PUNJABMAILUSA.COM

ਪੰਜ ਤੱਤਾਂ ‘ਚ ਵਿਲੀਨ ਹੋਇਆ ‘ਫਤਿਹਵੀਰ ਸਿੰਘ’

ਪੰਜ ਤੱਤਾਂ ‘ਚ ਵਿਲੀਨ ਹੋਇਆ ‘ਫਤਿਹਵੀਰ ਸਿੰਘ’

ਪੰਜ ਤੱਤਾਂ ‘ਚ ਵਿਲੀਨ ਹੋਇਆ ‘ਫਤਿਹਵੀਰ ਸਿੰਘ’
June 12
10:13 2019

– 6 ਜੂਨ ਨੂੰ ਫਤਿਹਵੀਰ ਖੇਡਦਾ ਹੋਇਆ ਇਕ ਬੋਰਵੈਲ ‘ਚ ਡਿੱਗਾ ਸੀ
– ਪਿਤਾ ਨੇ ਵਿਖਾਈ ਫਤਿਹਵੀਰ ਦੀ ਚਿਖਾ ਨੂੰ ਅਗਨੀ

ਸੰਗਰੂਰ/ਸੁਨਾਮ, (ਪੰਜਾਬ ਮੇਲ)- ਪਿਛਲੀ 6 ਜੂਨ ਨੂੰ ਫਤਿਹਵੀਰ ਖੇਡਦਾ ਹੋਇਆ ਇਕ ਬੋਰਵੈਲ ਵਿਚ ਡਿੱਗ ਗਿਆ ਸੀ, ਪ੍ਰਸ਼ਾਸਨ ਨੇ ਉਸ ਨੂੰ ਬਚਾਉਣ ਲਈ 109 ਘੰਟਿਆਂ ਤੋਂ ਜ਼ਿਆਦਾ ਬਚਾਅ ਕਾਰਜ ਚਲਾਇਆ ਪਰ ਮੰਗਲਵਾਰ ਨੂੰ ਸਵੇਰੇ ਲੱਗਭਗ 5.20 ਵਜੇ ਉਸ ਦੀ ਲਾਸ਼ ਹੀ ਬੋਰ ‘ਚ ਕੱਢੀ ਗਈ। ਬੇਸ਼ੱਕ ਫਤਿਹਵੀਰ ਨੂੰ ਤੁਰੰਤ ਸਾਰੀਆਂ ਮੈਡੀਕਲ ਸਹੂਲਤਾਂ ਨਾਲ ਲੈਸ ਐਬੂਲੈਂਸ ਰਾਹੀਂ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ, ਇਕ ਜਾਣਕਾਰੀ ਅਨੁਸਾਰ ਫਤਿਹਵੀਰ ਦੀ ਮੌਤ ਦੋ ਦਿਨ ਪਹਿਲਾਂ ਹੋ ਚੁਕੀ ਸੀ।
ਪੀ.ਜੀ.ਆਈ. ‘ਚ ਪੋਸਟਮਾਰਟਮ ਤੋਂ ਬਾਅਦ ਫਤਿਹਵੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਪਿੰਡ ਭਗਵਾਨਪੁਰਾ ਲਿਆਂਦਾ ਗਿਆ, ਜਿੱਥੋਂ ਪਿੰਡ ਸ਼ੇਰੋ ਦੇ ਸ਼ਮਸ਼ਾਨਘਾਟ ‘ਚ ਉਸ ਦਾ ਸਸਕਾਰ ਕਰ ਦਿੱਤਾ ਗਿਆ। ਪਿਤਾ ਵਲੋਂ ਫਤਿਹਵੀਰ ਦੀ ਚਿਖਾ ਨੂੰ ਅਗਨੀ ਵਿਖਾਈ ਗਈ। ਫਤਿਹਵੀਰ ਦੀ ਦੇਹ ਨੂੰ ਚੌਪਰ ਰਾਹੀਂ ਚੰਡੀਗੜ੍ਹ ਤੋਂ ਭਗਵਾਨਪੁਰਾ ਲਿਆਂਦਾ ਗਿਆ। ਜਿਵੇਂ ਹੀ ਸੰਦੂਕ ਵਿਚ ਫਤਿਹਵੀਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ, ਤਾਂ ਮਾਤਾ-ਪਿਤਾ ਤੇ ਪਰਿਵਾਰ ਸਮੇਤ ਮੌਜੂਦ ਲੋਕਾਂ ਦੇ ਹੰਝੂ ਰੋਕਿਆ ਨਾ ਰੁਕੇ।
ਡਾਕਟਰਾਂ ਮੁਤਾਬਕ ਦੋ ਸਾਲਾ ਫਤਿਹਵੀਰ ਸਿੰਘ ਨੂੰ ਜਦੋਂ ਹਸਪਤਾਲ ਲਿਆਂਦਾ ਗਿਆ ਤਾਂ ਉਸ ਦਾ ਸਰੀਰ ਗਲ ਚੁੱਕਾ ਸੀ। ਦੂਜੇ ਪਾਸੇ ਵੱਡੀ ਗਿਣਤੀ ਵਿਚ ਪਿੰਡ ਭਗਵਾਨਪੁਰਾ ਪਹੁੰਚ ਲੋਕਾਂ ਨੇ ਫਤਿਹ ਦੀ ਮੌਤ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਦੱਸਿਆ।
ਬਾਅਦ ਵਿਚ ਸਰਕਾਰ ਖਿਲਾਫ ਲਗਾਤਾਰ ਪ੍ਰਦਰਸ਼ਨ ਵੀ ਹੋ ਰਹੇ ਹਨ। ਇਸ ਦਰਮਿਆਨ ਫਤਿਹ ਦੇ ਪਰਿਵਾਰ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਨੇ ਫਤਿਹਵੀਰ ਸਿੰਘ ਨੂੰ ਬਚਾਉਣ ਲਈ ਪੂਰੀ ਵਾਹ ਲਗਾਈ ਪਰ ਕੁਦਰਤ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਿਆ, ਇਸ ਲਈ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਪ੍ਰਦਰਸ਼ਨ ਕਰਕੇ ਦੂਜਿਆਂ ਨੂੰ ਤੰਗ ਨਾ ਕੀਤਾ ਜਾਵੇ।
ਦੱਸਣਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਨੇੜਲੇ ਪਿੰਡ ਭਗਵਾਨਪੁਰਾ ਵਿਖੇ 6 ਦਿਨ ਪਹਿਲਾਂ ਦੋ ਸਾਲਾ ਫਤਿਹਵੀਰ ਸਿੰਘ ਖੇਡਦਾ ਹੋਇਆ ਬੋਰਵੈੱਲ ਵਿਚ ਡਿੱਗ ਗਿਆ ਸੀ। ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਕੋਈ ਸਾਰਥਿਕ ਨਤੀਜਾ ਸਾਹਮਣੇ ਨਾ ਆਉਣ ਕਰਕੇ ਫਤਿਹਵੀਰ ਸਿੰਘ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਾ ਹਾਰ ਗਿਆ ਅਤੇ ਆਖਿਰ 6ਵੇਂ ਦਿਨ ਮ੍ਰਿਤਕ ਹਾਲਤ ਵਿਚ ਫਤਿਹਵੀਰ ਸਿੰਘ ਨੂੰ ਉਸੇ ਬੋਰਵੈੱਲ ‘ਚੋਂ ਕੱਢਿਆ ਗਿਆ, ਜਿਸ ਵਿਚ ਉਹ ਡਿੱਗਾ ਸੀ।
ਫਤਿਹ ਦੀ ਮੌਤ ਤੋਂ ਬਾਅਦ ਪੂਰੇ ਪੰਜਾਬ ਤੇ ਦੇਸ਼ ਅੰਦਰ ਸੂਬਾ ਤੇ ਕੇਂਦਰ ਸਰਕਾਰ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਸੰਗੂਰਰ ਖਿਲਾਫ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਲੋਕ ਸਵਾਲ ਕਰ ਰਹੇ ਹਨ ਕਿ ਪ੍ਰਸ਼ਾਸਨ ਨੇ ਜੇਕਰ ਪਹਿਲਾਂ ਹੀ ਕੋਈ ਚੰਗੇ ਕਦਮ ਚੁੱਕੇ ਹੁੰਦੇ, ਤਾਂ ਅੱਜ ਫਤਿਹਵੀਰ ਆਪਣੇ ਮਾਪਿਆਂ ਨਾਲ ਹੁੰਦਾ।
ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਫਤਿਹਵੀਰ ਸਿੰਘ ਜਿਸ ਪਾਈਪ ਵਿਚ ਡਿੱਗ ਕੇ 120 ਫੁੱਟ ਹੇਠਾਂ ਚਲਾ ਗਿਆ ਸੀ। 6ਵੇਂ ਦਿਨ ਉਸ ਨੂੰ ਉਸੇ ਪਾਈਪ ‘ਚੋਂ ਹੀ ਕੁੰਢੀਆਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਜਦਕਿ ਉਕਤ ਬੋਰਵੈਲ ਦੇ ਨਾਲ 6 ਦਿਨਾਂ ਤੱਕ 32 ਇੰਚੀ ਪਾਈਪ ਪਾਕੇ ਇਕ ਹੋਰ ਬੋਰਵੈੱਲ ਪੁੱਟਿਆ ਜਾ ਰਿਹਾ ਸੀ, ਜਿਸ ਕਾਰਨ ਫਤਿਹ ਨੂੰ ਬਚਾਉਣ ਵਿਚ ਇੰਨਾ ਜ਼ਿਆਦਾ ਸਮਾਂ ਲੱਗ ਗਿਆ।
ਐੱਨ.ਡੀ.ਆਰ.ਐੱਫ. ਵੱਲੋਂ ਕੋਈ ਢੁੱਕਵਾਂ ਕਦਮ ਨਾ ਚੁੱਕਣਾ ਅਤੇ ਪ੍ਰਸ਼ਾਸਨ ਦੇ ਢਿੱਲੇਪਨ ਕਾਰਨ ਫਤਿਹਵੀਰ ਸਿੰਘ ਨੂੰ ਮੌਤ ਦੇ ਮੂੰਹ ‘ਚ ਜਾਣਾ ਪਿਆ, ਜਿਸ ਦਾ ਪੂਰੇ ਦੇਸ਼ ਦੇ ਲੋਕਾਂ ਨੂੰ ਦੁੱਖ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article