PUNJABMAILUSA.COM

ਪੰਜਾਬ ਸਰਕਾਰ ਨੂੰ ਪੰਥਕ ਹਲਕਿਅਾਂ ਵੱਲੋਂ ਨੋਟਿਸ

ਪੰਜਾਬ ਸਰਕਾਰ ਨੂੰ ਪੰਥਕ ਹਲਕਿਅਾਂ ਵੱਲੋਂ ਨੋਟਿਸ

ਪੰਜਾਬ ਸਰਕਾਰ ਨੂੰ ਪੰਥਕ ਹਲਕਿਅਾਂ ਵੱਲੋਂ ਨੋਟਿਸ
October 25
21:19 2015

panthak
ਪੁਲੀਸ ਫਾੲਿਰਿੰਗ ’ਚ ਹਲਾਕ ਹੋੲੇ ਦੋ ਸਿੱਖਾਂ ਦੀ ਅੰਤਿਮ ਅਰਦਾਸ ਮੌਕੇ ਦੇਸ਼-ਵਿਦੇਸ਼ ਤੋਂ ਜੁਡ਼ੀ ਸੰਗਤ
ਸ਼੍ਰੋਮਣੀ ਕਮੇਟੀ ਅਤੇ ਤਖ਼ਤਾਂ ਨੂੰ ਸਿਅਾਸੀ ਗਲਬੇ ’ਚੋਂ ਕੱਢਣ ਦੀ ਅਾਵਾਜ਼ ਬੁਲੰਦ

ਕੋਟਕਪੂਰਾ/ਜੈਤੋ, 25 ਅਕਤੂਬਰ (ਪੰਜਾਬ ਮੇਲ)- ਪੁਲੀਸ ਫਾੲਿਰਿੰਗ ’ਚ ਮਾਰੇ ਗੲੇ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਅੱਜ ਪੰਥਕ ਧਿਰਾਂ ਨੇ ਸਰਕਾਰ ਨੂੰ ਪਿਛਲੇ ਕੁਝ ਦਿਨਾਂ ’ਚ ਵਾਪਰੀਅਾਂ ਘਟਨਾਵਾਂ ਅਤੇ ਹੋਰ ਮਸਲਿਅਾਂ ਨੂੰ ਹੱਲ ਕਰਨ ਲੲੀ 14 ਨਵੰਬਰ ਤਕ ਦਾ ਅਲਟੀਮੇਟਮ ਦਿੱਤਾ ਹੈ। ੲਿਸ ਦੌਰਾਨ ਹਾਜ਼ਰ ਸੰਗਤ ਦੀ ਪ੍ਰਵਾਨਗੀ ਨਾਲ 9 ਮਤੇ ਪਾਸ ਕੀਤੇ ਗੲੇ ਜਿਨ੍ਹਾਂ ਵਿੱਚ 30 ਅਕਤੂਬਰ ਨੂੰ ਪੰਥਕ ਜਥੇਬੰਦੀਆਂ ਫਤਹਿਗਡ਼੍ਹ ਸਾਹਿਬ ’ਚ ਇਕੱਠੇ ਹੋ ਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗਡ਼੍ਹ ਸਥਿਤ ਰਿਹਾਇਸ਼ ਵੱਲ ਮਾਰਚ ਕਰਕੇ ੳੁਨ੍ਹਾਂ ਨੂੰ ‘ਖ਼ੂਨ ਦਾ ਪਿਆਲਾ’ ਪੇਸ਼ ਕਰਨਗੀਅਾਂ। ਸਰਕਾਰ ਨੂੰ ਚਿਤਾਵਨੀ ਦਿੱਤੀ ਗੲੀ ਹੈ ਕਿ ਜੇਕਰ 14 ਨਵੰਬਰ ਤਕ ਮੰਗਾਂ ਨਾ ਮੰਨੀਅਾਂ ਗੲੀਅਾਂ ਤਾਂ ਅਗਲੇ ਦਿਨ 15 ਨਵੰਬਰ ਤੋਂ ਮੰਤਰੀਅਾਂ, ਹੁਕਮਰਾਨ ਗਠਜੋਡ਼ ਦੇ ਵਿਧਾੲਿਕਾਂ, ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਘਿਰਾਓ ਕਰਕੇ ੳੁਨ੍ਹਾਂ ਵਿਰੁੱਧ ਪ੍ਰਦਰਸ਼ਨ ਕੀਤੇ ਜਾਣਗੇ।
