PUNJABMAILUSA.COM

ਪੰਜਾਬ ਸਰਕਾਰ ਵੱਲੋਂ ਲੰਗਰ ਤੇ ਜੀ ਐੱਸ ਟੀ ਖਤਮ ਕਰਨ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਲੰਗਰ ਤੇ ਜੀ ਐੱਸ ਟੀ ਖਤਮ ਕਰਨ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਲੰਗਰ ਤੇ ਜੀ ਐੱਸ ਟੀ ਖਤਮ ਕਰਨ ਦੀ ਅਪੀਲ
July 17
21:19 2017

ਚੰਡੀਗੜ੍ਹ, 17 ਜੁਲਾਈ (ਪੰਜਾਬ ਮੇਲ)– ਵੱਖ-ਵੱਖ ਧਾਰਮਿਕ ਸੰਸਥਾਨਾਂ ਵੱਲੋਂ ਵਰਤਾਏ ਜਾਣ ਵਾਲੇ ਮੁਫਤ ਲੰਗਰ ਅਤੇ ਪ੍ਰਸ਼ਾਦ ਉੱਤੇ ਜੀ ਐੱਸ ਟੀ ਤੋਂ ਛੋਟ ਦੇਣ ਦੀ ਮੰਗ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਮਾਇਤ ਕੀਤੀ ਹੈ। ਉਨ੍ਹਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸ਼ਖਸੀਅਤਾਂ ਅਤੇ ਸੰਸਥਾਵਾਂ ਵੱਲੋਂ ਲੰਗਰ ਅਤੇ ਪ੍ਰਸਾਦ ਉੱਤੇ ਜੀ ਐੱਸ ਟੀ ਖਤਮ ਕਰਨ ਦੀ ਅਪੀਲ ਕੀਤੇ ਜਾਣ ਤੋਂ ਬਾਅਦ ਇਸ ਸੰਬੰਧ ਵਿੱਚ ਕੇਂਦਰੀ ਖਜ਼ਾਨਾ ਮੰਤਰੀ ਅਰੁਣ ਜੇਤਲੀ ਨੂੰ ਚਿੱਠੀ ਲਿਖੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨੂੰ ਯਾਦ ਦਿਵਾਇਆ ਕਿ ਮੁਫਤ ਲੰਗਰ ਦੀ ਸੇਵਾ ਕਰਨ ਲਈ ਗੁਰਦੁਆਰਿਆਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਵਸਤਾਂ ਉੱਤੇ ਵੈਟ ਦੇ ਭੁਗਤਾਨ ਤੋਂ ਛੋਟ ਦਿੱਤੀ ਗਈ ਸੀ, ਪਰ ਜੀ ਐੱਸ ਟੀ ਦੇ ਅਧੀਨ ਇਨ੍ਹਾਂ ਵਸਤੂਆਂ ਦੀ ਖਰੀਦ ਉੱਤੇ ਟੈਕਸ ਨਹੀਂ ਲਾਇਆ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਵੱਲੋਂ ਖਰੀਦੀਆਂ ਜਾਣ ਵਾਲੀਆਂ ਵਸਤਾਂ ਉੱਤੇ ਜੀ ਐੱਸ ਟੀ ਲਾਉਣਾ ਜਾਇਜ਼ ਨਹੀਂ ਹੈ, ਕਿਉਂਕਿ ਇਨ੍ਹਾਂ ਸੰਸਥਾਵਾਂ ਦੀ ਆਮਦਨ ਦਾ ਕੋਈ ਸ੍ਰੋਤ ਨਹੀਂ ਤੇ ਇਹ ਦਾਨ ਦੀ ਰਾਸ਼ੀ ਨਾਲ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਨੇ ਇਸ ਮਾਮਲੇ ਨੂੰ ਫਿਰ ਵਿਚਾਰਨ ਅਤੇ ਸਾਰੀਆਂ ਧਾਰਮਿਕ ਸੰਸਥਾਵਾਂ ਨੂੰ ਜੀ ਐੱਸ ਟੀ ਤੋਂ ਛੋਟ ਦੇਣ ਲਈ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਹੈ।
ਵਰਨਣ ਯੋਗ ਹੈ ਕਿ ਕੇਂਦਰ ਸਰਕਾਰ ਨੇ ਪ੍ਰਸ਼ਾਦ ਦੀ ਖਰੀਦ ਅਤੇ ਵਿਕਰੀ ਤੋਂ ਇਲਾਵਾ ਧਾਰਮਿਕ ਸੰਸਥਾਵਾਂ ਵੱਲੋਂ ਲਗਾਏ ਜਾਂਦੇ ਮੁੱਫਤ ਲੰਗਰ ਦੀ ਸੇਵਾ ਲਈ ਖਰੀਦੀ ਜਾਣ ਵਾਲੀ ਸਮੱਗਰੀ ਨੂੰ ਜੀ ਐੱਸ ਟੀ ਦੇ ਦਾਇਰੇ ਵਿਚ ਰੱਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ ਵੱਲੋਂ ਜੀ ਐੱਸ ਟੀ ਤੋਂ ਛੋਟ ਦੇਣ ਦੇ ਲਈ ਉਠਾਈ ਗਈ ਮੰਗ ਬਿਲਕੁਲ ਜਾਇਜ਼ ਹੈ ਅਤੇ ਇਹ ਭਾਰਤ ਸਰਕਾਰ ਵੱਲੋਂ ਮੰਨੀ ਜਾਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

Read Full Article
    ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

Read Full Article
    ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

Read Full Article
    ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

Read Full Article
    ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

Read Full Article
    ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

Read Full Article
    ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

Read Full Article
    ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

Read Full Article
    ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

Read Full Article