PUNJABMAILUSA.COM

ਪੰਜਾਬ ਸਰਕਾਰ 3 ਲੱਖ ਹੋਰ ਕਿਸਾਨਾਂ ਦਾ ਕਰਜ਼ਾ ਕਰੇਗੀ ਮੁਆਫ!

 Breaking News

ਪੰਜਾਬ ਸਰਕਾਰ 3 ਲੱਖ ਹੋਰ ਕਿਸਾਨਾਂ ਦਾ ਕਰਜ਼ਾ ਕਰੇਗੀ ਮੁਆਫ!

ਪੰਜਾਬ ਸਰਕਾਰ 3 ਲੱਖ ਹੋਰ ਕਿਸਾਨਾਂ ਦਾ ਕਰਜ਼ਾ ਕਰੇਗੀ ਮੁਆਫ!
February 04
08:51 2018

ਜਲੰਧਰ, 4 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਮਾਰਚ ਦੇ ਪਹਿਲੇ ਹਫਤੇ ਬੁਲਾਇਆ ਜਾਏਗਾ ਤੇ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਉਸ ਤੋਂ ਪਹਿਲਾਂ 3 ਲੱਖ ਹੋਰ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਬਜਟ ਵਿਕਾਸਸ਼ੀਲ ਤੇ ਸੂਬੇ ਨੂੰ ਤਰੱਕੀ ਦੀ ਰਾਹ ‘ਤੇ ਤੋਰਨ ਵਾਲਾ ਹੋਵੇਗਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਸਰਕਾਰ ਵਲੋਂ ਖੇਤੀ ਖਪਤਕਾਰਾਂ ਲਈ ਸ਼ੁਰੂ ਡਾਇਰੈਕਟ ਬੈਨੀਫਿਟ ਟਰਾਂਸਫਰ ਸਕੀਮ ਦੇ ਪਾਇਲਟ ਪ੍ਰਾਜੈਕਟ ਤੋਂ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ। ਬਿਜਲੀ ਖਪਤ ਲਈ ਕਿਸੇ ਵੀ ਕਿਸਾਨ ਤੋਂ ਬਿੱਲ ਨਹੀਂ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਡਾਇਰੈਕਟ ਬੈਨੀਫਿਟ ਟਰਾਂਸਫਰ ਸਕੀਮ ਨੂੰ ਲੈ ਕੇ ਆਪਣੇ ਸਿਆਸੀ ਲਾਭ ਲਈ ਕਿਸਾਨਾਂ ਨੂੰ ਗੁੰਮਰਾਹ ਕਰਨ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਐਡਵਾਂਸ ਵਿਚ ਪੈਸਾ ਪਾ ਦਿੱਤਾ ਜਾਵੇਗਾ, ਜਿਸ ਨਾਲ ਉਹ ਆਪਣੇ ਬਿੱਲਾਂ ਦਾ ਭੁਗਤਾਨ ਕਰਨਗੇ। ਇਸਦਾ ਉਦੇਸ਼ ਇਹ ਹੈ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ ਤੇ ਉਸਦੀ ਦੁਰਵਰਤੋਂ ਰੋਕਣੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਜਿੰਨੀ ਵੀ ਬਿਜਲੀ ਦੀ ਵਰਤੋਂ ਘੱਟ ਕਰਨਗੇ, ਉਸ ਨਾਲ ਜਿੰਨੇ ਪੈਸੇ ਦੀ ਬਚਤ ਹੋਵੇਗੀ, ਉਹ ਕਿਸਾਨਾਂ ਦੀ ਜੇਬ ਵਿਚ ਜਾਏਗੀ। ਇਸ ਨਾਲ ਕਿਸਾਨ ਉਤਸ਼ਾਹਿਤ ਹੋਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਨਾ ਕੀਤਾ ਗਿਆ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਚ ਪਾਣੀ ਦਾ ਸੰਕਟ ਗੰਭੀਰ ਰੂਪ ਧਾਰਨ ਕਰ ਲਵੇਗਾ। ਡਾਇਰੈਕਟ ਬੈਨੀਫਿਟ ਟਰਾਂਸਫਰ ਸਕੀਮ ਸਰਕਾਰ ਤੇ ਕਿਸਾਨਾਂ ਦੋਵਾਂ ਲਈ ਲਾਹੇਵੰਦ ਸਾਬਿਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਕੀਮ ਦੇ ਤਹਿਤ ਜੇਕਰ ਕਿਸਾਨ ਸਾਲ ਵਿਚ 50 ਹਜ਼ਾਰ ਰੁਪਏ ਦੀ ਬਿਜਲੀ ਦੀ ਖਪਤ ਕਰਦਾ ਹੈ ਤਾਂ ਇਹ ਰਾਸ਼ੀ ਸਿੱਧਾ ਉਸਦੇ ਬੈਂਕ ਖਾਤੇ ਵਿਚ ਪਾਈ ਜਾਵੇਗੀ। ਜੇਕਰ ਕਿਸਾਨ ਇਸ ਰਾਸ਼ੀ ਵਿਚੋਂ ਕੁਝ ਬਚਾਅ ਲੈਂਦਾ ਹੈ ਤਾਂ ਉਸਦਾ ਲਾਭ ਕਿਸਾਨ ਨੂੰ ਹੀ ਮਿਲੇਗਾ। ਇਸ ਸਕੀਮ ਦੇ ਪਿੱਛੇ ਸਾਡਾ ਮਕਸਦ ਬਿਜਲੀ ਦੀ ਬਚਤ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਨੂੰ ਰੋਕਣਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਕਿਸਾਨਾਂ ‘ਤੇ ਜਬਰੀ ਲਾਗੂ ਨਹੀਂ ਕੀਤੀ ਜਾ ਰਹੀ। ਇਸਨੂੰ ਪਾਇਲਟ ਪ੍ਰਾਜੈਕਟ ਦੇ ਤੌਰ ‘ਤੇ ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲਿਆਂ ਵਿਚ ਲਾਗੂ ਕੀਤਾ ਗਿਆ ਹੈ। ਇਸਦੇ ਲਾਭ ਮਿਲਣ ‘ਤੇ ਕਿਸਾਨ ਸਵੈ-ਇੱਛਾ ਨਾਲ ਇਸਨੂੰ ਅਪਣਾ ਸਕਣਗੇ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article