ਇਕੱਠ ਵਿੱਚ ਅਮਰੀਕਾ, ਕੈਨੇਡਾ, ਫਰਾਂਸ ਤੋਂ ਇਲਾਵਾ ਉਤਰਾਖੰਡ, ਦਿੱਲੀ, ਰਾਜਸਥਾਨ, ਯੂਪੀ, ਹਿਮਾਚਲ ਪ੍ਰਦੇਸ਼ ਆਦਿ ਰਾਜਾਂ ਤੋਂ ਵੀ ਸੰਗਤ ਨੇ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਹਾਕਮ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਸ਼ਾਨੇ ’ਤੇ ਰੱਖ ਕੇ ਤਿੱਖੇ ਸ਼ਬਦੀ ਹਮਲੇ ਕੀਤੇ।
ਵੱਡੇ ਇਕੱਠ ਨੂੰ ਸੰਬੋਧਨ ਕਰਦਿਅਾਂ ਭਾਈ ਪੰਥਪ੍ਰੀਤ ਸਿੰਘ ਖਾਲਸਾ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ, ਅਮਰੀਕ ਸਿੰਘ ਅਜਨਾਲਾ, ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ, ਗਿਆਨੀ ਕੇਵਲ ਸਿੰਘ, ਸਿਮਰਨਜੀਤ ਸਿੰਘ ਮਾਨ, ਪਰਮਜੀਤ ਸਿੰਘ ਸਰਨਾ, ਜਗਦੀਸ਼ ਸਿੰਘ ਝੀਂਡਾ, ਪ੍ਰੋ. ਹਰਜਿੰਦਰ ਸਿੰਘ ਮਾਝੀ, ਭਾਈ ਮੋਹਕਮ ਸਿੰਘ, ਧਿਆਨ ਸਿੰਘ ਮੰਡ, ਮੁਸਲਿਮ ਆਗੂ ਸ਼ਹਿਜ਼ਾਦ ਮੁਹੰਮਦ, ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ, ‘ਆਪ’ ਆਗੂ ਸੁੱਚਾ ਸਿੰਘ ਛੋਟੇਪੁਰ, ਡਾ. ਧਰਮਵੀਰ ਗਾਂਧੀ, ਬਸਪਾ ਆਗੂ ਅਵਤਾਰ ਸਿੰਘ ਕਰੀਮਪੁਰੀ ਸਮੇਤ ਹੋਰਾਂ ਨੇ ਅਕਾਲੀ ਦਲ ’ਤੇ ਪੰਥਕ ਸੋਚ ਨੂੰ ਖੋਰਾ ਲਾਉਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਪ੍ਰਸਤੀ ਕਰਨ ਵਾਲੀ ਕੱਟੜ ਹਿੰਦੂ ਜਥੇਬੰਦੀ ਨੂੰ ਖ਼ੁਸ਼ ਕਰਨ ਲਈ ਅਕਾਲੀ ਦਲ ਦੀ ਲੀਡਰਸ਼ਿਪ ਸਿੱਖ ਕੌਮ ਅਤੇ ਫ਼ਲਸਫ਼ੇ ਨੂੰ ਦਾਅ ’ਤੇ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾਵਾਂ ਡੂੰਘੀ ਸਾਜ਼ਿਸ਼ ਦਾ ਸਿੱਟਾ ਹਨ, ਜਿਸ ਤਹਿਤ ਸਿੱਖ ਕੌਮ ਨੂੰ ਖਾਨਾਜੰਗੀ ਵੱਲ ਧੱਕ ਕੇ ਖ਼ਤਮ ਕਰਨ ਦੀ ਚਾਲ ਚੱਲੀ ਜਾ ਰਹੀ ਹੈ। ਬੁਲਾਰਿਆਂ ਨੇ ਅਕਾਲੀ ਦਲ ’ਤੇ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਨੂੰ ਨਿੱਜੀ ਹਿਤਾਂ ਲਈ ਵਰਤਣ ਦੇ ਦੋਸ਼ ਲਾਉਂਦਿਆਂ ਇਸ ਸੰਸਥਾ ਨੂੰ ਅਕਾਲੀ ਦਲ ਦੇ ਗਲਬੇ ਹੇਠੋਂ ਮੁਕਤ ਕਰਾਉਣ ਦਾ ਮਸ਼ਵਰਾ ਦਿੱਤਾ।
