PUNJABMAILUSA.COM

ਪੰਜਾਬ ਸਿਰ ਕੁੱਲ ਕਰਜ਼ਾ 1,82,537 ਕਰੋੜ ‘ਤੇ ਪੁੱਜਾ

ਪੰਜਾਬ ਸਿਰ ਕੁੱਲ ਕਰਜ਼ਾ 1,82,537 ਕਰੋੜ ‘ਤੇ ਪੁੱਜਾ

ਪੰਜਾਬ ਸਿਰ ਕੁੱਲ ਕਰਜ਼ਾ 1,82,537 ਕਰੋੜ ‘ਤੇ ਪੁੱਜਾ
March 29
09:53 2017

23
ਪੰਜਾਬ ਦੇ ਵਿੱਤੀ ਹਾਲਤ ‘ਤੇ ਪੰਜਾਬ ਸਰਕਾਰ ਲਿਆਏਗੀ ਵਾਈਟ ਪੇਪਰ : ਰਾਜਪਾਲ
ਚੰਡੀਗੜ੍ਹ, 29 ਮਾਰਚ (ਪੰਜਾਬ ਮੇਲ)- ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਸਿੰਘ ਬਦਨੌਰ ਨੇ ਪੰਜਾਬ ਦੀ 15ਵੀਂ ਵਿਧਾਨ ਸਭਾ ਦੇ ਪਲੇਠੇ ਇਜਲਾਸ ਦੌਰਾਨ ਸਰਕਾਰ ਵੱਲੋਂ ਪੇਸ਼ ਭਾਸ਼ਣ ਪੜ੍ਹਦਿਆਂ ਦੱਸਿਆ ਕਿ ਰਾਜ ਸਿਰ ਕਰਜ਼ੇ ਦੀ ਕੁੱਲ ਰਾਸ਼ੀ 1,82,537 ਕਰੋੜ ਤੱਕ ਪੁੱਜ ਗਈ ਹੈ ਅਤੇ ਮਗਰਲੀ ਸਰਕਾਰ ਤੋਂ ਵਿਰਸੇ ‘ਚ ਮੌਜੂਦਾ ਸਰਕਾਰ ਨੂੰ ਖਾਲੀ ਖਜ਼ਾਨਾ ਮਿਲਿਆ ਹੈ, ਜਿਸ ਦਾ ਮਾਲੀ ਘਾਟਾ 13,484 ਕਰੋੜ ਅਤੇ ਵਿੱਤੀ ਘਾਟਾ 26,801 ਕਰੋੜ ਤੱਕ ਪੁੱਜ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 5 ਸਾਲਾਂ ਦੌਰਾਨ ਰਾਜ ‘ਚ ਆਬਕਾਰੀ ਅਤੇ ਵੈਟ ਮਾਲੀਏ ਦੀਆਂ ਪ੍ਰਾਪਤੀਆਂ ਕਦੀ ਵੀ ਮਿੱਥੇ ਗਏ ਟੀਚਿਆਂ ਨੂੰ ਪ੍ਰਾਪਤ ਨਹੀਂ ਕਰ ਸਕੀਆਂ ਅਤੇ ਰਾਜ ਸਰਕਾਰ ਵੱਲੋਂ ਕੇਵਲ ਮਗਰਲੇ 2 ਸਾਲਾਂ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਈ 15,632 ਕਰੋੜ ਰੁਪਏ ਉਧਾਰ ਲਏ ਅਤੇ ਅਨਾਜ ਦੀ ਕੈਸ਼ ਕ੍ਰੈਡਿਟ ਲਿਮਟ ਵਿਚਲੇ 31,000 ਕਰੋੜ ਰੁਪਏ ਦੇ ਬਕਾਏ ਨੂੰ ਮਿਆਦੀ ਕਰਜ਼ੇ ‘ਚ ਤਬਦੀਲ ਕਰਕੇ ਰਾਜ ਸਿਰ ਇਕ ਵੱਡਾ ਹੋਰ ਵਿੱਤੀ ਬੋਝ ਪਾ ਦਿੱਤਾ। ਸ਼੍ਰੀ ਬਦਨੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਇਸ 31,000 ਕਰੋੜ ਦੇ ਮਿਆਦੀ ਕਰਜ਼ੇ ਦਾ ਮੁੱਦਾ ਕੇਂਦਰ ਸਰਕਾਰ ਸਾਹਮਣੇ ਮਜ਼ਬੂਤੀ ਨਾਲ ਉਠਾਏਗੀ ਅਤੇ ਸਮੁੱਚੇ ਸਰਕਾਰੀ ਖਰਚਿਆਂ ਵਿਚ ਸੰਜਮ ਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਇਕ ਖਰਚਾ ਸੁਧਾਰ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਰਾਜ ਦੀ ਵਿੱਤੀ ਸਥਿਤੀ ‘ਤੇ ਵਾਈਟ ਪੇਪਰ ਜਾਰੀ ਕਰਨ ਦੀ ਵੀ ਤਜਵੀਜ਼ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ.ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰਨ ਅਤੇ ਰਾਜ ਨੂੰ ਭ੍ਰਿਸ਼ਟਾਚਾਰ ਤੇ ਵਿੱਤੀ ਦੀਵਾਲੀਏਪਣ ਤੋਂ ਮੁਕਤ ਕਰਵਾਉਣ ਲਈ ਸਮੂਹਿਕ ਯਤਨ ਕਰੇਗੀ ਅਤੇ ਇਸ ਲਈ ਸਮੁੱਚੇ ਪੰਜਾਬੀਆਂ ਤੋਂ ਸਹਿਯੋਗ ਦੀ ਵੀ ਅਪੀਲ ਕਰਦੀ ਹੈ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਹਲਕਾ ਇੰਚਾਰਜਾਂ ਦੁਆਰਾ ਰਾਜ ਪ੍ਰਬੰਧ ਦੇ ਕੀਤੇ ਗਏ ਰਾਜਨੀਤੀਕਰਨ, ਟਰਾਂਸਪੋਰਟ ਤੇ ਮਾਈਨਿੰਗ ਦੇ ਖੇਤਰ ਅਤੇ ਨਿੱਜੀ ਕਾਰੋਬਾਰਾਂ ‘ਚ ਜਬਰੀ ਕਬਜ਼ਿਆਂ ਦੀਆਂ ਘਟਨਾਵਾਂ ਕਾਰਨ ਰਾਜ ‘ਚ ਚਿੰਤਾਜਨਕ ਸਥਿਤੀ ਬਣ ਗਈ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਜਿਸ ਕਦਰ ਵਾਧਾ ਹੋਇਆ ਅਤੇ ਰਾਜ ‘ਚ ਗੈਂਗਸਟਰਾਂ ਦੀਆਂ ਕਾਰਵਾਈਆਂ ਜਿਵੇਂ ਵਧੀਆਂ, ਉਸ ਨੇ ਰਾਜ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਸੀ ਪਰ ਹੁਣ ਸਰਕਾਰ ਇਨ੍ਹਾਂ ਸਾਰੇ ਮਾਮਲਿਆਂ ਨਾਲ ਸਖ਼ਤੀ ਨਾਲ ਨਿਪਟਦਿਆਂ ਲੋਕਾਂ ਦਾ ਅਮਨ-ਕਾਨੂੰਨ ‘ਚ ਵਿਸ਼ਵਾਸ ਬਹਾਲ ਕਰੇਗੀ। ਰਾਜਪਾਲ ਨੇ ਦੱਸਿਆ ਕਿ ਸਰਕਾਰ ਮੌਜੂਦਾ ਲੋਕਪਾਲ ਐਕਟ ਨੂੰ ਰੱਦ ਕਰਕੇ ਇਸ ਦੀ ਥਾਂ ਇੱਕ ਵਿਆਪਕ ਅਤੇ ਵਧੇਰੇ ਅਸਰਦਾਰ ਕਾਨੂੰਨ ਬਣਾਉਣਾ ਚਾਹੁੰਦੀ ਹੈ, ਜਿਸ ਦੇ ਘੇਰੇ ਵਿਚ ਮੁੱਖ ਮੰਤਰੀ, ਮੰਤਰੀ, ਗੈਰ-ਸਰਕਾਰੀ ਅਤੇ ਸਰਕਾਰੀ ਕਰਮਚਾਰੀਆਂ ਸਮੇਤ ਉੱਚ ਜਨਤਕ ਅਹੁਦਿਆਂ ਉਪਰ ਸੁਸ਼ੋਭਿਤ ਸਾਰੇ ਵਿਅਕਤੀਆਂ ਨੂੰ ਲਿਆਂਦਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੀ ਸੁਰੱਖਿਆ ਲਈ ਇਕ ਵਿਸ਼ੇਸ਼ ਐਕਟ ਬਣਾਇਆ ਜਾਵੇਗਾ ਅਤੇ ਕੇਬਲ ਟੀ.