PUNJABMAILUSA.COM

ਪੰਜਾਬ ਸਰਕਾਰ ਵੱਲੋਂ ਸਮਾਰਟ ਸਿਟੀ ਪ੍ਰਾਜੈਕਟ ਰਿਪੋਰਟ ਤਿਆਰ

ਪੰਜਾਬ ਸਰਕਾਰ ਵੱਲੋਂ ਸਮਾਰਟ ਸਿਟੀ ਪ੍ਰਾਜੈਕਟ ਰਿਪੋਰਟ ਤਿਆਰ

ਪੰਜਾਬ ਸਰਕਾਰ ਵੱਲੋਂ ਸਮਾਰਟ ਸਿਟੀ ਪ੍ਰਾਜੈਕਟ ਰਿਪੋਰਟ ਤਿਆਰ
December 11
21:13 2015

smart city
ਅੰਮ੍ਰਿਤਸਰ, ਲੁਧਿਆਣਾ ਤੇ ਜਲੰਧਰ ਸ਼ਹਿਰਾਂ ਦੀ ਰਿਪੋਰਟ ਕੇਂਦਰ ਨੂੰ ਸੌਂਪੀ
ਚੰਡੀਗੜ੍ਹ, 11 ਦਸੰਬਰ (ਪੰਜਾਬ ਮੇਲ) – ਪੰਜਾਬ ਸਰਕਾਰ ਨੇ ਅੱਜ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਸ਼ਹਿਰਾਂ ਨੂੰ ਸਮਾਰਟ ਸਿਟੀ ਬਣਾਉਣ ਦੀਆਂ ਤਜਵੀਜ਼ਾਂ ਨੂੰ ਅੰਤਿਮ ਛੋਹਾਂ ਦੇਣ ਲਈ ਤਿੰਨ ਸਲਾਹਕਾਰ ਕੰਪਨੀਆਂ ਦੀ ਚੋਣ ਕਰ ਲਈ ਗਈ ਹੈ।
ਇਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਇਕ ਉਚ ਤਾਕਤੀ ਸਟੀਅਰਿੰਗ ਕਮੇਟੀ ਵੱਲੋਂ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਨੂੰ ਸਮਾਰਟ ਸਿਟੀ ਬਣਾਉਣ ਦੀਆਂ ਉਨ੍ਹਾਂ ਤਜਵੀਜ਼ਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜੋ ਕਿ ਸਲਾਹਕਾਰ ਕੰਪਨੀਆਂ ਨੇ ਤਿਆਰ ਕੀਤੀਆਂ ਹਨ। ਇਹ ਵੀ ਧਿਆਨ ਦੇਣ ਯੋਗ ਹੈ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਲਈ ਮੈਸਰਜ਼ ਜੋਨਜ਼ ਲੈਂਗ ਲਾਸੈਲੇ/ਟਾਟਾ ਕੰਸਲੈਂਟਿੰਗ ਇੰਜਨੀਅਰ ਨੂੰ ਨਿਯੁਕਤ ਕੀਤਾ ਹੈ ਜਦੋਂ ਕਿ ਲੁਧਿਆਣਾ ਲਈ ਮੈਸਰਜ਼ ਆਈਕੌਮ ਇੰਡੀਆ/ਆਈ ਬੀ ਐਮ ਅਤੇ ਜਲੰਧਰ ਲਈ ਮੈਸਰਜ਼ ਆਈ ਆਈ ਡੀ ਸੀ/ਯੂ ਐਮ ਟੀ ਸੀ/ਬੀ ਡੀ ਪੀ (ਯੂ.ਕੇ.) ਨੂੰ ਨਿਯੁਕਤ ਕੀਤਾ ਹੈ ਤਾਂ ਜੋ ਸਮਾਰਟ ਸਿਟੀ ਯੋਜਨਾ ਸਬੰਧੀ ਤਜਵੀਜ਼ਾਂ ਤਿਆਰ ਕਰ ਕੇ ਕੇਂਦਰ ਸਰਕਾਰ ਨੂੰ ਭੇਜੀਆਂ ਜਾ ਸਕਣ।
