PUNJABMAILUSA.COM

ਪੰਥਕ ਸਲੇਟ ਨੇ ਪ੍ਰੈੱਸ ਕਾਨਫਰੰਸ ਰਾਹੀਂ ਆਪਣਾ ਪੱਖ ਪੇਸ਼ ਕੀਤਾ

ਪੰਥਕ ਸਲੇਟ ਨੇ ਪ੍ਰੈੱਸ ਕਾਨਫਰੰਸ ਰਾਹੀਂ ਆਪਣਾ ਪੱਖ ਪੇਸ਼ ਕੀਤਾ

ਪੰਥਕ ਸਲੇਟ ਨੇ ਪ੍ਰੈੱਸ ਕਾਨਫਰੰਸ ਰਾਹੀਂ ਆਪਣਾ ਪੱਖ ਪੇਸ਼ ਕੀਤਾ
January 13
10:35 2016

Yuba City Gurdwara Sangtan-1
ਯੂਬਾ ਸਿਟੀ, 13 ਜਨਵਰੀ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਟਰਬਿਆਨਾ ਰੋਡ ਯੂਬਾ ਸਿਟੀ ਦੇ ਨਵੇਂ ਸਾਲ ਮੌਕੇ ਸੀਲ ਕੀਤੇ ਜਾਣ ‘ਤੇ ਪੰਥਕ ਸਲੇਟ ਨੇ ਆਪਣਾ ਪੱਲਾ ਝਾੜਦਿਆਂ ਮੌਜੂਦਾ ਕਮੇਟੀ ‘ਤੇ ਹੀ ਕਈ ਗੰਭੀਰ ਦੋਸ਼ ਲਾਏ ਹਨ। ਸਰਬਜੀਤ ਸਿੰਘ ਸ਼ੱਬਾ ਥਿਆੜਾ ਦੀ ਰਿਹਾਇਸ਼ ਵਿਖੇ ਸੱਦੀ ਗਈ ਇਕ ਪ੍ਰੈੱਸ ਕਾਨਫਰੰਸ ਵਿਚ ਗੁਰਨਾਮ ਸਿੰਘ ਪੰਮਾ, ਗੁਰਮੇਜ ਸਿੰਘ ਗਿੱਲ, ਪਰਮਿੰਦਰ ਸਿੰਘ ਗਰੇਵਾਲ, ਦਿਲਬਾਗ ਸਿੰਘ ਬੈਂਸ, ਕਰਮਜੀਤ ਸਿੰਘ ਬੈਂਸ, ਸੁਖਵਿੰਦਰ ਸਿੰਘ, ਬਲਰਾਜ ਸਿੰਘ ਢਿੱਲੋਂ, ਜੋਗਾ ਸਿੰਘ ਥਿਆੜਾ ਅਤੇ ਸ਼ੱਬਾ ਥਿਆੜਾ ਨੇ ਸਾਂਝੇ ਤੌਰ ‘ਤੇ ਯੂਬਾ ਸਿਟੀ ਕਾਊਂਟੀ ਦੇ ਸੁਪੀਰੀਅਰ ਕੋਰਟ ਜੱਜ ਵੱਲੋਂ ਲਏ ਗਏ ਫੈਸਲੇ ਦਾ ਸੁਆਗਤ ਕੀਤਾ ਹੈ। ਇਸ ਮੌਕੇ ਬੋਲਦਿਆਂ ਗੁਰਨਾਮ ਸਿੰਘ ਪੰਮਾ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਜੋ ਘਟਨਾਵਾਂ ਹੋਈਆਂ, ਉਸ ਦੇ ਲਈ ਅਸੀਂ ਮੁਆਫੀ ਮੰਗਦੇ ਹਾਂ। ਉਨ੍ਹਾਂ ਕਿਹਾ ਕਿ 1 ਜਨਵਰੀ ਨੂੰ ਅਸੀਂ ਉਥੇ ਚਾਬੀ ਲੈਣ ਗਏ ਸੀ, ਇਸ ਸੰਬੰਧੀ ਤਜਿੰਦਰ ਸਿੰਘ ਦੋਸਾਂਝ ਨਾਲ ਵੀ ਗੱਲ ਹੋਈ ਸੀ। ਪਰ ਗੱਲ ਸਿਰੇ ਨਹੀਂ ਚੜ੍ਹੀ। ਉਨ੍ਹਾਂ ਮੌਜੂਦਾ ਸਲੇਟ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਸਲੇਟ ਪੱਕੇ ਤੌਰ ‘ਤੇ ਇਸ ਗੁਰੂ ਘਰ ‘ਤੇ ਕਬਜ਼ਾ ਕਰਨਾ ਚਾਹੁੰਦਾ ਹੈ। ਗੁਰਨਾਮ ਸਿੰਘ ਪੰਮਾ ਨੇ ਸਮੂਹ ਡਾਇਰੈਕਟਰਾਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਹਿੱਸਾ ਲੈਣ ਦੀ
ਅਪੀਲ ਕੀਤੀ।
ਸਰਬਜੀਤ ਸਿੰਘ ਥਿਆੜਾ ਨੇ ਕਿਹਾ ਕਿ ਅਸੀਂ ਗੁਰੂ ਘਰ ਜਾਣ ਤੋਂ ਪਹਿਲਾਂ ਮੌਜੂਦਾ ਕਮੇਟੀ ਨੂੰ ਇਤਲਾਹ ਕੀਤੀ ਸੀ। ਸਾਡੇ ਜਾਂਦਿਆਂ ਨੂੰ ਉਥੇ 4 ਪੁਲਿਸ ਦੀਆਂ ਗੱਡੀਆਂ 12 ਪੁਲਿਸ ਅਫਸਰਾਂ ਸਮੇਤ ਹੋਰ ਵੀ ਸੁਰੱਖਿਆ ਦਸਤੇ ਮੌਜੂਦ ਸਨ ਅਤੇ ਉਥੇ ਕੋਈ ਰੌਲਾ-ਰੱਪਾ ਨਹੀਂ ਪਿਆ। ਪਰਮਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਅਸੀਂ ਆਪਣੇ ਗੁਰੂ ਘਰ ਆਪ ਬੰਦ ਕਰਵਾ ਰਹੇ ਹਾਂ। ਜੇ ਸਾਨੂੰ ਪਤਾ ਹੁੰਦਾ ਕਿ ਇਹ ਗੁਰੂ ਘਰ ਬੰਦ ਹੋ ਜਾਣਾ ਹੈ, ਤਾਂ ਅਸੀਂ ਉਥੇ ਚਾਬੀਆਂ ਸੁੱਟ ਕੇ ਆ ਜਾਂਦੇ। ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਇਹ ਗੁਰੂ ਘਰ ਕਦੇ ਬੰਦ ਹੋਵੇ। ਗੁਰਮੇਜ ਸਿੰਘ ਗਿੱਲ ਨੇ ਆਪਣੇ ਬਿਆਨ ਵਿਚ ਕਿਹਾ ਕਿ 2012 ਦੀਆਂ ਚੋਣਾਂ ਤੋਂ 1 ਸਾਲ ਪਹਿਲਾਂ ਸਾਡੇ ‘ਤੇ ਪ੍ਰੈਸ਼ਰ ਪੈਣਾ ਸ਼ੁਰੂ ਹੋ ਗਿਆ ਸੀ ਕਿ ਦੋ ਸਾਲ ਦੀ ਐਕਸਟੈਂਸ਼ਨ ਲੈ ਲਈਏ, ਪਰ ਮੈਂ ਨਹੀਂ ਮੰਨਿਆ। ਮੇਰੇ ਨਾਲ ਕਈ ਮੀਟਿੰਗਾਂ ਵੀ ਹੋਈਆਂ ਸਨ। ਇਹ ਪ੍ਰਧਾਨ ਉਸ ਬੰਦੇ ਨੂੰ ਬਣਾÀਣਾ ਚਾਹੁੰਦੇ ਸਨ, ਜੋ ਪੂਰਨ ਸਿੱਖ ਨਹੀਂ ਸੀ। ਉਨ੍ਹਾਂ ਕਿਹਾ ਕਿ ਗੁਰੂ ਘਰ ਇਸ ਵੇਲੇ ਘਾਟੇ ਵਿਚ ਜਾ ਰਿਹਾ ਹੈ। ਕਰਮਜੀਤ ਸਿੰਘ ਬੈਂਸ ਦਾ ਕਹਿਣਾ ਸੀ ਕਿ ਅਸੀਂ ਸਮੁੱਚੇ ਭਾਈਚਾਰੇ ਨੂੰ ਲੈ ਕੇ ਵਾਪਸ ਗੁਰੂ ਘਰ ਦੀ ਕਮੇਟੀ ਵਿਚ ਆਵਾਂਗੇ। ਇਸ ਵਕਤ ਸਾਨੂੰ ਸ਼ਾਂਤੀ ਰੱਖਣੀ ਚਾਹੀਦੀ ਹੈ। ਇਸ ਮੌਕੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਮੌਜੂਦਾ ਕਮੇਟੀ ਵੱਲੋਂ ਜਿਹੜੇ ਡਾਇਰੈਕਟਰ ਕਮੇਟੀ ਵਿਚੋਂ ਬਾਹਰ ਕੱਢੇ ਹਨ, ਉਹ ਇਨ੍ਹਾਂ ਨੇ ਠੀਕ ਨਹੀਂ ਕੀਤਾ। ਕਿਉਂਕਿ ਉਨ੍ਹਾਂ ਨੂੰ ਸੰਗਤ ਨੇ ਵੋਟਾਂ ਪਾ ਕੇ ਚੁਣਿਆ ਸੀ। ਇਨ੍ਹਾਂ ਆਗੂਆਂ ਨੇ ਮੌਜੂਦਾ ਕਮੇਟੀ ‘ਤੇ ਦੋਸ਼ ਲਾਇਆ ਕਿ ਕੋਰਟ ਦਾ ਖਰਚਾ ਗੁਰੂ ਘਰ ਦੇ ਅਕਾਊਂਟ ‘ਚੋਂ ਹੁੰਦਾ ਹੈ। ਜਦਕਿ ਅਸੀਂ ਆਪਣਾ ਖਰਚਾ ਆਪ ਕਰਦੇ ਹਾਂ। ਸ਼ੱਬਾ ਥਿਆੜਾ ਨੇ ਕਿਹਾ ਕਿ ਸਾਡੀ ਸਲੇਟ ਆਉਣ ਵਾਲੇ ਸਮੇਂ ਵਿਚ ਕਮੇਟੀ ‘ਚ ਆਵੇਗੀ। ਇਸ ਗੁਰੂ ਘਰ ਨੂੰ ਸੁਚਾਰੂ ਢੰਗ ਨਾਲ ਚਲਾਵਾਂਗੇ। ਇਕ ਵੱਖਰੇ ਬਿਆਨ ਵਿਚ ਲਾਈਵ ਓਕ ਦੇ ਸਿੱਖ ਆਗੂ ਪਿਆਰਾ ਸਿੰਘ ਗੋਸਲ ਨੇ ਪੰਜਾਬ ਮੇਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਈਚਾਰੇ ਵਿਚ ਕੁੜੱਤਣ ਦੂਰ ਹੋਣੀ ਚਾਹੀਦੀ ਹੈ ਅਤੇ ਆਪਸੀ ਪ੍ਰੇਮ ਵਧਣਾ ਚਾਹੀਦਾ ਹੈ। ਗੁਰੂ ਘਰਾਂ ਦੇ ਡਾਇਰੈਕਟਰ ਦੂਰ ਅੰਦੇਸ਼ੀ ਵਾਲੇ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਆਉਣ ਵਾਲੀ ਨਸਲ ਬਾਰੇ ਸੋਚਣਾ ਚਾਹੀਦਾ ਹੈ। ਸਾਨੂੰ ਇਸ ਮੌਕੇ ਚਾਰਟਰ ਸਕੂਲ ਖੋਲ੍ਹਣੇ ਚਾਹੀਦੇ ਹਨ। ਆਪਸੀ ਲੜਾਈ ਨਾਲ ਸਾਡਾ ਸੱਤਿਆਨਾਸ ਹੋ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article