ਪੰਜਾਬ ਸਰਕਾਰ ਵੱਲੋਂ ਆਈ.ਜੀ. ਉਮਰਾਨੰਗਲ, ਐੱਸ.ਪੀ. ਥਿੰਦ ਤੇ ਮੱਲ੍ਹੀ, ਡੀ.ਐੱਸ.ਪੀ. ਬਾਠ ਤੇ ਕਰਨਸ਼ੇਰ ਮੁਅੱਤਲ

299
Share

ਨਸ਼ਾ ਤਸਕਰਾਂ ਨਾਲ ਸਬੰਧਾਂ ਦਾ ਮਾਮਲਾ

ਚੰਡੀਗੜ੍ਹ, 25 ਮਾਰਚ (ਪੰਜਾਬ ਮੇਲ)-ਪੰਜਾਬ ਸਰਕਾਰ ਨੇ ਇਕ ਵੱਡੀ ਕਾਰਵਾਈ ਕਰਦਿਆਂ ਵਿਦਾਦਿਤ ਪੁਲਿਸ ਅਧਿਕਾਰੀ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਐੱਸ.ਪੀ. ਵਰਿੰਦਰਜੀਤ ਸਿੰਘ ਥਿੰਦ, ਫਰੀਦਕੋਟ ਦੇ ਐੱਸ.ਪੀ. (ਡੀ) ਸੇਵਾ ਸਿੰਘ ਮੱਲ੍ਹੀ, ਪਰਮਿੰਦਰ ਸਿੰਘ ਬਾਠ ਡੀ.ਐੱਸ.ਪੀ. ਅਤੇ ਕਰਨਸ਼ੇਰ ਸਿੰਘ ਡੀ.ਐੱਸ.ਪੀ. ਫਤਿਹਗੜ੍ਹ ਸਾਹਿਬ ਨੂੰ ਮੁਅੱਤਲ ਕਰ ਦਿੱਤਾ ਹੈ। ਸੂਬੇ ਦੇ ਡੀ.ਜੀ.ਪੀ. ਦਫਤਰ ਵੱਲੋਂ ਭੇਜੀ ਗਈ ਰਿਪੋਰਟ ਦੇ ਅਧਾਰ ’ਤੇ ਗ੍ਰਹਿ ਵਿਭਾਗ ਵੱਲੋਂ ਇਨ੍ਹਾਂ ਪੁਲਿਸ ਅਫਸਰਾਂ ਦੀ ਮੁਅੱਤਲੀ ਦੇ ਹੁਕਮ ਦਿੱਤੇ ਗਏ ਹਨ। ਪੁਲਿਸ ਰਿਪੋਰਟ ’ਚ ਇਹ ਵੀ ਕਿਹਾ ਗਿਆ ਹੈ ਕਿ ਮੁਅੱਤਲ ਕੀਤੇ ਪੁਲਿਸ ਅਧਿਕਾਰੀਆਂ ਦੀ ਕਥਿਤ ਸ਼ਮੂਲੀਅਤ ਦੇ ਤੱਥ ਐੱਸ.ਟੀ.ਐੱਫ. ਵੱਲੋਂ ਨਸ਼ਿਆਂ ਦੀ ਸਮਗਲਿੰਗ ਦੇ ਦੋਸ਼ਾਂ ’ਚ ਗਿ੍ਰਫਤਾਰ ਕੀਤੇ ਖੰਨਾ ਜ਼ਿਲ੍ਹੇ ਦੇ ਸਰਪੰਚ ਗੁਰਦੀਪ ਸਿੰਘ ਰਾਣੋ ਦੇ ਮਾਮਲੇ ’ਚ ਸਾਹਮਣੇ ਆਏ ਹਨ।¿;
ਜ਼ਿਕਰਯੋਗ ਹੈ ਕਿ ਐੱਸ.ਟੀ.ਐੱਫ. ਨੇ ਗੁਰਦੀਪ ਸਿੰਘ ਦੀ ਤਫ਼ਤੀਸ਼ ਦੇ ਆਧਾਰ ’ਤੇ ਸਰਕਾਰ ਅਤੇ ਡੀ.ਜੀ.ਪੀ. ਦਫਤਰ ਨੂੰ ਜੋ ਰਿਪੋਰਟ ਭੇਜੀ ਸੀ, ਉਸ ਰਿਪੋਰਟ ’ਚ ਇਨ੍ਹਾਂ ਪੁਲਿਸ ਅਫਸਰਾਂ ਦੇ ਗੁਰਦੀਪ ਸਿੰਘ ਨਾਲ ਨੇੜਲੇ ਸਬੰਧਾਂ ਦਾ ਜ਼ਿਕਰ ਕੀਤਾ ਗਿਆ ਸੀ। ਨਸ਼ਿਆਂ ਦੀ ਸਮਗਲਿੰਗ ਕਰਨ ਵਾਲੇ ਕਿਸੇ ਵਿਅਕਤੀ ਨਾਲ ਸਬੰਧ ਰੱਖਣ ਦੇ ਦੋਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਆਈ.ਜੀ., ਐੱਸ.ਪੀ. ਤੇ ਡੀ.ਐੱਸ.ਪੀ. ਰੈਂਕ ਦੇ ਪੁਲਿਸ ਅਫਸਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

Share