PUNJABMAILUSA.COM

ਪੰਜਾਬ ਸਰਕਾਰ ਤੇਜ਼ਾਬ ਹਮਲਿਆਂ ਦੀਆਂ ਪੀੜਤਾਂ ਨੂੰ ਹਰ ਮਦਦ ਮੁਹੱਈਆ ਕਰਵਾਉਣ ਲਈ ਵਚਨਬੱਧ : ਅਰੁਨਾ ਚੌਧਰੀ

ਪੰਜਾਬ ਸਰਕਾਰ ਤੇਜ਼ਾਬ ਹਮਲਿਆਂ ਦੀਆਂ ਪੀੜਤਾਂ ਨੂੰ ਹਰ ਮਦਦ ਮੁਹੱਈਆ ਕਰਵਾਉਣ ਲਈ ਵਚਨਬੱਧ : ਅਰੁਨਾ ਚੌਧਰੀ

ਪੰਜਾਬ ਸਰਕਾਰ ਤੇਜ਼ਾਬ ਹਮਲਿਆਂ ਦੀਆਂ ਪੀੜਤਾਂ ਨੂੰ ਹਰ ਮਦਦ ਮੁਹੱਈਆ ਕਰਵਾਉਣ ਲਈ ਵਚਨਬੱਧ : ਅਰੁਨਾ ਚੌਧਰੀ
June 30
16:56 2018

ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਨੇ ਤੇਜ਼ਾਬ ਹਮਲਿਆਂ ਨੂੰ ਬੀਮਾਰ ਮਾਨਸਿਕਤਾ ਦਾ ਪ੍ਰਤੀਕ ਦੱਸਿਆ
12 ਪੀੜਤਾਂ ਨੂੰ ਮਾਰਚ 2018 ਤੱਕ ਪ੍ਰਤੀ ਮਹੀਨਾ 8000 ਰੁਪਏ ਦੀ ਮਦਦ ਪ੍ਰਦਾਨ ਕੀਤੀ
ਸਾਲ 2018-19 ਲਈ 10 ਲੱਖ ਰੁਪਏ ਦਾ ਬਜਟ ਮਨਜੂਰ

