PUNJABMAILUSA.COM

ਪੰਜਾਬ ਸਰਕਾਰ ਵਿਧਾਨ ਸਭਾ ਦੇ ਅਗਾਮੀ ਇਜਲਾਸ ‘ਚ ਖੇਤੀਬਾੜੀ ਨੀਤੀ ਲਿਆਵੇਗੀ

 Breaking News

ਪੰਜਾਬ ਸਰਕਾਰ ਵਿਧਾਨ ਸਭਾ ਦੇ ਅਗਾਮੀ ਇਜਲਾਸ ‘ਚ ਖੇਤੀਬਾੜੀ ਨੀਤੀ ਲਿਆਵੇਗੀ

ਪੰਜਾਬ ਸਰਕਾਰ ਵਿਧਾਨ ਸਭਾ ਦੇ ਅਗਾਮੀ ਇਜਲਾਸ ‘ਚ ਖੇਤੀਬਾੜੀ ਨੀਤੀ ਲਿਆਵੇਗੀ
October 16
17:20 2017

* ਮੁੱਖ ਮੰਤਰੀ ਵੱਲੋਂ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੇ ਦਾਅਵੇ ਮਾਸਿਕ ਆਧਾਰ ‘ਤੇ ਨਿਪਟਾਉਣ ਦੇ ਨਿਰਦੇਸ਼
* ਟਿਊਬਵੈਲਾਂ ‘ਤੇ ਮੀਟਰ ਲਾਉਣ ਦੀ ਕੋਈ ਯੋਜਨਾ ਨਹੀਂ-ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਭਰੋਸਾ ਦਵਾਇਆ
ਚੰਡੀਗੜ੍ਹ, 16 ਅਕਤੂਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਅਗਾਮੀ ਇਜਲਾਸ ਦੌਰਾਨ ਸੂਬੇ ਦੀ ਵਿਆਪਕ ਖੇਤੀਬਾੜੀ ਨੀਤੀ ਲਿਆਉਣ ਦਾ ਫੈਸਲਾ ਕਰਨ ਤੋਂ ਇਲਾਵਾ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਕਦਮ ਚੁੱਕਣ ਦਾ ਐਲਾਨ ਕੀਤਾ ਹੈ।
ਇਹ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੇ ਨਾਲ ਉੱਚ ਪੱਧਰੀ ਮੀਟਿੰਗਾਂ ਦੌਰਾਨ ਕੀਤਾ।
ਮੁੱਖ ਮੰਤਰੀ ਨੇ ਕਿਸਾਨ ਖੁਦਕੁਸ਼ੀਆਂ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਦਾਅਵਿਆਂ ਦਾ ਇਕ ਮਹੀਨੇ ਦੇ ਅੰਦਰ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਜਿਹੇ ਕੇਸਾਂ ਦੇ ਨਿਪਟਾਰੇ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਰੇਕ ਮਹੀਨੇ ਦੀ ਪੰਜ ਤਰੀਕ ਨੂੰ ਮੀਟਿੰਗ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਮੀਟਿੰਗਾਂ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਾਲ ਹੀ ਦੇ ਕਿਸਾਨਾਂ ਦੇ ਪਟਿਆਲਾ ਵਿਰੋਧ ਦੇ ਦੌਰਾਨ ਹਸਪਤਾਲ ਵਿੱਚ ਦਾਖਲ ਹੋਏ ਕਿਸਾਨ ਕਾਰਕੁੰਨਾਂ ਦੇ ਮੁਕੰਮਲ ਖਰਚੇ ਦੀ ਭਰਪਾਈ ਕਰਨ ਦਾ ਵੀ ਸਰਕਾਰ ਨੇ ਫੈਸਲਾ ਕੀਤਾ ਹੈ।
ਕਿਸਾਨ ਆਗੂਆਂ ਨੂੰ ਮੁੜ ਭਰੋਸਾ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਟਿਊਬਵੈਲਾਂ ‘ਤੇ ਮੀਟਰ ਲਾਉਣ ਦੀ ਕੋਈ ਯੋਜਨਾ ਨਹੀਂ ਹੈ। ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਪਹਿਲ ਦੇ ਆਧਾਰ ‘ਤੇ ਲੰਬਿਤ ਪਏ ਟਿਊਬਵੈਲ ਕੁਨੈਕਸ਼ਨ ਵੀ ਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਹਮਦਰਦੀ ਨਾਲ ਵਿਚਾਰਨ ਦਾ ਹੁਕਮ ਦਿੱਤਾ ਤਾਂ ਜੋ ਇਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।
