PUNJABMAILUSA.COM

ਪੰਜਾਬ ਸਰਕਾਰ ਦੀ ਹੱਦਬੰਦੀ ਬੁਰਜੀਆਂ ਲਾਉਣ ਦੀ ਯੋਜਨਾ

ਪੰਜਾਬ ਸਰਕਾਰ ਦੀ ਹੱਦਬੰਦੀ ਬੁਰਜੀਆਂ ਲਾਉਣ ਦੀ ਯੋਜਨਾ

ਪੰਜਾਬ ਸਰਕਾਰ ਦੀ ਹੱਦਬੰਦੀ ਬੁਰਜੀਆਂ ਲਾਉਣ ਦੀ ਯੋਜਨਾ
July 02
17:37 2018

– ਮਾਲ ਵਿਭਾਗ ਵੱਲੋਂ ਐਸਏਐਸ ਨਗਰ ਦੇ ਦੋ ਪਿੰਡਾਂ ਦੇ ਰਕਬੇ ਦੀ ਡਿਜੀਟਲ ਮੈਪਿੰਗ ਦਾ ਪਾਇਲੈਟ ਪ੍ਰਾਜੈਕਟ ਸ਼ੁਰੂ
– ਸਰਕਾਰੀਆ ਵੱਲੋਂ ਮਾਲ ਵਿਭਾਗ ਨੂੰ ਹੱਦਬੰਦੀ ਬੁਰਜੀਆਂ ਦੇ ਪਹਿਲੂਆਂ ਦੀ ਘੋਖ ਕਰਨ ਦੇ ਨਿਰਦੇਸ਼

