PUNJABMAILUSA.COM

ਪੱਟੀ ਤੋਂ ਕਾਂਗਰਸੀ ਵਿਧਾਇਕ ਦਾ ਵਿਵਾਦਿਤ ਬਿਆਨ; ਮੰਗਣੀ ਪਈ ਮੁਆਫੀ

ਪੱਟੀ ਤੋਂ ਕਾਂਗਰਸੀ ਵਿਧਾਇਕ ਦਾ ਵਿਵਾਦਿਤ ਬਿਆਨ; ਮੰਗਣੀ ਪਈ ਮੁਆਫੀ

ਪੱਟੀ ਤੋਂ ਕਾਂਗਰਸੀ ਵਿਧਾਇਕ ਦਾ ਵਿਵਾਦਿਤ ਬਿਆਨ; ਮੰਗਣੀ ਪਈ ਮੁਆਫੀ
January 13
14:49 2020

ਤਰਨਤਾਰਨ, 13 ਜਨਵਰੀ (ਪੰਜਾਬ ਮੇਲ)- ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਦਰਅਸਲ, ਵਿਧਾਇਕ ਗਿੱਲ ਹਰੀਕੇ ਪੱਤਣ ਵਿਚ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਜਿੱਥੇ ਵਿਧਾਇਕ ਸਾਹਿਬ ਗੱਲਾਂ-ਗੱਲਾਂ ਵਿਚ ਇੰਨੇ ਵਹਿ ਗਏ ਕਿ ਦਰਬਾਰ ਸਾਹਿਬ ਬਾਰੇ ਕੁਝ ਵਿਵਾਦਤ ਬੋਲ ਗਏ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹਰਮਿੰਦਰ ਸਿੰਘ ਗਿੱਲ ਨੂੰ ਮੁਆਫੀ ਮੰਗਣੀ ਪਈ ਹੈ। ਆਪਣੇ ਸੰਬੋਧਨ ਦੌਰਾਨ ਹਰਮਿੰਦਰ ਗਿੱਲ ਨੇ ਆਖਿਆ ਕਿ ਜਿਹੜਾ ਇਕ ਲੱਖ ਸ਼ਰਧਾਲੂ ਹਰਿਮੰਦਰ ਸਾਹਿਬ ਆਉਂਦਾ ਹੈ, ਅਸੀਂ ਉਸ ਦਾ ਮੂੰਹ ਮੋੜ ਕੇ ਹਰੀਕੇ ਲੈ ਕੇ ਆਵਾਂਗੇ। ਉਹ ਇਥੇ ਆਉਣ ਅਤੇ ਤੁਹਾਡੀ ਮੱਛੀ ਵੀ ਖਾਣ ਅਤੇ ਹੋਰ ਕਾਰੋਬਾਰ ਵੀ ਕਰਨ।
ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਦਾ ਕਹਿਣਾ ਸੀ ਕਿ ਸ੍ਰੀ ਦਰਬਾਰ ਸਾਹਿਬ ਲੋਕ ਰੂਹਾਨੀਅਤ ਦੇ ਰੰਗ ਮਾਨਣ ਜਾਂਦੇ ਹਨ ਨਾ ਕਿ ਮੱਛੀਆਂ ਦੇਖਣ। ਇਸ ਲਈ ਵੀਡੀਓ ‘ਤੇ ਵਿਵਾਦ ਹੋਣਾ ਲਾਜ਼ਮੀ ਸੀ। ਹੁਣ ਹਰਮਿੰਦਰ ਸਿੰਘ ਗਿੱਲ ਨੇ ਸਾਹਮਣੇ ਆ ਕੇ ਮੁਆਫੀ ਵੀ ਮੰਗੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਨ ਵਿਚ ਦਰਬਾਰ ਸਾਹਿਬ ਬਾਰੇ ਅਥਾਹ ਸ਼ਰਧਾ ਹੈ ਅਤੇ ਉਨ੍ਹਾਂ ਦੀ ਮਨਸ਼ਾ ਲੋਕਾਂ ਦੇ ਦਿਲਾਂ ਨੂੰ ਠੇਸ ਪਹੁੰਚਾਉਣੀ ਨਹੀਂ ਸੀ।
ਫਿਲਹਾਲ ਹਰਮਿੰਦਰ ਸਿੰਘ ਗਿੱਲ ਦੀ ਵਾਇਰਲ ਵੀਡੀਓ ਤੋਂ ਬਾਅਦ ਮੁਆਫੀ ਆ ਗਈ ਹੈ। ਉਨ੍ਹਾਂ ਕਿਹਾ ਕਿ ਉਹ ਦਰਬਾਰ ਸਾਹਿਬ ਬਾਰੇ ਅਜਿਹਾ ਕੁਝ ਬੋਲਣਾ ਤਾਂ ਦੂਰ, ਅਜਿਹਾ ਕੁਝ ਸੋਚ ਵੀ ਨਹੀਂ ਸਕਦੇ। ਉਨ੍ਹਾਂ ਦਾ ਮਕਸਦ ਸਿਰਫ ਇਹ ਦੱਸਣਾ ਸੀ ਕਿ ਉਹ ਹਰੀਕੇ ਪੱਤਣ ਨੂੰ ਵਰਲਡ ਟੂਰਿਸਟ ਸਪਾਟ ਬਣਾਉਣਾ ਚਾਹੁੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article