PUNJABMAILUSA.COM

ਪੰਜਾਬ ਸਰਕਾਰ ਵੱਲੋਂ ਮਿੱਥ ਕੇ ਹੱਤਿਆਵਾਂ ਕਰਨ ਦੇ ਮਾਮਲੇ ਐਨ.ਆਈ.ਏ. ਨੂੰ ਦੇਣ ਦਾ ਫੈਸਲਾ

 Breaking News

ਪੰਜਾਬ ਸਰਕਾਰ ਵੱਲੋਂ ਮਿੱਥ ਕੇ ਹੱਤਿਆਵਾਂ ਕਰਨ ਦੇ ਮਾਮਲੇ ਐਨ.ਆਈ.ਏ. ਨੂੰ ਦੇਣ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਮਿੱਥ ਕੇ ਹੱਤਿਆਵਾਂ ਕਰਨ ਦੇ ਮਾਮਲੇ ਐਨ.ਆਈ.ਏ. ਨੂੰ ਦੇਣ ਦਾ ਫੈਸਲਾ
November 30
17:44 2017

ਚੰਡੀਗੜ੍ਹ, 30 ਨਵੰਬਰ (ਪੰਜਾਬ ਮੇਲ)- ਸੂਬੇ ਵਿੱਚ ਮਿੱਥ ਕੇ ਹੱਤਿਆਵਾਂ ਕਰਨ ਦੇ ਪਿੱਛੇ ਸੰਭਵੀ ਕੌਮੀ ਅਤੇ ਅੰਤਰਰਾਸ਼ਟਰੀ ਸਾਜ਼ਿਸ਼ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੱਤ ਮਾਮਲਿਆਂ ਦੀ ਜਾਂਚ ਦੇ ਮਾਮਲੇ ਕੌਮੀ ਜਾਂਚ ਏਜੰਸੀ (ਐਨ.ਆਈ.ਏ) ਨੂੰ ਸੌਂਪਣ ਦਾ ਫੈਸਲਾ ਕੀਤਾ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਐਕਟ 2008 ਦੇ ਸੈਕਸ਼ਨ 6 ਤਹਿਤ ਕੇਸ ਐਨ.ਆਈ.ਏ ਨੂੰ ਸੌਂਪਣ ਦਾ ਫੈਸਲਾ ਕੀਤਾ ਗਿਆ ਹੈ ਕਿਉਂਕਿ ਸਾਰੇ ਮਾਮਲਿਆਂ ਵਿੱਚ ਕਾਰਜ ਪ੍ਰਕਿਰਿਆ ਤਕਰੀਬਨ ਇਕੋ ਜਹੀ ਸੀ।
ਡਾਕਟਰ ਵਾਈ.ਸੀ. ਮੋਦੀ ਦੀ ਅਗਵਾਈ ਵਾਲੀ ਐਨ.ਆਈ.ਏ. ਟੀਮ ਵੱਲੋਂ ਸੋਮਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੇ ਵਿਚਾਰ-ਵਟਾਂਦਰੇ ਤੋਂ ਬਾਅਦ ਕੇਸ ਤਬਦੀਲ ਕਰਨ ਦਾ ਇਹ ਫੈਸਲਾ ਲਿਆ ਗਿਆ ਹੈ। ਦੋਵਾਂ ਟੀਮਾਂ ਨੇ ਇਸ ਗੱਲ ‘ਤੇ ਸਹਿਮਤੀ ਜਤਾਈ ਹੈ ਕਿ ਇਨ੍ਹਾਂ ਮਾਮਲਿਆਂ ਵਿੱਚ ਅੱਗੇ ਹੋਰ ਜਾਂਚ ਕਰਨ ਲਈ ਕੇਂਦਰੀ ਏਜੰਸੀ ਵਧੀਆ ਤਰੀਕੇ ਨਾਲ ਸਮਰੱਥ ਹੈ। ਮਿੱਥੇ ਕੇ ਕੀਤੀਆਂ ਗਈਆਂ ਇਨ੍ਹਾਂ ਹੱਤਿਆਵਾਂ ਦੇ ਸਾਜ਼ਿਸ਼ਕਾਰ ਅਤੇ ਵਿੱਤ ਮੁਹੱਈਆ ਕਰਾਉਣ ਵਾਲੇ ਯੂਕੇ, ਕੈਨੇਡਾ, ਇਟਲੀ ਆਦਿ ਦੇਸ਼ਾਂ ਤੋਂ ਕਾਰਜ ਕਰ ਰਹੇ ਸਨ ਜਿਸ ਕਰਕੇ ਇਸ ਜਾਂਚ ਦਾ ਘੇਰਾ ਵਿਸ਼ਾਲ ਕਰਨ ਦੀ ਜ਼ਰੂਰਤ ਹੈ।
