PUNJABMAILUSA.COM

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲਿਆਂ ‘ਚ 45 ਫੀਸਦੀ ਕਮੀ ਆਈ

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲਿਆਂ ‘ਚ 45 ਫੀਸਦੀ ਕਮੀ ਆਈ

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲਿਆਂ ‘ਚ 45 ਫੀਸਦੀ ਕਮੀ ਆਈ
July 20
15:29 2018

– ਕੇਂਦਰੀ ਵਾਤਾਵਰਣ ਸਕੱਤਰ ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਹਰਿਆਣਾ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ
ਚੰਡੀਗੜ, 20 ਜੁਲਾਈ (ਪੰਜਾਬ ਮੇਲ)- ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਸਾਲ 2017 ਵਿਚ 45 ਫੀਸਦੀ ਤੱਕ ਦੀ ਕਮੀ ਆਈ ਹੈ। ਪੰਜਾਬ ਦੇ ਮੁੱਖ ਸਕੱਤਰ ਦਫਤਰ ਵਿਚ ਕੇਂਦਰੀ ਵਾਤਾਵਰਣ ਸਕੱਤਰ ਸ੍ਰੀ ਸੀ. ਕੇ. ਮਿਸ਼ਰਾ ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਹਰਿਆਣਾ ਦੇ ਉੱਚ ਅਧਿਕਾਰੀਆਂ ਦੀ ਇਕ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਕਿ ਸਾਲ 2016 ਵਿਚ ਝੋਨੇ ਦੀ ਪਰਾਲੀ ਸਾੜਨ ਦੇ 80,879 ਮਾਮਲੇ ਸਾਹਮਣੇ ਆਏ ਸਨ ਜਦਕਿ ਸਾਲ 2017 ਵਿਚ ਇਹੀ ਅੰਕੜਾ 43,814 ਸੀ ਜੋ ਕਿ 45 ਫੀਸਦੀ ਦੇ ਕਰੀਬ ਘੱਟ ਬਣਦਾ ਹੈ।
ਪੰਜਾਬ ਦੇ ਖੇਤੀਬਾੜੀ ਅਤੇ ਵਾਤਾਵਰਣ ਵਿਭਾਗਾਂ ਨਾਲ ਸਬੰਧਤ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਇਸੇ ਤਰ੍ਹਾਂ ਸਾਲ 2017 ਦੌਰਾਨ ਕਣਕ ਦੀ ਨਾੜ ਨੂੰ ਸਾੜਨ ਦੇ 15,378 ਮਾਮਲੇ ਸਾਹਮਣੇ ਆਏ ਜਦਕਿ 2018 ਦੇ ਸੀਜ਼ਨ ਦੌਰਾਨ ਇਹ ਅੰਕੜਾ 28 ਫੀਸਦੀ ਤੱਕ ਘੱਟ ਕੇ 11,095 ਰਹਿ ਗਿਆ। ਮੀਟਿੰਗ ਵਿਚ ਦੱਸਿਆ ਗਿਆ ਕਿ ਇਹ ਸਾਰਾ ਕੁਝ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਜਾਗਰੂਕਤਾ ਮੁਹਿੰਮਾਂ, ਸੈਮੀਨਾਰਾਂ, ਕਿਸਾਨ ਮੀਟਿੰਗਾਂ ਅਤੇ ਕਿਸਾਨਾਂ ਵਿਚ ਚੇਤਨਾ ਪੈਦਾ ਕਰਨ ਦਾ ਸਿੱਟਾ ਹੈ ਕਿ ਪੰਜਾਬ ਦੇ ਕਿਸਾਨ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਏ ਹਨ।
