ਪੰਜਾਬ ਸਰਕਾਰ ਵੱਲੋਂ ਕਿਸਾਨ ਜਥੇਬੰਦੀ ਨੂੰ ਮਸਲੇ ਦੇ ਹੱਲ ਲਈ ਗੱਲਬਾਤ ਦਾ ਸੱਦਾ

75
ਮਾਨਸਾ ਵਿੱਚ ਰਾਮ ਸਿੰਘ ਭੈਣੀ ਬਾਘਾ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ।
Share

ਭਾਕਿਯੂ ਏਕਤਾ (ਉਗਰਾਹਾਂ) ਵੱਲੋਂ ਵਿਧਾਨ ਸਭਾ ਸਾਹਮਣੇ 19 ਅਕਤੂਬਰ ਨੂੰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ

ਮਾਨਸਾ, 18 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਭਲਕੇ 19 ਅਕਤੂਬਰ ਨੂੰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਜਥੇਬੰਦੀ ਵੱਲੋਂ ਇਹ ਧਰਨਾ ਅੱਜ ਉਸ ਵੇਲੇ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ, ਜਦੋਂ ਪੰਜਾਬ ਸਰਕਾਰ ਵੱਲੋਂ ਜਥੇਬੰਦੀ ਨੂੰ ਮਸਲੇ ਦੇ ਹੱਲ ਲਈ ਗੱਲਬਾਤ ਕਰਨ ਦਾ ਸੱਦਾ ਭੇਜਿਆ ਗਿਆ। ਜਥੇਬੰਦੀ ਵੱਲੋਂ ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਧਰਨੇ ਨੂੰ ਮੁਲਤਵੀ ਕਰਨ ਸਬੰਧੀ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਵੱਲੋਂ ਸਾਂਝੀ ਕੀਤੀ ਗਈ ਅਤੇ ਬਾਅਦ ਵਿੱਚ ਯੂਨੀਅਨ ਦੇ ਮਾਨਸਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਵੱਲੋਂ ਇਥੇ ਦਿੱਤੇ ਜਾ ਰਹੇ ਧਰਨੇ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਇਸ ਬਾਰੇ ਦੱਸਿਆ ਗਿਆ। ਇਸ ਜ਼ਿਲ੍ਹੇ ਵਿਚੋਂ ਵਰਕਰਾਂ ਨੂੰ ਚੰਡੀਗੜ੍ਹ ਲਿਜਾਣ ਲਈ 12 ਤੋਂ ਵੱਧ ਬੱਸਾਂ ਬੁਕ ਕਰਵਾਈਆਂ ਗਈਆਂ ਸਨ।


Share