PUNJABMAILUSA.COM

ਪੰਥਕ ਧਿਰਾਂ ਵੱਲੋਂ 10 ਨਵੰਬਰ ਨੂੰ ਸਰਬੱਤ ਖਾਲਸਾ ਦਾ ਸੱਦਾ

ਪੰਥਕ ਧਿਰਾਂ ਵੱਲੋਂ 10 ਨਵੰਬਰ ਨੂੰ ਸਰਬੱਤ ਖਾਲਸਾ ਦਾ ਸੱਦਾ

ਪੰਥਕ ਧਿਰਾਂ ਵੱਲੋਂ 10 ਨਵੰਬਰ ਨੂੰ ਸਰਬੱਤ ਖਾਲਸਾ ਦਾ ਸੱਦਾ
October 28
19:26 2015

panthak dhiranਬਠਿੰਡਾ, 28 ਅਕਤੂਬਰ (ਪੰਜਾਬ ਮੇਲ)- ਪੰਥਕ ਧਿਰਾਂ ਨੇ ਪਹਿਲਾਂ ਹੀ ਕੀਤੇ ਐਲਾਨ ਅਨੁਸਾਰ 10 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਸਰਬੱਤ ਖਾਲਸਾ ਸੱਦਿਆ ਹੈ। ਇਸ ਸਬੰਧੀ ਸਰਕਟ ਹਾਊਸ ਬਠਿੰਡਾ ਵਿਖੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ਸਰਬੱਤ ਖਾਲਸਾ ਸੱਦਣ ਤੇ ਇਸ ਲਈ ਹਰ ਪ੍ਰਕਾਰ ਦੀ ਜਾਣਕਾਰੀ ਲਈ ਅੰਮ੍ਰਿਤਸਰ ਵਿਖੇ ਤਕਨੀਕੀ ਸਹੂਲਤਾਂ ਨਾਲ ਲੈ¤ਸ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ। ਸ. ਮਾਨ ਨੇ ਕਿਹਾ ਕਿ ਸਰਬੱਤ ਖਾਲਸਾ ਸਮੂਹ ਸਿੱਖਾਂ ਦਾ ਹੈ ਨਾ ਕਿ ਕੁਝ ਸਿਆਸੀ ਪਾਰਟੀਆਂ ਦਾ, ਜਿਸ ’ਚ ਸ਼ਮੂਲੀਅਤ ਲਈ ਦੇਸ਼-ਵਿਦੇਸ਼ ਦੀਆਂ ਸਿੱਖ ਸਖ਼ਸ਼ੀਅਤਾਂ ਨੂੰ ਸੱਦੇ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਬੱਤ ਖਾਲਸਾ ਸਬੰਧੀ 31 ਅਕਤੂਬਰ ਨੂੰ ਜਲੰਧਰ ਵਿਖੇ ਸਾਰੇ ਸਿੱਖ ਬੁੱਧੀਜੀਵੀਆਂ ਦੀ ਸਾਂਝੀ ਮੀਟਿੰਗ ਹੋ ਰਹੀ ਹੈ, ਜਿਸ ’ਚ ਸਰਬੱਤ ਖਾਲਸਾ ਸਬੰਧੀ ਇਕ ਕਮੇਟੀ ਗਠਿਤ ਕੀਤੀ ਜਾਵੇਗੀ। ਸ. ਮਾਨ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਕਾਰਜਪ੍ਰਣਾਲੀ ਨਿਰਧਾਰਿਤ ਕਰਨ ਲਈ ਇਕ ਸੰਵਿਧਾਨ ਬਣਾਉਣ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਲਈ ਸਰਬੱਤ ਖਾਲਸਾ ਦੀ ਸਰਬਸੰਮਤੀ ਨਾਲ ਜਥੇਦਾਰਾਂ ਦੀ ਚੋਣ, ਤਨਖਾਹ, ਕਾਰਜਕਾਲ ਤੇ ਹਟਾਉਣ ਦੀ ਪ੍ਰਕਿਰਿਆ ਵੀ ਨਿਰਧਾਰਿਤ ਕੀਤੀ ਜਾਵੇਗੀ। ਪੰਜ ਪਿਆਰਿਆਂ ਵੱਲੋਂ ਦਿੱਤੇ ਗਏ ਫ਼ੈਸਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀਆਂ ਸਥਿਤੀਆਂ ਭਵਿੱਖ ’ਚ ਵੀ ਪੈਦਾ ਹੋਈਆਂ, ਤਾਂ ਆਪ ਮੁਹਾਰੇ ਚੱਲਣ ਵਾਲਾ ਖ਼ਤਰਨਾਕ ਸੰਘਰਸ਼ ਸ਼ੁਰੂ ਹੋ ਸਕਦਾ ਹੈ। ਇਸ ਮੌਕੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਸਰਬੱਤ ਖਾਲਸਾ ਬੁਲਾਉਣ ਲਈ ਗੁਰਦੁਆਰਾ ਮੰਜੀ ਸਾਹਿਬ ਦਾ ਹਾਲ ਮੁਹੱਈਆ ਕਰਵਾਉਣ ਸਬੰਧੀ ਲਿਖੀ ਚਿੱਠੀ ਵਿਖਾਉਂਦਿਆਂ ਕਿਹਾ ਕਿ ਗੁਰੂਘਰ ਸਭ ਦਾ ਸਾਂਝਾ ਹੈ, ਜਿਸ ਲਈ ਕਮੇਟੀ ਪ੍ਰਧਾਨ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਜੇਕਰ ਮੰਜੀ ਸਾਹਿਬ ਦੀ ਮਨਜ਼ੂਰੀ ਨਹੀਂ ਮਿਲਦੀ ਤਾਂ ਉਨ੍ਹਾਂ ਨੇ ਡੇਰਾ ਬਾਬਾ ਨੌਧ ਸਿੰਘ ਲੁਧਿਆਣਾ ਨੇੜੇ ਵੀ ਬਦਲਵੇਂ ਪ੍ਰਬੰਧ ਕੀਤੇ ਹਨ। ਇਸ ਮੌਕੇ ਉਨ੍ਹਾਂ ਨਾਲ ਗ਼ਮਦੂਰ ਸਿੰਘ ਖਾਲਸਾ ਸ਼ਹਿਰੀ ਪ੍ਰਧਾਨ ਯੂਨਾਈਟਿਡ ਅਕਾਲੀ ਦਲ, ਸੁਰਜੀਤ ਸਿੰਘ ਅਕਾਲੀ ਦਲ 1920, ਬਲਜੀਤ ਸਿੰਘ ਏਕਨੂਰ ਖਾਲਸਾ ਫੌਜ, ਜਸਵਿੰਦਰ ਸਿੰਘ ਪੰਥਕ ਸੇਵਾ ਲਹਿਰ, ਪਰਮਿੰਦਰ ਸਿੰਘ ਬਾਲਿਆਂਵਾਲੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਬਾਬਾ ਸੁਖਦੇਵ ਸਿੰਘ ਜੋਗਾਨੰਦ, ਗੁਰਮੀਤ ਸਿੰਘ ਬੱਜੋਆਣਾ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article