PUNJABMAILUSA.COM

ਪੰਜ ਸਾਲ ਪੁਰਾਣੀ ‘ਆਪ’ ਨੇ ‘ਆਪਣੇ’ ਸਾਂਭੇ ਘੱਟ, ਕੱਢੇ ਜ਼ਿਆਦਾ

ਪੰਜ ਸਾਲ ਪੁਰਾਣੀ ‘ਆਪ’ ਨੇ ‘ਆਪਣੇ’ ਸਾਂਭੇ ਘੱਟ, ਕੱਢੇ ਜ਼ਿਆਦਾ

ਪੰਜ ਸਾਲ ਪੁਰਾਣੀ ‘ਆਪ’ ਨੇ ‘ਆਪਣੇ’ ਸਾਂਭੇ ਘੱਟ, ਕੱਢੇ ਜ਼ਿਆਦਾ
November 07
10:06 2018

ਚੰਡੀਗੜ੍ਹ, 7 ਨਵੰਬਰ (ਪੰਜਾਬ ਮੇਲ)-ਆਮ ਆਦਮੀ ਪਾਰਟੀ ਵਿਚੋਂ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਫਿਰ ਉਹੀ ਚਰਚਾ ਤੇਜ਼ ਹੋ ਗਈ ਹੈ ਕਿ ਪੰਜ ਸਾਲ ਪੁਰਾਣੀ ਪਾਰਟੀ ਨੇ ਆਪਣੇ ਨੇਤਾਵਾਂ ਨੂੰ ਸਾਂਭਿਆ ਘੱਟ ਅਤੇ ਕੱਢਿਆ ਜ਼ਿਆਦਾ ਹੈ। ਇਸ ਨਾਲ ਪਾਰਟੀ ਦੀ ਲੀਡਰਸ਼ਿਪ ‘ਤੇ ਸਵਾਲ ਖੜ੍ਹੇ ਹੋਏ ਹਨ। ਉਥੇ ਹੀ ਪਾਰਟੀ ਨੇਤਾਵਾਂ ਦੀ ਮਨਮਾਨੀ ‘ਤੇ ਵੀ ਰੋਕ ਨਹੀਂ ਲੱਗ ਰਹੀ। ਪਾਰਟੀ ਨੇ ਦਾਅਵਾ ਕੀਤਾ ਕਿ ਦੋਵਾਂ ਨੂੰ ਮੁਅੱਤਲ ਕਰਨ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ। 2014 ਦੀਆਂ ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੋਂਦ ‘ਚ ਆਈ ਆਮ ਆਦਮੀ ਪਾਰਟੀ ਨੂੰ ਸੰਸਦੀ ਚੋਣਾਂ ‘ਚ ਚਾਰ ਸੀਟਾਂ ਮਿਲੀਆਂ ਸਨ। ਸੰਗਰੂਰ ਤੋਂ ਭਗਵੰਤ ਮਾਨ, ਫਰੀਦਕੋਟ ਤੋਂ ਪ੍ਰੋ. ਸਾਧੂ ਸਿੰਘ, ਫਤਿਹਗੜ੍ਹ ਸਾਹਿਬ ਤੋਂ ਹਰਿੰਦਰ ਸਿੰਘ ਖਾਲਸਾ ਅਤੇ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਜਿਹੇ ਨੇਤਾ ਸੰਸਦ ‘ਚ ਪਾਰਟੀ ਦਾ ਖਾਤਾ ਖੋਲ੍ਹਣ ‘ਚ ਕਾਮਯਾਬ ਰਹੇ ਪਰ ਇਸ ਸਫਲਤਾ ਦੀ ਤੂਤੀ ਜ਼ਿਆਦਾ ਦੇਰ ਤੱਕ ਨਹੀਂ ਬੋਲ ਸਕੀ। ਪਾਰਟੀ ਨੇ ਪਟਿਆਲਾ ਤੋਂ ਸਾਂਸਦ ਡਾ. ਧਰਮਵੀਰ ਗਾਂਧੀ ਤੇ ਫਤਿਹਗੜ੍ਹ ਸਾਹਿਬ ਤੋਂ ਸਾਂਸਦ ਹਰਿੰਦਰ ਸਿੰਘ ਖਾਲਸਾ ਨੂੰ ਮੁਅੱਤਲ ਕਰ ਦਿੱਤਾ। ਦੋਵੇਂ ਨੇਤਾ ਅੱਜ ਵੀ ਮੁਅੱਤਲ ਹਨ, ਜਿਨ੍ਹਾਂ ‘ਤੇ ਅੱਗੇ ਕੋਈ ਕਾਰਵਾਈ ਨਹੀਂ ਕੀਤੀ ਗਈ। ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੂੰ ਵੀ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਮੁਅੱਤਲ ਕਰ ਦਿੱਤਾ ਪਰ ਪਾਰਟੀ ਨੇ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਇਕ ਵੀ ਸਬੂਤ ਨਹੀਂ ਦਿੱਤਾ। ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਡਾ. ਦਲਜੀਤ ਸਿੰਘ ਹੋਣ ਜਾਂ ਛੋਟੇਪੁਰ ਦੀ ਜਗ੍ਹਾ ਬਣਾਏ ਗਏ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਸਾਰਿਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਗਿਆ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਖਹਿਰਾ ਅਤੇ ਸੰਧੂ ਦਾ ਸਾਥ ਦੇਣ ਵਾਲੇ ਵਿਧਾਇਕਾਂ ਨਾਲ ਵੀ ਗੱਲਬਾਤ ਚੱਲ ਰਹੀ ਹੈ। ਆਮ ਆਦਮੀ ਪਾਰਟੀ ਨੇ ਪਹਿਲਾਂ ਵੀ ਕੋਰ ਕਮੇਟੀ ਬਣਾਈ ਸੀ ਪਰ ਖਹਿਰਾ ਨੇ ਉਸ ਨੂੰ ਰੱਦ ਕਰਵਾ ਦਿੱਤਾ ਸੀ। ਹੁਣ ਜੋ ਕੋਰ ਕਮੇਟੀ ਬਣੀ ਹੈ, ਉਹ ਵੀ ਪੰਜਾਬ ਨਾਲ ਸਬੰਧਤ ਫੈਸਲੇ ਲੈਣ ਲਈ ਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article