PUNJABMAILUSA.COM

ਪੰਥਕ ਆਗੂਆਂ ਦੀਆਂ ਗ੍ਰਿਫਤਾਰੀਆਂ ਅਤੇ ਉਨ੍ਹਾਂ ਖਿਲਾਫ਼ ਦੇਸ਼ ਧਰੋਹ ਦੇ ਮੁਕੱਦਮੇ ਦਰਜ ਕਰਨਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ-ਜਸਪ੍ਰੀਤ ਸਿੰਘ ਅਟਾਰਨੀ

November 18
09:49 2015

18
ਪੈਰਿਸ ‘ਚ ਹੋਏ ਅੱਤਵਾਦੀ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿਖੇਧੀ
ਨਿਊਯਾਰਕ, 18 ਨਵੰਬਰ (ਪੰਜਾਬ ਮੇਲ)- ਸਰਬੱਤ ਖਾਲਸਾ ਨੂੰ ਲੋਕਾਂ ਦੇ ਮਿਲੇ ਵੱਡੇ ਫਤਵੇ ਤੋਂ ਡਰੀ ਅਕਾਲੀ ਸਰਕਾਰ ਨੇ ਸਰਬੱਤ ਖਾਲਸਾ ਬੁਲਾਉਣ ਵਾਲੀਆਂ ਧਿਰਾਂ ਦੇ ਆਗੂਆਂ ਅਤੇ ਤਿੰਨਾਂ ਤਖਤਾਂ ਦੇ ਜਥੇਦਾਰਾਂ ਨੂੰ ਗ੍ਰਿਫਤਾਰ ਕਰਕੇ ਤਾਨਾਸ਼ਾਹੀ ਰਾਜ ਦਾ ਸਬੂਤ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਾਈ ਪਾਵਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਦੇ ਚੇਅਰਮੈਨੀ ਤੋਂ ਅਸਤੀਫ਼ਾ ਦੇ ਚੁੱਕੇ ਉਘੇ ਵਕੀਲ ਸ. ਜਸਪ੍ਰੀਤ ਸਿੰਘ ਅਟਾਰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਥਾਪੇ ਜਥੇਦਾਰ ਧਿਆਨ ਸਿੰਘ ਮੰਡ, ਤਖਤ ਸ੍ਰੀ ਕੇਸਗੜ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਭਾਈ ਮੋਹਕਮ ਸਿੰਘ, ਗੁਰਦੀਪ ਸਿੰਘ ਬਠਿੰਡਾ ਅਤੇ ਹੋਰਨਾਂ ਸਿੱਖ ਸ਼ਖਸੀਅਤਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ਼ ਦੇਸ਼ ਧਰੋਹ ਦੇ ਮੁਕੱਦਮੇ ਦਰਜ ਕਰਕੇ ਸਰਕਾਰ ਨੇ ਪੰਥਕ ਆਵਾਜ਼ ਨੂੰ ਦਬਾਉਣ ਦੀ ਕੋਝੀ ਸਾਜ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸਰਕਾਰ ਖਿਲਾਫ਼ ਹੋਣ ਵਾਲੇ ਵਿਰੋਧ ਦੀ ਉਹ ਖੁਦ ਹੀ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਭਾਈ ਮੋਹਕਮ ਸਿੰਘ ਪ੍ਰਧਾਨ ਯੂਨਾਈਟਿਡ ਅਕਾਲੀ ਨੇ ਜੇਲ੍ਹ ਜਾਣ ਤੋਂ ਪਹਿਲਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ, ਜੋ ਕਿ ਆਪਣੇ ਆਪ ਵਿਚ ਇਕ ਮਿਸਾਲ ਹੈ, ਪ੍ਰੰਤੂ ਦੂਜੇ ਪਾਸੇ ਸਰਕਾਰ ਸ਼ਾਂਤੀ ਨੂੰ ਭੰਗ ਕਰਨ ‘ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ, ਜਿਨ੍ਹਾਂ ਦੀ ਸਿਹਤ ਖਰਾਬ ਹੈ, ਨੂੰ ਫੜ ਕੇ ਪੁਲਿਸ ਨੇ ਤਸੀਹੇ ਦਿੱਤੇ, ਜੋ ਕਿ ਬਹੁਤ ਹੀ ਨਿੰਦਣਯੋਗ ਹੈ ਅਤੇ ਉਸਦੀ ਉਹ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦੇ ਹਨ। ਉਨ੍ਹਾਂ ਅਕਾਲੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜਬਰ ਦੇ ਖਿਲਾਫ਼ ਲੜਾਈ ਜਾਰੀ ਰਹੇਗੀ ਪਰ ਸਿੱਖਾਂ ਨੂੰ ਸਬਰ ਬਣਾ ਕੇ ਰੱਖਣ ਦੀ ਬਹੁਤ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 10 ਨਵੰਬਰ ਨੂੰ ਚੱਬਾ ਵਿਖੇ ਸਰਬੱਤ ਖ਼ਾਲਸਾ ‘ਚ ਹੋਏ ਪੰਥਕ ਵਿਸ਼ਾਲ ਇਕੱਠ ਨੂੰ ਦੇਖ ਕੇ ਪੂਰੀ ਤਰ੍ਹਾਂ ਘਬਰਾ ਗਈ ਹੈ ਅਤੇ ਹੁਣ ਅਜਿਹੇ ਹਥਕੰਢੇ ਵਰਤ ਕੇ ਪੰਥਕ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਤੋਂ ਸਾਨੂੰ ਸਾਰਿਆਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਬੱਤ ਖਾਲਸੇ ਵਿਚ ਨਾ ਤਾਂ ਕੋਈ ਦੇਸ ਖਿਲਾਫ਼ ਕੋਈ ਭੜਕਾਊ ਭਾਸ਼ਨ ਦਿੱਤਾ ਅਤੇ ਨਾ ਹੀ ਕੋਈ ਦੇਸ਼ ‘ਚ ਮਾਹੌਲ ਖਰਾਬ ਕਰਨ ਲਈ ਕਿਸੇ ਨੂੰ ਉਕਸਾਇਆ ਗਿਆ, ਪ੍ਰੰਤੂ ਪੰਜਾਬ ਸਰਕਾਰ ਨੇ ਉਕਤ ਆਗੂਆਂ ਖਿਲਾਫ਼ ਦੇਸ਼ ਧਰੋਹ ਦੇ ਮੁਕੱਦਮੇ ਦਰਜ ਕਰਕੇ ਪੰਥਕ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸਦੀ ਉਹ ਕਰੜੇ ਸ਼ਬਦਾਂ ‘ਚ ਨਿਖੇਧੀ ਕਰਦੇ ਹਨ।
ਸ. ਜਸਪ੍ਰੀਤ ਸਿੰਘ ਅਟਾਰਨੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਜੇ ਭਾਈ ਰਣਜੀਤ ਸਿੰਘ ਜੋ ਨਿਰੰਕਾਰੀ ਗੁਰਬਚਨ ਸਿੰਘ ਦੇ ਕਤਲ ਕੇਸ ਵਿਚ ਸਜ਼ਾ ਭੁਗਤ ਰਹੇ ਸਨ, ਨੂੰ ਜੇਲ੍ਹ ‘ਚ ਬੈਠੇ ਜਥੇਦਾਰ ਬਣਾਇਆ ਜਾ ਸਕਦਾ ਹੈ, ਤਾਂ ਜਗਤਾਰ ਸਿੰਘ ਹਵਾਰਾ ਨੂੰ ਕਿਉਂ ਨਹੀਂ ਜਥੇਦਾਰ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ, ਜੋ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿਚ ਸਜ਼ਾ ਭੁਗਤ ਰਹੇ ਹਨ, ਉਨ੍ਹਾਂ ਨੂੰ ਜ਼ਿੰਦਾ ਸ਼ਹੀਦ ਦਾ ਖਿਤਾਬ ਦਿੱਤਾ ਜਾ ਸਕਦਾ ਹੈ, ਤਾਂ ਭਾਈ ਜਗਤਾਰ ਸਿੰਘ ਹਵਾਰਾ ਵੀ ਉਸੇ ਕੇਸ ਵਿਚ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
ਸ. ਜਸਪ੍ਰੀਤ ਸਿੰਘ ਅਟਾਰਨੀ ਨੇ ਪੈਰਿਸ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਨੂੰ ਨਫਰਤ ਭਰਿਆ ਅੱਤਵਾਦੀ ਹਮਲਾ ਦੱਸਿਆ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆਂ ਨੂੰ ਰਲ ਕੇ ਇਨ੍ਹਾਂ ਦਾ ਮੁਕਾਬਲਾ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਅੱਤਵਾਦੀ ਦੇ ਖਿਲਾਫ ਸਖਤ ਕਦਮ ਚੁੱਕਣ ਦੀ ਲੋੜ ਹੈ, ਤਾਂ ਜੋ ਅਜਿਹੇ ਘਿਨੌਣੇ ਹਮਲਿਆਂ ਨੂੰ ਰੋਕਿਆ ਜਾ ਸਕੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article