ਸ੍ਰੀ ਜੋਸ਼ੀ ਨੇ ਦੱਸਿਆ ਕਿ ਇਨ੍ਹਾਂ ਤਜਵੀਜ਼ਾਂ ਨੂੰ ਹੁਣ ਕੌਮੀ ਪੱਧਰ ਦੇ ਦੂਜੇ ਪੜਾਅ ਦੇ ਮੁਕਾਬਲੇ ਵਿੱਚ ਸ਼ਾਮਲ ਕਰਨ ਲਈ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ। ਉਨ੍ਹਾਂ ਅਗਾਂਹ ਜਾਣਕਾਰੀ ਦਿੱਤੀ ਕਿ ਮੁੱਢਲੇ ਪੜਾਅ ਵਿੱਚ ਵਿੱਤੀ ਵਰ੍ਹੇ 2015-16 ਲਈ 20 ਸ਼ਹਿਰਾਂ ਦੇ ਚੁਣੇ ਜਾਣ ਦੀ ਉਮੀਦ ਹੈ ਅਤੇ ਉਸ ਤੋਂ ਬਾਅਦ ਅਗਲੇ ਦੋ ਪੜਾਵਾਂ ਵਿੱਚ 40-40 ਸ਼ਹਿਰ ਚੁਣੇ ਜਾਣਗੇ। ਮੰਤਰੀ ਨੇ ਦੱਸਿਆ ਕਿ ਇਨ੍ਹਾਂ ਤਜਵੀਜ਼ਾਂ ਨੂੰ ਜਮ੍ਹਾਂ ਕਰਨ ਦੀ ਅੰਤਿਮ ਮਿਤੀ 15 ਦਸੰਬਰ 2015 ਹੈ। ਉਨ੍ਹਾਂ ਹੋਰ ਦੱਸਿਆ ਕਿ ਚੁਣੀ ਗਈ ਸਮਾਰਟ ਸਿਟੀ ਨੂੰ ਦੂਜੇ ਪੜਾਅ ਤਹਿਤ 5 ਸਾਲ ਵਿੱਚ ਭਾਰਤ ਸਰਕਾਰ ਤੋਂ 500 ਕਰੋੜ ਰੁਪਏ ਮਿਲਣਗੇ। ਇੰਨੀ ਹੀ ਰਕਮ ਦਾ ਯੋਗਦਾਨ ਪੰਜਾਬ ਸਰਕਾਰ ਵੱਲੋਂ ਸਮਾਰਟ ਸਿਟੀ ਤਜਵੀਜ਼ ਲਾਗੂ ਕਰਨ ਲਈ ਪਾਇਆ ਜਾਵੇਗਾ।
ਸਮਾਰਟ ਸਿਟੀ ਦੇ ਵੇਰਵੇ ਦਿੰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ 100 ਸਮਾਰਟ ਸਿਟੀ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ ਜਿਸ ਤਹਿਤ ਸ਼ਹਿਰਾਂ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ, ਟਰਾਂਸਪੋਰਟ, ਸਿਹਤ ਤੇ ਸਿੱਖਿਆ ਸਹੂਲਤਾਂ, 24 ਘੰਟੇ ਬਿਜਲੀ ਤੇ ਪਾਣੀ, ਸਾਈਬਰ ਸਹੂਲਤਾਂ ਬਿਨਾਂ ਆਮਦਨ, ਉਮਰ ਅਤੇ ਲਿੰਗ ਭੇਦਭਾਵ ਦੇ ਮਿਲਣਗੀਆਂ। ਇਸ ਯੋਜਨਾ ਦਾ ਮੁੱਖ ਮਕਸਦ ਸੋਹਣੇ, ਸਿਹਤਮੰਦ ਅਤੇ ਖੁਸ਼ਹਾਲ ਸ਼ਹਿਰ ਵਿਕਸਤ ਕਰਨਾ ਹੈ।
ਸ੍ਰੀ ਜੋਸ਼ੀ ਨੇ ਅਗਾਂਹ ਦੱਸਿਆ ਕਿ ਪਹਿਲੇ ਪੜਾਅ ਦੇ ਮੁਕੰਮਲ ਹੋਣ ਉਪਰੰਤ ਕੇਂਦਰ ਸਰਕਾਰ ਨੇ ਪੰਜਾਬ ਵਿੱਚੋਂ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਦੀ ਚੋਣ ਕੀਤੀ ਹੈ। ਪੰਜਾਬ ਮਿਉਂਸਪਲ ਇਨਫਰਾਸਟੱਕਚਰ ਡਿਵੈਲਮੈਂਟ ਕੰਪਨੀ (ਪੀ.ਐਮ.ਆਈ.ਡੀ.ਸੀ.) ਜੋ ਕਿ ਪੰਜਾਬ ਦੀ ਨੋਡਲ ਏਜੰਸੀ ਹੈ, ਵੱਲੋਂ ਤਿੰਨ ਸਲਾਹਕਾਰ ਕੰਪਨੀਆਂ ਨੂੰ ਸਮਾਰਟ ਸਿਟੀ ਤਜਵੀਜ਼ਾਂ ਤਿਆਰ ਕਰਨ ਲਈ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੁਣਿਆ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article