PUNJABMAILUSA.COM

ਪੰਜਾਬ ਸਰਕਾਰ ਦੁਆਰਾ ਸਾਲ 2018 ਲਈ 18 ਗਜ਼ਟਿਡ ਅਤੇ 39 ਰਾਖਵੀਆਂ ਛੁੱਟੀਆਂ ਦੀ ਸੂਚੀ ਜਾਰੀ

ਪੰਜਾਬ ਸਰਕਾਰ ਦੁਆਰਾ ਸਾਲ 2018 ਲਈ 18 ਗਜ਼ਟਿਡ ਅਤੇ 39 ਰਾਖਵੀਆਂ ਛੁੱਟੀਆਂ ਦੀ ਸੂਚੀ ਜਾਰੀ

ਪੰਜਾਬ ਸਰਕਾਰ ਦੁਆਰਾ ਸਾਲ 2018 ਲਈ 18 ਗਜ਼ਟਿਡ ਅਤੇ 39 ਰਾਖਵੀਆਂ ਛੁੱਟੀਆਂ ਦੀ ਸੂਚੀ ਜਾਰੀ
December 27
18:45 2017

ਚੰਡੀਗੜ੍ਹ, 27 ਦਸੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਸਾਲ 2018 ਲਈ 18 ਗਜਟਿਡ ਅਤੇ 39 ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਮੁਲਾਜ਼ਮ ਹੁਣ 5 ਰਾਖਵੀਆਂ ਛੁੱਟੀਆਂ ਲੈ ਸਕਣਗੇ, ਜਦੋਂਕਿ ਪਹਿਲਾਂ ਸਿਰਫ 2 ਰਾਖਵੀਆਂ ਛੁੱਟੀਆਂ ਦੀ ਸਹੂਲਤ ਸੀ।
ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਲ 2018 ਵਿੱਚ ਗਜਟਿਡ ਛੁੱਟੀਆਂ ਨੂੰ ਘੱਟ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਲੋਕਾਂ ਨੂੰ ਬੇਹਤਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ ਅਤੇ ਵਿਦਿਅਕ ਅਦਾਰਿਆਂ ਵਿੱਚ ਪੜਾਈ ਦੇ ਦਿਨਾਂ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ, ”ਇਸ ਸੁਧਾਰ ਨਾਲ ਰਾਜ ਸਰਕਾਰ ਦੇ ਦਫਤਰ ਸਾਲ 2017 ਦੇ ਮੁਕਾਬਲੇ 2018 ਵਿੱਚ 21 ਦਿਨ ਵੱਧ ਖੁੱਲ੍ਹੇ ਰਹਿਣਗੇ। ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮ ਆਪਣੀ ਸਹੂਲਤ ਅਨੁਸਾਰ ਪਹਿਲਾਂ ਨਾਲੋਂ ਵੱਧ ਰਾਖਵੀਆਂ ਛੁੱਟੀਆਂ ਦਾ ਲਾਭ ਵੀ ਲੈ ਸਕਣਗੇ।”
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਫੈਸਲੇ ਰਾਹੀਂ ਰਾਜ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਰਕਾਰੀ ਸੇਵਾਵਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਪੜਾਈ ਲਈ ਜਿਆਦਾ ਦਿਨ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਦੇ ਨਾਲ-ਨਾਲ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਦੀ ਜ਼ਰੂਰਤ ਵਿੱਚ ਤਾਲਮੇਲ ਬਨਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ, ”ਹੁਣ ਪੰਜਾਬ ਦੀਆਂ ਗਜਟਿਡ ਛੁੱਟੀਆਂ (18) ਭਾਰਤ ਸਰਕਾਰ ਵੱਲੋਂ ਐਲਾਨੀਆਂ 17 ਗਜਟਿਡ ਛੁੱਟੀਆਂ ਦੇ ਮੁਕਾਬਲੇ ਵਿੱਚ ਹਨ”।
ਇਥੇ ਜ਼ਿਕਰਯੋਗ ਹੈ ਕਿ ਸਾਲ 2017 ਲਈ ਪੰਜਾਬ ਸਰਕਾਰ ਵੱਲੋਂ 37 ਗਜਟਿਡ ਅਤੇ 20 ਰਾਖਵੀਆਂ ਛੁੱਟੀਆਂ ਐਲਾਨੀਆਂ ਗਈਆਂ ਸਨ ਜਦੋਂਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਸਿਰਫ 2 ਰਾਖਵੀਆਂ ਛੁੱਟੀਆਂ ਲੈਣ ਦੀ ਸਹੂਲਤ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article