ਕਿਸਾਨਾਂ ਦੇ ਨੁਮਾਇੰਦਿਆਂ ਨੇ ਕਰਜ਼ਾ ਮੁਆਫੀ, ਝੋਨੇ ਦੀ ਪਰਾਲੀ ਸਾੜਨ, ਕਰਜ਼ੇ ‘ਤੇ ਆੜ੍ਹਤੀਆਂ ਵੱਲੋਂ ਵਿਆਜ ਲਾਉਣ ਅਤੇ ਬੈਂਕਾਂ ਵੱਲੋਂ ਦਿੱਤੇ ਗਏ ਹੱਦੋਂ-ਵੱਧ ਕਰਜ਼ਿਆਂ ਸਣੇ ਹੋਰ ਵੱਖ-ਵੱਖ ਮੁੱਦਿਆਂ ਨੂੰ ਮੁੱਖ ਮੰਤਰੀ ਕੋਲ ਉਠਾਇਆ। ਮੁੱਖ ਮੰਤਰੀ ਨੇ ਭਰੋਸਾ ਦਵਾਇਆ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਆਪਣੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ।
ਟਿਊਬਵੈਲ ਕੁਨੈਕਸ਼ਨ ਲਾਉਣ ਸਬੰਧੀ ਕਿਸਾਨ ਯੂਨੀਅਨਾਂ ਦੀ ਮੰਗ ਦੇ ਸਬੰਧ ਵਿੱਚ ਬਿਜਲੀ ਸਕੱਤਰ ਨੇ ਕਿਹਾ ਕਿ ਸਾਰੇ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਅਤੇ ਇਸ ਸਬੰਧੀ ਜ਼ਰੂਰੀ ਨੋਟੀਫਿਕੇਸ਼ਨ ਇਕ ਹਫਤੇ ਦੇ ਵਿੱਚ-ਵਿੱਚ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਟਿਊਬਵੈਲਾਂ ‘ਤੇ ਬਿਜਲੀ ਦੇ ਮੀਟਰ ਲਾਏ ਜਾਣ ਦੇ ਕਿਸੇ ਵੀ ਪ੍ਰਸਤਾਵ ‘ਤੇ ਸਪੱਸ਼ਟ ਇਨਕਾਰ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਦੀਆਂ ਹਦਾਇਤਾਂ ‘ਤੇ ਕੁਝ ਪੰਪਾਂ ‘ਤੇ ਹੀ ਮੀਟਰ ਲਾਏ ਜਾ ਰਹੇ ਹਨ ਤਾਂ ਜੋ ਬਿਜਲੀ ਦੀ ਖਪਤ ਦੀ ਮਾਤਰਾ ਦਾ ਪਤਾ ਲਾਇਆ ਜਾ ਸਕੇ ਜਿਸ ਨਾਲ ਪਾਵਰਕਾਮ ਨੂੰ ਸਬਸਿਡੀ ਦਾ ਭੁਗਤਾਨ ਕੀਤਾ ਜਾ ਸਕੇ।
ਮÎੁੱਖ ਮੰਤਰੀ ਨੇ ਕਿਸਾਨਾਂ ਨੂੰ ਹਦੋਂ-ਵੱਧ ਪਾਣੀ ਵਰਤਣ ਦੇ ਮੁੱਦੇ ‘ਤੇ ਸਾਵਧਾਨ ਕੀਤਾ। ਉਨ੍ਹਾਂ ਨੇ ਇਹ ਕੀਮਤੀ ਸਰੋਤ ਭਵਿੱਖੀ ਪੀੜ੍ਹੀਆਂ ਲਈ ਸੰਭਾਲ ਕੇ ਰੱਖਣ ਦੀ ਅਪੀਲ ਕੀਤੀ । ਮੁੱਖ ਮੰਤਰੀ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਨੂੰ ਅਪਣਾਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਉਹ ਇਸ ਸਬੰਧ ਵਿੱਚ ਕੇਂਦਰ ਸਰਕਾਰ ਦੀ ਸਹਾਇਤਾ ਦੀ ਮੰਗ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਵਾਇਆ ਕਿ ਉਹ ਕੌਮੀਕ੍ਰਿਤ ਬੈਂਕਾਂ ਦੁਆਰਾ ਕੁਰਕੀ ਨੂੰ ਖਤਮ ਕੀਤੇ ਜਾਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣਗੇ ਕਿਉਂਕਿ ਇਹ ਮੁੱਦਾ ਸੂਬਾ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਸਹਿਕਾਰੀ ਬੈਂਕਾਂ ਦੁਆਰਾ ਕੁਰਕੀ ਨੂੰ ਖਤਮ ਕੀਤੇ ਜਾਣ ਦਾ ਫੈਸਲਾ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਕਾਂਗਰਸ ਦੇ ਚੋਣ ਮੈਨੀਫੈਸਟੋ ਦੀ ਲੀਹ ‘ਤੇ ਲਿਆ ਜਾ ਚੁੱਕਾ ਹੈ।
