PUNJABMAILUSA.COM

ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ; ਸਰਕਾਰੀ ਆਈ.ਟੀ.ਆਈ ਅਤੇ ਬਹੁ ਤਕਨੀਕੀ ਕਾਲਜਾਂ ਵਿੱਚ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਦਾ ਫੈਸਲਾ: ਚੰਨੀ

May 23
18:47 2018

ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਹੈ ਮੁੱਖ ਮੰਤਵ
ਚੰਡੀਗੜ੍ਹ, 23 ਮਈ (ਪੰਜਾਬ ਮੇਲ)- ਪੰਜਾਬ ਸਰਕਾਰ ਵਲੋਂ ‘ਘਰ ਘਰ ਰੋਜ਼ਗਾਰ’ ਮੁਹਿੰਮ ਨੂੰ ਹੁਲਾਰਾ ਦੇਣ ਲਈ ਸਰਕਾਰੀ ਆਈ.ਟੀ.ਆਈ ਅਤੇ ਬਹੁ-ਤਕਨੀਕੀ ਕਾਲਜ਼ਾ ਵਿੱਚ ਹੁਨਰ ਵਿਕਾਸ ਕੇਂਦਰ ਕੋਰਸ ਚਲਾਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
ਅੱਜ ਇਥੇ ਇਸ ਸਬੰਧੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਿਦਆਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਅਧੀਨ ਇਨ੍ਹਾਂ ਸਰਕਾਰੀ ਅਦਾਰਿਆਂ ਵਿੱਚ 3-6 ਮਹੀਨੇ ਦੇ ਹੁਨਰ ਵਿਕਾਸ ਕੋਰਸ ਚਲਾਏ ਜਾਣਗੇ।
ਸ. ਚੰਨੀ ਨੇ ਦੱਸਿਆ ਕਿ ਘੱਟ ਪੜ੍ਹੇ ਲਿਖੇ ਜਾਂ ਪੜ੍ਹਾਈ ਛੱਡ ਚੁੱਕੇ ਵਿਦਿਆਰਥੀ ਵੀ ਇਨ੍ਹਾਂ ਹੁਨਰ ਵਿਕਾਸ ਕੋਰਸਾਂ ਵਿੱਚ ਦਾਖਲਾ ਲੈ ਕੇ ਮੁਫ਼ਤ ਸਿਖਲਾਈ ਪ੍ਰਾਪਤ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ‘ਤੇ ਪ੍ਰਤੀ ਵਿਦਿਆਰਥੀ 10-15 ਹਜ਼ਾਰ ਖ਼ਰਚਾ ਆਵੇਗਾ, ਜਿਸ ਦਾ ਸਾਰਾ ਭਾਰ ਸੂਬਾ ਸਰਕਾਰ ਉਠਾਏਗੀ।
ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਹੁਨਰ ਵਿਕਾਸ ਦੇ ਇਹ ਕੋਰਸ 22 ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਅਤੇ 10 ਬਹੁ ਤਕਨੀਕੀ ਕਾਲਜਾਂ ਵਿੱਚ ਚਲਾਏ ਜਾਣਗੇ। ਇਸ ਤੋਂ ਬਾਅਦ ਇਨ੍ਹਾਂ ਨੂੰ ਹੋਰਨਾਂ ਸੰਸਥਾਵਾਂ ਤੱਕ ਵਧਾਇਆ ਜਾਵੇਗਾ।
ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉੱਤਪਤੀ ਮੰਤਰੀ ਵਲੋਂ ਸਰਕਾਰੀ ਆਈ.ਟੀ.ਆਈ ਅਤੇ ਬਹੁ ਤਕਨੀਕੀ ਕਾਲਜ਼ਾ ਦੇ ਮੁਖੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸਾਰੀਆਂ ਸੰਸਥਾਵਾਂ ਦੇ ਮੁਖੀਆਂ ਨੂੰ ਆਪਣੀ ਸੰਸਥਾ ਦੇ ਆਲੇ ਦੁਆਲੇ ਦੇ ਖੇਤਰਾਂ ‘ਚ ਚੱਲ ਰਹੀਆਂ ਉਦਯੋਗਿਕ ਇਕਾਈਆਂ ਨਾਲ ਮਿਲ ਕੇ ਕੋਰਸ ਚਲਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਉਦਯੋਗਾਂ ਵਿੱਚ ਵਿਦਿਆਰਥੀਆਂ ਲਈ ਰੋਜ਼ਗਾਰ ਯਕੀਨੀ ਬਣਾਉਣ ਲਈ ਲਈ ਸ਼ੁਰੂਆਤ ਤੋਂ ਹੀ ਉਦਯੋਗਪਤੀਆਂ ਨੂੰ ਮਿਲ ਕੇ ਉਨ੍ਹਾਂ ਦੇ ਸੁਝਾਅ ਅਤੇ ਲੋੜਾਂ ਮੁਤਾਬਕ ਕੋਰਸ ਚਲਾਏ ਜਾਣ।
ਸ. ਚੰਨੀ ਨੇ ਕਿਹਾ ਕਿ 15 ਦਿਨ ਦੇ ਅੰਦਰ ਅੰਦਰ ਸਾਰੀਆਂ ਆਈ.ਟੀ.ਆਈ ਅਤੇ ਬਹੁ ਤਕਨੀਕੀ ਕਾਲਜ਼ਾਂ ਦੇ ਮੁਖੀ ਹੁਨਰ ਵਿਕਾਸ ਕੋਰਸ ਚਲਾਉਣ ਸਬੰਧੀ ਪ੍ਰੋਜੈਕਟ ਰਿਪੋਰਟ ਜ਼ਮ੍ਹਾ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਕੋਰਸ ਅਲਾਟ ਕੀਤੇ ਜਾ ਸਕਣ।
ਸ. ਚੰਨੀ ਨੇ ਇਸ ਮੌਕੇ ਸਾਰੀਆਂ ਸੰਸਥਾਵਾਂ ਦੇ ਮੁਖੀਆਂ ਨੂੰ ਭਰੋਸਾ ਦਿਵਾਇਆ ਕਿ ਵਧੀਆ ਕਾਰਗੁਜ਼ਾਰੀ ਦਿਖਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿਵਾਉਣ ਵਾਲੇ ਸਰਕਾਰੀ ਸੰਸਥਾਵਾਂ ਦੇ ਮੁਖੀਆਂ ਨੂੰ ਵਿਸੇਸ਼ ਲਾਭ ਦਿੱਤੇ ਜਾਣਗੇ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਸਕੱਤਰ ਡੀ.ਕੇ ਤਿਵਾਰੀ, ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਜਨਰਲ ਮੈਨੇਜਰ ਸੁਖਵਿੰਦਰ ਸਿੰਘ, ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਦਲਜੀਤ ਕੌਰ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਸਰਕਾਰੀ ਆਈ.ਟੀ.ਆਈ ਅਤੇ ਬਹੁ ਤਕਨੀਕੀ ਕਾਲਜਾਂ ਦੇ ਮੁਖੀ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article