PUNJABMAILUSA.COM

ਪੰਥਕ ਰਵਾਇਤਾਂ ਅਨੁਸਾਰ ਕੀਤਾ ਜਾਵੇਗਾ ਜਸਟਿਨ ਟਰੂਡੋ ਦਾ ਸਵਾਗਤ -ਭਾਈ ਲੌਂਗੋਵਾਲ

ਪੰਥਕ ਰਵਾਇਤਾਂ ਅਨੁਸਾਰ ਕੀਤਾ ਜਾਵੇਗਾ ਜਸਟਿਨ ਟਰੂਡੋ ਦਾ ਸਵਾਗਤ -ਭਾਈ ਲੌਂਗੋਵਾਲ

ਪੰਥਕ ਰਵਾਇਤਾਂ ਅਨੁਸਾਰ ਕੀਤਾ ਜਾਵੇਗਾ ਜਸਟਿਨ ਟਰੂਡੋ ਦਾ ਸਵਾਗਤ -ਭਾਈ ਲੌਂਗੋਵਾਲ
February 18
16:45 2018

ਕੈਨੇਡੀਅਨ ਪ੍ਰਧਾਨ ਮੰਤਰੀ ਦੀ ਆਮਦ ਸਮੇਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਮੇਲ)- ਸਮੁੱਚੀ ਮਾਨਵਤਾ ਲਈ ਰੂਹਾਨੀਅਤ ਦੇ ਕੇਂਦਰ ਵਜੋਂ ਮਸ਼ਹੂਰ ਸਿੱਖ ਕੌਮ ਦੇ ਧਾਰਮਿਕ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 21 ਫ਼ਰਵਰੀ ਨੂੰ ਨਤਮਸਤਕ ਹੋਣ ਲਈ ਪੁੱਜ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੁਰਜ਼ੋਰ ਤਿਆਰੀਆਂ ਕਰ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਜਿਥੇ ਸ਼੍ਰੋਮਣੀ ਕਮੇਟੀ ਦੇ ਆਹਲਾ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਇਕੱਤਰਤਾ ਕੀਤੀ ਉਥੇ ਹੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨੂੰ ਆਦੇਸ਼ ਕੀਤਾ ਕਿ ਜਸਟਿਨ ਟਰੂਡੋ ਦੀ ਆਮਦ ਸਮੇਂ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਜਿਸ ਵੀ ਅਧਿਕਾਰੀ ਅਤੇ ਕਰਮਚਾਰੀ ਦੀ ਜਿਥੇ ਵੀ ਡਿਊਟੀ ਲਗਾਈ ਜਾਵੇ, ਹਰ ਮੁਲਾਜ਼ਮ ਉਸ ਨੂੰ ਸਮਰਪਣ ਭਾਵਨਾ ਤੇ ਇਮਾਨਦਾਰੀ ਨਾਲ ਨਿਭਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਪੰਥਕ ਰਵਾਇਤਾਂ ਅਨੁਸਾਰ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਸਟਿਨ ਟਰੂਡੋ ਦੇ ਸਵਾਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਵਿਉਂਤਬੰਦੀ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਪਾਸੋਂ ਜਾਣਕਾਰੀ ਵੀ ਪ੍ਰਾਪਤ ਕੀਤੀ।
ਇਸ ਮੌਕੇ ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਜਿਥੇ ਉਨ੍ਹਾਂ ਦਾ ਆਪਣਾ ਸੁਰੱਖਿਆ ਦਸਤਾ ਅਤੇ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾਣਗੇ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਆਪਣੇ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸੁਰੱਖਿਆ ਕਰਮਚਾਰੀ ਇਕ ਨਿਰਧਾਰਤ ਵਰਦੀ ਵਿਚ ਹੋਣਗੇ ਅਤੇ ਖ਼ਾਸ ਕਰਕੇ ਉਨ੍ਹਾਂ ਨੂੰ ਕੇਸਰੀ ਦਸਤਾਰ ਸਜਾਉਣ ਲਈ ਕਿਹਾ ਗਿਆ ਹੈ। ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਉਸ ਦਿਨ ਨੀਲੇ ਰੰਗ ਦੀਆਂ ਦਸਤਾਰਾਂ ਸਜਾਉਣਗੇ। ਉਨ੍ਹਾਂ ਕਿਹਾ ਕਿ ਜਸਟਿਨ ਟਰੂਡੋ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾ ਅਕਾਲੀ ਸਰਕਾਰ ਸਮੇਂ ਬਣਾਏ ਗਏ ਪਲਾਜ਼ਾ ਵਿਖੇ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ. ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਸਮੇਤ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਾਹਿਬਾਨ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ, ਵਧੀਕ ਮੈਨੇਜਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਫੋਟੋ ਕੈਪਸ਼ਨ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਇਕੱਤਰਤਾ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article