ਕਿਸਾਨਾਂ ਦੇ ਮੁਕੰਮਲ ਕਰਜ਼ੇ ਮੁਆਫ ਕਰਨ ਦੇ ਸਬੰਧ ਵਿੱਚ ਯੂਨੀਅਨਾਂ ਦੇ ਆਗੂਆਂ ਨੂੰ ਦੱਸਿਆ ਗਿਆ ਕਿ ਕਰਜ਼ੇ ਨਿਪਟਾਰਾ ਨੀਤੀ ਪਿਛਲੀ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ ਸੀ ਜਿਸ ਦਾ ਹੁਣ ਜਾਇਜ਼ਾ ਲਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਇਸ ਵੇਲੇ ਵਿੱਤੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਜਿਸ ਕਰਕੇ ਇਕਸਾਰ ਮੁਕੰਮਲ ਕਰਜ਼ੇ ਮੁਆਫ ਕਰਨਾ ਸੰਭਵ ਨਹੀਂ ਹੈ। ਇਸ ਕਰਕੇ ਸਭ ਤੋਂ ਪਹਿਲਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਸਬੰਧੀ ਫੈਸਲਾ ਲਿਆ ਹੈ ਜਿਨ੍ਹਾਂ ਦੀ ਸੂਬੇ ਦੇ ਕੁੱਲ ਕਿਸਾਨਾਂ ਵਿੱਚ ਗਿਣਤੀ ਵੱਡੀ ਮਾਤਰਾ ਵਿੱਚ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 2.5 ਏਕੜ ਤੋਂ ਘੱਟ ਜ਼ਮੀਨ ਵਾਲੇ ਸੀਮਾਂਤ ਕਿਸਾਨਾਂ ਦੇ ਮੁਕੰਮਲ ਕਰਜ਼ੇ ਖਤਮ ਕੀਤੇ ਗਏ ਹਨ ਜਦਕਿ 2.5 ਤੋਂ ਪੰਜ ਏਕੜ ਵਾਲੇ ਛੋਟੇ ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਘੱਟੋ-ਘੱਟ ਸਮਰਥਨ ਮੁੱਲ ਦੇ ਸਬੰਧ ਵਿੱਚ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਲਾਗੂ ਕਰਨ ਦੀ ਜ਼ਰੂਰਤ ‘ਤੇ ਯੂਨੀਅਨਾਂ ਦੀ ਮੰਗ ਨਾਲ ਸਹਿਮਤੀ ਪ੍ਰਗਟਾਈ ਅਤੇ ਕਿਹਾ ਕਿ ਉਹ ਫਿਰ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣਗੇ।
ਝੋਨੇ ਦੀ ਪਰਾਲੀ ਨੂੰ ਸਾੜਨ ਦੀ ਸਮੱਸਿਆ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਇਸ ਸਬੰਧ ਵਿੱਚ ਕਿਸੇ ਬਦਲ ਦੀਆਂ ਸੰਭਾਵਨਾਵਾਂ ਦੀ ਤਲਾਸ਼ ਵਿੱਚ ਹੈ ਪਰ ਫਿਰ ਵੀ ਉਹ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੁਆਵਜ਼ਾ ਦਿੱਤੇ ਜਾਣ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਕਿਸਾਨਾਂ ‘ਤੇ ਇਸ ਸਬੰਧ ਵਿੱਚ ਕੋਈ ਵੀ ਜੁਰਮਾਨਾ ਲਾਉਣ ਦੀ ਸੰਭਾਵਨਾਵਾਂ ਤੋਂ ਇਨਕਾਰ ਕੀਤਾ ਹੋਇਆ ਹੈ।
ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਵਾਰਿਸਾਂ ਨੂੰ ਨੌਕਰੀ ਦਿੱਤੇ ਜਾਣ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਭਰੋਸਾ ਦਵਾਇਆ ਕਿ ਉਨ੍ਹਾਂ ਦੇ ਮੁੱਖ ਪ੍ਰਮੱਖ ਸਕੱਤਰ ਇਸ ਮਾਮਲੇ ਨੂੰ ਘੋਖਣਗੇ। ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਨੂੰ ਪਹਿਲਾਂ ਹੀ ਰੁਜ਼ਗਾਰ ਮੁਹੱਈਆ ਨਹੀਂ ਕਰਵਾਇਆ ਗਿਆ ਹੈ, ਉਨ੍ਹਾਂ ਨੂੰ ”ਘਰ-ਘਰ ਨੌਕਰੀ” ਪ੍ਰੋਗਰਾਮ ਵਿੱਚ ਸ਼ਾਮਲ ਕੀਤਾ ਜਾਵੇਗਾ।