ਚੰਡੀਗੜ੍ਹ, 30 ਜੂਨ (ਪੰਜਾਬ ਮੇਲ)- ”ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਮਹਿਲਾਵਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜੋ ਮਹਿਲਾਵਾਂ ਤੇਜ਼ਾਬ ਹਮਲਿਆਂ ਦਾ ਸ਼ਿਕਾਰ ਬਣੀਆਂ ਹਨ। ਪੰਜਾਬ ਸਰਕਾਰ ਅਜਿਹੇ ਮਾਮਲਿਆਂ ਵਿੱਚ ਸਹਾਇਤਾ ਪ੍ਰਦਾਨ ਕਰਨ ਨੂੰ ਤਰਜੀਹ ਦੇ ਰਹੀ ਹੈ।”
ਇਹ ਜਾਣਕਾਰੀ ਇਥੇ ਇਕ ਪ੍ਰੈਸ ਬਿਆਨ ਰਾਹੀਂ ਦਿੰਦੇ ਹੋਏ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਤੇਜ਼ਾਬੀ ਹਮਲੇ ਸਮਾਜ ਦੇ ਮੱਥੇ ਉੱਤੇ ਲੱਗਿਆ ਹੋਇਆ ਕਲੰਕ ਹਨ ਅਤੇ ਇਹ ਬੀਮਾਰ ਮਾਨਸਿਕਤਾ ਦਾ ਪ੍ਰਤੀਕ ਹਨ।
ਸ੍ਰੀਮਤੀ ਚੌਧਰੀ ਨੇ ਅੱਗੇ ਜਾਣਕਾਰੀ ਦਿੱਤੀ ਕਿ ਮੌਜੂਦਾ ਸੂਬਾ ਸਰਕਾਰ ਨੇ ਆਪਣੇ ਹੋਂਦ ਵਿੱਚ ਆਉਣ ਤੋਂ ਲੈ ਕੇ ਮਾਰਚ 2018 ਤੱਕ ਤੇਜ਼ਾਬੀ ਹਮਲੇ ਪੀੜਤ ਸਹਾਇਤਾ ਸਕੀਮ ਤਹਿਤ 12 ਪੀੜਤ ਮਹਿਲਾਵਾਂ ਨੂੰ 8000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਮਾਲੀ ਮਦਦ ਮੁਹੱਈਆ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2018-19 ਲਈ ਸੂਬਾ ਸਰਕਾਰ ਨੇ ਇਸ ਮਕਸਦ ਹਿਤ 10 ਲੱਖ ਰੁਪਏ ਦਾ ਬਜਟ ਮਨਜੂਰ ਕੀਤਾ ਹੈ ਅਤੇ ਸਾਲ 2017-18 ਵਿੱਚ ਵੀ 10 ਲੱਖ ਰੁਪਏ ਦੀ ਹੀ ਰਕਮ ਇਸ ਮਕਸਦ ਹਿਤ ਮਨਜੂਰ ਕੀਤੀ ਗਈ ਸੀ।
ਸ੍ਰੀਮਤੀ ਚੌਧਰੀ ਨੇ ਅੱਗੇ ਦੱਸਿਆ ਕਿ ਤੇਜ਼ਾਬ ਹਮਲੇ ਤੋਂ ਪੀੜਤ ਮਹਿਲਾ ਆਪਣੀ ਅਰਜ਼ੀ ਜਮ੍ਹਾਂ ਕਰਨ ਦੀ ਮਿਤੀ ਤੋਂ ਹੀ ਪੈਨਸ਼ਨ ਦੀ ਹੱਕਦਾਰ ਹੈ ਅਤੇ ਉਸ ਦੁਆਰਾ ਆਪਣੀ ਅਰਜ਼ੀ ਸਬੰਧਿਤ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਕੋਲ ਜਮ੍ਹਾਂ ਕਰਵਾਈ ਜਾ ਸਕਦੀ ਹੈ ਬਸ਼ਰਤੇ ਕਿ ਅਪੰਗਤਾ ਦੀ ਮਾਤਰਾ 40 ਫੀਸਦੀ ਜਾਂ ਇਸ ਤੋਂ ਵੱਧ ਹੋਵੇ ਅਤੇ ਪੀੜਤ ਕੋਲ ਅਪੰਗਤਾ ਪ੍ਰਮਾਣ ਪੱਤਰ ਹੋਵੇ ਜੋ ਕਿ ਜ਼ਿਲ੍ਹੇ ਦੇ ਸਿਵਲ ਸਰਜਨ ਦੇ ਦਫਤਰ ਤੋਂ ਮੁਫਤ ਹਾਸਿਲ ਕੀਤਾ ਜਾ ਸਕਦਾ ਹੈ।
ਪਾਰਦਰਸ਼ਿਤਾ ਦੇ ਪੱਖ ਉੱਤੇ ਜ਼ੋਰ ਦਿੰਦੇ ਹੋਏ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਸਕੀਮ ਦੀ ਹਰ ਪੱਧਰ ਉੱਤੇ ਬਹੁਤ ਗਹਿਰਾਈ ਨਾਲ ਘੋਖ ਕੀਤੀ ਜਾਂਦੀ ਹੈ ਅਤੇ ਹਰੇਕ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਲਈ ਤੇਜ਼ਾਬ ਹਮਲਿਆਂ ਦੀਆਂ ਪੀੜਤਾਂ ਨੂੰ ਮੁਹੱਈਆ ਕਰਵਾਈ ਗਈ ਸਹਾਇਤ ਦਾ ਮੁਕੰਮਲ ਰਿਕਾਰਡ ਰੱਖਣਾ ਲਾਜਮੀ ਹੈ ਅਤੇ ਇਸ ਸਿਲਸਿਲੇ ਵਿੱਚ ਵਿਸਥਾਰਿਤ ਰਿਪੋਰਟ ਸਮੇਂ-ਸਮੇਂ ਉੱਤੇ ਵਿਭਾਗ ਦੇ ਮੁੱਖ ਦਫਤਰ ਨੂੰ ਭੇਜਣੀ ਵੀ ਲਾਜਮੀ ਹੈ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਤੇਜ਼ਾਬ ਹਮਲਿਆਂ ਤੋਂ ਪੀੜਤਾਂ ਦਾ ਦਰਦ ਸਮਝਦੀ ਹੋਈ ਮੁਸ਼ਕਿਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article