PUNJABMAILUSA.COM

ਪੰਜ ਪਿਅਾਰਿਆਂ ਦੀ ਮੁਅੱਤਲੀ ਬਾਰੇ ਅੰਤ੍ਰਿੰਗ ਕਮੇਟੀ ’ਚ ਨਾ ਬਣੀ ਸਹਿਮਤੀ

ਪੰਜ ਪਿਅਾਰਿਆਂ ਦੀ ਮੁਅੱਤਲੀ ਬਾਰੇ ਅੰਤ੍ਰਿੰਗ ਕਮੇਟੀ ’ਚ ਨਾ ਬਣੀ ਸਹਿਮਤੀ

ਪੰਜ ਪਿਅਾਰਿਆਂ ਦੀ ਮੁਅੱਤਲੀ ਬਾਰੇ ਅੰਤ੍ਰਿੰਗ ਕਮੇਟੀ ’ਚ ਨਾ ਬਣੀ ਸਹਿਮਤੀ
October 22
21:18 2015

11
* ਭੌਰ ਤੇ ਹੋਰਾਂ ਵੱਲੋਂ ਮੱਕੜ ਦੇ ਫੈਸਲੇ ਦਾ ਤਿੱਖਾ ਵਿਰੋਧ
* ਭਖਵੀਂ ਬਹਿਸ ਮਗਰੋਂ ਫ਼ੈਸਲੇ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਦਿੱਤੇ

ਚੰਡੀਗੜ੍ਹ, 22 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਅੱਜ ਅਵਤਾਰ ਸਿੰਘ ਮੱਕੜ ਨੂੰ ਪੰਜ ਪਿਆਰਿਆਂ ਅਤੇ ਕਮੇਟੀ ਮੁਲਾਜ਼ਮਾਂ ਦੀ ਮੁਅੱਤਲੀ ਦੇ ਫੈਸਲੇ ’ਤੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਸਮੇਤ ਹੋਰ ਕਈ ਮੈਂਬਰਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਮੈਂਬਰਾਂ ਦੇ ਵਿਰੋਧ ਕਾਰਨ ਅੰਤ੍ਰਿੰਗ ਕਮੇਟੀ ਮੁਅੱਤਲੀ ’ਤੇ ਤੁਰੰਤ ਮੋਹਰ ਨਾ ਲਾ ਸਕੀ ਤੇ ਫੈਸਲੇ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਦੇ ਦਿੱਤਾ। ਸੂਤਰਾਂ ਮੁਤਾਬਕ ਇਸ ਮੁੱਦੇ ’ਤੇ ਜ਼ਿਆਦਾਤਰ ਮੈਂਬਰਾਂ ਦਾ ਮੱਤ ਸੀ ਕਿ ਪੰਜ ਪਿਆਰਿਆਂ ਜਾਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਤਾਜ਼ਾ ਪੰਥਕ ਹਾਲਾਤ ਤੋਂ ਭਾਵੁਕ ਹੋ ਕੇ ਲਏ ਗਏ ਫੈਸਲੇ ’ਤੇ ਹੋ ਹੱਲਾ ਨਹੀਂ ਮਚਾਉਣਾ ਚਾਹੀਦਾ ਤੇ ਇਸ ਗੰਭੀਰ ਸੰਕਟ ਨੂੰ ਮਿਲ ਬੈਠ ਕੇ ਹੱਲ ਕਰਨਾ ਚਾਹੀਦਾ ਹੈ। ਵਿਰੋਧ ਕਰਨ ਵਾਲੇ ਮੈਂਬਰਾਂ ਨੇ ਮੁਅੱਤਲੀ ਨੂੰ ਗਲਤ ਦੱਸਿਆ ਅਤੇ ਬਹਾਲ ਕਰਨ ਦੀ ਵਕਾਲਤ ਕੀਤੀ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਸਿੱਧੇ ਅਾਸ਼ੀਰਵਾਦ ਦੇ ਪ੍ਰਭਾਵ ਹੇਠ ਮੰਨੇ ਜਾਂਦੇ ਕਮੇਟੀ ਮੈਂਬਰਾਂ ਨੇ ਮੁਅੱਤਲੀ ਨੂੰ ਜਾਇਜ਼ ਠਹਿਰਾਉਣ ਦਾ ਯਤਨ ਕੀਤਾ। ਅੰਤ੍ਰਿੰਗ ਕਮੇਟੀ ਦੇ ਦੋ ਮੈਂਬਰ ਮੀਟਿੰਗ ਵਾਲੇ ਕਮਰੇ ਤੋਂ ਬਾਹਰ ਆ ਕੇ ਆਪਣੇ ਰਾਜਸੀ ‘ਆਕਾ’ ਨਾਲ ਫੋਨ ੳੁਤੇ ਗੱਲਬਾਤ ਕਰਦੇ ਦੇਖੇ ਗਏ। ਕਮੇਟੀ ਮੈਂਬਰਾਂ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ। ਕਰਨੈਲ ਸਿੰਘ ਪੰਜੋਲੀ ਇਕ ਵਾਰੀ ਤਾਂ ਰੋਸ ਵਜੋਂ ਮੀਟਿੰਗ ਦਾ ਬਾਈਕਾਟ ਕਰ ਕੇ ਬਾਹਰ ਆ ਗਏ ਸਨ ਪਰ ਇਕ ਹੋਰ ਮੈਂਬਰ ਨਿਰਮਲ ਸਿੰਘ ਜੌਲਾ, ਪੰਜੋਲੀ ਨੂੰ ਸ਼ਾਂਤ ਕਰ ਕੇ ਮੁੜ ਅੰਦਰ ਲੈ ਗਏ। ਸੂਤਰਾਂ ਮੁਤਾਬਕ ਅੰਤ੍ਰਿੰਗ ਕਮੇਟੀ ਦੇ ਕੁੱਝ ਮੈਂਬਰਾਂ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਇਸ ਸਮੇਂ ਸਿੱਖ ਸੰਸਥਾਵਾਂ ਦੀ ਭਰੋਸੇਯੋਗਤਾ ’ਤੇ ਸਵਾਲ ੳੁੱਠਣ ਲੱਗਿਆ ਹੈ। ਸਮੁੱਚਾ ਪੰਥ ਸੰਸਥਾਵਾਂ ਤੋਂ ਅਗਵਾਈ ਚਾਹੁੰਦਾ ਹੈ। ਪੰਥਕ ਸੰਕਟ ਕਾਰਨ ਖਲਾਅ ਦਾ ਮਾਹੌਲ ਪੈਦਾ ਹੋਇਆ ਪਿਆ ਹੈ। ਮੁਅੱਤਲੀ ਵਿਰੁੱਧ ਵਿਚਾਰ ਰੱਖਣ ਵਾਲੇ ਮੈਂਬਰਾਂ ਨੇ ਕਿਹਾ ਕਿ ਪੰਜ ਪਿਆਰਿਆਂ ਜਾਂ ਮੁਲਾਜ਼ਮਾਂ ਨੇ ਜਜ਼ਬਾਤੀ ਹੋ ਕੇ ਜੇ ਕੋਈ ਫੈਸਲਾ ਲਿਆ ਹੈ ਤਾਂ ਉਸ ਸਬੰਧੀ ਮੁਅੱਤਲੀ ਵਰਗਾ ਕਦਮ ਨਹੀਂ ਚੁੱਕਣਾ ਚਾਹੀਦਾ। ਇਨ੍ਹਾਂ ਮੈਂਬਰਾਂ ਨੇ ਕਮੇਟੀ ਮੁਲਾਜ਼ਮਾਂ ਵੱਲੋਂ ਜਥੇਦਾਰ ਅਕਾਲ ਤਖ਼ਤ ਨੂੰ ਮੰਦਾ ਬੋਲਣ ਦੀ ਵੀ ਨਿੰਦਾ ਕੀਤੀ ਤੇ ਕਿਹਾ ਕਿ ਹਰ ਗੱਲ ਦੀ ਮਰਯਾਦਾ ਹੁੰਦੀ ਹੈ ਤੇ ਮੁਲਾਜ਼ਮਾਂ ਨੂੰ ਵੀ ਲਛਮਣ ਰੇਖਾ ਨਹੀਂ ਲੰਘਣੀ ਚਾਹੀਦੀ। ਕੁੱਝ ਮੈਂਬਰਾਂ ਨੇ ਪੰਜ ਪਿਆਰਿਆਂ, ਦੋ ਸਕੱਤਰਾਂ ਤੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ। ਸੂਤਰਾਂ ਮੁਤਾਬਕ ਬਾਦਲ ਪਰਿਵਾਰ ਦੇ ਖਾਸਮ ਖਾਸ ਮੰਨੇ ਜਾਂਦੇ ਕੁੱਝ ਮੈਂਬਰਾਂ ਨੇ ਅੰਤ੍ਰਿੰਗ ਕਮੇਟੀ ਨੂੰ ਮੁਅੱਤਲੀ ’ਤੇ ਮੋਹਰ ਲਾਉਣ ਦੀ ਵਕਾਲਤ ਕੀਤੀ। ਬਹਿਸ ਦੌਰਾਨ ਜਦੋਂ ਸਰਬਸੰਮਤੀ ਨਾ ਬਣੀ ਤਾਂ ਇਹੀ ਫੈਸਲਾ ਕੀਤਾ ਗਿਅਾ ਕਿ ਕਮੇਟੀ ਪ੍ਰਧਾਨ ਨੂੰ ਇਹ ਅਧਿਕਾਰ ਦੇ ਦਿੱਤੇ ਜਾਣ ਕਿ ਪੰਜ ਪਿਆਰਿਆਂ ਨੂੰ ਬਹਾਲ ਕਰਨਾ ਹੈ ਜਾਂ ਮੁਅੱਤਲ ਰੱਖ ਕੇ ਅਗਲੀ ਸਜ਼ਾ ਦੇਣੀ ਹੈ।
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਤੋਂ ਬਾਅਦ ਗੰਭੀਰ ਹਾਲਾਤ ਬਣੇ ਹੋਏ ਹਨ ਤੇ ਜਥੇਦਾਰਾਂ ਨੂੰ ਜਨਤਕ ਤੌਰ ’ਤੇ ਵਿਚਰਨਾ ਮੁਸ਼ਕਲ ਹੋਇਆ ਪਿਆ ਹੈ। ਇਸ ਲਈ ਮੁਅੱਤਲੀ ’ਤੇ ਮੋਹਰ ਦਾ ਫੈਸਲਾ ਸੋਚ ਵਿਚਾਰ ਕੇ ਲੈਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਕਿਹਾ ਕਿ ਸਿੱਖ ਕੌਮ ਇਸ ਸਮੇਂ ਗੰਭੀਰ ਸੰਕਟ ਵਿੱਚ ਹੈ ਤੇ ਇਹ ਸੰਕਟ ਦੂਰ ਕਰਨ ਲਈ ਯਤਨ ਕਰਨੇ ਚਾਹੀਦੇ ਹਨ, ਨਾ ਕਿ ਅਜਿਹੇ ਫੈਸਲੇ ਲਏ ਜਾਣ, ਜਿਸ ਨਾਲ ਸੰਕਟ ਡੂੰਘਾ ਹੋਵੇ।
ਸ੍ਰੀ ਭੌਰ ਨੇ ਕਿਹਾ ਕਿ ਅਵਤਾਰ ਸਿੰਘ ਮੱਕੜ ਦਾ ਰੁਖ਼ ਹਾਂ ਪੱਖੀ ਸੀ ਤੇ ਇਹੀ ਉਮੀਦ ਕੀਤੀ ਜਾ ਸਕਦੀ ਹੈ ਕਿ ਮੁਅੱਤਲੀ ਸਬੰਧੀ ਫੈਸਲਾ ਲੋਕ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਹੀ ਆਵੇਗਾ। ਅੰਤ੍ਰਿੰਗ ਕਮੇਟੀ ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਬਾਦਲ, ਸੁਰਜੀਤ ਸਿੰਘ ਗੜ੍ਹੀ, ਰਜਿੰਦਰ ਸਿੰਘ ਮਹਿਤਾ, ਗੁਰਬਚਨ ਸਿੰਘ ਕਰਮੂੰਵਾਲ, ਰਾਮਪਾਲ ਸਿੰਘ ਬਹਿਣੀਵਾਲ, ਨਿਰਮਲ ਸਿੰਘ ਜੌਲਾ, ਦਿਆਲ ਸਿੰਘ ਕੋਲਿਆਂਵਾਲੀ, ਭਜਨ ਸਿੰਘ ਸ਼ੇਰਗਿੱਲ, ਮੋਹਣ ਸਿੰਘ ਬੰਗੀ ਤੇ ਸੂਬਾ ਸਿੰਘ ਡੱਬਵਾਲੀ, ਮੁੱਖ ਸਕੱਤਰ ਹਰਚਰਨ ਸਿੰਘ ਅਤੇ ਸਕੱਤਰ ਅਵਤਾਰ ਸਿੰਘ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article