PUNJABMAILUSA.COM

ਪੰਜਾਬ ਸਰਕਾਰ ਲੜਕੀਆਂ ਲਈ ਵੱਖਰੀ ਖੇਡ ਨੀਤੀ ਬਣਾਵੇ – ਗੋਲਡਨ ਗਰਲ ਰਾਜਬੀਰ ਕੌਰ

ਪੰਜਾਬ ਸਰਕਾਰ ਲੜਕੀਆਂ ਲਈ ਵੱਖਰੀ ਖੇਡ ਨੀਤੀ ਬਣਾਵੇ – ਗੋਲਡਨ ਗਰਲ ਰਾਜਬੀਰ ਕੌਰ

ਪੰਜਾਬ ਸਰਕਾਰ ਲੜਕੀਆਂ ਲਈ ਵੱਖਰੀ ਖੇਡ ਨੀਤੀ ਬਣਾਵੇ – ਗੋਲਡਨ ਗਰਲ ਰਾਜਬੀਰ ਕੌਰ
July 11
02:54 2018

ਲੁਧਿਆਣਾ, 11 ਜੁਲਾਈ (ਪੰਜਾਬ ਮੇਲ)- ਭਾਰਤੀ ਹਾਕੀ ਟੀਮ ਦੀ ਗੋਲਡਨ ਗਰਲ ਵਜੋਂ ਜਾਣੀ ਜਾਂਦੀ ਅਰਜੁਨਾ ਐਵਾਰਡੀ ਹਾਕੀ ਖਿਡਾਰਣ ਰਾਜਬੀਰ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਵਿਚ ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲੜਕੀਆਂ ਲਈ ਇਕ ਵੱਖਰੀ ਖੇਡ ਨੀਤੀ ਬਣਾਉਣੀ ਚਾਹੀਦੀ ਹੈ।
ਚਾਰ ਏਸ਼ੀਅਨ ਖੇਡਾਂ ਵਿਚ ਭਾਰਤ ਦੀ ਪ੍ਰਤੀਨਿਧਤਾ ਕਰਨ ਵਾਲੀ 1982 ਏਸ਼ੀਅਨ ਖੇਡਾਂ ਦੀ ਸੋਨ ਤਗਮਾ ਜੇਤੂ ਖਿਡਾਰਣ ਰਾਜਬੀਰ ਕੌਰ ਨੇ ਪੰਜਾਬ ਖੇਡ ਮੰਤਰੀ ਸ. ਗੁਰਮੀਤ ਸਿੰਘ ਰਾਣਾ ਸੋਢੀ ਵੱਲੋਂ ਕੈਰੋਂ ਖੇਡ ਵਿੰਗ (ਤਰਨਤਾਰਨ) ਨੂੰ ਬਹਾਲ ਕਰਨ ਦੀ ਪਹਿਲਕਦਮੀ ਦਾ ਸਵਾਗਤ ਕਰਦਿਆਂ ਆਖਿਆ ਕਿ ਲੜਕੀਆਂ ਦੇ ਬਾਕੀ ਦੇ ਵੱਖ-ਵੱਖ ਖੇਡਾਂ ਨਾਲ ਸਬੰਧਤ ਖੇਡ ਵਿੰਗ ਜੋ ਪਿਛਲੇ ਕੁਝ ਅਰਸੇ ਤੋਂ ਬੰਦ ਪਏ ਹਨ। ਉਨ੍ਹਾਂ ਨੂੰ ਵੀ ਮੁੜ ਬਹਾਲ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਨਹਿਰੂ ਗਾਰਡਨ ਹਾਕੀ ਖੇਡ ਵਿੰਗ ਜਲੰਧਰ ਐਚ.ਐਮ.ਵੀ. ਕਾਲਜ, ਤਖਾਣਬਧ ਖੇਡ ਵਿੰਗ ਮੋਗਾ, ਢੁੱਡੀਕੇ ਕਾਲਜ, ਜਲਾਲਦੀਵਾਲ, ਲੁਧਿਆਣਾ ਦੇ ਸਕੂਲ ਅਤੇ ਕਾਲਜਾਂ ਦੇ ਖੇਡ ਵਿੰਗਾਂ ਨੂੰ ਮੁੜ ਵਧੀਆ ਤਰੀਕੇ ਨਾਲ ਸਥਾਪਿਤ ਕੀਤਾ ਜਾਵੇ, ਤੇ ਬੱਚਿਆਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਆਖਿਆ ਕਿ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਅਧਿਕਾਰੀ ਹਮੇਸ਼ਾਂ ਇਹ ਹੱਕ ਜਤਾਉਂਦੇ ਹਨ ਕਿ ਉਨ੍ਹਾਂ ਦੇ ਇੰਨੇ ਲੜਕੇ ਭਾਰਤੀ ਟੀਮ ਦੀ ਨੁਮਾਇੰਦਗੀ ਕਰ ਰਹੇ ਹਨ ਜਦਕਿ ਦੂਸਰੇ ਪਾਸੇ ਪੰਜਾਬ ਦੀ ਇੱਕ ਵੀ ਹਾਕੀ ਖਿਡਾਰਣ ਨੂੰ ਇੰਡੀਆ ਟੀਮ ਦੇ ਵਿਚ ਐਂਟਰੀ ਨਹੀਂ ਦਿਵਾ ਸਕੇ। ਵੱਡਾ ਕਾਰਨ ਇਹ ਹੈ ਕਿ ਉਨ੍ਹਾਂ ਦਾ ਲੜਕੀਆਂ ਦੀ ਹਾਕੀ ਅਤੇ ਹੋਰਨਾਂ ਖੇਡਾਂ ਵੱਲ੍ਹ ਕੋਈ ਧਿਆਨ ਹੀ ਨਹੀਂ ਹੈ। ਜਦਕਿ ਦੂਸਰੇ ਪਾਸੇ ਮੁੰਡਿਆਂ ਦੀ ਭਾਰਤੀ ਟੀਮ ‘ਚ ਐਂਟਰੀ ਦਾ ਵੀ ਨਜਾਇਜ਼ ਸਿਆਸੀ ਲਾਹਾ ਲੈ ਰਹੀ ਹੈ। ਕਿਉਂਕਿ ਉਨ੍ਹਾਂ ਦਾ ਉਸ ‘ਚ ਕੋਈ ਯੋਗਦਾਨ ਨਹੀਂ ਹੈ।
ਰਾਜਬੀਰ ਕੌਰ ਨੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਬੇਨਤੀ ਕੀਤੀ ਹੈ ਕਿ ਨਵੀਂ ਖੇਡ ਨੀਤੀ ‘ਚ ਲੜਕੀਆਂ ਦੀਆਂ ਖੇਡਾਂ ਵੱਲ੍ਹ ਉਚੇਚਾ ਧਿਆਨ ਦਿੱਤਾ ਜਾਵੇ, ਇਸ ਨਾਲ ਜਿਥੇ ਪੰਜਾਬ ਦੀਆਂ ਲੜਕੀਆਂ ਦੀਆਂ ਖੇਡਾਂ ਨੂੰ ਬੜ੍ਹਾਵਾ ਮਿਲੇਗਾ ਉਥੇ ਹੀ ਲੜਕੀਆਂ ਦਾ ਖੇਡਾਂ ਪ੍ਰਤੀ ਆਪਣੀ ਦਿਲਚਸਪੀ ਵਧਾਉਣਗੀਆਂ। ਉਨ੍ਹਾਂ ਆਖਿਆ ਕਿ ਇਕ ਸਮਾਂ ਸੀ ਜਦੋਂ ਪੰਜਾਬ ਦੀਆਂ 7-8 ਖਿਡਾਰਣਾਂ ਭਾਰਤੀ ਟੀਮ ‘ਚ ਹੁੰਦੀਆਂ ਸਨ। ਪਰ ਅੱਜ ਇਕ ਵੀ ਨਹੀਂ ਹੈ। ਇਸਦਾ ਵੱਡਾ ਕਾਰਨ ਹੈ ਕਿ ਸਰਕਾਰਾਂ ਦੀਆਂ ਲੜਕੀਆਂ ਦੀਆਂ ਖੇਡਾਂ ਨੂੰ ਅਣਗੌਲਿਆ ਕਰਨਾ ਹੈ। ਉਨ੍ਹਾਂ ਆਖਿਆ ਕਿ ਲੜਕੀਆਂ ਦੀ ਖੇਡਾਂ ਦੀ ਬੇਹਤਰੀ ਲਈ ਜੇਕਰ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਲੈਣਾ ਚਾਹੁੰਦੀ ਹੈ ਤਾਂ ਉਹ ਮੁਫਤ ਵੀ ਇਹ ਸੇਵਾ ਕਰਨ ਨੂੰ ਤਿਆਰ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article