ਵੀ. ਨੈੱਟਵਰਕ ‘ਤੇ ਕਿਸੇ ਵੀ ਪ੍ਰਕਾਰ ਦਾ ਕਬਜ਼ਾ ਅਤੇ ਗੁੱਟਬੰਦੀ ਨੂੰ ਖ਼ਤਮ ਕਰਨ ਲਈ ਨਵਾਂ ਕੇਬਲ ਅਥਾਰਟੀ ਐਕਟ ਵੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ‘ਦਾ ਕਨਫਲੀਟ ਆਫ਼ ਇਨਟਰਸਟ’ ਐਕਟ ਬਣਾ ਕੇ ਇਸ ਗੱਲ ਨੂੰ ਯਕੀਨੀ ਬਣਾਏਗੀ ਕਿ ਕੋਈ ਵਿਧਾਇਕ ਜਾਂ ਮੰਤਰੀ ਕਿਸੇ ਅਜਿਹੇ ਕਾਰੋਬਾਰ ਜਾਂ ਵਿੱਤੀ ਲਾਭਾਂ ਵਿਚ ਸ਼ਾਮਿਲ ਨਾ ਹੋ ਸਕੇ ਅਤੇ ਜੇ ਸ਼ਾਮਿਲ ਪਾਇਆ ਜਾਵੇ, ਤਾਂ ਉਸ ਨੂੰ ਅਹੁਦੇ ਤੋਂ ਬਰਤਰਫ਼ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਲਈ ਪਹਿਲੀ ਜਨਵਰੀ ਨੂੰ ਆਪਣੀਆਂ ਅਚੱਲ ਸੰਪਤੀਆਂ ਦੇ ਵੇਰਵੇ ਦੇਣ ਨੂੰ ਵੀ ਲਾਜ਼ਮੀ ਬਣਾ ਰਹੀ ਹੈ ਅਤੇ ਇਸ ਸਬੰਧੀ ਐਲਾਨ ਜੁਲਾਈ 2017 ਤੋਂ ਪਹਿਲਾਂ ਕਰ ਦਿੱਤਾ ਜਾਵੇਗਾ। ਰਾਜਪਾਲ ਨੇ ਆਪਣੇ ਭਾਸ਼ਣ ‘ਚ ਦੱਸਿਆ ਕਿ ਸਰਕਾਰ ਪੰਜਾਬ ਰਾਜ ਖੇਤੀਬਾੜੀ ਬੀਮਾ ਕਾਰਪੋਰੇਸ਼ਨ ਦੀ ਸਥਾਪਨਾ ਵੀ ਕਰਨ ਜਾ ਰਹੀ ਹੈ, ਤਾਂ ਜੋ ਖੇਤੀਬਾੜੀ ਖੇਤਰ ਵਿਚ ਬੀਮਾ ਸਕੀਮਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਫਾਰਮਰਜ਼ ਕਮਿਸ਼ਨ ਨੂੰ ਇਕ ਵਿਧਾਨਿਕ ਸੰਸਥਾ ਵਜੋਂ ਪੁਨਰਗਠਤ ਕਰਕੇ ਹੋਰ ਅਸਰਦਾਰ ਬਣਾਇਆ ਜਾਵੇਗਾ ਅਤੇ ਸਰਕਾਰ ਇਕ ਖੇਤੀਬਾੜੀ ਉਤਪਾਦਨ ਬੋਰਡ ਦੀ ਸਥਾਪਨਾ ਕਰੇਗੀ, ਜੋ ਖੇਤੀਬਾੜੀ ਉਤਪਾਦਨ ਯੋਜਨਾਵਾਂ ਦੇ ਅਨੁਸਾਰ ਠੇਕਾ ਖੇਤੀਬਾੜੀ ਲਈ ਜ਼ਿੰਮੇਵਾਰ ਹੋਵੇਗਾ ਅਤੇ ਬਿਜਾਈ ਤੋਂ ਲੈ ਕੇ ਕਟਾਈ ਤੱਕ ਉਤਪਾਦਨ ਪ੍ਰਕਿਰਿਆ ਦਾ ਦਿਸ਼ਾ ਨਿਰਦੇਸ਼ਨ ਕਰੇਗਾ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ‘ਚ ਲੱਗੇ ਲੋਕਾਂ ਦੀਆਂ ਜਾਇਦਾਦਾਂ ਕੁਰਕ ਕਰਨ ਲਈ ਸਰਕਾਰ ਦਾ ਕਨਫੀਗ੍ਰੇਸ਼ਨ ਆਫ਼ ਡਰੱਗ ਡੀਲਰ ਪ੍ਰਾਪਰਟੀ ਐਕਟ ਤਹਿਤ ਨਵਾਂ ਕਾਨੂੰਨ ਵੀ ਬਣਾਉਣ ਜਾ ਰਹੀ ਹੈ। ਰਾਜਪਾਲ ਦੇ ਭਾਸ਼ਣ ‘ਚ ਮਗਰਲੀ ਅਕਾਲੀ-ਭਾਜਪਾ ਸਰਕਾਰ ‘ਤੇ ਦੋਸ਼ ਲਗਾਇਆ ਗਿਆ ਕਿ ਉਸ ਵੱਲੋਂ ਰਾਜ ਦੇ ਦਰਿਆਈ ਪਾਣੀਆਂ ਦੇ ਮਾਮਲੇ ਵਿਚ ਸੂਬੇ ਨੂੰ ਨਿਆਂ ਦਿਵਾਉਣ ਲਈ ਲੋੜੀਂਦੀ ਚਾਰਾਜੋਈ ਨਹੀਂ ਕੀਤੀ, ਪ੍ਰੰਤੂ ਮੌਜੂਦਾ ਸਰਕਾਰ ਇਸ ਸਬੰਧੀ ਰਾਜ ਨੂੰ ਇਨਸਾਫ਼ ਦਿਵਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੇਗੀ। ਰਾਜਪਾਲ ਨੇ ਭਾਸ਼ਣ ਵਿਚ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਥਾਪਤ ਕਰਵਾਈ ਗਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਅਕਾਦਮੀ ਵਾਂਗ ਮਾਲਵਾ, ਮਾਝਾ ਅਤੇ ਦੁਆਬਾ ਖੇਤਰਾਂ ‘ਚ ਵੀ ਅਜਿਹੀਆਂ 3 ਅਕਾਦਮੀਆਂ ਸਥਾਪਿਤ ਕੀਤੀਆਂ ਜਾਣਗੀਆਂ ਅਤੇ ਮਾਲਵਾ ਅਤੇ ਮਾਝਾ ਦੇ ਖੇਤਰ ‘ਚ ਕਪੂਰਥਲਾ ਸੈਨਿਕ ਸਕੂਲ ਵਾਂਗ 2 ਹੋਰ ਸੈਨਿਕ ਸਕੂਲ ਵੀ ਸਥਾਪਿਤ ਕੀਤੇ ਜਾਣਗੇ। ਦਿੱਲੀ ਵਿਖੇ ‘ਆਪ’ ਸਰਕਾਰ ਵੱਲੋਂ ਸਥਾਪਤ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਰਾਜਪਾਲ ਦੇ ਭਾਸ਼ਣ ਵਿਚ ਹਰੇਕ 1 ਹਜ਼ਾਰ ਦੀ ਆਬਾਦੀ ਵਾਲੇ ਖੇਤਰ ਵਿਚ ਮੁਹੱਲਾ ਕਲੀਨਿਕ ਸਥਾਪਿਤ ਕਰਨ ਦਾ ਵੀ ਐਲਾਨ ਕੀਤਾ ਗਿਆ। ਰਾਜਪਾਲ ਦੇ ਭਾਸ਼ਣ ਵਿਚ ਸੁਤੰਤਰਤਾ ਸੈਲਾਨੀਆਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਉਨ੍ਹਾਂ ਦੇ ਪਰਿਵਾਰਾਂ ਨੂੰ ਤਰਜੀਹ ‘ਤੇ ਟਿਊਬਵੈਲ ਕੁਨੈਕਸ਼ਨ ਅਤੇ ਰਾਜ ਸ਼ਾਹ ਮਾਰਗਾਂ ‘ਤੇ ਟੋਲ ਟੈਕਸਾਂ ਦੀ ਅਦਾਇਗੀ ਤੋਂ ਵੀ ਛੋਟ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ, ਨਸ਼ੀਲੀਆਂ ਦਵਾਈਆਂ, ਜਨਤਕ ਜੀਵਨ ‘ਚ ਭ੍ਰਿਸ਼ਟਾਚਾਰ, ਪ੍ਰਵਾਸੀ ਭਾਰਤੀਆਂ ਅਤੇ ਸੈਨਿਕਾਂ ਨਾਲ ਜੁੜੇ ਮਾਲਿਆਂ ਦੇ ਨਿਪਟਾਰੇ ਲਈ ਰਾਜ ਸਰਕਾਰ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਵੀ ਵਿਚਾਰ ਰੱਖਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਏਜੰਸੀ ਜਾਂ ਵਿਭਾਗ ਵੱਲੋਂ ਰਿਹਾਇਸ਼ੀ ਪਲਾਟਾਂ ਦੀ ਵੰਡ ਵਿਚ ਅਨੁਸੂਚਿਤ ਜਾਤਾਂ ਲਈ 30 ਪ੍ਰਤੀਸ਼ਤ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰੀ ਨੌਕਰੀਆਂ ਵਿਚ ਵੀ ਹੋਰ ਪੱਛੜੀਆਂ ਸ਼੍ਰੇਣੀਆਂ ਲਈ ਮੌਜੂਦਾ ਰਾਖਵਾਂਕਰਨ 12 ਪ੍ਰਤੀਸ਼ਤ ਤੋਂ ਵਧਾ ਕੇ 15 ਪ੍ਰਤੀਸ਼ਤ ਕੀਤਾ ਜਾਵੇਗਾ ਅਤੇ ਵਿੱਦਿਅਕ ਸੰਸਥਾਵਾਂ ਵਿਚ ਇਹ ਰਾਖਵਾਂਕਰਨ 5 ਤੋਂ ਵਧਾ ਕੇ 10 ਫੀਸਦੀ ਕੀਤਾ ਜਾਵੇਗਾ। ਸਰਕਾਰੀ ਨੌਕਰੀਆਂ ਵਿਚ ਔਰਤਾਂ ਲਈ ਪੰਚਾਇਤਾਂ ਅਤੇ ਸਥਾਨਕ ਸਰਕਾਰਾਂ ਨਾਲ ਸਬੰਧਿਤ ਸੰਸਥਾਵਾਂ ‘ਚ ਵੀ ਰਾਖਵਾਂਕਰਨ 30 ਤੋਂ ਵਧਾ ਕੇ 50 ਪ੍ਰਤੀਸ਼ਤ ਕੀਤਾ ਜਾਵੇਗਾ। ਰਾਜਪਾਲ ਵੱਲੋਂ ਆਪਣਾ ਇਹ ਭਾਸ਼ਣ ਅੰਗਰੇਜ਼ੀ ‘ਚ ਪੜ੍ਹਿਆ ਗਿਆ ਪਰ ਕਾਂਗਰਸ ਸਰਕਾਰ ਵੱਲੋਂ ਭੇਜੇ ਗਏ ਇਸ ਭਾਸ਼ਣ ਵਿਚ ਮੁੱਖ ਤੌਰ ‘ਤੇ ਆਪਣੇ ਚੋਣ ਮਨੋਰਥ ਪੱਤਰ ਨੂੰ ਹੀ ਦੁਹਰਾਇਆ ਗਿਆ ਅਤੇ ਇਹ 20 ਸਫ਼ਿਆਂ ਦਾ ਭਾਸ਼ਣ ਰਾਜਪਾਲ ਵੱਲੋਂ ਭਾਸ਼ਣ ਦਾ ਕੋਈ ਹਿੱਸਾ ਛੱਡੇ ਬਿਨਾਂ ਸਮੁੱਚੇ ਤੌਰ ‘ਤੇ ਪੜ੍ਹਿਆ ਗਿਆ, ਜਦੋਂਕਿ ਆਮ ਤੌਰ ‘ਤੇ ਰਾਜਪਾਲ ਭਾਸ਼ਣ ਵੱਡੇ ਹੋਣ ਕਾਰਨ ਭਾਸ਼ਣ ਦੇ ਬਹੁਤ ਸਾਰੇ ਹਿੱਸਿਆ ਨੂੰ ਪੜ੍ਹਿਆ ਗਿਆ ਸਮਝਿਆ ਜਾਵੇ ਕਹਿ ਕੇ ਪੜ੍ਹਨੋਂ ਛੱਡ ਜਾਂਦੇ ਹਨ। ਰਾਜਪਾਲ ਸ਼੍ਰੀ ਵੀ.ਪੀ. ਸਿੰਘ ਬਦਨੌਰ ਦਾ ਪੰਜਾਬ ਵਿਧਾਨ ਸਭਾ ਦੇ ਸਦਨ ਪੁੱਜਣ ‘ਤੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੀ ਇੱਕ ਟੁਕੜੀ ਵੱਲੋਂ ਉਨ੍ਹਾਂ ਨੂੰ ਸਲਾਮੀ ਪੇਸ਼ ਕੀਤੀ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article