ੳੁਨ੍ਹਾਂ ਕਿਹਾ ਕਿ ਜੇ ਸਰਕਾਰ ਪੰਜ ਮਹੀਨੇ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਬੀਡ਼ ਚੋਰੀ ਹੋਣ ਦੀ ਘਟਨਾ ਵੇਲੇ ਮੁਸਤੈਦੀ ਵਰਤਦੀ ਤਾਂ ੲਿਹ ਦਿਨ ਕਦੇ ਨਹੀਂ ਵੇਖਣੇ ਪੈਣੇ ਸਨ। ਉਨ੍ਹਾਂ ਸਾਰੇ ਮਾਮਲਿਆਂ ਵਿੱਚ ਸਰਕਾਰ ਦੀ ਭੂਮਿਕਾ ’ਤੇ ਸ਼ੰਕੇ ਵੀ ਜਤਾੲੇ।
ਸਮਾਗਮ ਦੌਰਾਨ ਲਗਭਗ ਸਾਰੇ ਹੀ ਬੁਲਾਰਿਆਂ ਨੇ ਲੋਕਾਂ ਨੂੰ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾੲੀ ਰੱਖਣ ਦਾ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਵੱਖ-ਵੱਖ ਫ਼ਿਰਕਿਆਂ ਦਰਮਿਆਨ ਲਕੀਰ ਖਿੱਚ ਕੇ ਆਪਣਾ ਉੱਲੂ ਸਿੱਧਾ ਕਰਨਾ ਚਾਹੁੰਦੇ ਹਨ ਅਤੇ ਸੰਗਤ ਅਜਿਹੇ ਤੱਤਾਂ ਦੀਆਂ ਚਾਲਾਂ ਵਿੱਚ ਨਾ ਆਵੇ।
ਸੰਤ ਬਲਜੀਤ ਸਿੰਘ ਦਾਦੂਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨੈਲਸਨ ਮੰਡੇਲਾ ਨਾਲ ਤੁਲਨਾ ਕਰਨ ਦੀ ਨਿਖੇਧੀ ਕੀਤੀ। ੳੁਨ੍ਹਾਂ ਕਿਹਾ ਕਿ ਨੈਲਸਨ ਮੰਡੇਲਾ ਨੇ ਆਪਣੀ ਕੌਮ ਖਾਤਰ ਲੰਮਾ ਸਮਾਂ ਜੇਲ੍ਹਾਂ ਕੱਟੀਆਂ ਜਦੋਂ ਕਿ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਕੌਮ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਝੂਠੇ ਮੁਕੱਦਮਿਆਂ ਵਿੱਚ ਫਸਾ ਕੇ ਬਰਬਾਦ ਕੀਤਾ। ੲਿਸ ਮੌਕੇ ਪੰਜ ਪਿਆਰਿਆਂ ਦਾ ਸੁਨੇਹਾ ਲੈ ਕੇ ਪੁੱਜੇ ਭਾਈ ਮਲਕੀਤ ਸਿੰਘ ਨੇ ਮੰਗ ਕੀਤੀ ਕਿ ਸਿੱਖ ਕੌਮ ਨੂੰ ਅਜਿਹੇ ਰਾਹ ’ਤੇ ਚਲਣਾ ਚਾਹੀਦਾ ਹੈ ਜਿਸ ਨਾਲ ਕਿਸੇ ਧਿਰ ਦਾ ਨੁਕਸਾਨ ਨਾ ਹੋਵੇ ਤੇ ਸ਼ਾਂਤੀ ਕਾਇਮ ਰਹੇ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਭੇਜੇ ਗਏ ਸ਼ੋਕ ਸੁਨੇਹੇ ਪੜ੍ਹ ਕੇ ਸੁਣਾਏ ਗਏ।
