PUNJABMAILUSA.COM

ਪੰਜਾਬ ਸਰਕਾਰ ਵਲੋਂ ਮਈ ‘ਚ ਕਰਜ਼ਾ ਰਾਹਤ ਵਾਸਤੇ 3.26 ਲੱਖ ਸੀਮਾਂਤ ਕਿਸਾਨਾਂ ਦੀ ਸ਼ਨਾਖਤ

ਪੰਜਾਬ ਸਰਕਾਰ ਵਲੋਂ ਮਈ ‘ਚ ਕਰਜ਼ਾ ਰਾਹਤ ਵਾਸਤੇ 3.26 ਲੱਖ ਸੀਮਾਂਤ ਕਿਸਾਨਾਂ ਦੀ ਸ਼ਨਾਖਤ

ਪੰਜਾਬ ਸਰਕਾਰ ਵਲੋਂ ਮਈ ‘ਚ ਕਰਜ਼ਾ ਰਾਹਤ ਵਾਸਤੇ 3.26 ਲੱਖ ਸੀਮਾਂਤ ਕਿਸਾਨਾਂ ਦੀ ਸ਼ਨਾਖਤ
May 10
17:31 2018

ਰਾਹਤ ਵਿਤਰਨ ‘ਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਵਲੋਂ ਮੰਤਰੀਆਂ ਨੂੰ ਸਮਾਰੋਹ ਕਰਨ ਦੇ ਨਿਰਦੇਸ਼
ਚੰਡੀਗੜ੍ਹ, 10 ਮਈ (ਪੰਜਾਬ ਮੇਲ)- ਇਸ ਸਾਲ ਨਵੰਬਰ ਤੋਂ ਪਹਿਲਾਂ 10.25 ਲੱਖ ਕਿਸਾਨਾਂ ਨੂੰ ਖੇਤੀ ਕਰਜ਼ਾ ਮੁਆਫੀ ਦੀ ਸਮੁੱਚੀ ਪ੍ਰਕਿਰਆਿ ਹੇਠ ਲਿਆਉਣ ਦੀਆਂ ਕੋਸ਼ਿਸਾਂ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਮਈ ਮਹੀਨੇ ਵਿੱਚ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ ਦੇ ਵਾਸਤੇ 3.26 ਲੱਖ ਸੀਮਾਂਤ ਕਿਸਾਨਾਂ ਦੀ ਸ਼ਨਾਖਤ ਕਰ ਲਈ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਕਿਸਾਨਾਂ ਦਾ ਕਰਜ਼ਾ ਮੁਆਫੀ ਵਾਸਤੇ ਸ਼ਨਾਖਤ ਕੀਤੇ ਲਾਭਪਾਤਰੀਆਂ ਨੂੰ ਤੇਜ਼ੀ ਨਾਲ ਰਾਹਤ ਮੁਹਈਆ ਕਰਵਾਉਣ ਲਈ ਤਹਿਸੀਲ ਪੱਧਰ ‘ਤੇ ਸਮਾਰੋਹ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਤਹਿਸੀਲ ਪੱਧਰੀ ਸਮਾਰੋਹਾਂ ਦੌਰਾਨ ਮੰਤਰੀ ਅਤੇ ਵਿਧਾਇਕ ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਸਰਟੀਫਿਕੇਟ ਤਕਸੀਮ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਜਨਤਕ ਸੈਕਟਰ ਅਤੇ ਵਪਾਰਕ ਬੈਂਕਾਂ ਤੋਂ ਕਰਜ਼ੇ ਲਏ ਹਨ ਉਨ੍ਹਾਂ ਨੂੰ ਅਗਲੇ ਪੜਾਅ ਦੌਰਾਨ ਇਸ ਸਕੀਮ ਹੇਠ ਲਿਆਂਦਾ ਜਾਵੇਗਾ। ਵਿੱਤ ਵਿਭਾਗ ਰਾਜ ਪੱਧਰੀ ਬੈਂਕਰ ਕਮੇਟੀਆਂ ਦੇ ਨਾਲ ਮੀਟਿੰਗਾਂ ਕਰ ਰਿਹਾ ਹੈ ਤਾਂ ਜੋ ਇਨ੍ਹਾਂ ਬੈਂਕਾਂ ਤੋਂ ਅੰਕੜੇ ਪ੍ਰਾਪਤ ਕਰਕੇ ਯੋਗ ਕਿਸਾਨਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡਾਟਾ ਪ੍ਰਾਪਤ ਹੋਣ ਤੋਂ ਬਾਅਦ ਕਰਜ਼ੇ ਦੀ ਰਾਸ਼ੀ ਇਨ੍ਹਾਂ ਬੈਂਕਾਂ ਨੂੰ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ 31 ਅਕਤੂਬਰ, 2018 ਤੱਕ ਇਸ ਸਕੀਮ ਦੀ ਪੂਰੀ ਤਰ੍ਹਾਂ ਸ਼ੁਰੂਆਤ ਕਰਨ ਲਈ ਵਚਨਬੱਧ ਹੈ।
ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਦੱਸਿਆ ਕਿ ਸਹਿਕਾਰੀ ਸੰਸਥਾਵਾਂ ਤੋਂ ਕਰਜ਼ਾ ਲੈਣ ਵਾਲੇ 2.02 ਲੱਖ ਸੀਮਾਂਤ ਕਿਸਾਨਾਂ ਨੂੰ ਕਰਜ਼ਾ ਰਾਹਤ ਮੁਹਈਆ ਕਰਵਾ ਦਿੱਤੀ ਹੈ ਜਿਸ ਦੀ ਰਾਸ਼ੀ 999.97 ਲੱਖ ਬਣਦੀ ਹੈ। ਇਹ ਰਾਸ਼ੀ ਪਿਛਲੇ ਸਾਲ 17 ਅਕਤੂਬਰ ਨੂੰ ਸਰਕਾਰ ਵਲੋਂ ਨੋਟੀਫਾਈ ਕੀਤੀ ਸਕੀਮ ਹੇਠ ਜਾਰੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਹੋਰ ਸੁਧਾਰਨੀਕਰਨ ਕਰਨ ਵਾਸਤੇ ਸਰਕਾਰ ਨੇ 16 ਫਰਵਰੀ, 2018 ਨੂੰ ਇਕ ਹੋਰ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਤਾਂ ਜੋ ਕਿਸਾਨਾਂ ਦੀ ਮੌਤ ਹੋਣ, ਐਨ ਆਰ ਆਈ ਕੇਸਾਂ ਅਤੇ ਆਧਾਰ ਕਾਰਡ ਨਾ ਹੋਣ ਵਾਲੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੀ ਸੁਵਿਧਾ ਮੁਹਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਬੰਧਤ ਐਸ ਡੀ ਐਮ ਦੀ ਨਿਗਰਾਨੀ ਹੇਠ ਇਕ ਕਮੇਟੀ ਵਲੋਂ ਹੁਣ ਇਸ ਤਰ੍ਹਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਦੋਹਰਾਇਆ ਕਿ ਵਿੱਤੀ ਸਮੱਸਿਆਵਾਂ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਬੋਝ ਘਟਾਉਣ ਵਾਸਤੇ ਰਾਹਤ ਦੇਣ ਲਈ ਢੁੱਕਵੇ ਫੰਡਾਂ ਦਾ ਪ੍ਰਬੰਧ ਕਰ ਲਿਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article