PUNJABMAILUSA.COM

ਪੰਜਾਬ ਸਰਕਾਰ ਵੱਲੋਂ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ ਜਾਰੀ

ਪੰਜਾਬ ਸਰਕਾਰ ਵੱਲੋਂ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ ਜਾਰੀ

ਪੰਜਾਬ ਸਰਕਾਰ ਵੱਲੋਂ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ ਜਾਰੀ
September 02
10:45 2018

ਚੰਡੀਗੜ, 2 ਸਤੰਬਰ (ਪੰਜਾਬ ਮੇਲ) – ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੁਬਾ ਭਰ ਵਿੱਚ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਅਤੇ ਹੋਰ ਅਹਿਮ ਟਿਕਾਣਿਆਂ ‘ਤੇ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਸੂਬਾ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮਾਂ ਨੂੰ ਸਾਰੇ ਗੁਰਦੁਆਰਿਆਂ, ਮਸਜਿਦਾਂ, ਮੰਦਰਾਂ, ਚਰਚਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ, ਪਿੰਡ ਦੇ ਪ੍ਰਮੁੱਖ ਟਿਕਾਣਿਆਂ ਅਤੇ ਨਿਗਮਾਂ ਦੀ ਹਦੂਦ ਅੰਦਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਸੂਬੇ ਵਿੱਚ ਧਾਰਮਿਕ ਥਾਵਾਂ ਦੇ ਨੇੜੇ ਸੁਰੱਖਿਆ ਨੂੰ ਹੋਰ ਮਜ਼ਬੂਤੀ ਬਣਾਉਣ ਅਤੇ ਸੂਬੇ ਦੀ ਅਮਨ ਸ਼ਾਂਤੀ ਨੂੰ ਢਾਹ ਲਾਉਣ ਵਾਲੀ ਕਿਸੇ ਹੋਰ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਮੱਦੇਨਜ਼ਰ ਲਿਆ ਗਿਆ ਹੈ। ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮ ਵੱਲੋਂ ਆਪਣੇ ਫੰਡਾਂ ਵਿੱਚੋਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਗਵਾਏ ਜਾਣਗੇ। ਇਸ ਉਪਰਾਲੇ ਨਾਲ ਜਿੱਥੇ ਸਮਾਜ ਵਿਰੋਧੀ ਤੱਤਾਂ ਉੱਤੇ ਹਰ ਪਲ ਨਜ਼ਰ ਰੱਖੀ ਜਾ ਸਕੇਗੀ, ਉੱਥੇ ਹੀ ਹੋਰ ਅਪਰਾਧਾਂ ਨੂੰ ਵੀ ਰੋਕਿਆ ਜਾ ਸਕੇਗਾ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਠੱਲਣ ਲਈ ਪੰਜਾਬ ਪੁਲਿਸ ਅਤੇ ਸੂਬੇ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਵਿਸਤ੍ਰਿਤ ਵਿਚਾਰ ਚਰਚਾ ਕੀਤੀ ਜਾ ਚੱਕੀ ਹੈ ਅਤੇ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਖਤੀ ਨਾਲ ਨਜਿੱਠਣ ‘ਤੇ ਜ਼ੋਰ ਦਿੱਤਾ ਗਿਆ ਹੈ।
ਹਾਲ ਹੀ ਵਿੱਚ ਵਿਧਾਨ ਸਭਾ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਸਬੰਧੀ ਇਕ ਬਿਲ ਵੀ ਪਾਸ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article