ਯੂਕੇ ਰਹਿਣ ਵਾਲੇ ਭਾਈ ਬਲਵਿੰਦਰ ਸਿੰਘ ਰੰਗੀਲਾ ਵੱਲੋਂ ਭੇਜੀ ਗਈ 5-5 ਲੱਖ ਰੁਪੲੇ ਦੀ ਸਹਾਇਤਾ ਰਾਸ਼ੀ ਉਨ੍ਹਾਂ ਦੇ ਭਰਾ ਭਾਈ ਭੁਪਿੰਦਰ ਸਿੰਘ ਰੰਗੀਲਾ ਨੇ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੇ ਪਰਿਵਾਰਾਂ ਨੂੰ ਸੌਂਪੀ। ਜ਼ਖ਼ਮੀ ਹੋੲੇ ਬੇਅੰਤ ਸਿੰਘ ਨੂੰ ਵੀ ੲਿਕ ਲੱਖ ਰੁਪਏ ਦੀ ਮੱਦਦ ਦੇਣ ਦਾ ਐਲਾਨ ਕੀਤਾ ਗਿਅਾ। ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ ਗਿਅਾ। ਸਮਾਗਮ ਦੌਰਾਨ ਪੁਲੀਸ ਗੋਲੀ ਨਾਲ ਹਲਾਕ ਹੋਏ ਨੌਜਵਾਨਾਂ ਨੂੰ ਕੌਮ ਦੇ ਸ਼ਹੀਦ ਐਲਾਨਿਆ ਗਿਆ। ਪੰਡਾਲ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਦੇ ਰਹੇ।
ਸਮਾਗਮ ਦੇ ਦਰਵਾਜ਼ੇ ਉਪਰ ਪ੍ਰਬੰੰਧਕਾਂ ਵੱਲੋਂ ਸੀਆਈਡੀ ਅਤੇ ਪੀਟੀਸੀ ਚੈਨਲ ਦੇ ਨੁਮਾਇੰਦਿਆਂ ਨੂੰ ਅੰਦਰ ਆਉਣ ਤੋਂ ਵਰਜਿਆ ਗਿਆ ਤੇ ਚੇਤਾਵਨੀ ਦਿੱਤੀ ਗੲੀ ਕਿ ਅੰਦਰ ਆਉਣ ’ਤੇ ੳੁਹ ਆਪਣੇ ਨੁਕਸਾਨ ਦੇ ਖੁਦ ਜ਼ਿੰਮੇਵਾਰ ਹੋਣਗੇ। ਪੁਲੀਸ ਵੀ ਸਮਾਗਮ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਰਹੀ।
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ’ਤੇ ਸਿੱਖ ਨੌਜਵਾਨ ਜੋਗਾ ਸਿੰਘ ਵਾਸੀ ਲੁਧਿਆਣਾ ਅਤੇ ਉਨ੍ਹਾਂ ਦੇ ਕਰੀਬ ਇਕ ਦਰਜਨ ਸਾਥੀਆਂ ਨੇ ਸ਼ਰਾਬ ਪੀਣ ਦਾ ਦੋਸ਼ ਲਾੳੁਂਦਿਅਾਂ ੳੁਸ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ੲਿਸ ਕਰਕੇ ਮਾਨ ਨੂੰ ਸਮਾਗਮ ਅੱਧ ਵਿਚਾਲੇ ਹੀ ਛੱਡ ਕੇ ਜਾਣਾ ਪਿਆ। ਬਰਗਾੜੀ ਦੇ ਗੁਰਦੁਅਾਰੇ ’ਚ ਸੰਗਤਾਂ ਨੂੰ ਅੰਮ੍ਰਿਤ ਵੀ ਛਕਾਇਆ ਗਿਆ। ਆਗੂਆਂ ਦਾ ਭਾਰ ਨਾ ਝਲਦੇ ਹੋਏ ਮੰਚ ਦਾ ਇਕ ਬੈਂਚ ਟੁੱਟਣ ਨਾਲ ਹਲਚਲ ਮੱਚ ਗਈ। ਕੁਝ ਆਗੂਆਂ ਨੂੰ ਮੰਚ ਤੋਂ ਲਾਹ ਕੇ ਪੰਡਾਲ ਵਿੱਚ ਬਿਠਾਇਆ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article