ਇਸ ਮੌਕੇ ਪੰਜਾਬ ਨੇ ਕੇਂਦਰ ਸਰਕਾਰ ਨੂੰ ਦੱਸਿਆ ਕਿ ਪਰਾਲੀ ਅਤੇ ਨਾੜ ਸਾੜਨ ਦੀ ਦਰ ਨੂੰ ਹੋਰ ਘੱਟ ਕਰਨ ਅਤੇ ਪਰਾਲੀ ਪ੍ਰਬੰਧਨ ਯੋਜਨਾ ਲਈ ਹੈਪੀ ਸੀਡਰ, ਪਰਾਲੀ ਨੂੰ ਕੁਤਰਾ ਕਰਨ ਵਾਲੇ ਯੰਤਰ, ਕੰਬਾਇਨਾਂ ‘ਤੇ ਲਾਉਣ ਵਾਲੇ ਸੁਪਰ ਐਸਐਮਐਸ ਅਤੇ ਰੋਟਾਵੇਟਰ ਆਦਿ ਸੰਦਾਂ ਦੀ ਖਰੀਦ ਲਈ ਵਿੱਤੀ ਮਦਦ ਕੀਤੀ ਜਾ ਰਹੀ ਹੈ। ਕਿਸਾਨਾਂ ਤੋਂ ਆਈਆਂ ਦਰਖਾਸਤਾਂ ਦੇ ਆਧਾਰ ‘ਤੇ ਉਨ੍ਹਾਂ ਨੂੰ ਸਬਸਿਡੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਪੰਜਾਬ ਦੇ ਕਿਸਾਨ ਗਰੁੱਪਾਂ ਅਤੇ ਖੇਤੀ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ‘ਤੇ ਸੰਦ/ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।
ਪੰਜਾਬ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਾਲਾਂਕਿ ਪਰਾਲੀ ਨਾ ਸਾੜਨ ਸਬੰਧੀ ਕਾਨੂੰਨ ਵੀ ਬਣਿਆਂ ਹੋਇਆ ਹੈ ਪਰ ਵਾਤਾਵਰਣ ਸੰਭਾਲ ਲਈ ਕਿਸਾਨਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਨਵੀਆਂ ਮਸ਼ੀਨਾਂ ਦੇ ਕੇ ਇਨ੍ਹਾਂ ਨੂੰ ਚਲਾਉਣ ਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੰਡੀਆਂ ਵਿਚ ਧੂੜ ਪ੍ਰਦੂਸ਼ਣ ਘਟਾਉਣ ਲਈ ਕਲੀਨਿੰਗ ਮਸ਼ੀਨਾਂ ‘ਤੇ ਧੂੜ ਰੋਕੂ ਯੰਤਰ ਲਗਾਏ ਜਾ ਰਹੇ ਹਨ।
ਇਸ ਮੌਕੇ ਕੇਂਦਰੀ ਵਾਤਾਵਰਣ ਸਕੱਤਰ ਸ੍ਰੀ ਸੀ. ਕੇ. ਮਿਸ਼ਰਾ ਨੇ ਦੋਵਾਂ ਰਾਜਾਂ ਦੇ ਅਧਿਕਾਰੀਆਂ ਵੱਲੋਂ ਦਿੱਤੀਆਂ ਪੇਸ਼ਕਾਰੀਆਂ ਵੇਖੀਆਂ ਅਤੇ ਵਾਤਾਵਰਣ ਸੰਭਾਲ ਲਈ ਖੇਤੀਬਾੜੀ, ਸਨਅਤੀ ਖੇਤਰ, ਦਾਣਾ ਮੰਡੀਆਂ ਅਤੇ ਦਰਿਆਵਾਂ ਦੀ ਸਫਾਈ ਆਦਿ ਖੇਤਰਾਂ ਵਿਚ ਜੋ-ਜੋ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਉਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੋਵਾਂ ਰਾਜਾਂ ਨੂੰ ਕੁਝ ਸੁਝਾਅ ਦਿੱਤੇ ਤਾਂ ਜੋ ਵਾਤਾਵਰਣ ਸੰਭਾਲ ਨੂੰ ਹੋਰ ਸਾਰਥਕ ਤਰੀਕੇ ਨਾਲ ਅੱਗੇ ਲੈ ਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ਵਿਚ ਹੋਰ ਜਾਗਰੂਕਤਾ ਲਿਆਉਣ ਲਈ ਸ਼ੋਸ਼ਲ ਮੀਡੀਆ ਮੰਚਾਂ ਅਤੇ ਐਨਜੀਓਜ਼ ਦੀ ਵੀ ਮਦਦ ਲਈ ਜਾਣੀ ਚਾਹੀਦੀ ਹੈ।
ਮੀਟਿੰਗ ਵਿਚ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਅਤੇ ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਦਪੇਂਦਰ ਸਿੰਘ ਢੇਸੀ ਤੋਂ ਇਲਾਵਾ ਦੋਵਾਂ ਰਾਜਾਂ ਦੇ ਉੱਚ ਅਧਿਕਾਰੀ ਅਤੇ ਪੇਅ ਟੀ ਐਮ ਦੇ ਨੁਮਾਇੰਦੇ ਹਾਜ਼ਰ ਸਨ। ਪੰਜਾਬ ਵੱਲੋਂ ਪੇਸ਼ਕਾਰੀ ਸਕੱਤਰ ਖੇਤੀਬਾੜੀ ਸ੍ਰੀ ਕਾਹਨ ਸਿੰਘ ਪੰਨੂੰ ਨੇ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article