PUNJABMAILUSA.COM

ਪੰਜਾਬ ਸਰਕਾਰ ਨੇ ਹਾਰ ਦੇ ਡਰੋਂ ਰੱਦ ਕਰਵਾਏ ਕਾਗਜ਼-ਭਾਈ ਬਲਦੀਪ ਸਿੰਘ

ਪੰਜਾਬ ਸਰਕਾਰ ਨੇ ਹਾਰ ਦੇ ਡਰੋਂ ਰੱਦ ਕਰਵਾਏ ਕਾਗਜ਼-ਭਾਈ ਬਲਦੀਪ ਸਿੰਘ

ਪੰਜਾਬ ਸਰਕਾਰ ਨੇ ਹਾਰ ਦੇ ਡਰੋਂ ਰੱਦ ਕਰਵਾਏ ਕਾਗਜ਼-ਭਾਈ ਬਲਦੀਪ ਸਿੰਘ
January 28
22:28 2016

bal
ਅੰਮਿ੍ਤਸਰ, 28 ਜਨਵਰੀ (ਪੰਜਾਬ ਮੇਲ) – ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਸਵਰਾਜ ਲਹਿਰ ਦੀ ਹਮਾਇਤ ‘ਤੇ ਅਜ਼ਾਦ ਉਮੀਦਵਾਰ ਵਜੋਂ ਭਾਈ ਬਲਦੀਪ ਸਿੰਘ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਜ਼ਿਮਨੀ ਚੋਣ ਲੜਨ ਲਈ ਦਾਖਲ ਕਰਵਾਏ ਨਾਮਜ਼ਦਗੀ ਕਾਗਜ਼ ਰੱਦ ਹੋ ਗਏ, ਜਿਸ ਦਾ ਕਾਰਨ ਉਨ੍ਹਾਂ ਕੋਲ ਪੰਜਾਬ ਦੀ ਨਾਗਰਿਕਤਾ ਨਾ ਹੋਣਾ ਦੱਸਿਆ | ਅੰਮਿ੍ਤਸਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਭਾਈ ਬਲਦੀਪ ਸਿੰਘ ਨੇ ਇਸ ਸਬੰਧੀ ਸੂਬਾ ਸਰਕਾਰ ਨੂੰ ਦੋਸ਼ੀ ਠਹਿਰਾਉਂਦੇ ਹੋਏ ਕਿਹਾ ਕਿ ਪ੍ਰਜ਼ਾਈਡਿੰਗ ਅਫ਼ਸਰ ਵੱਲੋਂ ਉਨ੍ਹਾਂ ਦੇ ਨਾਮਜ਼ਦਗੀ ਕਾਗਜ਼ ਪੰਜਾਬ ਦੀ ਨਾਗਰਿਕਤਾ ਨਾ ਹੋਣ ਕਰਕੇ ਰੱਦ ਕੀਤੇ ਗਏ ਪਰ ਉਨ੍ਹਾਂ ਦਿੱਲੀ ਤੋਂ ਆਪਣੀ ਵੋਟ ਕਟਵਾਉਣ ਨੂੰ ਆਪਣੇ ਜੱਦੀ ਪਿੰਡ ਸੈਦਪੁਰ ਕਪੂਰਥਲਾ ‘ਚ ਵੋਟ ਬਣਾਉਣ ਸਬੰਧੀ ਦਰਜ ਕੀਤੇ ਹੋਏ ਦਸਤਾਵੇਜ਼ ਨਾਮਜ਼ਦਗੀ ਕਾਗਜ਼ਾਂ ਨਾਲ ਨੱਥੀ ਕੀਤੇ ਸਨ ਅਤੇ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਕੱਲ੍ਹ ਪੰਜਾਬ ਦੀ ਨਾਗਰਿਕਤਾ ਹਾਸਲ ਹੋਣੀ ਹੈ, ਜਿਸ ਸਬੰਧੀ ਉਨ੍ਹਾਂ ਸਬੰਧਿਤ ਅਧਿਕਾਰੀ ਨੂੰ ਵੱਖ-ਵੱਖ ਨਿਯਮਾਂ ਦਾ ਹਵਾਲਾ ਵੀ ਦਿੱਤਾ ਪਰ ਉਨ੍ਹਾਂ ਦੇ ਦਾਅਵਿਆਂ ਨੂੰ ਅਣਗੌਲਿਆਂ ਕਰਦੇ ਹੋਏ ਸੂਬਾ ਸਰਕਾਰ ਦੇ ਇਸ਼ਾਰੇ ‘ਤੇ ਪਹਿਲਾਂ ਤੋਂ ਹੀ ਤੈਅ ਫੈਸਲਾ ਸੁਣਾਇਆ ਗਿਆ, ਕਿਉਂਕਿ ਕਾਂਗਰਸ ਵੱਲੋਂ ਜ਼ਿਮਨੀ ਚੋਣ ਦਾ ਬਾਈਕਾਟ ਕਰਨ ਉਪਰੰਤ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਉਨ੍ਹਾਂ (ਭਾਈ ਬਲਦੀਪ ਸਿੰਘ) ਦਰਮਿਆਨ ਸਿੱਧਾ ਮੁਕਾਬਲਾ ਹੋ ਗਿਆ ਸੀ | ਹਾਰ ਹੁੰਦੀ ਵੇਖ ਸੂਬਾ ਸਰਕਾਰ ਨੇ ਅਜਿਹਾ ਕਾਇਰਾਨਾ ਕਦਮ ਚੁੱਕਿਆ | ਜੋ ਕਿ ਉਨ੍ਹਾਂ ਦੇ ਸੰਵਿਧਾਨਿਕ ਹੱਕ ‘ਤੇ ਛੁਰਾ ਘੋਪਿਆ ਗਿਆ ਹੈ | ਉਨ੍ਹਾਂ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਕਤ ਮਾਮਲੇ ‘ਤੇ ਕੋਈ ਵੀ ਸਰਕਾਰੀ ਮੁਲਾਜ਼ਮ ਉਨ੍ਹਾਂ ਨਾਲ ਖੁੱਲ੍ਹੀ ਬਹਿਸ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਨੂੰ ਦਿੱਤੇ ਗਏ ਲਿਖ਼ਤੀ ਜਵਾਬ ਦੀ ਕਾਪੀ ਚੋਣ ਕਮਿਸ਼ਨ ਪੰਜਾਬ ਨੂੰ ਵੀ ਭੇਜੀ ਗਈ ਹੈ ਤੇ ਉਮੀਦ ਹੈ ਕਿ ਉਹ ਦਖਲ ਦੇ ਕੇ ਜਲਦ ਨਿਆਂਪੂਰਬਕ ਫੈਸਲਾ ਦੇਣਗੇ ਤਾਂ ਜੋ ਜਮਹੂਰੀਅਤ ਦਾ ਕਤਲ ਨਾ ਹੋਵੇ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਦਾਲਤ ਦਾ ਦਰਵਾਜਾ ਖੜਕਾਉਣ ਦੀ ਲੋੜ ਪਈ ਤਾਂ ਉਹ ਪਿੱਛੇ ਨਹੀਂ ਹਟਣਗੇ | ਇਸ ਦੌਰਾਨ ਉਨ੍ਹਾਂ ਜ਼ਿਮਨੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਸਵੱਛਤਾ ਤੇ ਜਮਹੂਰੀਅਤ ਦੇ ਪਿਆਰੇ ਹਨ ਤਾਂ ਉਹ ਵੀ 30 ਨੂੰ ਆਪਣੇ ਕਾਗਜ਼ ਵਾਪਸ ਲੈਣ | ਇਸ ਮੌਕੇ ਉਨ੍ਹਾਂ ਕਾਂਗਰਸ ਵੱਲੋਂ ਚੋਣਾਂ ਦਾ ਬਾਈਕਾਟ ਕੀਤੇ ਜਾਣ ‘ਤੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਕਿ ਰਮਿੰਦਰਜੀਤ ਸਿੰਘ ਸਿੱਕੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਵਿਧਾਇਕ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ ਉਪਰੰਤ ਮੁੜ ਜ਼ਿਮਨੀ ਚੋਣ ‘ਚ ਹਿੱਸਾ ਨਾ ਲੈਣਾ ਸ਼ਲਾਘਾਯੋਗ ਕਦਮ ਹੈ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article