PUNJABMAILUSA.COM

ਪੰਜਾਬ ਸਰਕਾਰ ਨੂੰ 21 ਸਿੱਖਾਂ ਦੇ ਫਰਜ਼ੀ ਮੁਕਾਬਲੇ ਬਾਰੇ ਨੋਟਿਸ

ਪੰਜਾਬ ਸਰਕਾਰ ਨੂੰ 21 ਸਿੱਖਾਂ ਦੇ ਫਰਜ਼ੀ ਮੁਕਾਬਲੇ ਬਾਰੇ ਨੋਟਿਸ

ਪੰਜਾਬ ਸਰਕਾਰ ਨੂੰ 21 ਸਿੱਖਾਂ ਦੇ ਫਰਜ਼ੀ ਮੁਕਾਬਲੇ ਬਾਰੇ ਨੋਟਿਸ
July 06
08:54 2017

ਅੰਮ੍ਰਿਤਸਰ, 6 ਜੁਲਾਈ (ਪੰਜਾਬ ਮੇਲ)- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਅੱਜ 21 ਸਿੱਖ ਨੌਜਵਾਨਾਂ ਦੇ ਕਥਿਤ ਕਤਲ ਦੇ ਮਾਮਲੇ ’ਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੇ ਮੁੱਖ ਮੰਤਰੀ ਦੇ ਸਕੱਤਰ ਨੂੰ ਚਾਰ ਹਫ਼ਤਿਆਂ ’ਚ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 17 ਮਈ ਨੂੰ ਕੀਤੇ ਗਏ ਟਵੀਟ ਜ਼ਰੀਏ ਹਵਾਲਗੀ ਦੇਣ ਵਾਲੇ ਉਕਤ 21 ਸਿੱਖਾਂ ਦੇ ਹਿਰਾਸਤੀ ਕਤਲ ਦੇ ਸਾਹਮਣੇ ਆਏ ਖੁਲਾਸੇ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਕਮਿਸ਼ਨ ’ਚ ਦਾਇਰ ਕੀਤੀ ਗਈ ਪਟੀਸ਼ਨ ’ਤੇ ਇਹ ਨੋਟਿਸ ਜਾਰੀ ਕੀਤਾ ਹੈ। ਜੀ.ਕੇ. ਨੇ ਦੱਸਿਆ ਕਿ ਕਮੇਟੀ ਵੱਲੋਂ 21 ਸਿੱਖਾਂ ਦੇ ਕਾਤਲਾਂ ਖਿਲਾਫ਼ ਮੁੱਕਦਮਾ ਦਰਜ ਕਰਨ, ਦੋਸ਼ੀ ਪੁਲਿਸ ਅਧਿਕਾਰੀਆਂ ਦੇ ਨਾਂ ਦੱਸਣ ਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਕਮਿਸ਼ਨ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ’ਚ ਪੰਜਾਬ ਪੁਲਿਸ ਦੇ ਡੀ.ਜੀ.ਪੀ., ਸੀ.ਬੀ.ਆਈ. ਡਾਇਰੈਕਟਰ ਤੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਵੀ ਪਾਰਟੀ ਬਣਾਇਆ ਗਿਆ ਸੀ। ਕੈਪਟਨ ਨੇ ਆਪਣੇ ਟਵੀਟ ’ਚ ਸਾਬਕਾ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਦੀ ਸਲਾਹ ’ਤੇ 21 ਸਿੱਖਾਂ ਵੱਲੋਂ ਪੰਜਾਬ ਪੁਲਿਸ ਨੂੰ ਹਵਾਲਗੀ ਦੇਣ ਦੀ ਜਾਣਕਾਰੀ ਦਿੱਤੀ ਸੀ। ਬਾਅਦ ਵਿੱਚ ਉਕਤ ਨੌਜਵਾਨਾਂ ਦਾ ਹਿਰਾਸਤ ’ਚ ਕਤਲ ਹੋਣ ਦਾ ਵੀ ਕੈਪਟਨ ਨੇ ਦਾਅਵਾ ਕੀਤਾ ਸੀ। ਜੀ.ਕੇ. ਨੇ ਕਿਹਾ ਕਿ ਕੈਪਟਨ ਨੇ ਸੂਬੇ ਦੇ ਮੁੱਖ ਮੰਤਰੀ ਵੱਜੋਂ ਕੀਤੇ ਗਏ ਇਸ ਕਬੂਲਨਾਮੇ ਦੇ ਬਾਵਜੂਦ 21 ਨੌਜਵਾਨਾਂ ਦੇ ਨਾਂ ਦੱਸਣ ਤੋਂ ਪਾਸਾ ਵੱਟ ਲਿਆ ਸੀ। ਇਸ ਕਰਕੇ ਕਮੇਟੀ ਨੂੰ ਮਨੁੱਖੀ ਅਧਿਕਾਰਾਂ ਦੇ ਹੋਏ ਇਸ ਘਾਣ ’ਤੇ ਪਟੀਸ਼ਨ ਦਾਇਰ ਕਰਨੀ ਪਈ। ਜੀ.ਕੇ. ਨੇ ਸਲਾਹ ਦਿੱਤੀ ਕਿ ਕਮਿਸ਼ਨ ਕੋਲ 4 ਹਫਤਿਆਂ ਵਿੱਚ ਜਵਾਬ ਦਾਖਲ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਦੋਸ਼ੀ ਤੇ ਪੀੜਤਾਂ ਦੇ ਨਾਂ ਜਨਤਕ ਕਰਦੇ ਹੋਏ ਤੁਰੰਤ ਐਫ.ਆਈ.ਆਰ. ਦਰਜ ਕਰਨੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article