਕੇਰਲਾ ਲਈ ਹੋਰ ਰਾਹਤ ਸਮੱਗਰੀ ਵੀ ਇਕੱਤਰ ਕੀਤੀ ਜਾਵੇਗੀ। ਮਾਲ ਅਤੇ ਆਫਤ ਪ੍ਰਬੰਧਨ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਹਤ ਕਾਰਜਾਂ ਵਿੱਚ ਪੰਜਾਬੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article