PUNJABMAILUSA.COM

ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਯੋਜਨਾ ਅਗਲੇ ਹਫ਼ਤੇ

 Breaking News

ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਯੋਜਨਾ ਅਗਲੇ ਹਫ਼ਤੇ

ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਯੋਜਨਾ ਅਗਲੇ ਹਫ਼ਤੇ
September 09
23:02 2017

ਚੰਡੀਗੜ੍ਹ, 9 ਸਤੰਬਰ (ਪੰਜਾਬ ਮੇਲ)– ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਕਿਸਾਨ ਕਰਜ਼ਾ ਮੁਆਫ਼ੀ ਅਤੇ ਕਰਜ਼ਾ ਰਾਹਤ ਯੋਜਨਾ ਦਾ ਅਗਲੇ ਹਫ਼ਤੇ ਆਗ਼ਾਜ਼ ਹੋਵੇਗਾ ਪਰ ਰਾਸ਼ੀ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਕਿਸਾਨ ਕਰਜ਼ਾ ਮੁਆਫ਼ੀ ਯੋਜਨਾ ਅਗਲੇ ਦੋ-ਤਿੰਨ ਦਿਨਾਂ ਅੰਦਰ ਨੋਟੀਫਿਕੇਸ਼ਨ ਜਾਰੀ ਕਰਕੇ ਸ਼ੁਰੂ ਕਰ ਦਿੱਤੀ ਜਾਵੇਗੀ। ਨੋਟੀਫਿਕੇਸ਼ਨ ਤਿਆਰ ਹੈ ਅਤੇ ਇਸ ਨੂੰ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਜ਼ਾਬਤਾ ਲਾਗੂ ਹੋਣ ਤੋਂ ਮਹਿਜ਼ ਪਹਿਲਾਂ ਜਾਰੀ ਕਰ ਦਿੱਤਾ ਜਾਵੇਗਾ। ਚੋਣ ਜ਼ਾਬਤਾ ਅਗਲੇ ਹਫ਼ਤੇ ਦੇ ਅੱਧ ’ਚ ਲਾਗੂ ਹੋ ਸਕਦਾ ਹੈ। ਸਰਕਾਰ ਇਸ ਯੋਜਨਾ ਨੂੰ ਲਾਗੂ ਕੀਤੇ ਬਿਨਾਂ ਚੋਣ ਮੈਦਾਨ ਵਿੱਚ ਨਹੀਂ ਉੱਤਰਨਾ ਚਾਹੁੰਦੀ ਕਿਉਂਕਿ ਵਿਰੋਧੀ ਧਿਰਾਂ ਦੇ ਹੱਥ ਸਰਕਾਰ ਖ਼ਿਲਾਫ਼ ਵੱਡਾ ਹਥਿਆਰ ਆ ਜਾਵੇਗਾ।
ਮੁੱਖ ਮੰਤਰੀ ਦਫ਼ਤਰ ਵਿਚਲੇ ਸੂਤਰਾਂ ਅਨੁਸਾਰ ਡਾ. ਟੀ ਹੱਕ ਦੀ ਅਗਵਾਈ ਵਾਲੀ ਮਾਹਿਰ ਕਮੇਟੀ ਵੱਲੋਂ ਸੌਂਪੀ ਰਿਪੋਰਟ ਉਤੇ ਪਿਛਲੀ ਕੈਬਨਿਟ ਮੀਟਿੰਗ ਵਿੱਚ ਪਹਿਲਾਂ ਹੀ ਚਰਚਾ ਹੋ ਚੁੱਕੀ ਹੈ। ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਦੱਸਿਆ, ‘ਹੁਣ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੇ 10.40 ਲੱਖ ਕਿਸਾਨਾਂ ਨੂੰ ਕਰਜ਼ੇ ਤੋਂ ਰਾਹਤ ਦਿੱਤੀ ਜਾ ਰਹੀ ਹੈ। ਇਸ ਸਬੰਧੀ ਕੈਬਨਿਟ ਤੋਂ ਬਾਅਦ ਵਿੱਚ ਮਨਜ਼ੂਰੀ ਲਈ ਜਾ ਸਕਦੀ ਹੈ।’ ਇਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 9500 ਕਰੋੜ ਰੁਪਏ ਦੇ ਕਰਜ਼ੇ ਤੋਂ ਰਾਹਤ ਦਿੱਤੀ ਜਾ ਰਹੀ ਹੈ, ਜਿਸ ਵਿੱਚ 3600 ਕਰੋੜ ਸਹਿਕਾਰੀ ਬੈਂਕਾਂ ਅਤੇ 6 ਹਜ਼ਾਰ ਕਰੋੜ ਕਮਰਸ਼ੀਅਲ ਬੈਂਕਾਂ ਦਾ ਦਾ ਸ਼ਾਮਲ ਹੈ। ਸ਼ਨਾਖ਼ਤ ਕੀਤੇ ਹਰੇਕ ਕਿਸਾਨ ਨੂੰ 2 ਲੱਖ ਰੁਪਏ ਦੀ ਕਰਜ਼ਾ ਰਾਹਤ ਮਿਲੇਗੀ। ਪਰ ਮਸਲਾ ਇਹ ਹੈ ਕਿ ਕਰਜ਼ਾ ਮੁਆਫ਼ੀ ਲਈ ਸਰਕਾਰ ਰਾਸ਼ੀ ਦਾ ਇੰਤਜ਼ਾਮ ਕਿਵੇਂ ਕਰੇਗੀ। ਵਿੱਤ ਵਿਭਾਗ ਵਿਚਲੇ ਸੂਤਰਾਂ ਨੇ ਦੱਸਿਆ ਕਿ ਉਹ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ ਬਾਰੇ ਕਾਨੂੰਨ ਵਿੱਚ ਸੋਧ ਰਾਹੀਂ ਕਰਜ਼ਾ ਹੱਦ ਵਧਾਉਣ ਲਈ ਕੇਸ ਲੜ ਰਹੇ ਹਨ। ਪਲੈਨ ‘ਬੀ’ ਤਹਿਤ ਸੂਬਾਈ ਸਰਕਾਰ ਵੱਲੋਂ ਕੰਸੋਰਟੀਅਮ ਆਫ ਬੈਂਕਜ਼ ਤੋਂ ਕਰਜ਼ਾ ਲਿਆ ਜਾ ਰਿਹਾ ਹੈ। ਮੁਢਲੇ ਪੱਧਰ ਉਤੇ 3 ਹਜ਼ਾਰ ਕਰੋੜ ਰੁਪਏ ਕਰਜ਼ਾ ਚੁੱਕਿਆ ਗਿਆ ਹੈ, ਜਿਸ ਨੂੰ ਕਿਸਾਨਾਂ ਵੱਲੋਂ ਸਹਿਕਾਰੀ ਬੈਂਕਾਂ ਤੋਂ ਲਏ ਕਰਜ਼ੇ ਤਾਰਨ ਲਈ ਵਰਤਿਆ ਜਾਵੇਗਾ। ਜਾਣਕਾਰੀ ਮੁਤਾਬਕ ਨਵੀਂ ਮਾਰਕੀਟ ਫੀਸ ਤੇ ਪੇਂਡੂ ਵਿਕਾਸ ਸੈੱਸ ਵੀ ਲਾਇਆ ਜਾ ਰਿਹਾ ਹੈ, ਜਿਸ ਨੂੰ ਇਸ ਕਰਜ਼ੇ ਦੇ ਵਿਆਜ ਦੀਆਂ ਕਿਸ਼ਤਾਂ ਮੋੜਨ ਲਈ ਵਰਤਿਆ ਜਾ ਸਕਦਾ ਹੈ। ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ, ‘ਜਦੋਂ ਬਾਕੀ 6500 ਕਰੋੜ ਰੁਪਏ ਦਾ ਇੰਤਜ਼ਾਮ ਹੋ ਗਿਆ ਤਾਂ ਅਸੀਂ ਕਿਸਾਨਾਂ ਵੱਲੋਂ ਪ੍ਰਾਈਵੇਟ ਤੇ ਕਮਰਸ਼ੀਅਲ ਬੈਂਕਾਂ ਤੋਂ ਲਏ ਕਰਜ਼ੇ ਮੋੜਨੇ ਸ਼ੁਰੂ ਕਰ ਦੇਵਾਂਗੇ।’

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article