PUNJABMAILUSA.COM

ਪੰਜਾਬ ਸਰਕਾਰ ਅੰਮ੍ਰਿਤਸਰ ਵਾਲਡ ਸਿਟੀ ਸੋਧ ਬਿੱਲ ਅਤੇ ਪੰਜਾਬ ਲੈਂਡ ਇੰਪਰੂਵਮੈਂਟ ਸਕੀਮਜ਼ ਸੋਧ ਬਿੱਲ ਵਿਧਾਨ ਸਭਾ ਵਿੱਚ ਲਿਆਏਗੀ

November 27
17:22 2017

ਚੰਡੀਗੜ੍ਹ, 27 ਨਵੰਬਰ (ਪੰਜਾਬ ਮੇਲ)- ਪੰਜਾਬ ਮੰਤਰੀ ਮੰਡਲ ਨੇ ਅੰਮ੍ਰਿਤਸਰ ਵਾਲਡ ਸਿਟੀ (ਰਿਕੋਗਨਾਈਜੇਸ਼ਨ ਆਫ ਯੂਸੇਜ਼) ਅਮੈਂਡਮੈਂਟ ਆਰਡੀਨੈਂਸ-2017 ਨੂੰ ਅੰਮ੍ਰਿਤਸਰ ਵਾਲਡ ਸਿਟੀ (ਰਿਕੋਗਨਾਈਜੇਸ਼ਨ ਆਫ ਯੂਸੇਜ਼) ਅਮੈਂਡਮੈਂਟ ਬਿੱਲ-2017 ਵਿੱਚ ਤਬਦੀਲ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਵਾਲਡ ਸਿਟੀ (ਰਿਕੋਗਨਾਈਜੇਸ਼ਨ ਆਫ ਯੂਸੇਜ਼) ਅਮੈਂਡਮੈਂਟ ਆਰਡੀਨੈਂਸ-2017 ਨੂੰ ਰਾਜਪਾਲ ਨੇ ਪ੍ਰਵਾਨਗੀ ਦੇ ਦਿੱਤੀ ਸੀ ਜਿਸ ਨਾਲ ਬਿਨੈਕਾਰ ਵੱਲੋਂ ਅੰਮ੍ਰਿਤਸਰ ਦੀ ਵਾਲਡ ਸਿਟੀ ਅੰਦਰ ਕੀਤੀਆਂ ਗਈਆਂ ਉਲੰਘਣਾਵਾਂ ਦੇ ਯਕਮੁਸ਼ਤ ਨਿਪਟਾਰੇ ਲਈ ਵੇਰਵੇ 31 ਜਨਵਰੀ, 2018 ਤੱਕ ਦੇਣ ਦਾ ਉਪਬੰਧ ਕੀਤਾ ਗਿਆ ਸੀ। ਤਜਵੀਜ਼ਤ ਕਾਨੂੰਨ ਤਹਿਤ ਅੰਮ੍ਰਿਤਸਰ ਵਾਲਡ ਸਿਟੀ (ਰਿਕੋਗਨਾਈਜੇਸ਼ਨ ਆਫ ਯੂਸੇਜ਼) ਐਕਟ-2016 ਦੀ ਧਾਰਾ 3 (2) ਅਤੇ 5 ਵਿੱਚ ਸੋਧ ਕੀਤੀ ਜਾਣੀ ਹੈ।
ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਪੰਜਾਬ ਲੈਂਡ ਇੰਪਰੂਵਮੈਂਟ ਸਕੀਮਜ਼ ਐਕਟ (ਸੋਧ) ਬਿੱਲ-2017 ਦੇ ਖਰੜਾ ਬਿੱਲ ਨੂੰ ਵਿਧਾਨ ਸਭਾ ਵਿੱਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 1963 ਐਕਟ ਨੰਬਰ 23 ਦੇ ਅਧਿਆਏ 3 ਵਿੱਚ ਨਵਾਂ ਸੈਕਸ਼ਨ 14-ਏ ਜੋੜੀ ਜਾਵੇਗੀ।
ਇਸ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਅਤੇ ਸੂਬੇ ਦੇ ਕਿਸਾਨਾਂ ਨੂੰ ਹੋਰ ਮਲਕੀਅਤ ਵਾਲੀਆਂ ਜ਼ਮੀਨਾਂ ਦੇ ਪੱਧਰ ਤੋਂ ਘੱਟੋ-ਘੱਟ ਤਿੰਨ ਫੁੱਟ ਹੇਠਾਂ ਵਿਭਾਗ ਵੱਲੋਂ ਕੀਤੀ ਨਿਸ਼ਾਨਦੇਹੀ ਅਨੁਸਾਰ ਫਸਲ ਜਾਂ ਹੋਰ ਢਾਂਚੇ ਦੇ ਹੋਏ ਨੁਕਸਾਨ ਦਾ ਬਾਜ਼ਾਰੀ ਕੀਮਤ ਅਨੁਸਾਰ ਮੁਆਵਜ਼ਾ ਦੇ ਕੇ ਸਿੰਚਾਈ ਲਈ ਜ਼ਮੀਨਦੋਜ਼ ਪਾਈਪਾਂ ਲੰਘਾਉਣ ਦਾ ਕਾਨੂੰਨੀ ਹੱਕ ਹਾਸਲ ਹੋ ਜਾਵੇਗਾ।
ਹਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਮਾਲ ਵਿਭਾਗ, ਖੇਤੀਬਾੜੀ ਵਿਭਾਗ, ਜੰਗਲਾਤ ਵਿਭਾਗ, ਲੋਕ ਨਿਰਮਾਣ ਵਿਭਾਗ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਨੁਮਾਇੰਦੇ ਮੈਂਬਰ ਹੋਣਗੇ। ਇਹ ਕਮੇਟੀ ਦਿੱਤਾ ਜਾਣ ਵਾਲਾ ਮੁਆਵਜ਼ਾ ਤੈਅ ਕਰੇਗੀ ਅਤੇ ਕਮੇਟੀ ਦਾ ਫੈਸਲਾ ਅੰਤਮ ਮੰਨਿਆ ਜਾਵੇਗਾ।
ਇਹ ਸੋਧਾਂ ਕਰਨ ਦਾ ਫੈਸਲਾ ਇਸ ਕਰਕੇ ਕੀਤਾ ਗਿਆ ਹੈ ਕਿ ਕਈ ਵਾਰ ਹੋਰ ਮਲਕੀਅਤ ਵਾਲੀਆਂ ਜ਼ਮੀਨਾਂ ਹੇਠੋਂ ਸਿੰਚਾਈ ਪਾਈਪਲਾਈਨ ਲੰਘਾਉਣ ਵਿੱਚ ਔਕੜ ਪੇਸ਼ ਆਉਂਦੀ ਹੈ ਅਤੇ ਕਿਸਾਨ ਸਿੰਚਾਈ ਤੋਂ ਵਾਂਝੇ ਰਹਿ ਜਾਂਦੇ ਹਨ। ਕਿਸੇ ਕਾਨੂੰਨੀ ਅਧਿਕਾਰ ਦੀ ਅਣਹੋਂਦ ਕਰਕੇ ਕਈ ਵਾਰ ਸਰਕਾਰੀ ਪ੍ਰੋਜੈਕਟ ਵੀ ਰੁਕ ਜਾਂਦੇ ਹਨ ਪਰ ਹੁਣ ਇਹ ਅੜਿੱਕਾ ਵੀ ਦੂਰ ਹੋ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article