ਪੰਜਾਬ ਸਰਕਾਰ ਵੱਲੋਂ ਫੌਰੀ ਤੌਰ ‘ਤੇ ਸਾਰੇ ਕੋਵਿਡ ਕੇਅਰ ਸੈਂਟਰ ਬੰਦ ਕਰਨ ਦੇ ਹੁਕਮ ਜਾਰੀ!

71
Share

ਚੰਡੀਗੜ੍ਹ, 7 ਅਕਤੂਬਰ (ਪੰਜਾਬ ਮੇਲ)-ਪੰਜਾਬ ਸਰਕਾਰ ਨੇ ਕੋਵਿਡ ਕੇਅਰ ਸੈਂਟਰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਸਿਹਤ ਵਿਭਾਗ ਪੰਜਾਬ ਨੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਪੱਤਰ ਜਾਰੀ ਕਰਕੇ ਫੌਰੀ ਸਾਰੇ ਕੋਵਿਡ ਕੇਅਰ ਸੈਂਟਰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਤਰਕ ਦਿੱਤਾ ਗਿਆ ਹੈ ਕਿ ਕੋਵਿਡ ਕੇਅਰ ਸੈਂਟਰਾਂ ਵਿਚ ਲੋਕ ਕਾਫੀ ਘੱਟ ਗਿਣਤੀ ਵਿਚ ਆ ਰਹੇ ਹਨ, ਅਜਿਹਾ ਘਰੇਲੂ ਇਕਾਂਤਵਾਸ ਕਰਨ ਮਗਰੋਂ ਹੋਇਆ ਹੈ। ਕੋਵਿਡ ਕੇਅਰ ਸੈਂਟਰਾਂ ਦੇ ਵਾਲੰਟੀਅਰ ਸਟਾਫ ਦੀਆਂ ਸੇਵਾਵਾਂ ਵੀ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੋਵਿਡ ਸੈਂਟਰਾਂ ਵਿਚਲੇ ਸਾਰੇ ਮੈਡੀਕਲ ਸਾਜ਼ੋ ਸਾਮਾਨ ਨੂੰ ਨੇੜਲੇ ਜ਼ਿਲ੍ਹਾ ਹਸਪਤਾਲਾਂ ਵਿਚ ਜਮ੍ਹਾਂ ਕਰਾਉਣ ਲਈ ਆਖਿਆ ਗਿਆ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ 5 ਅਕਤੂਬਰ ਤੋਂ ਬਾਅਦ ਕੋਵਿਡ ਕੇਅਰ ਸੈਂਟਰਾਂ ਦਾ ਕੋਈ ਵੀ ਖਰਚਾ ਸਰਕਾਰ ਨਹੀਂ ਚੁੱਕੇਗੀ।


Share