PUNJABMAILUSA.COM

ਪੰਜਾਬ ਸਰਕਾਰ ਦੀ ‘ਬਾਗੀ ਅਫਸਰ’ ‘ਆਪ’ ‘ਚ ਹੋਵੇਗੀ ਸ਼ਾਮਲ!

ਪੰਜਾਬ ਸਰਕਾਰ ਦੀ ‘ਬਾਗੀ ਅਫਸਰ’ ‘ਆਪ’ ‘ਚ ਹੋਵੇਗੀ ਸ਼ਾਮਲ!

ਪੰਜਾਬ ਸਰਕਾਰ ਦੀ ‘ਬਾਗੀ ਅਫਸਰ’ ‘ਆਪ’ ‘ਚ ਹੋਵੇਗੀ ਸ਼ਾਮਲ!
July 09
20:35 2016

ba
ਚੰਡੀਗੜ੍ਹ, 9 ਜੁਲਾਈ, (ਪੰਜਾਬ ਮੇਲ)-ਪੰਜਾਬ ਦੀ ਬਲਾਕ ਡਿਵੈਲਪਮੈਂਟ ਪੰਚਾਇਤ ਅਫਸਰ (ਬੀਡੀਪੀਓ) ਬਲਜੀਤ ਕੌਰ ਨੇ ਪੰਜਾਬ ਸਰਕਾਰ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਸਰਕਾਰ ਨੇ ਅਬੋਹਰ ਤੋਂ ਚੰਡੀਗੜ੍ਹ ਤਬਾਦਲੇ ਦਾ ਫੈਸਲਾ ਨਾ ਬਦਲਿਆ ਤਾਂ ਉਹ ਸਖ਼ਤ ਫੈਸਲਾ ਲੈਣਗੇ।
ਕਾਬਲੇਗੌਰ ਹੈ ਕਿ ਬੀਡੀਪੀਓ ਨੇ ਸਰਕਾਰ ਵੱਲੋਂ ਪ੍ਰਚਾਰ ਲਈ ਭੇਜੀਆਂ ਵੈਨਾਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਿਆ ਸੀ। ਇਸ ਪ੍ਰਚਾਰ ਨੀਤੀ ਨੂੰ ਗਲਤ ਕਰਾਰ ਦਿੰਦਿਆਂ ਇਸ ਔਰਤ ਅਫਸਰ ਨੇ ਸਰਕਾਰ ਦੇ ਇਸ ਕਦਮ ‘ਚ ਸਾਥ ਦੇਣ ਤੋਂ ਨਾਂਹ ਕਰ ਦਿੱਤੀ ਸੀ। ਇਸ ਮਗਰੋਂ ਇਸ ਦਾ ਤਬਾਦਲਾ ਕਰ ਦਿੱਤਾ ਗਿਆ ਸੀ। ਦੂਜੇ ਪਾਸੇ ਇਹ ਵੀ ਚਰਚਾ ਜਾਰੀ ਹੈ ਕਿ ਬਲਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਬਲਜੀਤ ਕੌਰ ਨੇ ਵੀ ਸੰਕੇਤ ਦਿੱਤੇ ਹਨ ਕਿ ਚੰਗਾ ਕੰਮ ਕਰਨ ਲਈ ਜੇ ਨੌਕਰੀ ਛੱਡ ਕੇ ਸਿਆਸਤ ਵਿੱਚ ਆਉਣਾ ਪਿਆ ਤਾਂ ਉਹ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਸ਼ਹੀਦ ਪਰਿਵਾਰ ਵਿੱਚੋਂ ਹਨ। ਉਹ ਸੱਚ ਦੀ ਆਵਾਜ਼ ਨੂੰ ਦੱਬਦੇ ਹੋਏ ਨਹੀਂ ਵੇਖ ਸਕਦੇ।
ਬਲਜੀਤ ਕੌਰ ਨੇ ਕੀ ਕਿਹਾ ਸੀ?
ਦੇਸ਼ ਅਤੇ ਵਿਦੇਸ਼ ਬੈਠੇ ਵੀਰਾਂ, ਭੈਣਾਂ ਤੇ ਮਾਤਾਵਾਂ ਨੂੰ ਅਦਬ, ਸਤਿਕਾਰ ਤੇ ਨਿਮਰਤਾ ਸਾਹਿਤ ਸਤਿ ਸ੍ਰੀ ਅਕਾਲ। ਮੈਂ ਆਪ ਜੀ ਦੇ ਧਿਆਨ ਵਿੱਚ ਬਹੁਤ ਜਰੂਰੀ ਗੱਲ ਲਿਆਉਣਾ ਚਾਹੁੰਦੀ ਹਾਂ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਵੈਨਾਂ ਆਈਆਂ ਹਨ ! ਜਿਨਾਂ ਰਾਹੀਂ ਚਾਰ ਸਾਹਿਬਜ਼ਾਦੇ ਫਿਲਮ ਦਿਖਾਉਣ ਦੇ ਬਹਾਨੇ ਸਰਕਾਰ ਆਪਣੀ ਵਾਹ ਵਾਹ ਖੱਟਣਾ ਚਾਹੁੰਦੀ ਹੈ! ਜੋ ਸਿੱਖ ਧਰਮ ਤੇ ਸਾਡੇ ਗੁਰੂ ਸਾਹਿਬਾਨ ਦੇ ਨਿਯਮਾਂ ਦੀ ਸ਼ਰੇਆਮ ਘੋਰ ਉਲੰਘਣਾ ਹੈ! ਮੇਰਾ ਮਨ ਉਸ ਟਾਈਮ ਬਹੁਤ ਦੁਖੀ ਹੋਇਆ ਜਦੋਂ ਮੈਂ ਵੈਨ ‘ਤੇ ਚਾਰ ਸਹਿਬਜ਼ਾਦੇ ਚਲਦੀ ਫਿਲਮ ਦੇ ਬਰਾਬਰ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀਆਂ ਫੋਟੋਆਂ ਲੱਗੀਆਂ ਦੇਖੀਆਂ!
ਗੁਰੂ ਸਾਹਿਬਾਨ ਦੀ ਮਾਣ ਮਰਿਆਦਾ ਨੂੰ ਭੰਗ ਹੁੰਦਾ ਦੇਖ ਕੇ ਮੇਰੇ ਦਿਲ ਨੂੰ ਭਾਰੀ ਤੇ ਡੂੰਘੀ ਸੱਟ ਹੀ ਨਹੀਂ ਵੱਜੀ ਬਲਕਿ ਦਿਲ ਕੰਬ ਤੇ ਰੋ ਉੱਠਿਆ! ਇਨਸਾਨ ਚਾਹੇ ਜਿੰਨਾ ਮਰਜ਼ੀ ਵੱਡਾ ਹੋਵੇ ਤੇ ਕਿਸੇ ਵੀ ਰਾਜਨੀਤਕ ਪਾਰਟੀ ਨਾਲ ਸਬੰਧ ਰੱਖਦਾ ਹੋਵੇ ਪਰ ਕਿਸੇ ਵੀ ਇਨਸਾਨ ਨੂੰ ਗੁਰੂ ਸਾਹਿਬਾਨ ਦੇ ਬਰਾਬਰ ਫੋਟੋ ਲਾਉਣ ਦਾ ਕੋਈ ਹੱਕ ਨਹੀਂ! ਗੁਰੂ ਸਾਹਿਬਾਨ ਨੇ ਦੇਸ ਪਿੱਛੇ ਆਪਣੀਆਂ ਤੇ ਆਪਣੇ ਪਰਿਵਾਰਾਂ ਦੀਆਂ ਜਾਨਾਂ ਵਾਰ ਦਿੱਤੀਆਂ! ਗੁਰੂ ਸਾਹਿਬਾਨ ਸ੍ਰਿਸ਼ਟੀ ਦੇ ਮਾਲਕ ਨੇ! ਸਾਡਾ ਹਰ ਟਾਈਮ ਗੁਰੂ ਸਾਹਿਬਾਨ ਅੱਗੇ ਸਿਰ ਝੁਕਦਾ ਹੈ ਪਰ ਰਾਜਨੀਤਕ ਲ਼ੋਕਾਂ ਨੂੰ ਗੁਰੂ ਸਾਹਿਬਾਨ ਦੇ ਬਰਾਬਰ ਫੋਟੋਆਂ ਲਗਾਉਂਦੇ ਪਤਾ ਨੀਂ ਕਿਉਂ ਨੀ ਡਰ ਲੱਗਦਾ!
ਦੁੱਖ ਦੀ ਗੱਲ ਕਿ ਲੋਕਾਂ ਨੇ ਇਸ ਅਤਿ ਘਿਨੌਣੀ ਹਰਕਤ ਦਾ ਦੁਖ ਤਾਂ ਕੀ ਮਨਾਉਣਾ ਸੀ, ਕਿਸੇ ਨੇ ਹਾਅ ਦਾ ਨਾਅਰਾ ਤੱਕ ਨਹੀਂ ਮਾਰਿਆ! ਉਲਟਾ ਚਲਦੀ ਫਿਲਮ ਦੇ ਬਰਾਬਰ ਰਾਜਨੀਤਕ ਲੋਕਾਂ ਦੀਆਂ ਫੋਟੋਆਂ ਦੇਖ ਕੇ ਪਕੌੜੇ ਖਾ ਕੇ ਘਰਾਂ ਨੂੰ ਚਲੇ ਗਏ! ਪਰ ਕਿਸੇ ਵੀ ਇਨਸਾਨ ਨੇ ਇਹ ਨਹੀਂ ਸੋਚਿਆ ਕਿ ਰਾਜਨੀਤਕ ਲੋਕ ਸਾਡੇ ਗੁਰੂ ਸਾਹਿਬਾਨ ਦੀ ਕਿਸ ਤਰ੍ਹਾਂ ਬੇਅਦਬੀ ਕਰ ਰਹੇ ਹਨ ! ਇਥੋਂ ਇਹ ਸਿੱਧ ਹੁੰਦਾ ਹੈ ਕਿ ਸਾਡੇ ਗੁਰੂ ਸਾਹਿਬਾਨ ਦੀ ਮਾਣ ਮਰਿਆਦਾ ਦਾ ਲੋਕਾਂ ਨੂੰ ਕੋਈ ਮਤਲਬ ਨਹੀਂ ਬੱਸ ਪਕੌੜੇ ਤੇ ਜਲੇਬੀਆਂ ਖਾਣ ਤੱਕ ਮਤਲਬ ਹੈ! ਫਿੱਟ ਲਾਹਨਤ ਹੈ ਇਹੋ ਜਿਹੇ ਲੋਕਾਂ ਦੇ ਜਿੰਨਾ ਨੂੰ ਗੁਰੂ ਸਾਹਿਬਾਨਾਂ ਦੀ ਮਾਣ ਮਰਿਆਦਾ ਦਾ ਨਹੀਂ ਪਤਾ !

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article