ਪੰਜਾਬ ਸਰਕਾਰ ਵੱਲੋਂ ਭਾਰਤੀ-ਕੈਨੇਡੀਅਨ ਅਮਰਪ੍ਰੀਤ ਔਲਖ ਨੂੰ ਕੈਨੇਡਾ ਦੇ ਕੋਆਰਡੀਨੇਟਰ ਨਿਯੁਕਤ

279
Share

ਨਿਊਯਾਰਕ/ਟੋਰਾਂਟੋ, 5 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਔਲਖ ਨੂੰ ਪੰਜਾਬ ਸਰਕਾਰ ਦੇ ਐੱਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗ ਵੱਲੋਂ ਕੈਨੇਡਾ ਲਈ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਔਲਖ ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਨੀਤੀਆਂ ਦਾ ਕੈਨੇਡਾ ‘ਚ ਪ੍ਰਚਾਰ ਕਰਨ ਸਮੇਤ ਉੱਥੇ ਵੱਸਦੇ ਐੱਨ.ਆਰ.ਆਈ. ਸਮਾਜ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ‘ਚ ਕੋਆਰਡੀਨੇਟ ਕਰਨਗੇ।
ਔਲਖ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਐੱਨ.ਆਰ.ਆਈ. ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਸੂਚਨਾ ਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ ਤੇ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦਾ ਧੰਨਵਾਦ ਪ੍ਰਗਟ ਕੀਤਾ।
ਲੁਧਿਆਣਾ ਨਾਲ ਸੰਬੰਧਤ, ਕੈਨੇਡਾ ‘ਚ ਬਿਜ਼ਨਸਮੈਨ ਅਮਰਪ੍ਰੀਤ ਔਲਖ ਨੇ ਕਿਹਾ ਕਿ ਕੈਨੇਡਾ ਦਾ ਐੱਨ.ਆਰ.ਆਈ. ਸਮਾਜ ਕੈਪਟਨ ਸਰਕਾਰ ਦੀ ਕਾਰਜਪ੍ਰਣਾਲੀ ਤੋਂ ਬਹੁਤ ਖੁਸ਼ ਹੈ ਅਤੇ ਉਹ ਭਰੋਸਾ ਦਿੰਦੇ ਹਨ ਕਿ ਇਸ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।


Share