PUNJABMAILUSA.COM

ਪੱਤਰਕਾਰ ਗੌਰੀ ਲੰਕੇਸ਼ ਦੇ ਕਾਤਲ ਦੀ ਸੂਹ ਦੇਣ ਵਾਲੇ ਨੂੰ 10 ਲੱਖ ਦਾ ਇਨਾਮ ਦੇਣ ਦਾ ਐਲਾਨ

ਪੱਤਰਕਾਰ ਗੌਰੀ ਲੰਕੇਸ਼ ਦੇ ਕਾਤਲ ਦੀ ਸੂਹ ਦੇਣ ਵਾਲੇ ਨੂੰ 10 ਲੱਖ ਦਾ ਇਨਾਮ ਦੇਣ ਦਾ ਐਲਾਨ

ਪੱਤਰਕਾਰ ਗੌਰੀ ਲੰਕੇਸ਼ ਦੇ ਕਾਤਲ ਦੀ ਸੂਹ ਦੇਣ ਵਾਲੇ ਨੂੰ 10 ਲੱਖ ਦਾ ਇਨਾਮ ਦੇਣ ਦਾ ਐਲਾਨ
September 08
17:56 2017

ਬੰਗਲੌਰ, 8 ਸਤੰਬਰ (ਪੰਜਾਬ ਮੇਲ)- ਸੀਨੀਅਰ ਪੱਤਰਕਾਰ ਅਤੇ ਹਿੰਦੂਤਵੀ ਤਾਕਤਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੀ ਗੌਰੀ ਲੰਕੇਸ਼ ਦੀ ਹੱਤਿਆ ਦੇ ਮਾਮਲੇ ’ਚ ਕਰਨਾਟਕ ਸਰਕਾਰ ਨੇ ਹੱਤਿਆਰਿਆਂ ਦੀ ਸੂਹ ਦੇਣ ਵਾਲੇ ਨੂੰ ਅੱਜ 10 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਗ੍ਰਹਿ ਮੰਤਰੀ ਰਾਮਾਲਿੰਗਾ ਰੈੱਡੀ ਵੱਲੋਂ ਇਹ ਐਲਾਨ ਉਸ ਸਮੇਂ ਕੀਤਾ ਗਿਆ ਹੈ ਜਦੋਂ ਇਕ ਦਿਨ ਪਹਿਲਾਂ ਪੁਲੀਸ ਨੇ ਲੋਕਾਂ ਨੂੰ ਕਿਹਾ ਸੀ ਕਿ ਜੇਕਰ ਪੱਤਰਕਾਰ ਹੱਤਿਆ ਕਾਂਡ ਦੇ ਮਾਮਲੇ ਨਾਲ ਸਬੰਧਤ ਉਨ੍ਹਾਂ ਕੋਲ ਕੋਈ ਸੂਹ ਹੈ ਤਾਂ ਉਹ ਖਾਸ ਫੋਨ ਨੰਬਰਾਂ ਅਤੇ ਈ-ਮੇਲ ’ਤੇ ਉਸ ਦੀ ਜਾਣਕਾਰੀ ਦੇ ਸਕਦੇ ਹਨ। ਸ੍ਰੀ ਰੈੱਡੀ ਨੇ ਕਿਹਾ,‘‘ਮੁੱਖ ਮੰਤਰੀ (ਸਿੱਧਾਰਮੱਈਆ) ਨੇ ਜਾਂਚ ਤੇਜ਼ ਕਰਨ ਅਤੇ ਦੋਸ਼ੀਆਂ ਨੂੰ ਛੇਤੀ ਫੜਨ ਦੇ ਨਿਰਦੇਸ਼ ਦਿੱਤੇ ਹਨ। ਅਸੀਂ ਸਿਟ ਨੂੰ ਕਈ ਅਧਿਕਾਰੀ ਦਿੱਤੇ ਹਨ ਅਤੇ ਜੇਕਰ ਹੋਰ ਅਧਿਕਾਰੀਆਂ ਦੀ ਲੋੜ ਪਈ ਤਾਂ ਹੋਰ ਦੇਣ ਲਈ ਵੀ ਤਿਆਰ ਹਾਂ।’’ ਸਿਟ ਵੱਲੋਂ ਭਾਜਪਾ ਵਿਧਾਇਕ ਜੀਵਾਰਾਜ ਤੋਂ ਵੀ ਪੁੱਛ-ਗਿੱਛ ਕੀਤੀ ਜਾਵੇਗੀ। ਸ੍ਰੀ ਸਿੱਧਾਰਮੱਈਆ ਨੇ ਅੱਜ ਸਿਟ ਦੇ ਮੈਂਬਰਾਂ ਨਾਲ ਬੈਠਕ ਕਰਕੇ ਜਾਂਚ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ। ਬੈਠਕ ’ਚ ਸ੍ਰੀ ਰੈੱਡੀ, ਸਿਟ ਮੁਖੀ ਬੀ ਕੇ ਸਿੰਘ, ਡੀਜੀਪੀ ਆਰ ਕੇ ਦੱਤਾ ਅਤੇ ਇੰਟੈਲੀਜੈਂਸ ਦੇ ਡੀਜੀ ਏ ਐਮ ਪ੍ਰਸਾਦ ਹਾਜ਼ਰ ਸਨ। ਸੂਬਾ ਸਰਕਾਰ ਨੇ ਬੁੱਧਵਾਰ ਨੂੰ ਆਈਜੀ (ਇੰਟੈਲੀਜੈਂਸ) ਬੀ ਕੇ ਸਿੰਘ ਦੀ ਅਗਵਾਈ ਹੇਠ 21 ਮੈਂਬਰੀ ਸਿਟ ਦੇ ਗਠਨ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਗੌਰੀ ਲੰਕੇਸ਼ ਨੂੰ 5 ਸਤੰਬਰ ਦੀ ਰਾਤ ਨੂੰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਸੀ। ਜਦੋਂ ਗੌਰੀ ਦੇ ਪਰਿਵਾਰ ਵੱਲੋਂ ਦੋਸ਼ੀਆਂ ਨੂੰ ਫੜਨ ’ਚ ਦੇਰੀ ਦੀ ਸੰਭਾਵਨਾ ’ਤੇ ਜਤਾਈ ਚਿੰਤਾ ਬਾਰੇ ਪੁੱਛਿਆ ਗਿਆ ਤਾਂ ਸ੍ਰੀ ਰੈੱਡੀ ਨੇ ਕਿਹਾ ਕਿ ਸਿਟ ਦੋਸ਼ੀਆਂ ਨੂੰ ਛੇਤੀ ਫੜਨ ਦੇ ਇਰਾਦੇ ਨਾਲ ਹੀ ਬਣਾਈ ਗਈ ਹੈ। ਭਾਜਪਾ ਵਿਧਾਇਕ ਜੀਵਾਰਾਜ ਵੱਲੋਂ ਗੌਰੀ ਦੀ ਹੱਤਿਆ ਬਾਰੇ ਦਿੱਤੇ ਗਏ ਬਿਆਨ ਸਬੰਧੀ ਗ੍ਰਹਿ ਮੰਤਰੀ ਨੇ ਕਿਹਾ ਕਿ ਸਿਟ ਨੂੰ ਉਸ ਤੋਂ ਵੀ ਪੁੱਛ-ਗਿੱਛ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਆਨ ਦੇ ਪਿਛੋਕੜ ਦੀ ਕੋਈ ਜਾਣਕਾਰੀ ਨਹੀਂ ਹੈ ਪਰ ਜਦੋਂ ਗੌਰੀ ਲੰਕੇਸ਼ ਦੀ ਹੱਤਿਆ ਹੋਈ ਤਾਂ ਭਾਜਪਾ ਆਗੂ ਵੀ ਅਫ਼ਸੋਸ ਕਰਨ ਅਤੇ ਅੰਤਿਮ ਸਸਕਾਰ ’ਚ ਪਹੁੰਚੇ ਸਨ। ਭਾਜਪਾ ਵਿਧਾਇਕ ਨੇ ਪਾਰਟੀ ਵੱਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਵੀਰਵਾਰ ਨੂੰ ਕਿਹਾ ਸੀ ਕਿ ਜੇਕਰ ਗੌਰੀ ਲੰਕੇਸ਼ ਨੇ ਭਾਜਪਾ ਕਾਰਕੁਨਾਂ ਦੀਆਂ ਹੱਤਿਆਵਾਂ ਅਤੇ ਸਿੱਧਾਰਮੱਈਆ ਦੀ ਨਿਖੇਧੀ ਕੀਤੀ ਹੁੰਦੀ ਤਾਂ ਹੋ ਸਕਦਾ ਹੈ ਕਿ ਉਸ ਦਾ ਕਤਲ ਨਾ ਹੁੰਦਾ।

