PUNJABMAILUSA.COM

ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਸਰਕਾਰੀ ਕਰਮਚਾਰੀਆਂ ਨੂੰ ਤੋਹਫਾ

ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਸਰਕਾਰੀ ਕਰਮਚਾਰੀਆਂ ਨੂੰ ਤੋਹਫਾ

ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਸਰਕਾਰੀ ਕਰਮਚਾਰੀਆਂ ਨੂੰ ਤੋਹਫਾ
December 06
05:22 2015

pun
ਚੰਡੀਗੜ੍ਹ, 5 ਦਸੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਸੂਬੇ ਦੇ ਕਰਮਚਾਰੀਆਂ ਦੀ ਮੰਗ ਸਵੀਕਾਰ ਕਰਦੇ ਹੋਏ ਉਨ੍ਹਾਂ ਨੂੰ ਤਨਖਾਹਾਂ ‘ਚ ਵਾਧੇ ਦਾ ਵੱਡਾ ਤੋਹਫਾ ਦਿੰਦਿਆਂ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ 6ਵਾਂ ਤਨਖਾਹ ਕਮਿਸ਼ਨ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਫੈਸਲਾ ਬੀਤੀ ਸ਼ਾਮ ਇਥੇ ਰਾਜ ਦੇ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਦੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨਾਲ ਹੋਈ ਬੈਠਕ ‘ਚ ਹੋਇਆ।
ਬੇਸ਼ਕ 1 ਜੁਲਾਈ 2015 ਤੋਂ ਲਾਗੂ ਹੋਏ ਡੀ. ਏ. ਦੀ ਬਕਾਇਆ ਕਿਸ਼ਤ ਜਨਵਰੀ 2016 ਦੀ ਤਨਖਾਹ ਨਾਲ ਦੇਣ ‘ਤੇ ਸਹਿਮਤੀ ਹੋਈ ਪਰ ਕਰਮਚਾਰੀਆਂ ਦੀਆਂ ਹੋਰ ਪੈਂਡਿੰਗ ਅਦਾਇਗੀਆਂ ਦੇ ਮਾਮਲੇ ‘ਚ ਰਾਜ ਦੀ ਵਿੱਤੀ ਹਾਲਤ ਦੇ ਚਲਦੇ ਹਾਲੇ ਤੁਰੰਤ ਕਾਰਵਾਈ ਦੇ ਮਾਮਲੇ ‘ਚ ਸਰਕਾਰ ਦੇ ਹੱਥ ਖੜ੍ਹੇ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਮਾਰਚ ਮਹੀਨੇ ਤਕ ਹਾਲੇ ਸਾਰੀਆਂ ਅਦਾਇਗੀਆਂ ਕਰਨ ਦੀ ਸਥਿਤੀ ‘ਚ ਸਰਕਾਰ ਨਹੀਂ ਹੈ। ਇਸੇ ਤਰ੍ਹਾਂ ਕੰਟਰੈਕਟ ਕਾਮਿਆਂ ਨੂੰ ਰੈਗੂਲਰ ਕਰਨ ਦੇ ਮਾਮਲੇ ‘ਚ ਵੀ ਕੋਈ ਠੋਸ ਫੈਸਲਾ ਨਹੀਂ ਹੋਇਆ। ਬੇਸ਼ਕ ਸਰਕਾਰ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਐੈੱਸ. ਕੇ. ਸੰਧੂ ਦੀ ਪ੍ਰਧਾਨਗੀ ‘ਚ ਕਮੇਟੀ ਗਠਤ ਕਰਕੇ ਵਿਚਾਰ ਚਰਚਾ ਲਈ ਵਿਭਾਗਾਂ ਦੀਆਂ ਲਗਾਤਾਰ ਬੈਠਕਾਂ ਕਰਨ ਦਾ ਭਰੋਸਾ ਦਿੱਤਾ ਹੈ।
6ਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸਦੀ ਰਚਨਾ ਅਤੇ ਸੇਵਾ ਸ਼ਰਤਾਂ ਨੂੰ ਪਰਸੋਨਲ ਵਿਭਾਗ ਵਲੋਂ ਛੇਤੀ ਹੀ ਅੰਤਿਮ ਰੂਪ ਦਿੱਤਾ ਜਾਏਗਾ। ਨਵੇਂ ਤਨਖਾਹ ਕਮਿਸ਼ਨ ਵਲੋਂ ਕਰਮਚਾਰੀਆਂ ਲਈ ਨਵੇਂ ਪੇ-ਸਕੇਲ ਅਤੇ ਰਾਜ ਸਰਕਾਰ ਦੇ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਸੋਧੀ ਹੋਈ ਪੈਨਸ਼ਨ ਦੇਣ ਸਬੰਧੀ ਆਪਣੀਆਂ ਸਿਫਾਰਸ਼ਾਂ ਦਿੱਤੀਆਂ ਜਾਣਗੀਆਂ।
ਉਨ੍ਹਾਂ ਕਰਮਚਾਰੀ ਯੂਨੀਅਨਾਂ ਦੀ ਇਸ ਮੰਗ ‘ਤੇ ਵੀ ਵਿਚਾਰ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਕਮਿਸ਼ਨ ਦਾ ਚੇਅਰਮੈਨ ਹਾਈਕੋਰਟ ਦੇ ਸੇਵਾਮੁਕਤ ਜੱਜ ਨੂੰ ਬਣਾਉਣ ਦਾ ਯਤਨ ਕੀਤਾ ਜਾਏਗਾ। ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਜੀ. ਪੀ. ਐੱਫ. ਕੱਢਣ ਲਈ ਸਬੰਧਤ ਬਿੱਲਾਂ ਦੀ ਅਦਾਇਗੀ ਅਗਸਤ 2015 ਤਕ ਕੀਤੀ ਜਾ ਚੁੱਕੀ ਹੈ ਅਤੇ ਹੁਣ ਸਰਕਾਰ ਵਲੋਂ ਸਤੰਬਰ 2015 ਤੋਂ ਲੈ ਕੇ ਬਾਅਦ ਦੇ ਬਿੱਲਾਂ ਦੀ ਅਦਾਇਗੀ ਛੇਤੀ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article