ਇਸ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਉਹ ਅੱਗੇ ਇਨ੍ਹਾਂ ਕੇਸਾਂ ਦੀ ਹੋਰ ਜਾਂਚ ਲਈ ਕੇਸਾਂ ਦੀ ਸਾਰੀ ਸਮਗਰੀ ਐਨ.ਆਈ.ਏ. ਦੇ ਹਵਾਲੇ ਕਰੇ। ਇਨ੍ਹਾਂ ਕੇਸਾਂ ਵਿੱਚ ਪੁਲਿਸ ਨੇ ਹਾਲ ਹੀ ਵਿੱਚ ਇੰਗਲੈਂਡ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਅਤੇ ਕੁਝ ਹੋਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਨਵਰੀ 2016 ਤੋਂ ਅਕਤੂਬਰ 2017 ਦੇ ਵਿਚਕਾਰ ਆਰ.ਐਸ.ਐਸ./ਸ਼ਿਵ ਸੈਨਾ/ਡੀ.ਐਸ.ਐਸ. ਆਗੂਆਂ ਦੀ ਮਿੱਥ ਕੇ ਹੱਤਿਆ ਕਰਨ ਸਬੰਧੀ ਕੇਸਾਂ ਨੂੰ ਹੱਲ ਕਰਨ ਲਈ ਅਜਿਹਾ ਕੀਤਾ ਗਿਆ ਹੈ।
ਸਰਕਾਰੀ ਬੁਲਾਰੇ ਨੇ ਕਿਹਾ ਕਿ ਇਸ ਕਦਮ ਦਾ ਮੁੱਖ ਟੀਚਾ ਵਿਦੇਸ਼ ਮੰਤਰਾਲੇ, ਇੰਟਰਪੋਲ, ਯੂਰੋਪੋਲ ਅਤੇ ਵਿਦੇਸ਼ੀ ਸਰਕਾਰਾਂ ਨਾਲ ਸਹਿਯੋਗ ਰਾਹੀਂ ਵਿਦੇਸ਼ਾਂ ਵਿੱਚ ਬੈਠੇ ਸੰਗਠਨਾਂ ਅਤੇ ਲੋਕਾਂ ਵਿਰੁੱਧ ਕਾਰਵਾਈ ਕਰਨਾ ਹੈ ਜਿਹੜੇ ਕਿ ਵਿਦੇਸ਼ੀ ਧਰਤੀ ਤੇ ਬੈਠ ਕੇ ਪੰਜਾਬ ਦੇ ਵਿਰੁੱਧ ਸਾਜਿਸ਼ਾਂ ਰਚ ਰਹੇ ਹਨ। ਇਹ ਜ਼ਰੂਰੀ ਹੈ ਕਿ ਇਨ੍ਹਾਂ ਤੱਤਾਂ ਨੂੰ ਨਾਕਾਮ ਬਣਾਇਆ ਜਾਵੇ ਜਿਹੜੇ ਕਿ ਸੂਬੇ ਵਿੱਚ ਕਤਲ ਅਤੇ ਤਬਾਹੀ ਮਚਾ ਕੇ ਮੁੜ ਤੋਂ ਅੱਤਵਾਦ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ।
ਇਸ ਫੈਸਲੇ ਨਾਲ ਸ਼ੋਸਲ ਮੀਡੀਆ ਤੇ ਕਿਸੇ ਖਾਸ ਹਿੱਤਾਂ ਵਾਲੀਆਂ ਸੰਸਥਾਵਾਂ ਤੇ ਗੈਰ ਸਮਾਜਿਕ ਤੱਤਾਂ ਵੱਲੋਂ ਚਲਾਈਆਂ ਜਾ ਰਹੀਆਂ ਝੂਠੀਆਂ ਮੁਹਿੰਮਾਂ ਅਤੇ ਸਰਕਾਰ ਨੂੰ ਬਦਨਾਮ ਕਰਨ ਵਾਲੀਆਂ ਸਾਜ਼ਿਸਾਂ ਨੂੰ ਵੀ ਬੇਨਕਾਬ ਕਰਨ ਵਿੱਚ ਮੱਦਦ ਮਿਲੇਗੀ ਜਿੰਨ੍ਹਾਂ ਦਾ ਮੰਤਵ ਆਪਣੇ ਗੈਰ ਸਮਾਜੀ ਕੰਮਾਂ ਲਈ ਫੰਡ ਜੁਟਾਉਣਾ ਅਤੇ ਪੁਲਿਸ ਅਤੇ ਜਾਂਚ ਏਜੰਸੀਆਂ ਦੇ ਕੰਮ ਵਿੱਚ ਰੋੜਾ ਅਟਕਾਉਣਾ ਹੈ।