ਗੌਰੀ ਨੂੰ ਸੁਰੱਖਿਆ ਕਿਉਂ ਨਹੀਂ ਦਿੱਤੀ ਗਈ: ਭਾਜਪਾ
ਨਵੀਂ ਦਿੱਲੀ:ਭਾਜਪਾ ਨੇ ਪੱਤਰਕਾਰ ਗੌਰੀ ਲੰਕੇਸ਼ ਨੂੰ ਸੁਰੱਖਿਆ ਪ੍ਰਦਾਨ ਕਰਨ ’ਚ ਨਾਕਾਮ ਰਹਿਣ ’ਤੇ ਕਰਨਾਟਕ ਦੀ ਕਾਂਗਰਸ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਹਨ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਵੱਖ ਵੱਖ ਪਾਰਟੀ ਆਗੂਆਂ ਨੇ ਹੱਤਿਆ ਕਾਂਡ ਦੀ ਨਿਖੇਧੀ ਕੀਤੀ ਹੈ। ਲੰਕੇਸ਼ ਦੇ ਭਰਾ ਇੰਦਰਜੀਤ ਵੱਲੋਂ ਦਿੱਤੇ ਗਏ ਬਿਆਨ ਦੀ ਕਾਪੀ ਦਿਖਾਉਂਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਉਹ ਨਕਸਲੀਆਂ ਨੂੰ ਆਤਮ ਸਮਰਪਣ ਕਰਵਾਉਣ ਦੇ ਕੰਮ ’ਚ ਜੁਟੀ ਹੋਈ ਸੀ। ਸ੍ਰੀ ਪ੍ਰਸਾਦ ਨੇ ਕਿਹਾ ਕਿ ਸਿੱਧਾਰਮੱਈਆ ਸਰਕਾਰ ਨੇ ਉਸ ਨੂੰ ਸੁਰੱਖਿਆ ਕਿਉਂ ਨਹੀਂ ਮੁਹੱਈਆ ਕਰਵਾਈ ਸੀ। ‘ਇਹ ਵੀ ਆਖਿਆ ਜਾ ਰਿਹਾ ਹੈ ਕਿ ਨਕਸਲੀ ਉਸ ਤੋਂ ਨਾਰਾਜ਼ ਸਨ ਤਾਂ ਫਿਰ ਕਰਨਾਟਕ ’ਚ ਕਾਂਗਰਸ ਸਰਕਾਰ ਨੇ ਉਸ ਨੂੰ ਸੁਰੱਖਿਆ ਕਿਉਂ ਨਹੀਂ ਦਿੱਤੀ।’ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਆਰਐਸਐਸ ਨਾਲ ਜੁੜੇ ਗੁੱਟਾਂ ’ਤੇ ਦੋਸ਼ ਲਾਏ ਜਾਣ ’ਤੇ ਉਸ ਨੂੰ ਕਰੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਫਿਰ ਨਿਰਪੱਖ ਜਾਂਚ ਦੀ ਆਸ ਕਰਨਾ ਮੁਸ਼ਕਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article