PUNJABMAILUSA.COM

ਪੰਜਾਬ ਸਰਕਾਰ ਲਗਾਏਗੀ 30 ਜੁਲਾਈ ਨੂੰ ਦੇਸ਼ ਦਾ ਪਹਿਲਾ ਅੰਤਰਰਾਸ਼ਟਰੀ ਰੋਜ਼ਗਾਰ ਮੇਲਾ: ਚੰਨੀ

ਪੰਜਾਬ ਸਰਕਾਰ ਲਗਾਏਗੀ 30 ਜੁਲਾਈ ਨੂੰ ਦੇਸ਼ ਦਾ ਪਹਿਲਾ ਅੰਤਰਰਾਸ਼ਟਰੀ ਰੋਜ਼ਗਾਰ ਮੇਲਾ: ਚੰਨੀ

ਪੰਜਾਬ ਸਰਕਾਰ ਲਗਾਏਗੀ 30 ਜੁਲਾਈ ਨੂੰ ਦੇਸ਼ ਦਾ ਪਹਿਲਾ ਅੰਤਰਰਾਸ਼ਟਰੀ ਰੋਜ਼ਗਾਰ ਮੇਲਾ: ਚੰਨੀ
June 28
07:37 2018

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ਮੇਲੇ ਦਾ ਉਦਘਾਟਨ ਅਤੇ ਦੇਣਗੇ ਨਿਯੁਕਤੀ ਪੱਤਰ
5 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਮਿਲੇਗਾ ਵੱਖ ਵੱਖ ਦੇਸ਼ਾਂ ਵਿਚ ਰੋਜ਼ਗਾਰ
ਚੰਡੀਗੜ੍ਹ, 28 ਜੂਨ (ਪੰਜਾਬ ਮੇਲ)- ਪੰਜਾਬ ਸਰਕਾਰ ਵਲੋਂ ਦੇਸ਼ ਦਾ ਪਹਿਲਾ ਅੰਤਰਰਾਸ਼ਟਰੀ ਰੋਜ਼ਗਾਰ ਮੇਲਾ ਲਾਇਆ ਜਾਵੇਗਾ, ਜਿਸ ਦਾ ਉਦਘਾਟਨ ਅਤੇ ਨਿਯੁਕਤੀ ਪੱਤਰਾਂ ਦੀ ਵੰਡ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ।
ਅੱਜ ਇਥੇ ਆਪਣੇ ਸਰਕਾਰੀ ਨਿਵਾਸ ‘ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਜੁਲਾਈ ਨੂੰ ਇਹ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਮੇਲੇ ਦੌਰਾਨ ਪੰਜ ਹਜਾਰ ਨੌਜਵਾਨਾਂ ਨੂੰ ਵੱਖ ਵੱਖ ਦੇਸ਼ਾ ਵਿਚ ਵੱਖ ਵੱਖ ਕੰਪਨੀਆਂ ਵਿਚ ਨੋਕਰੀਆਂ ਦਿੱਤੀਆਂ ਜਾਣਗੀਆਂ।
ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੇਲੇ ਨੂੰ ਸਫਲ ਬਣਾਉਣ ਲਈ ਅਧਿਕਾਰੀਆਂ ਦੀ ਤਿੰਨ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਨੌਕਰੀਆਂ ਦੇ ਚਾਹਵਨਾਂ ਦਾ ਡਾਟਾ ਇਕੱਠਾ ਕਰਨ ਅਤੇ ਨੌਕਰੀਆਂ ਦੇਣ ਵਾਲੀਆਂ ਕੰਪਨੀਆਂ ਅਤੇ ਵੱਖ ਵੱਖ ਵਿਭਾਗਾਂ ਨਾਲ ਤਾਲਮੇਲ ਕਰਨਗੇ।
ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਅੰਤਰਾਸ਼ਟਰੀ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਸੰਸਥਾਵਾਂ ਨਾਲ ਦੁਵੱਲੇ ਸਾਂਝੇ ਕੋਰਸ ਚਲਾਉਣ ਲਈ ਸਮਝੌਤੇ ਸਹੀਬੱਧ ਕੀਤੇ ਜਾਣ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਅਜਿਹੇ ਕੋਰਸ ਕਰਨ ਉਪਰੰਤ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਨੌਕਰੀ ਮਿਲੇ।
ਮੀਟਿੰਗ ਦੌਰਾਨ ਇੱਕ ਹੋਰ ਅਹਿਮ ਫੈਸਲਾ ਲਿਆ ਗਿਆ ਕਿ ਤਕਨੀਕੀ ਸਿੱਖਿਆ, ਪੌਲੀਟੈਕਨੀਕ ਅਤੇ ਇੰਜਨੀਅਰਇੰਗ ਕਾਲਜਾਂ ਦੇ ਸਿਲੇਬਸ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਲੋੜਾਂ ਮੁਤਾਬਕ ਤਿਆਰ ਕਰਕੇ ਬਦਲਾਅ ਕੀਤੇ ਜਾਣ। ਜਿਸ ਲਈ ਜਲਦ ਹੀ ਤਿੰਨ ਦਿਨਾਂ ਸੈਮੀਨਾਰ ਦਾ ਅਯੋਜਨ ਕੀਤਾ ਜਾ ਰਿਹਾ ਹੈ।
ਤਕਨੀਕੀ ਸਿੱਖਿਆ ਮੰਤਰੀ ਨੇ ਇਹ ਵੀ ਦੱਸਿਆ ਕਿ ਕਈ ਅੰਤਰਾਸ਼ਟਰੀ ਯੂਨੀਵਰਸਿਟੀਆਂ ਵਲੋਂ ਦੁਵੱਲੇ ਕੋਰਸ ਚਲਾਉਣ ਲਈ ਪੇਸ਼ਕਸ਼ਾ ਆਈਆਂ ਹਨ, ਜਿਸ ਦੇ ਤਹਿਤ ਸੂਬੇ ਵਿਚ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਵਲੋਂ ਸੈਟਾਲਾਈਟ ਸੈਂਟਰ ਖੋਲ ਕੇ ਕੋਰਸ ਚਲਾਏ ਜਾਣਗੇ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਰਾਸ਼ਟਰੀ ਹੁਨਰ ਵਿਕਾਸ ਕਾਂਉਸਲ ਤੋਂ ਸ੍ਰੀ ਰਜਤ ਭਟਨਾਗਰ, ਯਾਤਰਾ ਪ੍ਰਹੁਣਾਚਾਰੀ ਅਤੇ ਹੁਨਰ ਵਿਕਾਸ ਕਾਂਉਸਲ ਦੀ ਕਾਰਜਕਾਰੀ ਅਧਿਕਾਰੀ ਸੋਨਾਲੀ ਸਿਨਹਾ, ਤਕਨੀਕੀ ਸਿੱਖਿਆ ਵਿਭਾਗ ਦੇ ਸਕੱਤਰ ਡੀ.ਕੇ ਤਿਵਾੜੀ, ਤਕਨੀਕੀ ਸਿੱਖਿਆ ਬੋਰਡ ਸਕੱਤਰ ਚੰਦਰ ਗੈਂਦ, ਪ੍ਰਹੁਣਾਚਾਰੀ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ ਖਰਬੰਦਾ, ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਪ੍ਰਵੀਨ ਥਿੰਦ, ਆਈ.ਕੇ ਗੁਜਰਾਲ ਪੀ.ਟੀ.ਯੂ ਦੇ ਉੱਪ ਕੁਲਪਤੀ ਡਾ. ਅਜੈ ਸ਼ਰਮਾ ਤੋਂ ਇਲਾਵਾ ਤਕਨੀਕੀ ਸਿੱਖਿਆ, ਰੋਜ਼ਗਾਰ ਉੱਤਪਤੀ ਵਿਭਾਗ ਅਤੇ ਪੀ.ਟੀ.ਯੂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
—————

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article