ਐਨ.ਆਈ.ਏ. ਦੇ ਸਪੁਰਦ ਕੀਤੇ ਗਏ 7 ਕੇਸਾਂ ਵਿੱਚ ਆਰ.ਐਸ.ਐਸ. ਦੇ ਲੀਡਰ ਰਵਿੰਦਰ ਗੌਸਾਈਂ ਦੇ ਕਤਲ ਦਾ ਮਾਮਲਾ ਵੀ ਹੈ ਜਿਸ ਵਿੱਚ ਐਨ.ਆਈ.ਏ. ਵਲੋਂ ਜਾਂਚ ਕੀਤੀ ਜਾ ਰਹੀ ਹੈ। ਗੌਸਾਈਂ ਦਾ ਕਤਲ 17 ਅਕਤੂਬਰ ਨੂੰ ਲੁਧਿਆਣਾ ਵਿਖੇ ਹੋਇਆ ਸੀ।
ਸਰਕਾਰ ਨੇ ਆਰ.ਐਸ.ਐਸ. ਦੇ ਸੂਬਾ ਮੀਤ ਪ੍ਰਧਾਨ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੇ ਕਤਲ ਦਾ ਮਾਮਲਾ ਵੀ ਐਨ.ਆਈ.ਏ. ਨੂੰ ਸੌਂਪਿਆ ਜਾਵੇ ਜਿਸ ਕੇਸ ਦੀ ਜਾਂਚ ਸੀ.ਬੀ.ਆਈ. ਵਲੋਂ ਕੀਤੀ ਜਾ ਰਹੀ ਹੈ। ਗਗਨੇਜਾ ਦਾ ਕਤਲ ਅਗਸਤ 2017 ਨੂੰ ਜਲੰਧਰ ਵਿਖੇ ਹੋਇਆ ਸੀ।
ਹੋਰ ਮਾਮਲੇ ਜਿਨ੍ਹਾਂ ਦੀ ਜਾਂਚ ਐਨ.ਆਈ.ਏ. ਨੂੰ ਸੌਂਪੀ ਜਾਣੀ ਹੈ ਉਨ੍ਹਾਂ ਵਿੱਚ ਲੁਧਿਆਣਾ ਵਿਖੇ ਕਿਦਵਈ ਨਗਰ ਸਥਿਤ ਆਰ.ਐਸ.ਐਸ. ਦੀ ਸ਼ਾਖਾ ਤੇ ਫਾਇਰਿੰਗ ਅਤੇ ਫਰਵਰੀ 2016 ਨੂੰ ਸਥਾਨਕ ਹਿੰਦੂ ਆਗੂ ਅਮਿਤ ਅਰੋੜਾ ਤੇ ਹੋਈ ਫਾਇੰਰਿੰਗ ਦਾ ਕੇਸ ਸ਼ਾਮਲ ਹੈ। ਇਸੇ ਤਰ੍ਹਾਂ ਇਸ ਲੜੀ ਵਿੱਚ ਅਪ੍ਰੈਲ 2016 ਨੂੰ ਖੰਨਾ ਵਿਖੇ ਲੇਬਰ ਸਰਵਿਸ ਵਿੰਗ, ਸ਼ਿਵ ਸੈਨਾ ਦੇ ਪ੍ਰਧਾਨ ਦੁਰਗਾ ਦਾਸ ਗੁਪਤਾ ਜ਼ਿਲ੍ਹਾ ਪ੍ਰਚਾਰਕ ਹਿੰਦੂ ਤਖਤ ਦੇ ਆਗੂ ਅਮਿਤ ਸ਼ਰਮਾ ਦਾ ਜਨਵਰੀ 2017 ਵਿੱਚ ਲੁਧਿਆਣਾ ਵਿਖੇ ਹੋਇਆ ਕਤਲ, ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਸਤਪਾਲ ਕੁਮਾਰ ਅਤੇ ਉਸਦੇ ਪੁੱਤਰ ਰਮੇਸ਼ ਕੁਮਾਰ ਦਾ ਫਰਵਰੀ 2017 ਨੂੰ ਖੰਨਾ ਵਿਖੇ ਹੋਏ ਕਤਲ ਦੇ ਮਾਮਲੇ ਤੋਂ ਇਲਾਵਾ ਜੁਲਾਈ 2017 ਨੂੰ ਲੁਧਿਆਣਾ ਵਿਖੇ ਇਸਾਈ ਪਾਦਰੀ ਸੁਲਤਾਨ ਮਸੀਹ ਦੇ ਕਤਲ ਦਾ ਮਾਮਲਾ ਸ਼ਾਮਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article