PUNJABMAILUSA.COM

ਪੰਜਾਬ ਸਰਕਾਰ ਵਲੋਂ ਡੇਂਗੂ ਦੀ ਰੋਕਥਾਮ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਪੰਜਾਬ ਸਰਕਾਰ ਵਲੋਂ ਡੇਂਗੂ ਦੀ ਰੋਕਥਾਮ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਪੰਜਾਬ ਸਰਕਾਰ ਵਲੋਂ ਡੇਂਗੂ ਦੀ ਰੋਕਥਾਮ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ
October 20
21:12 2017

ਆਈ. ਐਮ.ਏ. ਅਤੇ ਪ੍ਰਾਈਵੇਟ ਪ੍ਰੈਕਟੀਸ਼ਨਰਾਂ ਨੂੰ ਡੇਂਗੂ ਦੇ ਮਾਮਲਿਆਂ ਦੀ ਰਿਪੋਰਟ ਤੁਰੰਤ ਸਿਹਤ ਵਿਭਾਗ ਨੂੰ ਦੇਣ ਦੇ ਨਿਰਦੇਸ਼
ਚੰਡੀਗੜ੍ਹ, 20 ਅਕਤੂਬਰ (ਪੰਜਾਬ ਮੇਲ)- ਸਿਹਤ ਵਿਭਾਗ ਪੰਜਾਬ ਨੇ ਅੱਜ ਡੇਂਗੂ ਅਤੇ ਚਿਕਨਗੁਨੀਆ ਦੇ ਵੱਧ ਰਹੇ ਪ੍ਰਭਾਵ ਅਤੇ ਇਸ ਦੇ ਵਾਇਰਸ ਨੂੰ ਪਹਿਲੇ ਪੜਾਅ ਵਿਚ ਹੀ ਰੋਕਣ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਅਨੁਸਾਰ ਸਰਕਾਰੀ ਅਤੇ ਨਿਜ਼ੀ ਤੌਰ ਤੇ ਪ੍ਰੈਕਟਿਸ ਕਰ ਰਹੇ ਡਾਕਟਰ, ਡੇਂਗੂ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਤੁਰੰਤ ਸਿਹਤ ਵਿਭਾਗ ਨੂੰ ਦੇਣਾ ਯਕੀਨੀ ਬਣਾਉਣਗੇ ਤਾਂ ਜੋ ਉਸਦੀ ਰੋਕਥਾਮ ਤੇ ਇਸਦੇ ਇਲਾਜ਼ ਲਈ ਪੁਖਤਾ ਕਦਮ ਚੁੱਕੇ ਜਾ ਸਕਣ। ਇਸ ਗੱਲ ਜਾਣਕਾਰੀ ਦਿੰਦਿਆਂ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਰਾਜੀਵ ਭੱਲਾ ਨੇ ਦੱਸਿਆ ਕਿ ਇਹ ਦਿਸ਼ਾ ਨਿਰਦੇਸ਼ ਸਿਹਤ ਮੰਤਰੀ ਪੰਜਾਬ ਸ੍ਰੀ ਬ੍ਰਹਮ ਮੋਹਿੰਦਰਾ ਜੀ ਦੇ ਆਦੇਸ਼ਾ ਅਨੁਸਾਰ ਜਾਰੀ ਕੀਤੇ ਗਏ ਹਨ। ਇਹਨਾ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਈ. ਐਮ.ਏ., ਪੰਜਾਬ ਅਤੇ ਸੂਬੇ ਦੇ ਸਾਰੇ ਨਿਜ਼ੀ ਹਸਪਤਾਲਾਂ ਲਈ ਡੇਂਗੂ ਅਤੇ ਚਿਕਨਗੁਨੀਆ ਦੀ ਹਰੇਕ ਰਿਪੋਰਟ ਤੁਰੰਤ ਸਿਹਤ ਵਿਭਾਗ ਨੂੰ ਭੇਜਣੀ ਲਾਜ਼ਮੀ ਹੈ। ਜਿਸ ਨਾਲ ਸੂਬੇ ਦੇ ਕਿਸੇ ਵੀ ਖੇਤਰ ਵਿਚ ਪੈਦਾ ਹੋਣ ਵਾਲੇ ਡੇਂਗੂ ਦੇ ਮਾਮਲਿਆਂ ਨੂੰ ਰੋਕਿਆ ਜਾ ਸਕੇ ਅਤੇ ਇਸ ਦੇ ਵਧ ਰਹੇ ਪ੍ਰਭਾਵ ਤੇ ਕਾਬੂ ਪਾਇਆ ਜਾ ਸਕੇ।
ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੇ ਸ਼ੱਕੀ ਮਰੀਜ਼ਾਂ ਦੀ ਟੈਸਟ ਪ੍ਰਕ੍ਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸ੍ਰੀ ਰਾਜੀਵ ਭੱਲਾ ਨੇ ਕਿਹਾ ਕਿ ਆਰ.ਡੀ.ਕੇ. (ਰੈਪਿਡ ਡਾਇਗਨੌਸਟਿਕ ਕਿਟਸ) ਦੁਆਰਾ ਕੀਤੇ ਡੇਂਗੂ ਦੇ ਕੀਤੇ ਟੈਸਟ ਸਹੀ ਨਹੀਂ ਐਲਾਨੇ ਜਾਣਗੇ ਕਿਉਂਕਿ ਇਹ ਇਕ ਸਿਫ਼ਾਰਸ਼ਯੋਗ ਟੈਸਟ ਨਹੀਂ ਹੈ। ਸਾਰੇ ਨਮੂਨੇ ਅਲਾਈਜ਼ਾ ਟੈਸਟ ਲਈ ਜ਼ਿਲ੍ਹਾ ਹਸਪਤਾਲਾਂ ਵਿਚ ਭੇਜੇ ਜਾਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲ www.punjabnvbdcp.in ‘ਤੇ ਲਾਗ ਇਨ ਕਰ ਸਕਦੇ ਹਨ ਅਤੇ ਆਪਣੇ ਡੇਂਗੂ ਦੇ ਕੇਸਾਂ ਦੀ ਜਾਣਕਾਰੀ ਆਨ ਲਾਈਨ ਭੇਜ ਸਕਦੇ ਹਨ ਅਤੇ ਮਰੀਜ਼ਾਂ ਦਾ ਇਲਾਜ਼ www.punjabnvbdcp.in ‘ਤੇ ਦਿੱਤੀਆਂ ਸਰਕਾਰੀ ਹਦਾਇਤਾਂ ਅਨੁਸਾਰ ਕੀਤਾ ਜਾਣਾ ਚਾਹੀਦਾ ਹੈ। ਇਹਨਾਂ ਹਦਾਇਤਾਂ ਅਨੁਸਾਰ ਜੇਕਰ ਕਿਸੇ ਮਰੀਜ਼ ਨੂੰ ਖ਼ੂਨ ਨਹੀਂ ਆ ਰਿਹਾ ਹੈ ਜਾਂ ਪਲੇਟਲੈਟਸ 20,000, ਤੋਂ ਘੱਟ ਨਹੀਂ ਹਨ ਤਾਂ ਉਸਨੂੰ ਪਲੇਟਲੈਟਸ ਚੜ੍ਹਾਉਣ ਦੀ ਜ਼ਰੂਰਤ ਨਹੀਂ ਹੈ ਪਰ ਇਹ ਪੜਤਾਲ ਜ਼ਰੂਰ ਕੀਤੀ ਜਾਵੇਗੀ ਕਿ ਉਸਦੇ ਸ਼ਰੀਰ ਤੇ ਕੋਈ ਲਾਲ ਨਿਸ਼ਾਨ ਤਾਂ ਨਹੀ ਅਤੇ ਉਹ ਵਧ ਤਾਂ ਨਹੀ ਰਹੇ। ਉਨ੍ਹਾਂ ਕਿਹਾ ਕਿ ਡੇਂਗੂ ਇੱਕ ਸੂਚਿਤ ਬਿਮਾਰੀ ਹੈ ਅਤੇ ਡੇਂਗੂ ਅਤੇ ਚਿਕਨਗੁਨੀਆ ਨਾਲ ਸਬੰਧਤ ਹਰੇਕ ਰਿਪੋਰਟ ਨੂੰ ਤੁਰੰਤ ਸਿਹਤ ਵਿਭਾਗ ਨੂੰ ਦੇਣਾ ਹਰੇਕ ਹਸਪਤਾਲ ਅਤੇ ਲੈਬ ਲਈ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਐਪ “ਡੇਂਗੂ ਫ੍ਰੀ ਪੰਜਾਬ” ਨੂੰ ਮੁਕਤ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕਰ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article