ਚੰਡੀਗੜ੍ਹ, 2 ਜੁਲਾਈ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਦੀ ਹੱਦਬੰਦੀ ਲਈ ਜਲਦੀ ਜ਼ਮੀਨ ‘ਤੇ ਬੁਰਜੀਆਂ ਲਾਉਣ ਦਾ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਾਲ ਵਿਭਾਗ ਵੱਲੋਂ ਜ਼ਿਲ੍ਹਾ ਐਸਏਐਸ ਨਗਰ ਦੇ ਦੋ ਪਿੰਡਾਂ ਦੇ ਰਕਬੇ ਦੀ ਡਿਜ਼ੀਟਲ ਮੈਪਿੰਗ ਰਾਹੀਂ ਹੱਦਬੰਦੀ ਦਾ ਪਾਇਲਟ ਪ੍ਰੋਜੈਕਟ ਵੀ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਸੂਬੇ ਦੇ ਜ਼ਮੀਨ ਮਾਲਕਾਂ ਨੂੰ ਆਪਣੀ ਜਾਇਦਾਦ ਦੀ ਨਿਸ਼ਾਨਦੇਹੀ ਕਰਨ ਵਿੱਚ ਸੌਖ ਹੋਵੇਗੀ।
ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਸੂਬੇ ਭਰ ਵਿੱਚ ਹੱਦਬੰਦੀ ਬੁਰਜੀਆਂ ਲਾਉਣ ਲਈ ਉਨ੍ਹਾਂ ਨੇ ਮੁੱਢਲੀ ਵਿਚਾਰ-ਚਰਚਾ ਕਰ ਲਈ ਹੈ ਅਤੇ ਇਸ ਪ੍ਰੋਜੈਕਟ ਦੀ ਵਿਸਥਾਰਤ ਸਮੀਖਿਆ ਲਈ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕਾਫੀ ਅਹਿਮ ਹੈ ਕਿਉਂਕਿ ਇਸ ਨਾਲ ਜ਼ਮੀਨਾਂ ਦੀ ਹੱਦਬੰਦੀ ਨੂੰ ਲੈ ਕੇ ਹੁੰਦੇ ਝਗੜਿਆਂ ਤੋਂ ਨਿਜਾਤ ਮਿਲੇਗੀ ਅਤੇ ਜ਼ਮੀਨ ਮਾਲਕਾਂ ਨੂੰ ਆਪਣੀਆਂ ਜਾਇਦਾਦਾਂ ਦੀ ਨਿਸ਼ਾਨਦੇਹੀ ਵਿੱਚ ਆਸਾਨੀ ਹੋਵੇਗੀ।
ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਵੱਖ-ਵੱਖ ਪਹਿਲੂਆਂ ਦੀ ਘੋਖ ਕਰਨ ਤੋਂ ਬਾਅਦ ਅੱਗੇ ਵਧਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਹੱਦਬੰਦੀ ਬੁਰਜੀਆਂ ਸ. ਪ੍ਰਤਾਪ ਸਿੰਘ ਕੈਂਰੋ ਦੀ ਸਰਕਾਰ ਵੇਲੇ ਲਾਈਆਂ ਗਈਆਂ ਸਨ ਅਤੇ ਇਹ ਸਮੇਂ ਦੇ ਨਾਲ ਆਪਣੀ ਹੋਂਦ ਗੁਆ ਚੁੱਕੀਆਂ ਹਨ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਸ ਕਾਰਜ ਨੂੰ ਨਵੇਂ ਸਿਰਿਓਂਂ ਸ਼ੁਰੂ ਕਰਨ ਦੀ ਯੋਜਨਾ ਹੈ। ਦੱਸਣਯੋਗ ਹੈ ਕਿ ਹੱਦਬੰਦੀ ਬੁਰਜੀਆਂ ਦਾ ਖਰਚਾ ਪੰਚਾਇਤਾਂ ਵੱਲੋਂ ਚੁੱਕਿਆ ਜਾਵੇਗਾ।
ਮਾਲ ਵਿਭਾਗ ਦੇ ਇਕ ਤਰਜਮਾਨ ਨੇ ਦੱਸਿਆ ਕਿ ਐਸ.ਏ.ਐਸ. ਨਗਰ ਦੇ ਦੋ ਪਿੰਡਾਂ ਮੁੰਡੀ ਖਰੜ ਅਤੇ ਹਰਲਾਲਪੁਰ ਦੇ ਰਕਬੇ ਦੀ ਅਜ਼ਮਾਇਸ਼ੀ ਤੌਰ ‘ਤੇ ਡਿਜ਼ੀਟਲ ਮੈਪਿੰਗ ਕੀਤੀ ਗਈ ਹੈ। ਇਸ ਡਿਜ਼ੀਟਲ ਨਕਸ਼ੇ ‘ਤੇ ਮੁਰੱਬਾ ਨੰਬਰ, ਕਿੱਲਾ ਨੰਬਰ, ਕਿੱਲਾ ਲਾਈਨ, ਮੁਰੱਬਾ ਲਾਈਨ, ਰੈਫਰੈਂਸ ਲਾਈਨ, ਸੇਹਿੱਦਾ ਅਤੇ ਬੁਰਜੀਆਂ ਦਰਸਾਈਆਂ ਗਈਆਂ ਹਨ। ਸੈਟੇਲਾਈਟ ਅਤੇ ਹੱਦਬੰਦੀ ਨਕਸ਼ੇ ਦੇ ਸੁਮੇਲ ਨਾਲ ਤਿਆਰ ਕੀਤੇ ਗਏ ਇਸ ਡਿਜੀਟਲ ਨਕਸ਼ੇ ਦੀ ਮਦਦ ਨਾਲ ਨਾਗਰਿਕਾਂ ਨੂੰ ਆਪਣੀ ਜਾਇਦਾਦ ਦੀ ਨਿਸ਼ਾਨਦੇਹੀ ਵਿੱਚ ਸੌਖ ਹੋਵੇਗੀ। ਇਸ ਨਾਲ ਜਿਥੇ ਆਮ ਨਾਗਰਿਕ ਨੂੰ ਆਪਣੀ ਜਾਇਦਾਦ ਬਾਰੇ ਜਾਣਕਾਰੀ ਆਸਾਨੀ ਨਾਲ ਮਿਲ ਸਕੇਗੀ ਉਥੇ ਇਸ ਨਾਲ ਵੱਟ-ਬੰਨਿਆਂ ਨੂੰ ਲੈ ਕੇ ਹੁੰਦੇ ਝਗੜਿਆਂ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article