ਯੂਨੀਅਨਾਂ ਨੇ ਬਿਜਲੀ ਦੇ ਬਿੱਲ ਦਾ ਭੁਗਤਾਨ ਨਾ ਕਰਨ ਵਾਲੇ ਕਿਸਾਨਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਅਤੇ ਉਨ੍ਹਾਂ ‘ਤੇ ਜੁਰਮਾਨੇ ਲਾਉਣ ਦਾ ਵੀ ਮੁੱਦਾ ਉਠਾਇਆ। ਇਸ ਸਬੰਧ ਵਿੱਚ ਬਿਜਲੀ ਸਕੱਤਰ ਨੇ ਦੱਸਿਆ ਕਿ ਰੈਗੂਲੇਟਰੀ ਅਥਾਰਟੀ ਦੀਆਂ ਵਿਵਸਥਾਵਾਂ ਦੇ ਹੇਠ ਸਿਰਫ ਜੁਰਮਾਨਾ ਹੀ ਲਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਹਦਾਇਤਾਂ ਜਾਰੀ ਕਰਨ ਲਈ ਵਿਭਾਗ ਨੂੰ ਆਖਿਆ ਤਾਂ ਜੋ ਪ੍ਰਭਾਵਿਤ ਕਿਸਾਨ ਸਿੱਧੇ ਤੌਰ ‘ਤੇ ਐਸ.ਡੀ.ਐਮ. ਜਾਂ ਡੀ..ਸੀ. ਨੂੰ ਮਿਲ ਸਕਣ ਅਤੇ ਉਨ੍ਹਾਂ ਨੂੰ ਇਸ ਸਬੰਧ ਵਿੱਚ ਕਿਸੇ ਵਕੀਲ ਦੀ ਜ਼ਰੂਰਤ ਨਾ ਪਵੇ।
ਮੁੱਖ ਮੰਤਰੀ ਨੇ ਰੇਲਵੇ ਪ੍ਰੋਟੈਕਸ਼ਨ ਫੋਰਸ ਵੱਲੋਂ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸਾਂ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਵਾਅਦਾ ਕੀਤਾ। ਪੰਚਾਇਤੀ ਜ਼ਮੀਨਾਂ ਖਾਲੀ ਕਰਾਉਣ ਦੇ ਲਈ ਪੁਲਿਸ ਵੱਲੋਂ ਦਰਜ ਕੀਤੇ ਗਏ ਕੇਸਾਂ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਆਪਣੇ ਮੁੱਖ ਪ੍ਰਮੁੱਖ ਸਕੱਤਰ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਇਨ੍ਹਾਂ ਨਾਲ ਹਮਦਰਦੀਪੂਰਨ ਵਿਵਹਾਰ ਕੀਤਾ ਜਾਵੇ।
ਮੁੱਖ ਪ੍ਰਮੁੱਖ ਸਕੱਤਰ ਨੇ ਗੰਨਾ ਕਿਸਾਨਾਂ ਨੂੰ ਭਰੋਸਾ ਦਵਾਇਆ 71 ਕਰੋੜ ਰੁਪਏ ਦੇ ਲੰਬਿਤ ਪਏ ਬਿੱਲਾਂ ਛੇਤੀ ਹੀ ਪ੍ਰਵਾਨਗੀ ਦੇ ਦਿੱਤੀ ਜਾਵੇਗੀ।
ਇਨ੍ਹਾਂ ਮੀਟਿੰਗਾਂ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ ਵਿਕਾਸ ਐਮ.ਪੀ. ਸਿੰਘ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਤੇਜਵੀਰ ਸਿੰਘ, ਬਿਜਲੀ ਸਕੱਤਰ ਏ. ਵੇਨੂ ਪ੍ਰਸਾਦ, ਵਿਸ਼ੇਸ਼ ਸਕੱਤਰ ਖੇਤਬਾੜੀ ਵਿਕਾਸ ਗਰਗ ਅਤੇ ਡੀ.ਜੀ. ਇੰਟੈਲੀਜੈਂਸ ਦਿਨਕਰ ਗੁਪਤਾ ਵੀ ਹਾਜ਼ਰ ਸਨ।
ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਵਿੱਚ ਪੰਜਾਬ ਕਿਸਾਨ ਸੰਘਰਸ਼ ਕਮੇਟੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਬੀ..ਕੇ.ਯੂ. ਉਗਰਾਹਾਂ, ਬੀ.ਕੇ.ਯੂ. ਡਕੌਂਦਾ ਅਤੇ ਕ੍ਰਿਸ਼ੀ ਕਿਸਾਨ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article