PUNJABMAILUSA.COM

ਪੱਤਰਕਾਰ ਕੇ.ਜੇ. ਸਿੰਘ ਹੱਤਿਆ ਕਾਂਡ- ਪੁਲਿਸ ਵੱਲੋਂ ਮੁਲਜ਼ਮ ਗ੍ਰਿਫਤਾਰ

 Breaking News

ਪੱਤਰਕਾਰ ਕੇ.ਜੇ. ਸਿੰਘ ਹੱਤਿਆ ਕਾਂਡ- ਪੁਲਿਸ ਵੱਲੋਂ ਮੁਲਜ਼ਮ ਗ੍ਰਿਫਤਾਰ

ਪੱਤਰਕਾਰ ਕੇ.ਜੇ. ਸਿੰਘ ਹੱਤਿਆ ਕਾਂਡ-  ਪੁਲਿਸ ਵੱਲੋਂ ਮੁਲਜ਼ਮ ਗ੍ਰਿਫਤਾਰ
October 26
21:52 2017

ਐਸ.ਏ.ਐਸ. ਨਗਰ (ਮੁਹਾਲੀ), 26 ਅਕਤੂਬਰ (ਪੰਜਾਬ ਮੇਲ)- ਪੁਲੀਸ ਨੇ ਫੇਜ਼-3ਬੀ2 ਵਿੱਚ ਮਹੀਨਾ ਪਹਿਲਾਂ ਸੀਨੀਅਰ ਪੱਤਰਕਾਰ ਕੇ ਜੇ ਸਿੰਘ ਅਤੇ ਬਜ਼ੁਰਗ ਮਾਤਾ ਗੁਰਚਰਨ ਕੌਰ ਦੀ ਹੱਤਿਆ ਲਈ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਕੇਸ ਸੁਲਝਾਉਣ ਦਾ ਦਾਅਵਾ ਕੀਤਾ ਹੈ। ਮੁਲਜ਼ਮ ਦੀ ਪਛਾਣ ਗੌਰਵ ਕੁਮਾਰ ਵਾਸੀ ਪਿਪਾਲਾ, ਜ਼ਿਲ੍ਹਾ ਬੁਲੰਦਸ਼ਹਿਰ (ਯੂਪੀ) ਵਜੋਂ ਹੋਈ ਹੈ ਜੋ ਕਜਹੇੜੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਪੁਲੀਸ ਅਨੁਸਾਰ ਉਸ ਨੇ ਰੰਜ਼ਿਸ਼ ਕਾਰਨ ਇਹ ਕਾਰਾ ਕੀਤਾ। ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਮੁਲਜ਼ਮ ਦੇ ਕਮਰੇ ’ਚੋਂ ਵਾਰਦਾਤ ਲਈ ਵਰਤਿਆ ਚਾਕੂ, ਪੱਤਰਕਾਰ ਤੇ ਉਸ ਦੀ ਮਾਂ ਦੇ ਮੋਬਾਈਲ ਫੋਨ, 3 ਏਟੀਐਮ ਕਾਰਡ, ਬਟੂਆ, ਇਕ ਘੜੀ, ਡੀਵੀਡੀ ਪਲੇਅਰ, ਟੀਵੀ ਸੈੱਟ ਟੌਪ ਬਾਕਸ, ਇਕ ਟੈਲੀ ਫਲੈਸ਼ ਆਦਿ ਬਰਾਮਦ ਕੀਤੇ ਗਏ ਹਨ। ਪੱਤਰਕਾਰ ਦੇ ਘਰ ਬਾਹਰੋਂ ਚੋਰੀ ਹੋਈ ਕਾਰ ਏਅਰਪੋਰਟ ਸੜਕ ’ਤੇ ਨਾਕਾਬੰਦੀ ਦੌਰਾਨ ਬਰਾਮਦ ਕੀਤੀ ਗਈ। ਪੁਲੀਸ ਮੁਤਾਬਕ ਮੁਲਜ਼ਮ ਵਾਰਦਾਤ ਵਾਲੇ ਦਿਨ ਕੇ ਜੇ ਸਿੰਘ ਦੇ ਘਰ ਬਾਹਰ ਪਾਰਕ ਵਿੱਚ ਬੈਠਾ ਸੀ ਅਤੇ ਉਸ ਦੀ ਪੱਤਰਕਾਰ ਨਾਲ ਤਕਰਾਰ ਹੋਈ ਸੀ। ਇਸ ਦੌਰਾਨ ਕੇ ਜੇ ਸਿੰਘ ਨੇ ਗੌਰਵ ਨੂੰ ਥੱਪੜ ਮਾਰਿਆ ਸੀ ਜਿਸ ਕਾਰਨ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਐਸਐਸਪੀ ਨੇ ਦੱਸਿਆ ਕਿ ਸੂਹ ਮਿਲਣ ’ਤੇ ਏਅਰਪੋਰਟ ਸੜਕ ’ਤੇ ਕਾਰ (ਪੀਬੀ 64ਏ-6474) ਨੂੰ ਰੋਕਿਆ ਗਿਆ ਅਤੇ ਕਾਰ ਚਾਲਕ ਗੌਰਵ ਕੁਮਾਰ ਤੋਂ ਪੁੱਛ-ਗਿੱਛ ਕੀਤੀ ਗਈ। ਗੱਡੀ ’ਚੋਂ ਸਰਵਿਸ ਸਲਿਪ ਕੇ ਜੇ ਸਿੰਘ ਦੇ ਨਾਮ ਦੀ ਬਰਾਮਦ ਹੋਈ। ਮੁਲਜ਼ਮ ਨੇ ਕਾਰ ’ਤੇ ਜਾਅਲੀ ਨੰਬਰ ਲਗਾਇਆ ਹੋਇਆ ਸੀ ਜਦੋਂ ਕਿ ਕਾਰ ਦਾ ਅਸਲ ਨੰਬਰ ਪੀਬੀ-65ਏ-0164 ਹੈ। ਘਟਨਾ ਬਾਰੇ ਐਸਐਸਪੀ ਨੇ ਦੱਸਿਆ ਕਿ ਘਰ ਦੀ ਘੰਟੀ ਵਜਾਉਣ ’ਤੇ ਪੱਤਰਕਾਰ ਨੇ ਥੋੜਾ ਜਿਹਾ ਦਰਵਾਜ਼ਾ ਖੋਲ੍ਹਿਆ ਸੀ ਕਿ ਏਨੇ ਵਿੱਚ ਮੁਲਜ਼ਮ ਧੱਕਾ ਮਾਰ ਕੇ ਅੰਦਰ ਦਾਖ਼ਲ ਹੋ ਗਿਆ ਅਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪੁਲੀਸ ਕਾਰਵਾਈ ’ਤੇ ਸ਼ੰਕੇ ਖੜ੍ਹੇ ਹੋਣ ਬਾਰੇ ਜਦੋਂ ਮੁੱਖ ਮੰਤਰੀ ਵੱਲੋਂ ਬਣਾਈ ਸਿੱਟ ਦੀ ਇੰਚਾਰਜ ਆਈਜੀ (ਕਰਾਈਮ) ਸ਼ਸ਼ੀ ਪ੍ਰਭਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਪੁਲੀਸ ਦੀ ਪਿੱਠ ਥਾਪੜੀ। ਆਈਜੀ ਨੇ ਦੱਸਿਆ ਕਿ ਵਾਰਦਾਤ ਤੋਂ ਬਾਅਦ ਮੁਲਜ਼ਮ ਕਿਤੇ ਛੁਪ ਗਿਆ ਸੀ ਪਰ ਅੱਜ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article