PUNJABMAILUSA.COM

ਪੰਜਾਬ ਸਰਕਾਰ ਵੱਲੋਂ 20 ਵਾਧੂ ਸਬ ਰਜਿਸਟਰਾਰ ਅਸਾਮੀਆਂ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ 20 ਵਾਧੂ ਸਬ ਰਜਿਸਟਰਾਰ ਅਸਾਮੀਆਂ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ 20 ਵਾਧੂ ਸਬ ਰਜਿਸਟਰਾਰ ਅਸਾਮੀਆਂ ਨੂੰ ਮਨਜ਼ੂਰੀ
June 04
15:44 2018

– ਜਾਇਦਾਦ ਰਜਿਸਟਰੇਸ਼ਨ ਦਾ ਕੰਮ ਹੋਵੇਗਾ ਸੁਚਾਰੂ ਢੰਗ ਨਾਲ
– ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਖਰੜ ਨੂੰ ਮਿਲੇ ਨਵੇਂ ਵਾਧੂ ਸਬ ਰਜਿਸਟਰਾਰ

ਚੰਡੀਗੜ, 4 ਜੂਨ (ਪੰਜਾਬ ਮੇਲ)- ਜਾਇਦਾਦ ਰਜਿਸਟ੍ਰੇਸ਼ਨ ਨੂੰ ਖੱਜਲ-ਖੁਆਰੀ ਮੁਕਤ ਅਤੇ ਚੁਸਤ-ਦਰੁਸਤ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਬ ਰਜਿਸਟਰਾਰ (ਤਹਿਸੀਲਦਾਰਾਂ) ਦੀਆਂ 20 ਵਾਧੂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਸ ਸਬੰਧੀ ਮਾਲ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ ਲੋਕਾਂ ਨੂੰ ਜਾਇਦਾਦ ਰਜਿਸਟ੍ਰੇਸ਼ਨ ਲਈ ਵਧੀਆ ਸੇਵਾਵਾਂ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਇਹ ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਇਨ੍ਹਾਂ ਵਾਧੂ ਅਸਾਮੀਆਂ ਨਾਲ ਅਜਿਹੇ ਖੇਤਰਾਂ ਦੇ ਲੋਕਾਂ ਨੂੰ ਵੱਡੀ ਰਾਹਤ ਅਤੇ ਸਹੂਲਤ ਮਿਲੇਗੀ, ਜਿੱਥੇ ਕਿ ਜਾਇਦਾਦ ਰਜਿਸਟ੍ਰੇਸ਼ਨ ਦਾ ਕੰਮ ਜ਼ਿਆਦਾ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ (ਪੂਰਬੀ), ਜਲੰਧਰ (ਇਕ), ਅੰਮ੍ਰਿਤਸਰ, ਪਟਿਆਲਾ ਅਤੇ ਖਰੜ (ਐਸ.ਏ.ਐਸ. ਨਗਰ) ਵਿੱਚ ਨਵੇਂ ਵਾਧੂ ਸਬ ਰਜਿਸਟਰਾਰ (ਤਹਿਸੀਲਦਾਰ) ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰਾਂ ਵਜੋਂ ਤਰੱਕੀ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਤਹਿਸੀਲਦਾਰਾਂ ਦੀ ਸਿੱਧੀ ਭਰਤੀ ਲਈ ਵੀ ਚਿੱਠੀ ਪੰਜਾਬ ਲੋਕ ਸੇਵਾ ਕਮਿਸ਼ਨ ਨੂੰ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਸਦਕਾ ਵਿਭਾਗ ਦੀ ਕਾਰਗੁਜ਼ਾਰੀ ਵਿਚ ਹੋਰ ਸੁਧਾਰ ਆਵੇਗਾ ਅਤੇ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ। ਇਸ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ।
ਬੁਲਾਰੇ ਨੇ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਤੇ ਉਨ੍ਹਾਂ ਦੀਆਂ ਪੇਸ਼ੇਵਰ ਤਕਨੀਕਾਂ ਨੂੰ ਨਿਖਾਰਨ ਲਈ ਵੱਖ-ਵੱਖ ਤਰ੍ਹਾਂ ਦੇ ਸਿਖਲਾਈ ਪ੍ਰੋਗਰਾਮ ਪਹਿਲਾਂ ਹੀ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਪ੍ਰੋਗਰਾਮਾਂ ਨਾਲ ਜਿੱਥੇ ਸੂਬੇ ਦੇ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਸੁਧਾਰਾਂ ਦੀ ਗੁੰਜਾਇਸ਼ ਹੈ ਉੱਥੇ ਹੀ ਮਾਲ ਵਿਭਾਗ ਦੇ ਸਮੁੱਚੇ ਕੰਮਕਾਜ ਵਿਚ ਵੀ ਸੁਧਾਰ ਆਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article