PUNJABMAILUSA.COM

ਪੰਜਾਬ ਸਰਹੱਦ ‘ਤੇ ਪਾਕਿ ਨੇ 400 ਫੁੱਟ ਉੱਚਾ ਟਾਵਰ ਲਗਾ ਕੀਤੀ ਕੌਮਾਂਤਰੀ ਸੰਧੀ ਦੀ ਉਲੰਘਣਾਂ

ਪੰਜਾਬ ਸਰਹੱਦ ‘ਤੇ ਪਾਕਿ ਨੇ 400 ਫੁੱਟ ਉੱਚਾ ਟਾਵਰ ਲਗਾ ਕੀਤੀ ਕੌਮਾਂਤਰੀ ਸੰਧੀ ਦੀ ਉਲੰਘਣਾਂ

ਪੰਜਾਬ ਸਰਹੱਦ ‘ਤੇ ਪਾਕਿ ਨੇ 400 ਫੁੱਟ ਉੱਚਾ ਟਾਵਰ ਲਗਾ ਕੀਤੀ ਕੌਮਾਂਤਰੀ ਸੰਧੀ ਦੀ ਉਲੰਘਣਾਂ
August 06
09:50 2017

ਅੰਮ੍ਰਿਤਸਰ, 6 ਅਗਸਤ (ਪੰਜਾਬ ਮੇਲ)- ਅਟਾਰੀ ਸਰਹੱਦ ਤੋਂ ਕੁਝ ਕਦਮ ਦੂਰੀ ‘ਤੇ ਹੀ ਆਪਣੀ ਹੱਦ ‘ਚ ਪਾਕਿਸਤਾਨ ਨੇ ਕੌਮਾਂਤਰੀ ਸੰਧੀ ਦਾ ਉਲੰਘਣ ਕਰਦੇ ਹੋਏ ਭਾਰਤ ਤੋਂ ਉੱਚਾ ਝੰਡਾ ਲਾਉਣ ਦੇ ਬਹਾਨੇ ਕੈਮਰਿਆਂ ਨਾਲ ਲੈਸ 400 ਫੁੱਟ ਉੱਚਾ ਟਾਵਰ ਖੜ੍ਹਾ ਕਰ ਦਿੱਤਾ ਹੈ। ਇਸ ਨੂੰ ਭਾਰਤ ਦੀ ਸੁਰੱਖਿਆ ਲਈ ਖ਼ਤਰਨਾਕ ਮੰਨਿਆ ਜਾ ਰਿਹਾ ਹੈ। ਜਦੋਂ ਸਰਹੱਦੇ ਦੇ ਇਸ ਪਾਸੇ ਭਾਰਤ ਦਾ ਝੰਡਾ ਲਗਾਇਆ ਜਾ ਰਿਹਾ ਸੀ, ਤਦ ਪਾਕਿਸਤਾਨ ਅਤੇ ਉਸ ਦੀਆਂ ਸੁਰੱਖਿਆ ਏਜੰਸੀਆਂ ਨੇ ਬੜਾ ਰੌਲਾ ਪਾਇਆ ਸੀ, ਪਰ ਉਸ ਦੀ ਇਸ ਕਰਤੂਤ ‘ਤੇ ਭਾਰਤ ਵੱਲੋਂ ਹੁਣ ਤੱਕ ਕੋਈ ਇਤਰਾਜ਼ ਪ੍ਰਗਟ ਨਹੀਂ ਕੀਤਾ ਗਿਆ ਹੈ। ਮਾਰਚ 2017 ਵਿੱਚ ਉਸ ਸਮੇਂ ਦੇ ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ ਦੀ ਪਹਿਲ ‘ਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਨੇ 350 ਫੁੱਟ (110 ਮੀਟਰ) ਉੱਚੇ ਅਤੇ 55 ਟਨ ਵਜਨੀ ਪੋਲ ‘ਤੇ ਇੱਕ ਕੁਇੰਟਲ ਵਜਨੀ ਝੰਡਾ ਲਹਿਰਾਇਆ ਸੀ। ਇਸ ‘ਤੇ ਲਗਭਗ 3.50 ਕਰੋੜ ਰੁਪਏ ਖਰਚ ਆਏ ਸਨ। ਭਾਰਤ ਦੇ ਇਸ ਉੱਚੇ ਝੰਡੇ ‘ਤੇ ਪਾਕਿਸਤਾਨ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਸੀ ਅਤੇ ਇਸ ਨੂੰ ਆਪਣੀ ਸੁਰੱਖਿਆ ਲਈ ਚੁਣੌਤੀ ਕਰਾਰ ਦਿੰਦੇ ਹੋਏ ਦੋਸ਼ ਵੀ ਲਾਏ ਸਨ ਕਿ ਇਸ ਵਿੱਚ ਕੈਮਰੇ ਫਿੱਟ ਹਨ, ਜਦਕਿ ਅਜਿਹਾ ਕੁਝ ਨਹੀਂ ਸੀ। ਹਾਲਾਂਕਿ ਝੰਡੇ ਦਾ ਕੱਪੜਾ ਵਾਰ-ਵਾਰ ਫਟਦਾ ਰਿਹਾ ਅਤੇ ਫਿਰ ਉਸ ਨੂੰ ਲਹਿਰਾਉਣਾ ਬੰਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਭਾਰਤ ਨੂੰ ਚੁਣੌਤੀ ਦਿੰਦੇ ਹੋਏ ਪਾਕਿਸਤਾਨ ਨੇ ਆਪਣੀ ਵਾਹਗਾ ਸਰਹੱਦ ‘ਚ ਝੰਡਾ ਲਾਉਣ ਲਈ ਪੋਲ ਦੀ ਬਜਾਏ ਟਾਵਰ ਖੜ੍ਹਾ ਕਰ ਦਿੱਤਾ ਹੈ। ਪਕਿਸਤਾਨ ਨੇ ਝੰਡਾ ਲਾਉਣ ਲਈ ਟਾਵਰ ਦੇ ਬਹਾਨੇ ਵਾਚ ਟਾਵਰ ਲਗਾ ਦਿੱਤਾ ਹੈ। ਖੁਫੀਆ ਏਜੰਸੀਆਂ ਮੁਤਾਬਕ ਇਸ ਟਾਵਰ ਦੀ ਉਚਾਈ ਭਾਰਤੀ ਝੰਡੇ ਦੇ ਪੋਲ ਤੋਂ 50 ਫੁੱਟ ਜ਼ਿਆਦਾ ਭਾਵ 400 ਫੁੱਟ ਹੈ। ਪਾਕਿਸਤਾਨੀ ਮੀਡੀਆ ਨੇ ਇਸ ਨੂੰ ਦੁਨੀਆ ਦਾ ਸਭ ਤੋਂ ਉੱਚਾ ਝੰਡਾ ਕਰਾਰ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਟਾਵਰ ਲਾਉਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ 14 ਅਗਸਤ ਨੂੰ ਪਾਕਿਸਤਾਨ ਆਪਣੇ ਆਜ਼ਾਦੀ ਸਮਾਗਮ ਦੌਰਾਨ ਇਸ ‘ਤੇ ਆਪਣਾ ਕੌਮੀ ਝੰਡਾ ਲਹਿਰਾਏਗਾ।
ਸੁਰੱਖਿਆ ਏਜੰਸੀਆਂ ਨੇ ਦਾਅਵਾ ਕੀਤਾ ਹੈ ਕਿ ਝੰਡਾ ਅਤੇ ਟਾਵਰ ਪਾਕਿ ਨੇ ਚੀਨ ਤੋਂ ਬਣਵਾਇਆ ਹੈ, ਜਿਸ ‘ਤੇ ਲਗਭਗ ਸੱਤ ਕਰੋੜ ਰੁਪਏ ਖਰਚ ਹੋਏ ਹਨ। ਇਸ ਦੇ ਸਿਖ਼ਰ ‘ਤੇ ਫਿੱਟ ਹਾਈ ਰੈਜੁਲੇਸ਼ਨ ਵਾਲੇ ਕੈਮਰਿਆਂ ਨਾਲ ਭਾਰਤੀ ਸਰਹੱਦ ਅਟਾਰੀ ਹੀ ਨਹੀਂ, ਸਗੋਂ ਖਾਸਾ ਸਥਿਤ ਫੌਜ਼ ਅਤੇ ਬੀਐਸਐਫ ਦੇ ਹੈਡਕੁਆਟਰ ਤੱਕ ਨਜ਼ਰ ਰੱਖੀ ਜਾ ਸਕਦੀ ਹੈ।
ਟਾਵਰ ਇਸ ਢੰਗ ਨਾਲ ਬਣਾਇਆ ਗਿਆ ਹੈ ਕਿ ਇੱਕ ਦਰਜਨ ਤੋਂ ਵੱਧ ਜਵਾਨ ਇਸ ਦੇ ਸਿਖ਼ਰ ‘ਤੇ ਪਹੁੰਚ ਕੇ ਭਾਰਤੀ ਇਲਾਕੇ ‘ਤੇ ਨਜ਼ਰ ਰੱਖ ਸਕਦੇ ਹਨ। ਬੀਐਸਐਫ ਦੇ ਦਫ਼ਤਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਬੰਧ ਵਿੱਚ ਉਨ੍ਹਾਂ ਨੇ ਸਰਕਾਰ ਨੂੰ ਜਾਣਕਾਰੀ ਦੇ ਦਿੱਤੀ ਹੈ ਅਤੇ ਪਾਕਿਸਤਾਨ ਕੋਲ ਇਤਰਾਜ਼ ਵੀ ਪ੍ਰਗਟ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article