PUNJABMAILUSA.COM

ਪੰਥਕ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਕਰਕੇ ਅਕਾਲੀ ਦਲ ਨੇ ਦਿੱਤਾ ਤਾਨਾਸ਼ਾਹੀ ਰਾਜ ਦਾ ਸਬੂਤ- ਜਸਪ੍ਰੀਤ ਸਿੰਘ ਅਟਾਰਟੀ

ਪੰਥਕ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਕਰਕੇ ਅਕਾਲੀ ਦਲ ਨੇ ਦਿੱਤਾ ਤਾਨਾਸ਼ਾਹੀ ਰਾਜ ਦਾ ਸਬੂਤ- ਜਸਪ੍ਰੀਤ ਸਿੰਘ ਅਟਾਰਟੀ

ਪੰਥਕ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਕਰਕੇ ਅਕਾਲੀ ਦਲ ਨੇ ਦਿੱਤਾ ਤਾਨਾਸ਼ਾਹੀ ਰਾਜ ਦਾ ਸਬੂਤ- ਜਸਪ੍ਰੀਤ ਸਿੰਘ ਅਟਾਰਟੀ
November 15
03:28 2015

jaspreet
ਨਿਊਯਾਰਕ, 14 ਨਵੰਬਰ (ਪੰਜਾਬ ਮੇਲ)-ਸਰਬੱਤ ਖਾਲਸਾ ਨੂੰ ਲੋਕਾਂ ਦੇ ਮਿਲੇ ਵੱਡੇ ਫਤਵੇ ਤੋਂ ਡਰੀ ਅਕਾਲੀ ਸਰਕਾਰ ਨੇ ਸਰਬੱਤ ਖਾਲਸਾ ਬੁਲਾਉਣ ਵਾਲੀਆਂ ਧਿਰਾਂ ਦੇ ਆਗੂਆਂ ਅਤੇ ਤਿੰਨਾਂ ਤਖਤਾਂ ਦੇ ਜਥੇਦਾਰਾਂ ਨੂੰ ਗ੍ਰਿਫਤਾਰ ਕਰਕੇ ਤਾਨਾਸ਼ਾਹੀ ਰਾਜ ਦਾ ਸਬੂਤ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਾਈ ਪਾਵਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਦੇ ਚੇਅਰਮੈਨੀ ਤੋਂ ਅਸਤੀਫ਼ਾ ਦੇ ਚੁੱਕੇ ਉੱਘੇ ਵਕੀਲ ਜਸਪ੍ਰੀਤ ਸਿੰਘ ਅਟਾਰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਥਾਪੇ ਜਥੇਦਾਰ ਧਿਆਨ ਸਿੰਘ ਮੰਡ, ਤਖਤ ਸ੍ਰੀ ਕੇਸਗੜ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਭਾਈ ਮੋਹਕਮ ਸਿੰਘ, ਗੁਰਦੀਪ ਸਿੰਘ ਬਠਿੰਡਾ ਅਤੇ ਹੋਰਨਾਂ ਸਿੱਖ ਸਖਸ਼ੀਅਤਾਂ ਨੂੰ ਗ੍ਰਿਫਤਾਰ ਕਰਕੇ ਸਰਕਾਰ ਨੇ ਪੰਥਕ ਅਵਾਜ਼ ਨੂੰ ਦਬਾਉਣ ਦੀ ਕੋਝੀ ਸਾਜਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸਰਕਾਰ ਖਿਲਾਫ਼ ਹੋਣ ਵਾਲੇ ਵਿਰੋਧ ਦੀ ਉਹ ਖੁਦ ਹੀ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਭਾਈ ਮੋਹਕਮ ਸਿੰਘ ਪ੍ਰਧਾਨ ਯੂਨਾਈਟਿਡ ਅਕਾਲੀ ਨੇ ਜੇਲ੍ਹ ਜਾਣ ਤੋਂ ਪਹਿਲਾਂ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਸ਼ਾਂਤੀ ਬਣਾਈ ਰੱਖਣ ਜੋ ਕਿ ਆਪਣੇ-ਆਪ ਵਿਚ ਇਕ ਮਿਸਾਲ ਹੈ, ਪਰ ਦੂਜੇ ਪਾਸੇ ਸਰਕਾਰ ਸ਼ਾਂਤੀ ਨੂੰ ਭੰਗ ਕਰਨ ‘ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਜਿਨ੍ਹਾਂ ਦੀ ਸਿਹਤ ਖਰਾਬ ਹੈ, ਨੂੰ ਫੜ ਕੇ ਪੁਲਿਸ ਨੇ ਤਸੀਹੇ ਦਿੱਤੇ, ਬਹੁਤ ਹੀ ਨਿੰਦਣਯੋਗ ਹੈ ਅਤੇ ਉਸ ਦੀ ਉਹ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦੇ ਹਨ। ਉਨ੍ਹਾਂ ਅਕਾਲੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜ਼ਬਰ ਦੇ ਖਿਲਾਫ਼ ਲੜਾਈ ਜਾਰੀ ਰਹੇਗੀ ਪਰ ਸਿੱਖਾਂ ਨੂੰ ਸਬਰ ਬਣਾ ਕੇ ਰੱਖਣ ਦੀ ਬਹੁਤ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 10 ਨਵੰਬਰ ਨੂੰ ਚੱਬਾ ਵਿਖੇ ਸਰਬੱਤ ਖ਼ਾਲਸਾ ‘ਚ ਹੋਏ ਪੰਥਕ ਵਿਸ਼ਾਲ ਇਕੱਠ ਨੂੰ ਦੇਖ ਕੇ ਪੂਰੀ ਤਰ੍ਹਾਂ ਘਬਰਾ ਗਈ ਹੈ ਅਤੇ ਹੁਣ ਅਜਿਹੇ ਹੱਥਕੰਢੇ ਵਰਤ ਕੇ ਪੰਥਕ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਤੋਂ ਸਾਨੂੰ ਸਾਰਿਆਂ ਨੂੰ ਸੁਚੇਤ ਹੋਣ ਦੀ ਲੋੜ ਹੈ। ਜਸਪ੍ਰੀਤ ਸਿੰਘ ਅਟਾਰਨੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਜੇ ਭਾਈ ਰਣਜੀਤ ਸਿੰਘ ਜੋ ਨਿਰੰਕਾਰੀ ਗੁਰਬਚਨ ਸਿੰਘ ਦੇ ਕਤਲ ਕੇਸ ਵਿਚ ਸਜ਼ਾ ਭੁਗਤ ਰਹੇ ਸਨ, ਨੂੰ ਜੇਲ੍ਹ ‘ਚ ਬੈਠੇ ਜਥੇਦਾਰ ਬਣਾਇਆ ਜਾ ਸਕਦਾ ਹੈ ਤਾਂ ਜਗਤਾਰ ਸਿੰਘ ਹਵਾਰਾ ਨੂੰ ਕਿਉਂ ਨਹੀਂ ਜਥੇਦਾਰ ਬਣਾਇਆ ਜਾ ਸਕਦਾ? ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਜੋ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿਚ ਸਜ਼ਾ ਭੁਗਤ ਰਹੇ ਹਨ, ਉਨ੍ਹਾਂ ਨੂੰ ਜਿੰਦਾ ਸ਼ਹੀਦ ਦਾ ਖਿਤਾਬ ਦਿੱਤਾ ਜਾ ਸਕਦਾ ਹੈ ਤਾਂ ਭਾਈ ਜਗਤਾਰ ਸਿੰਘ ਹਵਾਰਾ ਵੀ ਤਾਂ ਉਸੇ ਕੇਸ ਵਿਚ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article